ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਦਾਲਾਂ / ਅਰਹਰ ਦੀ ਕਾਸ਼ਤ ਦੇ ਉੱਨਤ ਢੰਗ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਅਰਹਰ ਦੀ ਕਾਸ਼ਤ ਦੇ ਉੱਨਤ ਢੰਗ

ਅਰਹਰ ਦੀ ਕਾਸ਼ਤ ਦੇ ਉੱਨਤ ਢੰਗ ਬਾਰੇ ਜਾਣਾਕਰੀ।

ਜ਼ਮੀਨ ਦੀ ਤਿਆਰੀ: ਜ਼ਮੀਨ ੨ - ੩ ਵਾਰ ਵਾਹ ਕੇ ਚੰਗੀ ਤਰ੍ਹਾਂ ਤਿਆਰ ਕਰੋ ਅਤੇ ਹਰ ਵਾਹੀ ਬਾਅਦ ਸੁਹਾਗਾ ਫੇਰੋ। ਬਿਜਾਈ ਸਮੇਂ ਖੇਤ ਨਦੀਨ ਰਹਿਤ ਹੋਣਾ ਚਾਹੀਦਾ ਹੈ।

ਅਰਹਰ ਲਈ ਰਾਈਜ਼ੋਬੀਅਮ ਦਾ ਟੀਕਾ: ਅਰਹਰ ਦੇ ਬੀਜ ਨੂੰ ਬੀਜਣ ਤੋਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਗਾ ਲਉ। ਇੱਕ ਏਕੜ ਦੇ ਬੀਜ ਨੂੰ ਘੱਟੋ ਘੱਟ ਪਾਣੀ ਨਾਲ ਸਿੱਲਾ ਕਰ ਲਉ। ਟੀਕੇ ਦਾ ਇੱਕ ਪੈਕੇਟ ਇਸ ਭਿੱਜੇ ਹੋਏ ਬੀਜ ਨਾਲ ਰਲਾ ਦਿਉ। ਇਹ ਕੰਮ ਪੱਕੇ ਸਾਫ਼ ਫ਼ਰਸ਼ ਉਪਰ ਕਰੋ । ਬੀਜ ਛਾਂ ਵਿੱਚ ਸੁਕਾ ਲਉ ਅਤੇ ਤੁਰੰਤ ਬੀਜ ਦਿਉ। ਇਸ ਟੀਕੇ ਦੀ ਵਰਤੋਂ ਨਾਲ ਅਰਹਰ ਦੀ ਉਪਜ ਵਿੱਚ ੫ - ੭% ਦਾ ਵਾਧਾ ਹੁੰਦਾ ਹੈ । ਰਾਈਜ਼ੋਬੀਅਮ ਅਤੇ ਬੀਜ ਸੋਧ ਦਵਾਈ ਨੂੰ ਇਕੱਠਾ ਲਗਾਇਆ ਜਾ ਸਕਦਾ ਹੈ। ਇਹ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਪਾਸੋਂ ਮਿਲ ਜਾਂਦਾ ਹੈ।

ਬੀਜ ਦੀ ਸੋਧ: ਬੀਜ ਨੂੰ ਕੈਪਟਾਨ ਜਾਂ ਥੀਰਮ (੩ ਗ੍ਰਾਮ ਪ੍ਰਤੀ ਕਿਲੋ ਦੇ ਹਿਸਾਬ) ਲਗਾ ਕੇ ਬੀਜੋ।

ਬਿਜਾਈ ਦਾ ਸਮਾਂ ਅਤੇ ਢੰਗ: ਅਰਹਰ ਮਈ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਜਿਨਾਂ ਜਲਦੀ ਹੋ ਸਕੇ, ਬੀਜ ਦਿਉ ਤਾਂ ਜੋ ਇਸ ਦਾ ਵਧੇਰੇ ਝਾੜ ਲਿਆ ਜਾ ਸਕੇ, ਫ਼ਸਲ ਜਲਦੀ ਪੱਕੇ ਅਤੇ ਅਗਲੀ ਫ਼ਸਲ ਵੇਲੇ ਸਿਰ ਬੀਜੀ ਜਾ ਸਕੇ। ਕਤਾਰਾਂ ਵਿੱਚ ੫੦ ਸੈਂਟੀਮੀਟਰ ਅਤੇ ਬੂਟਿਆਂ ਵਿਚਕਾਰ ੨੫ ਸੈਂਟੀਮੀਟਰ ਫ਼ਾਸਲਾ ਰੱਖੋ। ਵੇਲੇ ਸਿਰ ਬਿਜਾਈ ਅਤੇ ਬੂਟਿਆਂ ਦੀ ਪੂਰੀ ਗਿਣਤੀ ਕਾਇਮ ਰੱਖਣੀ ਵਧੇਰੇ ਝਾੜ ਲੈਣ ਲਈ ਬਹੁਤ ਜ਼ਰੂਰੀ ਹੈ।

ਬਿਨਾਂ ਵਹਾਈ ਬੀਜਾਈ: ਅਰਹਰ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਵਾਹ ਕੇ ਜਾਂ ਬਿਨਾਂ ਵਹਾਈ ਬੀਜੀ ਕਣਕ ਤੋਂ ਬਾਅਦ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿੱਚ ਨਦੀਨ ਜ਼ਿਆਦਾ ਹੋਣ ਉਥੇ ਅੱਧਾ ਲਿਟਰ ਗ੍ਰਾਮੈਕਸੋਨ ੨੦੦ ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਣ ਨਾਲ ਬੀਜਣ ਤੋਂ ਪਹਿਲਾਂ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ।

ਰਲਵੀਂ ਫ਼ਸਲ ਬੀਜਣਾ: ਥੋੜ੍ਹੇ ਅਰਸੇ ਵਾਲੀ ਮੂੰਗੀ ਦੀ ਐਮ ਐਲ ੬੧੩ ਕਿਸਮ ਅਰਹਰ ਦੀਆਂ ਲਾਈਨਾਂ ਵਿਚਕਾਰ ਕਾਮਯਾਬੀ ਨਾਲ ਉਗਾਈ ਜਾ ਸਕਦੀ ਹੈ। ਇਸ ਫ਼ਸਲ ਤੋਂ ਤਕਰੀਬਨ ੧.੨ ਕੁਇੰਟਲ ਉਪਜ ਪ੍ਰਤੀ ਏਕੜ ਮਿਲ ਜਾਂਦੀ ਹੈ ਅਤੇ ਅਰਹਰ ਦੀ ਫ਼ਸਲ ਨੂੰ ਕੋਈ ਨੁਕਸਾਨ ਨਹੀਂ ਹੁੰਦਾ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.12765957447
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top