ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਝੋਨੇ ਦਾ ਹਿਸਪਾ

ਇਹ ਹਿੱਸਾ ਝੋਨੇ ਦਾ ਹਿਸਪਾ ਉੱਤੇ ਜਾਣਕਾਰੀ ਦਿੰਦਾ ਹੈ।

ਝੋਨੇ ਦਾ ਹਿਸਪਾ :-

ਇਹ ਕੀੜਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹਿਆਂ ਵਿੱਚ ਬਹੁਤ ਹੁਂਦਾ ਹੈ ਅਤੇ ਹੁਣ ਇਸ ਦਾ ਹਮਲਾ ਪੰਜਾਬ ਦੇ ਦੂਸਰੇ ਇਲਾਕਿਆਂ ਵੱਲ ਵੀ ਵਧ ਰਿਹਾ ਹੈ। ਇਸ ਕੀੜੇ ਦੇ ਬੱਚੇ ਪੱਤਿਆਂ ਵਿੱਚ ਸੁਰੰਗਾ ਬਣਾ ਕੇ ਖਾਂਦੇ ਹਨ ਪਰ ਵੱਡੇ ਕੀੜੇ ਬਾਹਰੋਂ ਨੁਕਸਾਨ ਕਰਦੇ ਹਨ। ਇਸ ਤਰ੍ਹਾਂ ਪੱਤਿਆਂ ਉਪਰ ਚਿੱਟੇ ਰੰਗ ਦੀਆਂ ਧਾਰੀਆਂ ਪੈ ਜਾਂਦੀਆਂ ਹਨ ਅਤੇ ਖੇਤ ਦੂਰੋਂ ਹੀ ਚਿੱਟਾ ਜਿਹਾ ਦਿਸਦਾ ਹੈ। ਜੇਕਰ ਇਹ ਕੀੜਾ ਪਨੀਰੀ ਨੂੰ ਹੀ ਨੁਕਸਾਨ ਕਰਨ ਲੱਗ ਪਵੇ ਤਾਂ ਖੇਤ ਵਿੱਚੋਂ ਪਨੀਰੀ ਪੁੱਟ ਕੇ ਲਾਉਣ ਤੋਂ ਪਹਿਲਾਂ ਹਮਲੇ ਵਾਲੇ ਬੂਟਿਆਂ ਦੇ ਪੱਤੇ ਕੱਟ ਕੇ ਨਸ਼ਟ ਕਰ ਦਿਉ। ਜੇਕਰ ਇਨ੍ਹਾਂ ਦਾ ਹਮਲਾ ਫ਼ਸਲ ਤੇ ਜਾਪੇ ਤਾਂ ੧੨੦ ਮਿਲੀਲਿਟਰ ਮਿਥਾਈਲ ਪੈਰਾਥੀਆਨ ੫੦ ਈ ਸੀ ਜਾਂ ੫੬੦ ਮਿਲੀਲਿਟਰ ਮੋਨੋਸਿਲ ੩੬ ਐਸ ਐਲ (ਮੋਨੋਕਰੋਟੋਫਾਸ) ਜਾਂ ੮੦੦ ਮਿਲੀਲਿਟਰ ਏਕਾਲਕਸ ੨੫ ਈ ਸੀ (ਕੁਇਨਲਫ਼ਾਸ) ਜਾਂ ਇਕ ਲਿਟਰ ਡਰਸਬਾਨ ੨੦ ਈ ਸੀ (ਕਲੋਰਪਾਈਰੀਫ਼ਾਸ) ਨੂੰ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕੋ। ਜੇਕਰ ਲੋੜ ਪਵੇ ਤਾਂ ਛਿੜਕਾਅ ਦੁਬਾਰਾ ਕਰੋ।

ਜੜ੍ਹਾਂ ਦੀ ਸੁੰਡੀ (ਚਇ ਰੋੋਟ ਵੀਵਿਲ) :-

ਇਸ ਦਾ ਹਮਲਾ ਰਾਜਪੁਰੇ ਦੇ ਇਲਾਕੇ ਦੇ ਆਸ-ਪਾਸ ਬਹੁਤ ਹੁੰਦਾ ਹੈ। ਪਰ ਇਹ ਕੀੜਾ ਪ੍ਰਾਂਤ ਦੇ ਹੋਰ ਇਲਾਕਿਆਂ ਵਿੱਚ ਵੀ ਵੇਖਣ ਵਿੱਚ ਆਇਆ ਹੈ। ਇਸ ਸੁੰਡੀ ਦੀਆਂ ਲੱਤਾਂ ਨਹੀੰ ਹੁੰਦੀਆਂ। ਇਸ ਦਾ ਰੰਗ ਚਿੱਟਾ ਹੁੰਦਾ ਹੈ। ਇਹ ਸੁੰਡੀ ਜੁਲਾਈ ਤੋਂ ਸਤੰਬਰ ਤੱਕ ਜ਼ਮੀਨ ਵਿੱਚ ਬੂਟੇ ਦੀਆਂ ਜੜਾਂ ਨੂੰ ਖਾਂਦੀ ਹੈ ਅਤੇ ਹਮਲੇ ਵਾਲੇ ਬੂਟੇ ਛੋਟੇ ਰਹਿ ਜਾਂਦੇ ਹਨ, ਪੀਲੇ ਪੈ ਜਾਂਦੇ ਹਨ ਅਤੇ ਪੂਰਾ ਜਾੜ ਨਹੀਂ ਮਾਰਦੇ। ਇਸ ਕੀੜੇ ਦੀ ਰੋਕਥਾਮ ਲਈ ਹਮਲੇ ਵਾਲੇ ਖੇਤਾਂ ਵਿੱਚ ੩ ਕਿਲੋ ਥਿਮਟ/ਫੋਰਾਟੌਕਸ ੧੦ ਜੀ (ਫੋਰੇਟ) ਦਾਣੇਦਾਰ ਦਵਾਈ ਦਾ ਪ੍ਰਤੀ ਏਕੜ ਖੜੇ ਪਾਣੀ ਵਿੱਚ ਛੱਟਾ ਦੇ ਦਿਉ।

ਚੇਤਾਵਨੀ:

ਦਾਣੇਦਾਰ ਦਵਾਈ ਵਰਤਣ ਵੇਲੇ ਰਬੜ ਦੇ ਦਸਤਾਨੇ ਵਰਤੋ । ਇਸ ਦੀ ਵਰਤੋਂ ਨੰਗੇ ਹੱਥੀਂ ਬਿਲਕੁਲ ਨਾ ਕਰੋ।

ਝੋਨੇ ਦੇ ਸਿੱਟੇ ਕੁਤਰਨ ਵਾਲੀ ਸੁੰਡੀ :-

ਇਸ ਕੀੜੇ ਦੀਆਂ ਸੁੰਡੀਆਂ ਝੁੰਡਾਂ ਵਿੱਚ ਹੁੰਦੀਆਂ ਹਨ ਜਿਸ ਕਰਕੇ ਇਨ੍ਹਾਂ ਨੂੰ ਸੈਨਿਕ ਸੁੰਡੀਆਂ ਵੀ ਕਹਿੰਦੇ ਹਨ। ਛੋਟੀਆਂ ਸੁੰਡੀਆਂ ਪੌਦੇ ਦੇ ਪੱਤੇ ਖਾਂਦੀਆਂ ਹਨ ਅਤੇ ਪਿੱਛੋਂ ਵਿਚਕਾਰਲੀਆਂ ਨਾੜਾਂ ਅਤੇ ਤਣੇ ਰਹਿ ਜਾਂਦੇ ਹਨ । ਵੱਡੀਆਂ ਸੁੰਡੀਆਂ ਮੁੰਜਰਾਂ ਦੀਆਂ ਡੰਡੀਆਂ ਕੱਟ ਦਿੰਦੀਆਂ ਹਨ ਜਿਸ ਕਰਕੇ ਇਨ੍ਹਾਂ ਨੂੰ ਝੋਨੇ ਦੇ ਸਿੱਟੇ ਕੁਤਰਨ ਵਾਲੀ ਸੁੰਡੀ ਕਿਹਾ ਜਾਂਦਾ ਹੈ। ਇਸ ਅਵਸਥਾ ਵਿੱਚ ਇਹ ਸੁੰਡੀ ਝੋਨੇ ਦੀ ਫ਼ਸਲ ਦਾ ਬਹੁਤ ਨੁਕਸਾਨ ਕਰਦੀ ਹੈ। ਸਤੰਬਰ ਤੋਂ ਨਵੰਬਰ ਤੱਕ ਫ਼ਸਲ ਦਾ ਬਹੁਤ ਨੁਕਸਾਨ ਹੁੰਦਾ ਹੈ। ਇਸ ਕੀੜੇ ਦੀ ਰੋਕਥਾਮ, ੪੦੦ ਮਿਲੀਲਿਟਰ ਏਕਾਲਕਸ/ਕੁਇਨਗਾਰਡ ੨੫ ਈ ਸੀ| (ਕੁਇਨਲਫ਼ਾਸ) ੧੦੦ ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਣ ਨਾਲ ਹੋ ਜਾਂਦੀ ਹੈ। ਕਿਉਂਕਿ ਇਹ ਸੁੰਡੀਆਂ ਰਾਤ ਦੇ ਵਕਤ ਜ਼ਿਆਦਾ ਚੁਸਤ ਅਤੇ ਦਿਨ ਵੇਲੇ ਬੂਟਿਆਂ ਵਿੱਚ ਅਤੇ ਜ਼ਮੀਨ ਦੀਆਂ ਤਰੇੜਾਂ ਆਦਿ ਵਿੱਚ ਲੁਕੀਆਂ ਹੁੰਦੀਆਂ ਹਨ, ਇਸ ਲਈ ਛਿੜਕਾਅ ਸ਼ਾਮ ਵੇਲੇ ਹੀ ਕਰੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.34375
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top