ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਕਮਾਦ / ਬਸੰਤ ਰੁੱਤ ਦਾ ਕਮਾਦ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਬਸੰਤ ਰੁੱਤ ਦਾ ਕਮਾਦ

ਬਸੰਤ ਰੁੱਤ ਦਾ ਕਮਾਦ ਉੱਤੇ ਜਾਣਕਾਰੀ।

ਖ਼ਸਲ ਚੱਕਰ

ਝੋਨਾ (ਥੋੜੇ ਸਮੇਂ ਵਿੱਚ ਪੱਕਣ ਵਾਲਾ) - ਹਾੜ੍ਹੀ ਦਾ ਚਾਰਾਫ਼ਆਲੂ-ਕਮਾਦ-ਪਹਿਲੇ ਸਾਲ ਮੂਢਾ-ਦੂਜੇ ਸਾਲ ਮੂਢਾਕਣਕ।

ਝੋਨਾਫ਼ਸਾਉਣੀ ਦਾ ਚਾਰਾ-ਤੋਰੀਆਫ਼ਰਾਇਆ-ਕਮਾਦ-ਪਹਿਲੇ ਸਾਲ ਮੂਢਾ-ਦੂਜੇ ਸਾਲ ਮੂਢਾ-ਕਣਕ।

ਮੱਕੀਫ਼ਕਪਾਹ-ਸੇਂਜੀ-ਕਮਾਦ-ਪਹਿਲੇ ਸਾਲ ਮੂਢਾ-ਦੂਜੇ ਸਾਲ ਮੂਢਾ-ਕਣਕ।

ਅਰਹਰ-ਜਵੀਫ਼ਸੇਂਜੀਫ਼ਕਮਾਦ-ਪਹਿਲੇ ਸਾਲ ਮੂਢਾ-ਦੂਜੇ ਸਾਲ ਮੂਢਾ-ਕਣਕ।

ਉੱਨਤ ਕਿਸਮਾਂ

 

(੧) ਅਗੇਤੀਆਂ ਪੱਕਣ ਵਾਲੀਆਂ ਕਿਸਮਾਂ :-

ਸੀ ਓ ੧੧੮ (੨੦੧੫)

ਇਸ ਕਿਸਮ ਦੇ ਗੰਨੇ ਮੋਟੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਅਤੇ ਬੂਝਾ ਦਰਮਿਆਨਾ ਮਾਰਦੀ ਹੈ। ਇਸ ਦੇ ਰਸ ਵਿੱਚ ਨਵੰਬਰ ਮਹੀਨੇ ਮਿੱਠੇ ਦੀ ਮਾਤਰਾ ੧੬ ਪ੍ਰਤੀਸ਼ਤ ਅਤੇ ਦਸੰਬਰ ਮਹੀਨੇ ੧੭ ਪ੍ਰਤੀਸ਼ਤ ਹੁੰਦੀ ਹੈ। ਇਹ ਕਿਸਮ ਕੋਰਾ ਸਹਾਰ ਸਕਦੀ ਹੈ ਅਤੇ ਰੱਤਾ ਰੋਗ ਦੇ ਪ੍ਰਚੱਲਤ ਆਈਸੋਲੇਟਸ ਦਾ ਟਾਕਰਾ ਕਰਨ ਦੀ ਵੀ ਸ਼ਕਤੀ ਰੱਖਦੀ ਹੈ। ਇਸ ਦਾ ਮੂਢਾ ਚੰਗਾ ਹੁੰਦਾ ਹੈ ਅਤੇ ਗੁੜ ਬਹੁਤ ਚੰਗਾ ਬਣਦਾ ਹੈ। ਇਸ ਕਿਸਮ ਦਾ ਔਸਤਨ ਝਾੜ ੩੨੨ ਕੁਇੰਟਲ ਪ੍ਰਤੀ ਏਕੜ ਆਉਂਦਾ ਹੈ।

ਸੀ ਓ ਜੇ ੮੫ (੨੦੦੦)

ਇਸ ਕਿਸਮ ਦੇ ਗੰਨੇ ਦਰਮਿਆਨੇ ਕੱਦ ਅਤੇ ਮੋਟੇ ਹਰੇ ਰੰਗ ਦੇ ਹੁੰਦੇ ਹਨ ਅਤੇ ਬੂਝਾ ਦਰਮਿਆਨਾ ਮਾਰਦੀ ਹੈ। ਇਸ ਕਿਸਮ ਦੀ ਉੱਗਣ ਸ਼ਕਤੀ ਚੰਗੀ ਹੈ। ਗੰਨੇ ਭਾਰੇ ਅਤੇ ਬੂਝੇ ਦੀ ਬਣਤਰ ਖੁਲ੍ਹੀ ਹੋਣ ਕਰਕੇ ਇਸ ਦੀ ਫ਼ਸਲ ਨੂੰ ਡਿੱਗਣ ਤੋਂ ਬਚਾਉਣ ਲਈ ਦਿੱਤੀਆਂ ਸਿਫ਼ਾਰਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ। ਇਹ ਕਿਸਮ ਕੋਰੇ ਨੂੰ ਸਹਾਰ ਸਕਦੀ ਹੈ ਅਤੇ ਮੂਢਾ ਦਰਮਿਆਨਾ ਹੁੰਦਾ ਹੈ। ਇਹ ਕਿਸਮ ਰੱਤਾ ਰੋਗ ਦੇ ਪ੍ਰਚਲਿਤ ਆਇਸੋਲੇਟਸ ਨੂੰ ਕੁਝ ਹੱਦ ਤੱਕ ਟਾਕਰਾ ਕਰਨ ਦੀ ਸ਼ਕਤੀ ਰੱਖਦੀ ਹੈ। ਇਸ ਕਿਸਮ ਨੂੰ ਲਾਲ ਧਾਰੀਆਂ ਦਾ ਰੋਗ ਲੱਗ ਜਾਂਦਾ ਹੈ। ਇਸ ਦੇ ਰਸ ਵਿੱਚ ਨਵੰਬਰ ਮਹੀਨੇ ਵਿੱਚ ਮਿੱਠੇ ਦੀ ਮਾਤਰਾ ੧੬ - ੧੭ ਪ੍ਰਤੀਸ਼ਤ ਅਤੇ ਦਸੰਬਰ ਮਹੀਨੇ ਵਿੱਚ ੧੮.੦ - ੧੮.੫ ਪ੍ਰਤੀਸ਼ਤ ਹੁੰਦੀ ਹੈ। ਇਸ ਦਾ ਔਸਤ ਝਾੜ ੩੦੬ ਕੁਇੰਟਲ ਪ੍ਰਤੀ ਏਕੜ ਆਉਂਦਾ ਹੈ।

ਸੀ ਓ ਜੇ ੬੪ (੧੯੭੫)

ਇਸ ਕਿਸਮ ਦਾ ਜੰਮ ਚੰਗਾ ਅਤੇ ਬੂਝਾ ਕਾਫ਼ੀ ਸੰਘਣਾ ਹੁੰਦਾ ਹੈ। ਇਸ ਦੇ ਗੰਨੇ ਦਰਮਿਆਨੇ ਮੋਟੇ ਅਤੇ ਠੋਸ ਹੁੰਦੇ ਹਨ ਅਤੇ ਵੇਖਣ ਨੂੰ ਹਰੇ ਪੀਲੇ ਲੱਗਦੇ ਹਨ। ਇਸ ਵਿਚ ਨਵੰਬਰ ਮਹੀਨੇ, ਮਿੱਠੇ ਦੀ ਮਾਤਰਾ ੧੬ ਤੋਂ ੧੭ ਪ੍ਰਤੀਸ਼ਤ ਹੁੰਦੀ ਹੈ, ਤੋਂ ਪੀੜਨ ਲਈ ਨਵੰਬਰ ਦੇ ਪਹਿਲੇ ਹਫਤੇ ਤਿਆਰ ਹੋ ਜਾਂਦੀ ਹੈ। ਇਸ ਕਿਸਮ ਨੂੰ ਗੜੂੰਆਂ ਲੱਗ ਜਾਂਦਾ ਹੈ। ਇਹ ਕਿਸਮ ਰੱਤਾ - ਰੋਗ ਦਾ ਟਾਕਰਾ ਕਰਨ ਦੇ ਸਮਰੱਥ ਨਹੀਂ ਰਹੀ। ਇਸ ਦਾ ਗੁੜ ਬਹੁਤ ਚੰਗਾ ਬਣਦਾ ਹੈ। ਇਹ ਕਿਸਮ ਔਸਤਨ ੩੦੦ ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀ ਹੈ।

(੨) ਦਰਮਿਆਨੀਆਂ ਪੱਕਣ ਵਾਲੀਆਂ ਕਿਸਮਾਂ

 

ਸੀ ਓ ੨੩੮ (੨੦੧੫)

ਇਸ ਕਿਸਮ ਦੇ ਗੰਨੇ ਲੰਬੇ, ਦਰਮਿਆਨੇ ਮੋਟੇ ਅਤੇ ਪੀਲੀ ਹਰੀ ਭਾਅ ਮਾਰਦੇ ਹਨ। ਜਨਵਰੀ ਮਹੀਨੇ ਇਸ ਦੇ ਰਸ ਵਿੱਚ ਮਿੱਠੇ ਦੀ ਮਾਤਰਾ ੧੭ ਪ੍ਰਤੀਸ਼ਤ ਹੁੰਦੀ ਹੈ। ਇਸ ਕਿਸਮ ਉਪਰ ਆਗ ਦੇ ਗੜੂੰਏ ਦਾ ਹਮਲਾ ਹੋ ਜਾਂਦਾ ਹੈ। ਇਹ ਕਿਸਮ ਰੱਤਾ ਰੋਗ ਦੇ ਪ੍ਰਚੱਲਤ ਆਈਸੋਲੇਟਸ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ। ਇਸ ਦਾ ਮੂਢਾ ਚੰਗਾ ਹੁੰਦਾ ਹੈ ਅਤੇ ਗੁੜ ਵੀ ਚੰਗਾ ਬਣਦਾ ਹੈ। ਇਸ ਕਿਸਮ ਦਾ ਔਸਤਨ ਝਾੜ ੩੬੫ ਕੁਇੰਟਲ ਪ੍ਰਤੀ ਏਕੜ ਆਉਂਦਾ ਹੈ।

ਸੀ ਓ ਪੀ ਬੀ ੯੧ (੨੦੧੪)

ਇਸ ਕਿਸਮ ਦੇ ਗੰਨੇ ਲੰਬੇ, ਮੋਟੇ ਅਤੇ ਪੀਲੇ ਹਰੇ ਰੰਗ ਦੇ ਹੁੰਦੇ ਹਨ। ਇਸਦੇ ਰਸ ਵਿੱਚ ਮਿੱਠੇ ਦੀ ਮਾਤਰਾ ਜਨਵਰੀ ਦੇ ਮਹੀਨੇ ੧੭ ਪ੍ਰਤੀਸ਼ਤ ਹੁੰਦੀ ਹੈ। ਇਹ ਕਿਸਮ ਰੱਤਾ ਰੋਗ ਦੇ ਪ੍ਰਚੱਲਤ ਪੈਥੋਟਾਈਪਸ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ। ਇਸਦਾ ਮੂਢਾ ਵੀ ਚੰਗਾ ਹੁੰਦਾ ਹੈ। ਇਸ ਕਿਸਮ ਦਾ ਔਸਤ ਝਾੜ ੪੧੦ ਕੁਇੰਟਲ ਪ੍ਰਤੀ ਏਕੜ ਹੈ।

ਸੀ ਓ ਜੇ ੮੮ (੨੦੦੨)


ਇਸ ਕਿਸਮ ਦੇ ਗੰਨੇ ਲੰਮੇ, ਦਰਮਿਆਨੇ ਮੋਟੇ ਅਤੇ ਸਾਵੇ ਹਰੇ ਰੰਗ ਦੇ ਹੁੰਦੇ ਹਨ। ਇਸ ਦੇ ਰਸ ਵਿਚ ਦਸੰਬਰ ਮਹੀਨੇ ਮਿੱਠੇ ਦੀ ਮਾਤਰਾ ੧੭ - ੧੮ ਪ੍ਰਤੀਸ਼ਤ ਹੁੰਦੀ ਹੈ ਅਤੇ ਇਹ ਕਿਸਮ ਦੂਜੀਆਂ ਦਰਮਿਆਨੀਆਂ ਕਿਸਮਾਂ ਨਾਲੋਂ ਅਗੇਤੀ ਪੱਕਦੀ ਹੈ ਅਤੇ ਲੂਣੇ ਪਾਣੀ ਵਾਲੀਆਂ ਹਾਲਤਾਂ ਲਈ ਵੀ ਢੁੱਕਵੀਂ ਹੈ। ਇਹ ਰੱਤਾ ਰੋਗ ਦੇ ਪ੍ਰਚਲਿਤ ਆਈਸੋਲੇਟਸ ਦਾ ਟਾਕਰਾ ਕਰਨ ਦੀ ਸਮਰਥਾ ਰੱਖਦੀ ਹੈ। ਇਸ ਕਿਸਮ ਦਾ ਮੂਢਾ ਵੀ ਬਹੁਤ ਚੰਗਾ ਹੁੰਦਾ ਹੈ। ਇਸ ਦਾ ਗੁੜ ਬਹੁਤ ਚੰਗਾ ਬਣਦਾ ਹੈ। ਕਿਸਾਨਾਂ ਦੇ ਖੇਤਾਂ ਵਿਚ ਇਸ ਦਾ ਔਸਤਨ ਝਾੜ ੩੩੭ ਕੁਇੰਟਲ ਪ੍ਰਤੀ ਏਕੜ ਹੈ।

ਸੀ ਓ ਐਸ ੮੪੩੬ (੨੦੦੦)

ਇਸ ਕਿਸਮ ਦਰਮਿਆਨੇ ਕੱਦ ਦੀ ਹੈ ਅਤੇ ਇਸ ਦੇ ਗੰਨੇ ਮੋਟੇ ਅਤੇ ਠੋਸ ਹੁੰਦੇ ਹਨ। ਗੰਨੇ ਪੀਲੇ ਅਤੇ ਹਰੀ ਭਾਅ ਮਾਰਦੇ ਹਨ ਅਤੇ ਡਿੱਗਦੇ ਨਹੀਂ। ਇਸ ਕਿਸਮ ਦੀ ਉੱਗਣ ਸ਼ਕਤੀ ਚੰਗੀ ਹੈ। ਇਹ ਕਿਸਮ ਰੱਤਾ ਰੋਗ ਦਾ ਟਾਕਰਾ ਕਰਨ ਦੀ ਉੱਤਮ ਸ਼ਕਤੀ ਰੱਖਦੀ ਹੈ। ਜਨਵਰੀ ਮਹੀਨੇ ਵਿੱਚ ਇਸ ਦੇ ਰਸ ਵਿੱਚ ਮਿੱਠੇ ਦੀ ਮਾਤਰਾ ੧੭ - ੧੮ ਪ੍ਰਤੀਸ਼ਤ ਹੁੰਦੀ ਹੈ। ਇਹ ਕਿਸਮ ਭਾਰੀ ਜ਼ਮੀਨ ਅਤੇ ਸਿੰਚਾਈ ਨੂੰ ਜ਼ਿਆਦਾ ਸੰਵੇਦਨਸ਼ੀਲ ਹੈ। ਇਸ ਦਾ ਔਸਤ ਝਾੜ ੩੦੭ ਕੁਇੰਟਲ ਪ੍ਰਤੀ ਏਕੜ ਹੈ।

(੩) ਪਛੇਤੀਆਂ ਪੱਕਣ ਵਾਲੀਆਂ ਕਿਸਮਾਂ

 

ਸੀ ਓ ਜੇ ੮੯ (੨੦੦੪)

ਇਹ ਕਿਸਮ ਪਛੇਤੀ ਬਿਜਾਈ ਲਈ ਸਭ ਤੋਂ ਢੁੱਕਵੀਂ ਹੈ। ਇਸ ਕਿਸਮ ਦੇ ਗੰਨੇ ਲੰਬੇ, ਦਰਮਿਆਨੇ ਮੋਟੇ ਅਤੇ ਹਰੇ ਸਾਵੇ ਰੰਗ ਦੇ ਹੁੰਦੇ ਹਨ। ਇਸ ਦਾ ਮੂਢਾ ਬਹੁਤ ਚੰਗਾ ਹੁੰਦਾ ਹੈ। ਇਸ ਦੇ ਰਸ ਵਿਚ ਫਰਵਰੀ ਦੇ ਮਹੀਨੇ ਮਿੱਠੇ ਦੀ ਮਾਤਰਾ ੧੭ - ੧੮ ਪ੍ਰਤੀਸ਼ਤ ਹੁੰਦੀ ਹੈ ਅਤੇ ਇਸ ਦਾ ਗੁੜ ਵੀ ਚੰਗਾ ਬਣਦਾ ਹੈ। ਇਹ ਰੱਤਾ ਰੋਗ ਦੇ ਪ੍ਰਚਲਿਤ ਆਇਸੋਲੇਟਸ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਢਹਿੰਦੀ ਨਹੀਂ। ਇਸ ਦੀ ਖੋਰੀ ਸੌਖੀ ਲਹਿ ਜਾਂਦੀ ਹੈ। ਇਹ ਕਿਸਮ ਕੋਰੇ ਨੂੰ ਵੀ ਸਹਾਰਦੀ ਹੈ। ਖੰਡ ਮਿੱਲ੍ਹਾਂ ਵਿੱਚ ਬਿਜਲੀ ਉਤਪਾਦਨ ਵਾਸਤੇ ਵੀ ਇਹ ਕਿਸਮ ਲਾਭਦਾਇਕ ਹੈ। ਇਸ ਕਿਸਮ ਦਾ ਔਸਤਨ ਝਾੜ ੩੨੬ ਕੁਇੰਟਲ ਪ੍ਰਤੀ ਏਕੜ ਹੈ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.17525773196
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top