ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਅਨਾਜ / ਪੌਦ ਸੁੱਰਖਿਆ / ਤਣੇ ਦੁਆਲੇ ਪੱਤੇ ਦਾ ਗਲਣਾ ਅਤੇ ਰੋਕਥਾਮ ਲਈ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਤਣੇ ਦੁਆਲੇ ਪੱਤੇ ਦਾ ਗਲਣਾ ਅਤੇ ਰੋਕਥਾਮ ਲਈ

ਇਹ ਹਿੱਸਾ ਤਣੇ ਦੁਆਲੇ ਪੱਤੇ ਦਾ ਗਲਣਾ ਅਤੇ ਰੋਕਥਾਮ ਲਈ ਜਾਣਕਾਰੀ ਦਿੰਦਾ ਹੈ।

ਤਣੇ ਦੁਆਲੇ ਪੱਤੇ ਦਾ ਗਲਣਾ

ਤਣੇ ਦੁਆਲੇ ਪੱਤੇ ਗਲਣ ਦਾ ਰੋਗ ਸਭ ਤੋਂ ਉਪਰਲੇ ਪੱਤੇ ਦੀ ਸ਼ੀਥ (ਪੱਤੇ ਦਾ ਉਹ ਹਿੱਸਾ ਜੋ ਤਣੇ ਨਾਲ ਲਿਪਟਿਆ ਹੁੰਦਾ ਹੈ) ਦੇ ਗਲਣ ਕਰਕੇ ਜ਼ਾਹਿਰ ਹੁੰਦਾ ਹੈ। ਇਸ ਦੇ ਅਸਰ ਨਾਲ ਪੱਤਿਆਂ ਦੀ ਸ਼ੀਥ ਤੇ ਲਂੰਬੂਤਰੇ ਤੋਂ ਬੇਤਰਤੀਬੇ ਸਲੇਟੀ-ਭੂਰੇ ਤੋਂ ਹਲਕੇ ਚਟਾਖ ਪੈ ਜਾਂਦੇ ਹਨ। ਇਹ ਚਟਾਖ ਆਮ ਤੌਰ ਤੇ ਇੱਕ ਦੂਜੇ ਨਾਲ ਮਿਲ ਕੇ ਪੱਤੇ ਦੀ ਸਾਰੀ ਸ਼ੀਥ ਉੱਤੇ ਹੀ ਫੈਲ ਜਾਂਦੇ ਹਨ। ਗੰਭੀਰ ਹੱਲੇ ਦੀ ਸੂਰਤ ਵਿੱਚ ਸ਼ੀਥ ਵਿੱਚੋਂ ਨਾਜ਼ੁਕ ਕਰੂੰਬਲਾਂ ਜਾਂ ਤਾਂ ਨਿਕਲਦੀਆਂ ਹੀ ਨਹੀਂ ਜਾਂ ਅੱਧ-ਪਚੱਧੀਆਂ ਹੀ ਨਿਕਲਦੀਆਂ ਹਨ। ਇਨ੍ਹਾਂ ਨਵੀਆਂ ਪੁੰਗਰ ਰਹੀਆਂ ਕਰੂੰਬਲਾਂ ਉਤੇ ਚਿੱਟੇ ਰੰਗ ਦੀ ਧੂੜੇ ਵਰਗੀ ਉੱੱਲੀ ਪੈਦਾ ਹ ਜਾਂਦੀ ਹੈ। ਇਸ ਰੋਗ ਨਾਲ ਮੁੰਜਰਾਂ ਥੋਥੀਆਂ ਰਹਿ ਜਾਂਦੀਆਂ ਹਨ ਅਤੇ ਗੂੜ੍ਹੇ ਲਾਲ ਜਾਂ ਜਾਮਣੀ ਭੂਰੇ ਤੇ ਕਾਲੇ ਰੰਗ ਦੀਆਂ ਹੋ ਜਾਂਦੀਆਂ ਹਨ। ਇਹ ਉੱਲੀ ਸਿਆਲ ਵਿੱਚ ਦਾਣਿਆਂ ਅਤੇ ਪਰਾਲੀ ਉੱਤੇ ਰਹਿੰਦੀ ਹੈ । ਜਿਸ ਫ਼ਸਲ ਉੱਤੇ ਇਸ ਦਾ ਹੱਲਾ ਹੋਵੇ ਉਸ ਦੀ ਪਰਾਲੀ, ਦਾਣੇ ਝਾੜਨ ਪਿੱਛੋਂ ਸਾੜ ਦੇਣੀ ਚਾਹੀਦੀ ਹੈ। ਬਿਮਾਰੀ ਤੋਂ ਰਹਿਤ ਬੀਜ ਵਰਤਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਇਸ ਬਿਮਾਰੀ ਤੇ ਕਾਬੂ ਪਾਉਣ ਲਈ ਦੋ ਛਿੜਕਾਅ, ਟਿਲਟ ੨੫ ਈ ਸੀ ੨੦੦ ਮਿਲੀਲਿਟਰ ਜਾਂ ਬਵਿਸਟਨ ੫੦ ਡਬਲਯੂ ਪੀ ੨੦੦ ਗ੍ਰਾਮ ਦਵਾਈ ਨੂੰ ੨੦੦ ਲਿਟਰ ਪਾਣੀ ਵਿਚ ਘੋਲ ਕੇ, ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਛਿੜਕਾਵਾਂ ਦਾ ਵਕਫਾ ੧੫ ਦਿਨ ਦਾ ਰੱਖੋ ਅਤੇ ਪਹਿਲਾ ਛਿੜਕਾਅ ਜਦੋਂ ਫ਼ਸਲ ਗੋਭ ਵਿਚ ਹੋਵੇ, ਉਸ ਵੇਲੇ ਕਰੋ।

ਤਣੇ ਦਾ ਗਲਣਾ

ਇਹ ਬਿਮਾਰੀ ਇੱਕ ਉੱਲੀ ਕਰਕੇ ਹੁੰਦੀ ਹੈ ਜੋ ਬੂਟੇ ਦੇ ਨਿਸਰਣ ਸਮੇਂ ਹਮਲਾ ਕਰਦੀ ਹੈ। ਇਸ ਨਾਲ ਪਾਣੀ ਦੀ ਸਤਹ ਤੇ ਬੂਟੇ ਉੱਤੇ ਕਾਲੀਆਂ ਧਾਰੀਆਂ ਪੈ ਜਾਂਦੀਆਂ ਹਨ। ਬਾਅਦ ਵਿੱਚ ਇਹ ਬਿਮਾਰੀ ਸਾਰੇ ਤਣੇ ਤੇ ਫੈਲ ਜਾਂਦੀ ਹੈ, ਜਿਸ ਨਾਲ ਬੂਟਾ ਮੁਰਝਾਅ ਕੇ ਡਿੱਗ ਪੈਂਦਾ ਹੈ। ਕਾਸ਼ਤ ਦੇ ਉੱਨਤ ਢੰਗ ਅਪਨਾਉਣ ਨਾਲ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਉੱਤੇ ਇਸ ਦਾ ਹਮਲਾ ਕਾਫ਼ੀ ਘੱਟ ਗਿਆ ਹੈ। ਹਮਲੇ ਵਾਲੇ ਖੇਤਾਂ ਵਿੱਚ ਬਾਸਮਤੀ ਗਰੁੱਪ ਦੀਆਂ ਕਿਸਮਾਂ ਬੀਜੋ। ਇਸ ਬਿਮਾਰੀ ਨਾਲ ਝਾੜ ਤੇ ਕਾਫ਼ੀ ਅਸਰ ਪੈਂਦਾ ਹੈ।

ਇਸ ਦੀ ਰੋਕਥਾਮ ਲਈ

ੳ) ਬਿਮਾਰੀ ਵਾਲੀ ਫ਼ਸਲ ਦੀ ਪਰਾਲੀ ਤੇ ਮੁੱਢ ਇਕੱਠੇ ਕਰਕੇ ਸਾੜ ਦਿਉ।

ਅ) ਫ਼ਸਲ ਨੂੰ ਲਗਾਤਾਰ ਪਾਣੀ ਨਾ ਦਿਉ, ਖੜ੍ਹਾ ਪਾਣੀ ਬਾਹਰ ਕੱਢ ਦਿਉ ਜਾਂ ਕਦੀ-ਕਦੀ ਪਾਣੀ ਦੇਣਾ ਰੋਕ ਦਿਉ।

ੲ) ਨਾਈਟ੍ਰੋਜਨ ਵਾਲੀਆਂ ਖਾਦਾਂ ਦੀ ਵਰਤੋਂ ਵਧੇਰੇ ਮਾਤਰਾ ਵਿੱਚ ਨਾ ਕਰੋ।

ਸ) ਸਿੰਚਾਈ ਵਾਲਾ ਪਾਣੀ ਬਿਮਾਰੀ ਵਾਲੇ ਖੇਤਾਂ ਵਿੱਚੋਂ ਨਾ ਲੰਘਣ ਦਿਉ।

ਹ) ਇਸ ਬਿਮਾਰੀ ਦਾ ਟਾਕਰਾ ਕਰਨ ਯੋਗ ਕਿਸਮਾਂ ਜਿਵੇਂ ਕਿ ਬਾਸਮਤੀ ਦੀਆਂ ਕਿਸਮਾਂ ਬੀਜੋ। ਝੂਠੀ ਕਾਂਗਿਆਰੀ ਇਹ ਬਿਮਾਰੀ ਝੋਨੇ ਦੀਆਂ ਬਹੁਤਾ ਝਾੜ ਦੇਣ ਵਾਲੀਆਂ ਕਿਸਮਾਂ ਨੂੰ ਕਾਫ਼ੀ ਲੱਗਣ ਲੱਗ ਪਈ ਹੈ। ਇਸ ਬਿਮਾਰੀ ਨਾਲ ਦਾਣਿਆਂ ਦੀ ਥਾਂ ਹਰੇ ਰੰਗ ਦੀ ਧੂੜੇਦਾਰ ਉੱਲੀ ਦੇ ਗੋਲੇ ਜਿਹੇ ਬਣ ਜਾਦੇ ਹਨ। ਜੇਕਰ ਫ਼ਸਲ ਨਿਸਰਣ ਸਮੇਂ ਮੀਂਹ, ਬੱਦਲਵਾਈ ਅਤੇ ਵਧੇਰੇ ਸਿੱਲ੍ਹ ਰਹੇ ਤਾਂ ਇਹ ਬਿਮਾਰੀ ਜ਼ਿਆਦਾ ਲਗਦੀ ਹੈ। ਰ੍ਰੂੜੀ ਅਤੇ ਨਾਈਟ੍ਰੋਜਨ ਵਾਲੀਆਂ ਖਾਦਾਂ ਦੀ ਬਹੁਤੀ ਵਰਤੋਂ ਕਰਕੇ ਵੀ ਇਸ ਬਿਮਾਰੀ ਦਾ ਵਾਧਾ ਬਹੁਤ ਹੁੰਦਾ ਹੈ। ਇਸ ਬਿਮਾਰੀ ਤੇ ਕਾਬੂ ਪਾਉਣ ਲਈ ਪਹਿਲਾ ਛਿੜਕਾਅ ਕੋਸਾਈਡ ੪੬ ਡੀ ਐਫ਼ (ਕਾਪਰ ਹਾਈਡਰੋਆਕਸਾਈਡ) ੫੦੦ ਗ੍ਰਾਮ ਜਾਂ ਬਲਾਈਟੌਕਸ ੫੦ ਡਬਲਯੂ ਪੀ (ਕਾਪਰ ਆਕਸੀਕਲੋਰਾਈਡ) ੫੦੦ ਗ੍ਰਾਮ ਦਵਾਈ ਨੂੰ ੨੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਜਦੋਂ ਫ਼ਸਲ ਗੋਭ ਵਿੱਚ ਹੋਵੇ ਕਰੋ। ਨਿਸਰਨ ਸਮੇਂ ਕਰੋ। ਦੂਜਾ ਛਿੜਕਾਅ ੧੦ ਦਿਨਾਂ ਬਾਅਦ ਟਿਲਟ ੨੫ ਈ ਸੀ ੨੦੦ ਮਿ.ਲਿ. ਨੁੰ ੨੦੦ ਲਿਟਰ ਪਾਣੀ ਵਿੱਚ ਘੋਲ ਕੇ ਕਰੋ।

ਬੰਟ (ਭੁਨਟ)

ਇਸ ਬਿਮਾਰੀ ਕਾਰਨ ਸਿੱਟੇ ਵਿੱਚ ਕੁਝ ਦਾਣਿਆਂ ਤੇ ਅਸਰ ਹੁਂੰਦਾ ਹੈ। ਆਮ ਕਰਕੇ ਦਾਣੇ ਦਾ ਕੁਝ ਹਿੱਸਾ ਕਾਲੇ ਪਾਊਡਰ ਵਿੱਚ ਬਦਲ ਜਾਂਦਾ ਹੈ। ਕਈ ਵਾਰ ਸਾਰਾ ਦਾਣਾ ਹੀ ਕਾਲਾ ਪਾਊਡਰ ਬਣ ਜਾਂਦਾ ਹੈ ਅਤੇ ਇਹ ਕਾਲਾ ਮਾਦਾ ਦੂਜੇ ਦਾਣਿਆਂ ਅਤੇ ਪੱਤਿਆਂ ਉੱਤੇ ਖਿੱਲਰ ਜਾਂਦਾ ਹੈ ਅਤੇ ਇਸ ਤਰ੍ਹਾਂ ਸੌਖਿਆਂ ਹੀ ਇਹ ਬਿਮਾਰੀ ਸਾਰੇ ਖੇਤ ਵਿੱਚ ਫੈਲ ਜਾਂਦੀ ਹੈ। ਇਸ ਬਿਮਾਰੀ ਦਾ ਹਮਲਾ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ, ਜੋ ਕਿ ਅਗੇਤੀਆਂ ਬੀਜੀਆਂ ਹੋਣ, ਉੱਤੇ ਵਧੇਰੇ ਹੁੰਦਾ ਹੈ। ਨਾਈਟ੍ਰੋਜਨੀ ਖਾਦਾਂ ਦੀ ਵਧੇਰੇ ਮਾਤਰਾ ਵਰਤਣ ਤੋਂ ਸੰਕੋਚ ਕਰੋ। ਟਿਲਟ ੨੫ ਈ ਸੀ ੨੦੦ ਮਿਲੀਲਿਟਰ ਨੂੰ ੨੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਦੋ ਛਿੜਕਾਅ, ੧੦ ਫੀਸਦੀ ਫੁੱਲ ਨਿਸਰਣ ਤੇ ਅਤੇ ੧੦ ਦਿਨ ਪਿੱਛੋਂ ਇਸ ਬਿਮਾਰੀ ਨੂੰ ਕਾਬੂ ਕਰਨ ਲਈ ਵਰਤੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.31451612903
Happy swag Sep 19, 2019 02:23 PM

ਝੋਨੇਦਾਝੁਲਸਰੋਗ

ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top