ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਦਾਲਾਂ / ਬਿਜਾਈ ਦਾ ਸਮਾਂ ਤੇ ਢੰਗ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਬਿਜਾਈ ਦਾ ਸਮਾਂ ਤੇ ਢੰਗ

ਬਿਜਾਈ ਦਾ ਸਮਾਂ ਤੇ ਢੰਗ ਉੱਤੇ ਜਾਣਕਾਰੀ।

ਬਿਨਾਂ ਵਹਾਈ ਬਿਜਾਈ

ਮੂੰਗੀ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਵਾਹ ਕੇ ਜਾਂ ਬਿਨਾਂ ਵਹਾਈ ਬੀਜੀ ਕਣਕ ਤੋਂ ਬਾਅਦ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿੱਚ ਨਦੀਨ ਜ਼ਿਆਦਾ ਹੋਣ ਉਥੇ ਅੱਧਾ ਲਿਟਰ ਗ੍ਰਾਮੈਕਸੋਨ ੨੦੦ ਲਿਟਰ ਪਾਣੀ ਵਿਚ ਮਿਲਾ ਕੇ ਛਿੜਕਣ ਨਾਲ ਬੀਜਣ ਤੋਂ ਪਹਿਲਾਂ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ। ਬਿਜਾਈ ਜੁਲਾਈ ਦੇ ਦੂਜੇ ਪੰਦਰ੍ਹਵਾੜੇ ਵਿੱਚ ਕਰ ਦੇਣੀ ਚਾਹੀਦੀ ਹੈ। ਕਤਾਰ ਤੋਂ ਕਤਾਰ ਦਾ ਫ਼ਾਸਲਾ ੩੦ ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ ੧੦ ਸੈਂਟੀਮੀਟਰ ਰੱਖੋ ਅਤੇ ਬੀਜ ਡਰਿਲ/ਪੋਰੇ/ਕੇਰੇ ਨਾਲ ੪ ਤੋਂ ੬ ਸੈਂਟੀਮੀਟਰ ਡੂੰਘਾ ਬੀਜੋ। ਵਧੇਰੇ ਝਾੜ ਲੈਣ ਲਈ ਦੋ ਪਾਸੀ ਬਿਜਾਈ ਕਰੋ ਭਾਵ ਫ਼ਸਲ ਨੂੰ ਦੋਹਾਂ ਪਾਸਿਆਂ ਤੋਂ ੩੦ ਸੈਂਟੀਮੀਟਰ ਵਿੱਥ ਵਾਲੇ ਸਿਆੜਾਂ ਵਿੱਚ ਅੱਧਾ ਬੀਜ ਇੱਕ ਵਾਰ ਅਤੇ ਅੱਧਾ ਬੀਜ ਦੂਜੀ ਵਾਰ ਵਰਤ ਕੇ ਬਿਜਾਈ ਕਰੋ। ਦੋ ਪਾਸੀ ਬੀਜੀ ਗਈ ਫ਼ਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਰਸਾਇਣਕ ਦਵਾਈਆਂ ਵਰਤ ਕੇ ਕਰੋ ਜਿਸ ਦਾ ਵੇਰਵਾ ਨਦੀਨਾਂ ਦੀ ਰੋਕਥਾਮ ਹੇਠ ਦਿੱਤਾ ਗਿਆ ਹੈ।

ਨਦੀਨਾਂ ਦੀ ਰੋਕਥਾਮ

ਨਦੀਨਾਂ ਤੇ ਕਾਬੂ ਪਾਉਣ ਲਈ ਇੱਕ ਜਾਂ ਦੋ ਗੋਡੀਆਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਪਹਿਲੀ ਗੋਡੀ ਬਿਜਾਈ ਤੋਂ ੪ ਹਫ਼ਤੇ ਪਿੱਛੋਂ ਅਤੇ ਦੂਜੀ (ਜੇ ਲੋੜ ਪਵੇ) ਉਸ ਤੋਂ ੨ ਹਫ਼ਤੇ ਪਿੱਛੋਂ ਕਰੋ। ਟਰੈਫ਼ਲਿਨ ੪੮ ਈ ਸੀ (ਟਰਾਈਫਲੂਰਾਲੀਨ) ੮੦੦ ਮਿਲੀਲਿਟਰ ਪ੍ਰਤੀ ਏਕੜ ਜਾਂ ਬਾਸਾਲਿਨ ੪੫ ਈ ਸੀ (ਫਲੂਕਲੋਰਾਲੀਨ) ੬੦੦ ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਚੰਗੇ ਤਿਆਰ ਕੀਤੇ ਖੇਤ ਵਿੱਚ ਵਰਤਣ ਨਾਲ ਅਤੇ ਉਸੇ ਦਿਨ ਮੂੰਗੀ ਬੀਜਣ ਨਾਲ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਇੱਕ ਲਿਟਰ ਸਟੌਂਪ ੩੦ ਈ ਸੀ (ਪੈਂਡੀਮੈਥਾਲੀਨ) ਛਿੜਕਾਅ ਨਾਲ ਜਾਂ ੬੦੦ ਮਿਲੀਲਿਟਰ ਸਟੌਂਪ ੩੦ ਤਾਕਤ ਵਾਲੀ ਅਤੇ ਬਿਜਾਈ ਤੋਂ ਚਾਰ ਹਫ਼ਤਿਆਂ ਪਿੱਛੋਂ ਇੱਕ ਗੋਡੀ ਕਰਨ ਨਾਲ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਸਟੌਂਪ ਦਾ ਛਿੜਕਾਅ ਬਿਜਾਈ ਤੋਂ ੨ ਦਿਨ ਦੇ ਅੰਦਰ ਕਰ ਦਿਉ। ਨਦੀਨ ਨਾਸ਼ਕ ਦਵਾਈਆਂ ਦੇ ਛਿੜਕਾਅ ਲਈ ੧੫੦ - ੨੦੦  ਲਿਟਰ ਪਾਣੀ ਵਰਤੋ। ਇਹ ਨਦੀਨ ਨਾਸ਼ਕ ਦਵਾਈਆਂ ਮੌਸਮੀ ਘਾਹ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਦੀ ਚੰਗੀ ਰੋਕਥਾਮ ਕਰਦੀਆਂ ਹਨ ਪਰ ਲੰਮੀ ਉਮਰ ਦੇ ਨਦੀਨਾਂ ਦੀ ਰੋਕਥਾਮ ਨਹੀਂ ਕਰਦੀਆਂ।

ਸਿੰਚਾਈ

ਜੇਕਰ ਔੜ ਲੱਗ ਜਾਵੇ ਤਾਂ ਫ਼ਸਲ ਨੂੰ ਪਾਣੀ ਦੀ ਲੋੜ ਪੈਂਦੀ ਹੈ।

ਖਾਦਾਂ

ਬਿਜਾਈ ਸਮੇਂ ਪ੍ਰਤੀ ਏਕੜ ੫ ਕਿਲੋ ਨਾਈਟ੍ਰੋਜਨ ਤੱਤ (੧੧ ਕਿਲੋ ਯੂਰੀਆ) ਅਤੇ ੧੬ ਕਿਲੋ ਫਾਸਫੋਰਸ ਤੱਤ (੧੦੦ ਕਿਲੋ ਸਿੰਗਲ ਸੁਪਰਫਾਸਫੇਟ) ਡਰਿਲ ਕਰ ਦਿਉ।

ਵਾਢੀ ਅਤੇ ਗਹਾਈ: ਫ਼ਸਲ ਦੀ ਵਾਢੀ ਉਸ ਵੇਲੇ ਕਰੋ ਜਦੋਂ ਤਕਰੀਬਨ ੮੦ ਪ੍ਰਤੀਸ਼ਤ ਫ਼ਲੀਆਂ ਪੱਕ ਜਾਣ, ਵਾਢੀ ਦਾਤਰੀ ਨਾਲ ਕਰੋ। ਬੂਟਿਆਂ ਨੂੰ ਪੁੱਟਣਾ ਠੀਕ ਨਹੀਂ। ਗਹਾਈ ਲਈ ਕਿਲੀਆਂ ਵਾਲਾ ਕਣਕ ਦਾ ਥਰੈਸ਼ਰ ਕੁਝ ਤਬਦੀਲੀਆਂ ਕਰਕੇ ਵਰਤਿਆ ਜਾ ਸਕਦਾ ਹੈ। ਜੇਕਰ ਕੰਬਾਈਨ ਨਾਲ ਮੂੰਗੀ ਦੀ ਵਾਢੀ ਕਰਨੀ ਹੋਵੇ ਤਾਂ ਜਦੋਂ ਤਕਰੀਬਨ ੮੦ ਪ੍ਰਤੀਸ਼ਤ ਫ਼ਲੀਆਂ ਪੱਕ ਜਾਣ ਤਾਂ ੮੦੦ ਮਿਲੀਲਿਟਰ ਗਰੈਮਕਸੋਨ (ਪੈਰਾਕੁਇਟ) ਪ੍ਰਤੀ ਏਕੜ ੧੫੦ - ੨੦੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕੋ ਤਾਂ ਜੋ ਪੱਤੇ ਅਤੇ ਤਣੇ ਸੁੱਕ ਜਾਣ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.21782178218
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top