ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਜੈਵਿਕ ਖੇਤੀ / ਮੱਕੀ - ਬਰਸੀਮ - ਮੱਕੀ + ਰਵਾਂਹ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਮੱਕੀ - ਬਰਸੀਮ - ਮੱਕੀ + ਰਵਾਂਹ

ਮੱਕੀ - ਬਰਸੀਮ - ਮੱਕੀ + ਰਵਾਂਹ ਉੱਤੇ ਜਾਣਕਾਰੀ।

ਖੇਤ ਵਿੱਚ ੩.੫ ਟਨ ਪ੍ਰਤੀ ਏਕੜ ਸੁੱਕੀ ਰੂੜੀ (੧% ਨਾਈਟ੍ਰੋਜਨ) ਪਾਉ ਅਤੇ ਅਗਸਤ ਦੇ ਦੂਜੇ ਹਫ਼ਤੇ ਮੱਕੀ ਬੀਜੋ। ੫੦-੬੦ ਦਿਨਾਂ ਬਾਅਦ (ਜਦੋਂ ਫ਼ਸਲ ਦੋਧੇ ਤੇ ਹੋਵੇ ਅਤੇ ਦਾਣੇ ਨਰਮ ਹੋਣ) ਕੱਟ ਲਵੋ। ਉਸ ਤੋਂ ਬਾਅਦ ੧.੦ ਟਨ ਪ੍ਰਤੀ ਏਕੜ ਸੁੱਕੀ ਰੂੜੀ ਖੇਤ ਵਿੱਚ ਪਾ ਕੇ ਅਕਤੂਬਰ ਦੇ ਦੂਜੇ ਹਫ਼ਤੇ ਬਰਸੀਮ ਬੀਜੋ ਜਿਸ ਤੋਂ ੪-੫ ਕਟਾਈਆਂ ਲਈਆਂ ਜਾ ਸਕਦੀਆਂ ਹਨ। ਬਰਸੀਮ ਦੀ ਕਟਾਈ ਤੋਂ ਬਾਅਦ ੩.੫ ਟਨ ਪ੍ਰਤੀ ਏਕੜ ਸੁੱਕੀ ਰੂੜੀ ਪਾਉ ਅਤੇ ਜੂਨ ਦੇ ਦੂਜੇ ਹਫ਼ਤੇ ਮੱਕੀ+ਰਵਾਂਹ ਨੂੰ ਰਲਾ ਕੇ ਬੀਜੋ। ਇਸ ਲਈ ੧੫ ਕਿਲੋ ਮੱਕੀ ਦਾ ਬੀਜ ਅਤੇ ੧੫ ਕਿਲੋ ਰਵਾਂਹ ੮੮ ਕਿਸਮ ਜਾਂ ੬ ਕਿਲੋ ਸੀ ਐਲ ੩੬੭ ਕਿਸਮ ਦਾ ਬੀਜ ਵਰਤੋ। ਇਸ ਰਲਵੇਂ ਚਾਰੇ ਨੂੰ ਬਿਜਾਈ ਤੋਂ ੫੦-੬੦ ਦਿਨਾਂ ਬਾਅਦ (ਜਦੋਂ ਮੱਕੀ ਦੀ ਫ਼ਸਲ ਦੋਧੇਤੇ ਹੋਵੇ ਅਤੇ ਦਾਣੇ ਨਰਮ ਹੋਣ) ਕੱਟ ਲਵੋ। ਰੂੜੀ ਦੀ ਮਾਤਰਾ ਉਸ ਵਿੱਚ ਨਾਈਟ੍ਰੋਜਨ ਤੱਤ ਦੀ ਮਾਤਰਾ ਦੇ ਹਿਸਾਬ ਨਾਲ ਵਧਾ ਘਟਾ ਲੈਣੀ ਚਾਹੀਦੀ ਹੈ। ਫਾਸਫ਼ੋ ਕੰਪੋਸਟ ਨੂੰ ਤਿਆਰ ਕਰਨ ਦੀ ਵਿਧੀ ਝੋਨੇ ਦੀ ਪਰਾਲੀ ਨੂੰ ਇੱਕ ਐਸੀ ਜਗ੍ਹਾ ਤੇ ਇਕੱਠੀ ਕਰੋ ਜਿੱਥੇ ਪਾਣੀ ਅਸਾਨੀ ਨਾਲ ਉਪਲਬਧ ਹੋਵੇ। ਪਰਾਲੀ ਨੂੰ ੧੦-੧੫ ਕਿਲੋਗ੍ਰਾਮ ਦੇ ਬੰਡਲਾਂ ਵਿਚ ਬੰਨ੍ਹ ਲਵੋ। ਇੱਕ ਵੱਡੇ ਟੈਂਕ ਵਿਚ ਪ੍ਰਤੀ ੧੦੦੦ ਲੀਟਰ ਪਾਣੀ ਵਿਚ ਇੱਕ ਕਿਲੋਗ੍ਰਾਮ ਗਾਂ ਦੇ ਗੋਹੇ ਦੇ ਹਿਸਾਬ ਨਾਲ ਘੋਲ ਤਿਆਰ ਕਰੋ। ਟੈਂਕ ਦਾ ਘਣਫ਼ਲ ਉਸਦੀ ਲੰਬਾਈ, ਚੌੜਾਈ ਅਤੇ ਉਚਾਈ ਮਾਪ ਕੇ ਪਤਾ ਕੀਤਾ ਜਾ ਸਕਦਾ ਹੈ। ਇਕ ਕਿਊਬਕ ਮੀਟਰ ਇੱਕ ਹਜ਼ਾਰ ਲੀਟਰ ਦੇ ਬਰਾਬਰ ਹੁੰਦਾ ਹੈ। ਬੰਡਲਾਂ ਨੂੰ ਤਿਆਰ ਕੀਤੇ ਘੋਲ ਵਿਚ ੨-੩ ਮਿੰਟ ਡੋਬ ਕੇ ਬਾਹਰ ਕੱਢ ਲਵੋ। ਗਿੱਲੇ ਬੰਡਲਾਂ ਨੂੰ ਪਲਾਸਟਿਕ ਦੀ ਤਰਪਾਲ ਉੱਤੇ ਇਸ ਤਰੀਕੇ ਨਾਲ ਰੱਖੋ ਕਿ ਵਾਧੂ ਪਾਣੀ ਨਿਕਲ ਜਾਵੇ। ਇਕ ੫ ਮੀਟਰ ਲੰਬਾ, ੧.੫ ਮੀਟਰ ਚੌੜਾ ਅਤੇ ੬ ਇੰਚ ਉੱਚਾ ਮਿੱਟੀ ਦਾ ਬੈੱਡ ਬਣਾਉ। ਇਹ ਬੈੱਡ ਢੇਰ ਨੂੰ ਪਾਣੀ ਲਾਉਣ ਲਈ ਸਹਾਇਕ ਸਿੱਧ ਹੁੰਦਾ ਹੈ। ਬੈੱਡ ਉਤੇ ਦਰਖ਼ਤ ਜਾਂ ਕਪਾਹ ਦੀਆ ਟਾਹਣੀਆਂ ਰੱਖੋ। ਇਹ ਢੇਰ ਨੂੰ ਹੇਠਾਂ ਤੋਂ ਹਵਾ ਦੀ ਸਪਲਾਈ ਵਿਚ ਮਦਦਗਾਰ ਹੁੰਦੀਆਂ ਹਨ। ਗਿੱਲੀ ਕੀਤੀ ਪਰਾਲੀ ਵਿਚ ਆਮ ਤੌਰ ਤੇ ੭੦% ਨਮੀਂ ਹੁੰਦੀ ਹੈ। ਗਿੱਲੇ ਬੰਡਲਾਂ ਨੂੰ ਖੋਲ੍ਹ ਕੇ ੫੦੦ ਕਿਲੋਗ੍ਰਾਮ ਪਰਾਲੀ ਦਾ ਢੇਰ ਲਗਾਉ। ਢੇਰ ਲਗਾਉਂਦੇ ਸਮੇਂ ਇਸ ਵਿਚ ਘਟੀਆ ਗ੍ਰੇਡ ਦਾ ਰਾਕ ਫ਼ਾਸਫੇਟ ੬% ਦੇ ਹਿਸਾਬ ਨਾਲ ਛਿੜਕੀ ਜਾਉ। ੫੦੦ ਕਿਲੋਗ੍ਰਾਮ ਪਰਾਲੀ ਲਈ ੩੦ ਕਿਲੋਗ੍ਰਾਮ ਰਾਕ ਫ਼ਾਸਫੇਟ ਚਾਹੀਦਾ ਹੈ। ਇਸ ਤਰ੍ਹਾਂ ਤਿਆਰ ਕੀਤੀ ਖਾਦ ਵਿਚ ਇੱਕ ਪ੍ਰਤੀਸ਼ਤ ਫ਼ਾਸਫੋਰਸ ਹੁੰਦਾ ਹੈ। ਪੰਜ ਸੌ ਕਿਲੋਗ੍ਰਾਮ ਦਾ ਢੇਰ ਲਗਭਗ ੧.੫ ਮੀਟਰ ਉੱਚਾ ਹੋ ਜਾਂਦਾ ਹੈ। ਇਸ ਤਰ੍ਹਾਂ ਪਰਾਲੀ ਦੀ ਉਪਲਬਧਤਾ ਦੇ ਹਿਸਾਬ ਨਾਲ ੫੦੦ - ੫੦੦ ਕਿਲੋ ਦਾ ਢੇਰ ਲਾਉ ਜਿਨ੍ਹਾਂ ਵਿਚ ੧ ਮੀਟਰ ਦਾ ਫ਼ਾਸਲਾ ਹੋਣਾ ਚਾਹੀਦਾ ਹੈ। ਘਟੀਆ ਗ੍ਰੇਡ ਦਾ ਰਾਕ ਫ਼ਾਸਫੇਟ ਰਾਜਸਥਾਨ ਸਟੇਟ ਲਾਈਨਜ਼ ਐਂਡ ਮਿਨਰਲ ਲਿਮਟਿਡ, ਮੀਰਾ ਮਾਰਗ, ਉਦੇਪੁਰ ਤੋਂ ਖ਼ਰੀਦਿਆ ਜਾ ਸਕਦਾ ਹੈ । ਢੇਰ ਨੂੰ ੨੦-੩੦ ਸੈਂ.ਮੀ. ਸੁੱਕੀ ਪਰਾਲੀ ਨਾਲ ਢੱਕ ਦਿਓ। ਇਸ ਤਰ੍ਹਾਂ ਕਰਨ ਨਾਲ ਪਰਾਲੀ ਵਿਚ ਨਮੀਂ ਘੱਟ ਉੱਡੇਗੀ। ਪਰਾਲੀ ਵਿਚ ੭੦% ਨਮੀਂ ਬਰਕਰਾਰ ਰਹੇ ਤਾਂ ਚੰਗਾ ਹੈ। ਇਸ ਪੜਾਅ ਤੇ ਪਾਣੀ ਦੇ ਮਾਮਲੇ ਵਿਚ ਥੋੜੀ ਜਿਹੀ ਕੁਤਾਹੀ ਕੰਪੋਸਟ ਬਨਣ ਦੀ ਪ੍ਰਕ੍ਰਿਆ ਵਿਚ ਦੇਰੀ ਕਰ ਸਕਦੀ ਹੈ। ਢੇਰ ਨੂੰ ਤਿਰਛੇ ਮੂੰਹ ਵਾਲੀ ਪਾਈਪ ਅਤੇ ਟੁੱਲੂ ਪੰਪ ਦੀ ਸਹਾਇਤਾ ਨਾਲ ਹਫ਼ਤੇ ਦੇ ਅੰਤਰ ਨਾਲ ਪਾਣੀ ਦਿੰਦੇ ਰਹੋ।

(ਨੋਟ : ਪਾਣੀ ਦਾ ਛਿੜਕਾਅ ਨਾ ਕਰੋ ਸਗੋਂ ਪਾਈਪ ਨੂੰ ਢੇਰ ਦੇ ਅੰਦਰ ਧੱਸ ਕੇ ਪਰਾਲੀ ਦੇ ਢੇਰ ਵਿਚ ਪਾਣੀ ਲਾਵੋ ਜਿਸ ਨਾਲ ਪਾਣੀ ਸਾਰੇ ਢੇਰ ਵਿਚ ਪਹੁੰਚ ਜਾਂਦਾ ਹੈ)।

ਖਾਦ ੮੦-੯੦ ਦਿਨਾਂ ਵਿਚ ਤਿਆਰ ਹੋ ਜਾਂਦੀ ਹੈ ਅਤੇ ਇਸਦੀ ਕਾਰਬਨ: ਨਾਈਟ੍ਰੋਜਨ ਅਨੁਪਾਤ ੧੫:੧ ਰਹਿ ਜਾਂਦੀ ਹੈ। ਇਸ ਪੜਾਅ ਤੇ ਪਰਾਲੀ ਦੇ ਤੀਲੇ ਕਮਜ਼ੋਰ ਹੋ ਜਾਂਦੇ ਹਨ ਅਤੇ ਹੱਥਾਂ ਵਿਚ ਖਿੱਚਣ ਤੇ ਟੁੱਟ ਜਾਂਦੇ ਹਨ। ਜੈਵਿਕ ਤਸਦੀਕੀਕਰਨ ਤਸਦੀਕਸ਼ੁਦਾ ਜੈਵਿਕ ਖੇਤੀ ਲਈ ਭਾਰਤ ਸਰਕਾਰ ਵੱਲੋਂ ਜੈਵਿਕ ਮਿਆਰ ਨਿਰਧਾਰਤ ਕੀਤੇ ਗਏ ਹਨ ਜਿਹਨਾਂ ਦੀ ਪਾਲਣਾ ਦੇ ਨਿਰੀਖਣ ਲਈ ਕੁੱਝ ਨਿਰੀਖਣ ਅਤੇ ਤਸਦੀਕੀ ਏਜੰਸੀਆਂ ਨੂੰ ਮਾਨਤਾ ਦਿੱਤੀ ਗਈ ਹੈ। ਜਿਹੜੇ ਕਿਸਾਨ ਤਸਦੀਕਸ਼ੁਦਾ ਜੈਵਿਕ ਖੇਤੀ ਕਰਨਾ ਚਾਹੁੰਦੇ ਹਨ, ਉਹ ਇਹਨਾਂ ਏਜੰਸੀਆਂ ਨਾਲ ਸੰਪਰਕ ਕਰ ਸਕਦੇ ਹਨ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.18095238095
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top