ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਮਾਂਹ

ਇਹ ਹਿੱਸਾ ਮਾਂਹ ਬਾਰੇ ਜਾਣਕਾਰੀ।

ਪੰਜਾਬ ਵਿੱਚ ਮਾਂਹ ਦੀ ਕਾਸ਼ਤ ੨੦੧੩ - ੨੦੧੪ ਦੌਰਾਨ ੨.੨ ਹਜ਼ਾਰ ਹੈਕਟੇਅਰ ਭੂਮੀ ਵਿੱਚ ਕੀਤੀ ਗਈ। ਕੁੱਲ ਉੱਪਜ ੧.੦੫ ਹਜ਼ਾਰ ਟਨ ਹੋਈ ਤੇ ਇਸ ਦਾ ਔਸਤ ਝਾੜ ੧੯੦ ਕਿਲੋ ਪ੍ਰਤੀ ਏਕੜ ਆਇਆ।

ਜਲਵਾਯੂ ਅਤੇ ਜ਼ਮੀਨ: ਇਹ ਫ਼ਸਲ ਗਰਮ ਅਤੇ ਸਿੱਲ੍ਹੇ ਮੌਸਮ (ਜੁਲਾਈ ਤੋਂ ਅਕਤੂਬਰ) ਵਿੱਚ ਚੰਗੀ ਵੱਧਦੀ-ਫੁੱਲਦੀ ਹੈ। ਪਰ ਥੋੜ੍ਹੇ
ਅਰਸੇ ਵਾਲੀਆਂ (੭੦ ਤੋਂ ੭੫ ਦਿਨ) ਕਿਸਮਾਂ ਨੀਮ ਪਹਾੜੀ ਇਲਾਕਿਆਂ ਵਿੱਚ ਗਰਮੀ ਦੇ ਮੌਸਮ (ਮਾਰਚ ਤੋਂ ਜੂਨ) ਦੌਰਾਨ ਬੀਜੀਆਂ ਜਾ ਸਕਦੀਆਂ ਹਨ। ਮਾਂਹ ਦੀ ਫ਼ਸਲ ਲਗਭਗ ਹਰ ਤਰ੍ਹਾਂ ਦੀ ਜ਼ਮੀਨ ਵਿੱਚ ਹੋ ਸਕਦੀ ਹੈ। ਲੂਣੀਆਂ-ਖਾਰੀਆਂ ਕਲਰਾਠੀਆਂ ਜਾਂ ਸੇਮ ਵਾਲੀਆਂ ਜ਼ਮੀਨਾਂ ਵਿੱਚ ਇਸ ਦੀ ਕਾਸ਼ਤ ਸੰਭਵ ਨਹੀਂ। ਇਸ ਫ਼ਸਲ ਦੀ ਕਾਸ਼ਤ ਨਾਲ ਜ਼ਮੀਨਾਂ ਦੀ ਉਪਜਾਊ ਸ਼ਕਤੀ ਵਧਦੀ ਹੈ। ਸੇਂਜੂ ਇਲਾਕਿਆਂ ਵਿੱਚ ਮਾਂਹ-ਕਣਕ ਦਾ ਫ਼ਸਲ ਚੱਕਰ ਚੰਗਾ ਰਹਿੰਦਾ ਹੈ।

ਉੱਨਤ ਕਿਸਮਾਂ

ਮਾਂਹ ੧੧੪ (੨੦੦੮): ਇਸ ਕਿਸਮ ਦੀ ਸਿਫ਼ਾਰਸ਼ ਸਾਰੇ ਪ੍ਰਾਂਤ ਲਈ ਕੀਤੀ ਗਈ ਹੈ। ਇਸ ਕਿਸਮ ਦੇ ਪੌਦੇ ਮਧਰੇ, ਖੜ੍ਹਵੇਂ ਅਤੇ ਗੁੰਦਵੇਂ ਹੁੰਦੇ ਹਨ। ਇਹ ਥੋੜ੍ਹਾ ਸਮਾਂ ਲੈਣ ਵਾਲੀ ਕਿਸਮ ਹੈ ਜੋ ਤਕਰੀਬਨ ੮੩ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਨੂੰ ਭਰਪੂਰ ਫ਼ਲੀਆਂ ਲੱਗਦੀਆਂ ਹਨ ਅਤੇ ਹਰ ਫ਼ਲੀ ਵਿੱਚ ਤਕਰੀਬਨ ੬ - ੭ ਦਾਣੇ ਹੁੰਦੇ ਹਨ। ਇਸ ਦੇ ਦਾਣੇ ਮੋਟੇ ਅਤੇ ਕਾਲੇ ਰੰਗ ਦੇ ਹੁੰਦੇ ਹਨ, ਜੋ ਚੰਗੇ ਰਿੱਝਦੇ ਹਨ। ਇਸ ਕਿਸਮ ਵਿੱਚ ਵਿਸ਼ਾਣੂੰ ਰੋਗ ਅਤੇ ਪੱਤਿਆਂ ਦੇ ਧੱਬਿਆਂ ਦਾ ਰੋਗਾਂ ਦਾ ਟਾਕਰਾ ਕਰਨ ਦੀ ਕਾਫ਼ੀ ਸਮਰੱਥਾ ਹੈ। ਔਸਤ ਝਾੜ ਤਕਰੀਬਨ ੩.੬ ਕੁਇੰਟਲ ਪ੍ਰਤੀ ਏਕੜ ਹੈ।

ਮਾਂਹ ੩੩੮ (੧੯੯੩): ਇਸ ਕਿਸਮ ਦੀ ਸਿਫ਼ਾਰਸ਼ ਸਾਰੇ ਪ੍ਰਾਂਤ ਲਈ ਕੀਤੀ ਗਈ ਹੈ। ਇਸ ਕਿਸਮ ਦੇ ਪੌਦੇ ਮਧਰੇ, ਖੜ੍ਹਵੇਂ ਅਤੇ ਗੁੰਦਵੇਂ ਹੁੰਦੇ ਹਨ। ਇਹ ਥੋੜ੍ਹਾ ਸਮਾਂ ਲੈਣ ਵਾਲੀ ਕਿਸਮ ਹੈ ਜੋ ਤਕਰੀਬਨ ੯੦ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਨੂੰ ਭਰਪੂਰ ਫ਼ਲੀਆਂ ਲੱਗਦੀਆਂ ਹਨ ਅਤੇ ਹਰ ਫ਼ਲੀ ਵਿੱਚ ਤਕਰੀਬਨ ੬ ਦਾਣੇ ਹੁੰਦੇ ਹਨ। ਦਾਣੇ ਮੋਟੇ ਅਤੇ ਕਾਲੇ ਰੰਗ ਦੇ ਹੁੰਦੇ ਹਨ, ਜੋ ਚੰਗੇ ਰਿੱਝਦੇ ਹਨ। ਇਸ ਕਿਸਮ ਵਿੱਚ ਵਿਸ਼ਾਣੂ ਰੋਗ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੀ ਕਾਫ਼ੀ ਸਮਰੱਥਾ ਹੈ। ਤੇਲੇ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਵੀ ਸਹਾਰ ਲੈਂਦੀ ਹੈ। ਔਸਤ ਝਾੜ ਤਕਰੀਬਨ ੩.੫ ਕੁਇੰਟਲ ਪ੍ਰਤੀ ਏਕੜ ਹੈ।

ਕਾਸ਼ਤ ਦੇ ਢੰਗ


ਜ਼ਮੀਨ ਦੀ ਤਿਆਰੀ: ਦੋ ਜਾਂ ਤਿੰਨ ਵਾਰ ਵਾਹੁਣ ਪਿੱਛੋਂ ਸੁਹਾਗਾ ਮਾਰ ਕੇ ਖੇਤ ਚੰਗੀ ਤਰ੍ਹਾਂ ਤਿਆਰ ਕਰੋ। ਬਿਜਾਈ ਸਮੇਂ ਖੇਤ ਨਦੀਨ ਰਹਿਤ ਹੋਣਾ ਜ਼ਰੂਰੀ ਹੈ।

ਬੀਜ ਦੀ ਮਾਤਰਾ: ੬ - ੮ ਕਿਲੋ ਬੀਜ ਪ੍ਰਤੀ ਏਕੜ ਪਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ੩.੬ ਮਿਲੀਮੀਟਰ ਮੋਟੀ ਛਾਣਨੀ ਨਾਲ ਛਾਣਿਆ ਹੋਇਆ ਮੋਟਾ ਬੀਜ ਵਰਤੋ।

ਬਿਜਾਈ ਦਾ ਸਮਾਂ ਤੇ ਢੰਗ: ਨੀਮ ਪਹਾੜੀ ਇਲਾਕਿਆਂ ਵਿੱਚ, ਸੇਂਜੂ ਹਾਲਤਾਂ ਵਿੱਚ ਬਿਜਾਈ ੧੫ ਤੋਂ ੨੫ ਜੁਲਾਈ ਤੱਕ ਕਰੋ। ਦੂਜੇ ਇਲਾਕਿਆਂ ਵਿੱਚ ਬਿਜਾਈ ਜੂਨ ਦੇ ਆਖਰੀ ਹਫ਼ਤੇ ਤੋਂ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਕਰੋ। ਬਰਾਨੀ ਹਾਲਤਾਂ ਵਿੱਚ ਬਿਜਾਈ ਮੌਨਸੂਨ ਸ਼ੁਰੂ ਹੋਣ ਤੇ ਕਰੋ। ਬਿਜਾਈ ੩੦ ਸੈਂਟੀਮੀਟਰ ਦੂਰੀ ਦੀਆਂ ਕਤਾਰਾਂ ਵਿੱਚ ਕੇਰੇ/ਪੋਰੇ ਜਾਂ ਡਰਿੱਲ ਨਾਲ ਕਰੋ। ਬੀਜ ੪ ਤੋਂ ੬ ਸੈਂਟੀਮੀਟਰ ਡੂੰਘਾ ਪਾਉ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.22222222222
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top