ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਅਨਾਜ / ਜ਼ਿੰਕ ਦੀ ਘਾਟ ਉੱਤੇ ਜਾਣਕਾਰੀ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਜ਼ਿੰਕ ਦੀ ਘਾਟ ਉੱਤੇ ਜਾਣਕਾਰੀ

ਇਹ ਹਿੱਸਾ ਜ਼ਿੰਕ ਦੀ ਘਾਟ ਬਾਰੇ ਜਾਣਕਾਰੀ ਦਿੰਦਾ ਹੈ।

ਜ਼ਿੰਕ ਦੀ ਘਾਟ: ਪਨੀਰੀ ਲਾਉਣ ਤੋਂ ਦੋ-ਤਿੰਨ ਹਫ਼ਤਿਆਂ ਤੱਕ ਬੂਟੇ ਗਿੱਠੇ ਜਿਹੇ ਰਹਿੰਦੇ ਹਨ ਅਤੇ ਬੂਟਾ ਜਾੜ ਬਹੁਤ ਘੱਟ ਮਾਰਦਾ ਹੈ। ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਅਤੇ ਭੂਰੇ ਹੋ ਜਾਂਦੇ ਹਨ।

ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਅਤੇ ਬਾਅਦ ਵਿੱਚ ਪੱਤੇ ਸੁੱਕ ਜਾਂਦੇ ਹਨ। ਜਿਨ੍ਹਾਂ ਖੇਤਾਂ ਵਿੱਚ ਪਿਛਲੇ ਸਾਲ ਵੀ ਇਹ ਘਾਟ ਸੀ ਉਨ੍ਹਾਂ ਖੇਤਾਂ ਵਿੱਚ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ ੨੫ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (੨੧%) ਜਾਂ ੧੬ ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (੩੩%) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੇਣਾ ਚਾਹੀਦਾ ਹੈ।

ਜੇਕਰ ਬੀਜੀ ਫ਼ਸਲ ਵਿੱਚ ਇਹ ਨਿਸ਼ਾਨੀਆਂ ਨਜ਼ਰ ਆਉਣ ਤਾਂ ਉਸ ਵੇਲੇ ਹੀ ਜ਼ਿੰਕ ਸਲਫੇਟ ਖੇਤ ਵਿੱਚ ਛੱਟੇ ਨਾਲ ਪਾ ਦਿਉ।

ਬਹੁਤ ਮਾੜੀਆਂ ਜ਼ਮੀਨਾਂ ਵਿੱਚ ਜ਼ਿੰਕ ਤੱਤ ਦੀ ਘਾਟ, ਜ਼ਿੰਕ ਸਲਫੇਟ ਦੀ ਵਰਤੋਂ ਦੇ ਬਾਵਜੂਦ ਵੀ ਧੋੜੀਆਂ ਦੀ ਸ਼ਕਲ ਵਿੱਚ ਨਜ਼ਰ ਆਉਂਦੀ ਹੈ।

ਅਜਿਹੀ ਹਾਲਤ ਵਿੱਚ ੧੦ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (੨੧%) ਜਾਂ ੬.੫ ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (੩੩%) ਨੂੰ ਏਨੀ ਹੀ ਸੁੱਕੀ ਮਿੱਟੀ ਵਿੱਚ ਰਲਾ ਕੇ ਘਾਟ ਵਾਲੇ ਥਾਵਾਂ ਵਿੱਚ ਖਿਲਾਰ ਦੇਣਾ ਚਾਹੀਦਾ ਹੈ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.27642276423
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top