ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਕਮਾਦ / ਮੂਢੇ ਕਮਾਦ ਦੀ ਸੰਭਾਲ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਮੂਢੇ ਕਮਾਦ ਦੀ ਸੰਭਾਲ

ਮੂਢੇ ਕਮਾਦ ਦੀ ਸੰਭਾਲ ਬਾਰੇ ਜਾਣਕਾਰੀ।

ਪੰਜਾਬ ਵਿਚ ਕਮਾਦ ਦੀ ਤਕਰੀਬਨ ਅੱਧੀ ਫ਼ਸਲ ਮੂਢੀ ਹੁੰਦੀ ਹੈ ਜਿਸ ਤੋਂ ਉਪਜ ਘੱਟ ਮਿਲਦੀ ਹੈ । ਇਸ ਫ਼ਸਲ ਦੇ ਝਾੜ ਵਿਚ ਵਾਧਾ ਕਰਨ ਲਈ ਹੇਠ ਦੱਸੀਆਂ ਸਿਫ਼ਾਰਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ:

(੧) ਜਿਹੜੀ ਫ਼ਸਲ ਮੂਢੀ ਰੱਖਣੀ ਹੋਵੇ ਉਹ ਜਨਵਰੀ ਦੇ ਅਖੀਰ ਤੋਂ ਪਹਿਲਾਂ ਨਾ ਕੱਟੋ ਕਿਉਂਕਿ ਇਸ ਸਮੇਂ ਤੱਕ ਕੋਰੇ ਵਾਲਾ ਮੌਸਮ ਖਤਮ ਹੋ ਜਾਂਦਾ ਹੈ। ਜੇਕਰ ਫ਼ਸਲ ਪਹਿਲਾਂ ਕੱਟੀ ਜਾਵੇ ਤਾਂ ਫ਼ਸਲ ਦਾ ਪੁੰਗਾਰਾ ਮਾੜਾ ਹੁੰਦਾ ਹੈ ਕਿਉਂਕਿ ਮੁਢਾਂ ਉਪਰ ਦਸੰਬਰ - ਜਨਵਰੀ ਵਿੱਚ ਘੱਟ ਤਾਪਮਾਨ ਦਾ ਬੁਰਾ ਅਸਰ ਪੈਂਦਾ ਹੈ।

(੨) ਕਮਾਦ ਦੀਆਂ ਅਗੇਤੀਆਂ ਕਿਸਮਾਂ ਨੂੰ ਨਵੰਬਰ ਵਿਚ ਕੱਟਣ ਦੇ ਤੁਰੰਤ ਪਿਛੋਂ ਖੋਰੀ ਨੂੰ ਬਾਹਰ ਕੱਢ ਕੇ ਖੇਤ ਨੂੰ ਪਾਣੀ ਲਾ ਦਿਓ। ਜਦ ਖੇਤ ਵੱਤਰ ਆਵੇ ਤਾਂ ਖੇਤ ਨੂੰ ਇਕ ਗੋਡੀ ਕਰ ਦਿਓ ਜਾਂ ਸਿਆੜਾਂ ਦੇ ਦਰਮਿਆਨ ਵਾਲੀ ਥਾਂ ਵਾਹ ਦਿਓ। ਮੁਢਾਂ ਨੂੰ ਖੋਰੀ ਨਾਲ ਢਕੋ।

(੩) ਮੂਢੀ ਫ਼ਸਲ ਨੂੰ ਜਿੰਨੀ ਨੀਵੀਂ ਹੋ ਸਕੇ ਕੱਟੋ ਤਾਂ ਕਿ ਵੱਧ ਪੁੰਗਾਰਾ ਹੋਵੇ। ਜੇਕਰ ਫਿਰ ਵੀ ਕੁਝ ਮੁੱਢ ਉੱਚੇ ਰਹਿ ਜਾਣ ਤਾਂ ਕੋਰਾ ਪੈ ਹਟਣ ਪਿਛੋਂ ਇਨ੍ਹਾਂ ਨੂੰ ਜ਼ਮੀਨ ਦੇ ਨੇੜਿਉਂ ਕੱਟ ਦਿਓ।

(੪) ਜੇਕਰ ਫ਼ਸਲ ਕੱਟਣ ਬਾਅਦ ਖੇਤ ਵਿਚ ਨਦੀਨ ਬਹੁਤ ਹੋਣ ਤਾਂ ਖੇਤ ਨੂੰ ਦੇਸੀ ਹਲ ਨਾਲ ਦੋ ਵਾਰੀ ਵਾਹੋ ਜਾਂ ਟਰੈਕਟਰ ਨਾਲ ਟਿੱਲਰ ਲਾ ਕੇ ਵਾਹੋ, ਨਾਲ ਨਾਲ ਨਦੀਨਾਂ ਦੀ ਰੋਕਥਾਮ ਲਈ ਰਸਾਇਣਕ ਢੰਗ ਵੀ ਵਰਤੋਂ ਵਿਚ ਲਿਆਓ।

(੫) ਮੂਢੀ ਫ਼ਸਲ ਵਿਚ ਗੰਨੇ ਦੀਆਂ ਕਤਾਰਾਂ ਵਿਚ ਖਾਲੀ ਰਹਿ ਗਈਆਂ ਥਾਵਾਂ ਤੇ ਮਾਰਚ ਦੇ ਮਹੀਨੇ ਤਿੰਨ ਅੱਖਾਂ ਵਾਲੀਆਂ ਗੁੱਲੀਆਂ ਬੀਜੋ।

(੬) ਨਵੀਂ ਬੀਜੀ ਫ਼ਸਲ ਨਾਲੋਂ ਮੂਢੀ ਫ਼ਸਲ ਨੂੰ ਖਾਦ ਦੀ ਡੇਢ ਗੁਣਾ ਵੱਧ ਲੋੜ ਪੈਂਦੀ ਹੈ। ਇਸ ਕਰਕੇ ਮੂਢੀ ਫ਼ਸਲ ਨੂੰ ੯੦ ਕਿਲੋ ਨਾਈਟ੍ਰੋਜਨ, ਤਿੰਨ ਬਰਾਬਰ ਹਿੱਸਿਆਂ ਵਿੱਚ ਕਰਕੇ ਪਾਓ। ਪਹਿਲਾ ਹਿੱਸਾ ਫ਼ਰਵਰੀ-ਮਾਰਚ, ਦੂਸਰਾ ਅਪ੍ਰੈਲ ਤੇ ਤੀਜਾ ਜੂਨ ਦੇ ਸ਼ੁਰੂ ਵਿੱਚ ਪਾਓ। ਜੇਕਰ ਭੂਮੀ ਪਰਖ ਦੇ ਆਧਾਰ ਤੇ ਫ਼ਾਸਫ਼ੋਰਸ ਦੀ ਲੋੜ ਪਏ ਤਾਂ ਇਹ ਖਾਦ ਮਾਰਚ ਵਿਚ ਕਮਾਦ ਦੀਆਂ ਕਤਾਰਾਂ ਨੇੜੇ ਡਰਿੱਲ ਕਰ ਦਿਓ।

(੭) ਮੂਢੀ ਫ਼ਸਲ ਉਪਰ ਅਗੇਤੀ ਫੋਟ ਦਾ ਗੜੂੰਆਂ, ਆਗ ਦਾ ਗੜੂੰਆਂ ਅਤੇ ਕਾਲੇ ਖਟਮਲ ਦਾ ਹਮਲਾ ਅਗੇਤਾ ਹੀ ਹੋ ਜਾਂਦਾ ਹੈ। ਇਸ ਲਈ ਕੀੜੇ ਉਪਰ ਅਪ੍ਰੈਲ ਮਹੀਨੇ ਹੀ ਨਜ਼ਰ ਰੱਖੋ ਅਤੇ ਉਸੇ ਵੇਲੇ ਇਸ ਦੀ ਰੋਕਥਾਮ ਕਰੋ ਜਦੋਂ ਕਿ ਨਜ਼ਰ ਆ ਜਾਵੇ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.11607142857
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top