ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਰਸਾਇਣਕ ਤਰੀਕੇ

ਰਸਾਇਣਕ ਤਰੀਕੇ ਬਾਰੇ ਜਾਣਕਾਰੀ।

ਜ਼ਹਿਰੀਲਾ ਚੋਗਾ ਪਾਉਣ ਦੀ ਵਿਧੀ: ਚੂਹਿਆਂ ਦਾ ਜ਼ਹਿਰੀਲੇ ਚੋਗ ਨੂੰ ਖਾਣਾ, ਜ਼ਹਿਰੀਲੇ ਚੋਗ ਵਿਚ ਵਰਤੇ ਗਏ ਦਾਣਿਆਂ ਦੀ ਕੁਆਲਿਟੀ, ਸੁਆਦ ਅਤੇ ਮਹਿਕ ਉਤੇ ਨਿਰਭਰ ਕਰਦਾ ਹੈ। ਇਸ ਲਈ ਜ਼ਹਿਰੀਲਾ ਚੋਗ ਸਿਫ਼ਾਰਸ਼ ਕੀਤੀਆਂ ਗਈਆਂ ਵਿਧੀਆਂ ਨਾਲ ਬਣਾਓ।

੨% ਜ਼ਿੰਕ ਫ਼ਾਸਫ਼ਾਈਡ (ਕਾਲੀ ਦਵਾਈ) ਵਾਲਾ ਚੋਗਾ

ਬਾਜਰਾ, ਜਵਾਰ ਜਾਂ ਕਣਕ ਦਾ ਦਲੀਆ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ 1 ਕਿਲੋ ਲਓ ਤੇ ਉਸ ਵਿਚ ੨੦ ਗ੍ਰਾਮ ਮੂੰਗਫ਼ਲੀ ਜਾਂ ਸੂਰਜਮੁਖੀ ਦਾ ਤੇਲ ਤੇ ੨੫ ਗ੍ਰਾਮ ਜ਼ਿੰਕ ਫ਼ਾਸਫ਼ਾਈਡ ਦਵਾਈ ਪਾ ਕੇ ਚੰਗੀ ਤਰ੍ਹਾਂ ਮਿਲਾਓ।

ਚੇਤਾਵਨੀ

ਇਸ ਚੋਗ ਵਿਚ ਕਦੇ ਵੀ ਪਾਣੀ ਨਾ ਮਿਲਾਉ ਤੇ ਹਮੇਸ਼ਾਂ ਤਾਜ਼ਾ ਤਿਆਰ ਕੀਤਾ ਚੋਗਾ ਵਰਤੋ।

੦.੦੦੫% ਬਰੋਮਾਡਾਇਲੋਨ ਵਾਲਾ ਚੋਗਾ

੦.੨੫% ਤਾਕਤ ਦਾ ੨੦ ਗ੍ਰਾਮ ਬਰੋਮਾਡਾਇਲੋਨ ਪਾਊਡਰ, ੨੦ ਗ੍ਰਾਮ ਮੂੰਗਫ਼ਲੀ ਜਾਂ ਸੂਰਜਮੁਖੀ ਦਾ ਤੇਲ ਤੇ ੨੦ ਗ੍ਰਾਮ ਪੀਸੀ ਖੰਡ, ੧ ਕਿਲੋ ਕਿਸੇ ਵੀ ਅਨਾਜ ਦੇ ਆਟੇ ਵਿੱਚ ਮਿਲਾਓ।

ਚੋਗਾ ਰੱਖਣ ਦਾ ਸਮਾਂ ਤੇ ਵਿਧੀ

ਮਈ-ਜੂਨ ਮਹੀਨੇ ਵਿਚ ਵਰਤੋਂ: ਇਹ ਸਮਾਂ ਚੂਹੇ ਮਾਰ ਮੁਹਿੰਮਾਂ ਚਲਾਉਣ ਲਈ ਬੜਾ ਢੁਕਵਾਂ ਹੈ। ਇਸ ਸਮੇਂ ਦੌਰਾਨ ਚੂਹਿਆਂ ਦੀਆਂ ਖੁੱਡਾਂ ਬੰਨਿਆਂ, ਖਾਲਿਆਂ ਅਤੇ ਆਲੇ-ਦੁਆਲੇ ਖਾਲੀ ਜਗ੍ਹਾ ਤੇ ਬੜੀ ਅਸਾਨੀ ਨਾਲ ਲੱਭੀਆਂ ਜਾ ਸਕਦੀਆਂ ਹਨ। ਸ਼ਾਮ ਨੂੰ ਚੂਹਿਆਂ ਦੀਆਂ ਸਾਰੀਆਂ ਖੁੱਡਾਂ ਬੰਦ ਕਰੋ ਤੇ ਅਗਲੇ ਦਿਨ ਤਾਜ਼ੀਆਂ ਖੁੱਲ੍ਹੀਆਂ ਖੁੱਡਾਂ ਵਿੱਚ ੧੦ ਗ੍ਰਾਮ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲੇ ਚੋਗ ਨੂੰ ਕਾਗਜ਼ ਦੀਆਂ ਢਿੱਲੀਆਂ ਪੁੜੀਆਂ ਵਿੱਚ ਤਕਰੀਬਨ ੬ ਇੰਚ ਖੁੱਡ ਅੰਦਰ ਰੱਖੋ। ਅੰਨ੍ਹੇ ਚੂਹੇ ਦੀ ਖੁੱਡ ਉਪਰੋਂ ਧਿਆਨ ਨਾਲ ਮਿੱਟੀ ਹਟਾਉ ਤੇ ਖੁੱਡ ਵਿੱਚ ਡੂੰਘਾਈ ਤੇ ਜ਼ਹਿਰੀਲਾ ਚੋਗਾ ਰੱਖੋ।

ਵੱਖ-ਵੱਖ ਫ਼ਸਲਾਂ ਵਿਚ ਚੋਗਾ ਰੱਖਣ ਦਾ ਤਰੀਕਾ

(੧) ਝੋਨਾ: ਇਸ ਫ਼ਸਲ ਵਿਚ ਅਗਸਤ ਦੇ ਮਹੀਨੇ ਵਿਚ ਜ਼ਹਿਰੀਲਾ ਚੋਗਾ ਰੱਖੋ। ਚੋਗਾ ਹਮੇਸ਼ਾਂ ਖੁਸ਼ਕ ਦਿਨਾਂ ਵਿਚ ਦੋਧੇ ਦਾਣੇ ਪੈਣ ਤੋਂ ਪਹਿਲਾਂ ਰੱਖੋ, ਨਹੀਂ ਤਾਂ ਪੱਕ ਰਹੀ ਫ਼ਸਲ 'ਚ ਰੱਖਿਆ ਚੋਗਾ ਚੂਹੇ ਖਾਣ ਤੋਂ ਗੁਰੇਜ਼ ਕਰਨਗੇ।

(੨) ਕਮਾਦ: ਇਸ ਫ਼ਸਲ ਵਿਚ ਕਿਉਂਕਿ ਚੂਹਿਆਂ ਦੀ ਭਰਮਾਰ ਹੁੰਦੀ ਹੈ, ਇਸ ਲਈ ਜ਼ਹਿਰੀਲਾ ਚੋਗਾ ਪਹਿਲੀ ਵਾਰ ਜੁਲਾਈ ਵਿੱਚ (ਝੋਨਾ ਲਾਉਣ ਤੋਂ ਬਾਅਦ) ਅਤੇ ਦੂਜੀ ਵਾਰ ਅਕਤੂਬਰ-ਨਵੰਬਰ ਵਿੱਚ (ਝੋਨਾ ਕੱਟਣ ਤੋਂ ਬਾਅਦ) ਰੱਖੋ। ਇਨ੍ਹਾਂ ਦੋਨਾਂ ਸਮਿਆਂ ਤੇ ਪਹਿਲਾਂ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲਾ ਚੋਗਾ ਅਤੇ ਫਿਰ ੧੫ ਦਿਨਾਂ ਬਾਅਦ ਬਰੋਮਾਡਾਇਲੋਨ ਵਾਲਾ ਚੋਗਾ ੪੦੦ ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਰੱਖੋ। ਜੇਕਰ ਫ਼ਸਲ ਜਨਵਰੀ-ਫ਼ਰਵਰੀ ਤੋਂ ਬਾਅਦ ਕੱਟਣੀ ਹੋਵੇ ਤਾਂ ਤੀਸਰੀ ਵਾਰ ਬਰੋਮਾਡਾਇਲੋਨ ਵਾਲਾ ਚੋਗਾ ੮੦੦ ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਜਨਵਰੀ ਵਿੱਚ ਰੱਖੋ।

ਚੇਤਾਵਨੀ: ਇਕ ਵਾਰ ਜ਼ਿੰਕ ਫ਼ਾਸਫ਼ਾਈਡ ਵਾਲਾ ਚੋਗਾ ਰੱਖਣ ਤੋਂ ਬਾਅਦ ਦੁਬਾਰਾ ਜ਼ਿੰਕ ਫ਼ਾਸਫ਼ਾਈਡ ਵਾਲਾ ਚੋਗਾ ਨਾ ਵਰਤੋ, ਨਹੀਂ ਤਾਂ ਚੂਹੇ ਚੋਗਾ ਖਾਣਾ ਬੰਦ ਕਰ ਦੇਣਗੇ।

(੩) ਮੁਗਫ਼ਲੀ: ਦੋ ਵਾਰ ਜ਼ਹਿਰੀਲਾ ਚੋਗਾ ਰੱਖੋ। ਪਹਿਲੀ ਵਾਰ ਤਾਜ਼ਾ ਤਿਆਰ ਕੀਤਾ ੨% ਜ਼ਿੰਕ ਫਾਸਫਾਈਡ ਦਾ ਚੋਗ ਅਤੇ ਦੂਜੀ ਵਾਰ ੦.੦੦੫% ਬਰੋਮਾਡਾਇਲੋਨ ਦਾ ਚੋਗ ਜਾਂ ਇਸ ਦੇ ਉਲਟ। ਪਹਿਲੀ ਵਾਰ ਜਦੋਂ ਗੱਠਾਂ ਬਣਨ ਦੀ ਸ਼ੁਰੂਆਤ ਹੁੰਦੀ ਹੈ, ਉਸ ਸਮੇਂ (੬੦-੬੫ ਦਿਨਾਂ ਦੀ ਫ਼ਸਲ) ਚੋਗ ਰੱਖੋ ਅਤੇ ਫੇਰ ਇਕ ਮਹੀਨੇ ਦੇ ਵਕਫ਼ੇ ਤੇ ਦੂਜੀ ਵਾਰ ਗੱਠਾਂ ਦੇ ਪੱਕਣ ਤੋਂ ਪਹਿਲਾਂ (੯੦-੯੫ ਦਿਨਾਂ ਦੀ ਫ਼ਸਲ) ਜ਼ਹਿਰੀਲਾ ਚੋਗਾ ਰੱਖੋ।

ਚੂਹਿਆਂ ਨੂੰ ਗੇਝ ਪਾਉਣੀ: ਜ਼ਿੰਕ ਫ਼ਾਸਫ਼ਾਈਡ ਦਵਾਈ ਦੀ ਵਰਤੋਂ ਸਮੇਂ ਚੂਹਿਆਂ ਨੂੰ ਗੇਝ ਪਾਉਣੀ ਬਹੁਤ ਜ਼ਰੂਰੀ ਹੈ। ਇਸ ਲਈ 1 ਕਿਲੋ ਬਾਜਰਾ ਜਾਂ ਜੁਆਰ ਜਾਂ ਕਣਕ ਦਾ ਦਲੀਆ ਜਾਂ ਇਨ੍ਹਾਂ ਅਨਾਜਾਂ ਦੇ ਮਿਸ਼ਰਣ ਵਿੱਚ ੨੦ ਗ੍ਰਾਮ ਤੇਲ ਅਤੇ ੨੦ ਗ੍ਰਾਮ ਪੀਸੀ ਖੰਡ ਪਾ ਕੇ ਮਿਲਾਓ। ਇਸ ਚੋਗੇ ਨੂੰ ਇਕ ਏਕੜ ਵਿੱਚ ੪੦ ਥਾਵਾਂ ਤੇ ੧੦-੧੦ ਗ੍ਰਾਮ ਹਰ ਇਕ ਥਾਂ ਤੇ ੨-੩ ਦਿਨਾਂ ਲਈ ਰੱਖੋ। ਇਸ ਤਰ੍ਹਾਂ ੧ ਕਿਲੋ ਚੋਗਾ ਢਾਈ ਏਕੜ ਲਈ ਕਾਫੀ ਹੈ।

ਜ਼ਹਿਰੀਲਾ ਚੋਗਾ ਪਾਉਣਾ: ੧ ਏਕੜ ਵਿਚ ੪੦ ਥਾਵਾਂ ਤੇ ੧੦ ਗ੍ਰਾਮ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਈਲੋਨ ਦਾ ਚੋਗ ਹਰ ਇਕ ਜਗ੍ਹਾ ਤੇ ਰੱਖੋ।

ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)

3.29032258065
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top