ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਰਲਵੀਂ ਫ਼ਸਲ ਬੀਜਣਾ

ਰਲਵੀਂ ਫ਼ਸਲ ਬੀਜਣਾ ਬਾਰੇ ਜਾਣਕਾਰੀ।

ਫ਼ਸਲ ਤੋਂ ਜ਼ਿਆਦਾ ਆਰਥਿਕ ਲਾਭ ਪ੍ਰਾਪਤ ਕਰਨ ਲਈ ਹਰ ਪੰਜਵੀਂ ਲਾਈਨ ਵਿੱਚ ਮੱਕੀ ਦੀ ਬਿਜਾਈ ਕੀਤੀ ਜਾ ਸਕਦੀ ਹੈ। ਬਿਜਾਈ ਸਮੇਂ ਲਾਈਨਾਂ ਵਿਚਕਾਰ ਫ਼ਾਸਲਾ ੩੦ ਸੈਂਟੀਮੀਟਰ ਤੇ ਇਨ੍ਹਾਂ ਦਾ ਰੁੱਖ ਉੱਤਰ ਦੱਖਣ ਵੱਲ ਹੋਣਾ ਚਾਹੀਦਾ ਹੈ। ਮਾਂਹ ਤੇ ਮੱਕੀ ਦੀ ਰਲਵੀਂ ਫ਼ਸਲ ਲਈ ਬਿਜਾਈ ਸਮੇਂ ਖਾਦ ਦੀ ਮਾਤਰਾ ਮਾਂਹ ਵਾਲੀ ਹੀ ਰੱਖੀ ਜਾਵੇ। ਮੱਕੀ ਦੀ ਫ਼ਸਲ ਲਈ ਨਾਈਟਰੋਜਨ ਖਾਦ, ਰਕਬੇ ਦੀ ਅਨੁਪਾਤ ਨਾਲ ਸਿਫ਼ਾਰਸ਼ ਕੀਤੀ ਮਾਤਰਾ ਦੇ ਅਨੁਸਾਰ ਸਿਆੜਾਂ ਵਿੱਚ ਪਾਉਣੀ ਚਾਹੀਦੀ ਹੈ।

ਨਦੀਨਾਂ ਦੀ ਰੋਕਥਾਮ

ਬਿਜਾਈ ਤੋਂ ਇੱਕ ਮਹੀਨਾ ਬਾਅਦ ਇੱਕ ਗੋਡੀ ਕਰਨ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਪਿੱਛੋਂ ਫ਼ਸਲ ਦੇ ਬੂਟੇ ਮੱਲ ਕੇ ਜ਼ਮੀਨ ਨੂੰ ਢੱਕ ਲੈਂਦੇ ਹਨ, ਜਿਸ ਕਰਕੇ ਘਾਹ-ਫੂਸ ਉੱਪਰ ਨਹੀਂ ਉੱਠਦਾ। ਨਦੀਨਾਂ ਦੇ ਨਾਸ਼ ਲਈ ਸਟੌਂਪ ੩੦ ਈ ਸੀ (ਪੈਂਡੀਮੈਥਾਲਿਨ) ੬੦੦ ਮਿਲੀ ਲਿਟਰ ਪ੍ਰਤੀ ਏਕੜ ਛਿੜਕੋ ਅਤੇ ੨੫ ਦਿਨਾਂ ਪਿਛੋਂ ਇਕ ਗੋਡੀ ਕਰੋ ਜਾਂ ਸਟੌਂਪ ੩੦ ਈ ਸੀ ੧.੦ ਲਿਟਰ ਪ੍ਰਤੀ ਏਕੜ ਛਿੜਕੋ। ਸਟੌਂਪ ਦਾ ਛਿੜਕਾਅ ਬਿਜਾਈ ਤੋਂ ੨ ਦਿਨ ਦੇ ਅੰਦਰ ਕਰ ਦਿਉ। ਨਦੀਨ ਨਾਸ਼ਕ ਦਵਾਈ ਦੇ ਛਿੜਕਾਅ ਲਈ ੧੫੦ - ੨੦੦ ਲਿਟਰ ਪਾਣੀ ਵਰਤੋ। ਇਹ ਨਦੀਨ ਨਾਸ਼ਕ ਦਵਾਈ ਮੌਸਮੀ ਘਾਹ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਦੀ ਚੰਗੀ ਰੋਕਥਾਮ ਕਰਦੀ ਹੈ ਪਰ ਲੰਮੀ ਉਮਰ ਦੇ ਨਦੀਨਾਂ ਦੀ ਰੋਕਥਾਮ ਨਹੀਂ ਕਰਦੀ।

ਸਿੰਚਾਈ

ਸਾਉਣੀ ਦੀ ਫ਼ਸਲ ਨੂੰ ਆਮ ਤੌਰ ਤੇ ਸਿੰਚਾਈ ਦੀ ਜ਼ਰੂਰਤ ਨਹੀਂ ਪੈਂਦੀ। ਪ੍ਰੰਤੂ ਜੇ ਔੜ ਲੱਗ ਜਾਵੇ ਤਾਂ ਇਸ ਨੂੰ ਇੱਕ ਪਾਣੀ ਦੇ ਦਿਉ।

ਖਾਦਾਂ

ਬਿਜਾਈ ਸਮੇਂ ੧੧ ਕਿਲੋ ਯੂਰੀਆ ਖਾਦ ਅਤੇ ੬੦ ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਡਰਿੱਲ ਕਰ ਦਿਉ।

ਵਾਢੀ

ਫ਼ਸਲ ਦੀ ਕਟਾਈ ਉਸ ਸਮੇਂ ਕਰੋ ਜਦੋਂ ਪੱਤੇ ਝੜ ਜਾਣ ਅਤੇ ਫ਼ਲੀਆਂ ਸਲੇਟੀ-ਕਾਲੀਆਂ ਹੋ ਜਾਣ। ਫ਼ਸਲ ਦੇ ਬੂਟੇ ਜੜ੍ਹਾਂ ਤੋਂ ਹੀ ਨਹੀਂ ਪੁੱਟਣੇ ਚਾਹੀਦੇ। ਗਹਾਈ ਦਾ ਕੰਮ ਪ੍ਰਚੱਲਤ ਢੰਗ ਨਾਲ ਹੀ ਕਰਨਾ ਚਾਹੀਦਾ ਹੈ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.875
Deep kaur Apr 11, 2016 12:17 PM

ਫ਼ਸਲ ਦੀ ਕਟਾਈ ਬਾਰੇ ਵਧਿਆ ਜਾਣਕਾਰੀ ਹੈ |

ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top