ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਰਸਾਇਣਕ ਰੋਕਥਾਮ

ਰਸਾਇਣਕ ਰੋਕਥਾਮ ਉੱਤੇ ਜਾਣਕਾਰੀ।

ਰਸਾਇਣਕ ਰੋਕਥਾਮ

ਇਨ੍ਹਾਂ ਦੀ ਰੋਕਥਾਮ ਲਈ ਹੇਠਾਂ ਦੱਸੇ ਕੀਟਨਾਸ਼ਕਾਂ ਵਿਚੋਂ ਕਿਸੇ ਇੱਕ ਨੂੰ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਹੱਥ ਨਾਲ ਚੱਲਣ ਵਾਲੇ ਨੈਪਸੈਕ ਪੰਪ ਨਾਲ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ:

(੧) ੧੫੦ ਮਿਲੀਲਿਟਰ ਨੂਵਾਲੋਰਾਨ ੧੦ ਈ ਸੀ

(੨) ੮੦੦ ਗ੍ਰਾਮ ਐਸੀਫੇਟ ੭੫ ਐਸ ਪੀ

(੩) ੧.੫ ਲਿਟਰ ਕਲੋਰਪਾਈਰੀਫਾਸ ੨੦ ਈ ਸੀ

ਇਹ ਛਿੜਕਾਅ ਕੀੜੇ ਦਾ ਹਮਲਾ ਸ਼ੁਰੂ ਹੋਣ ਤੇ ਹੀ ਕਰ ਦਿਉ ਅਤੇ ਜੇ ਲੋੜ ਪਵੇ ਤਾਂ ੧੦ ਦਿਨਾਂ ਬਾਅਦ ਦੁਬਾਰਾ ਕਰੋ।

ਬਲਿਸਟਰ ਬੀਟਲ

ਇਹ ਕੀੜਾ ਦਿਨ ਦੇ ਸਮੇਂ ਫ਼ਸਲ ਤੇ ਹਮਲਾ ਕਰਦਾ ਹੈ। ਵੱਡੀਆਂ ਭੂੰਡੀਆਂ ਦਾ ਸਰੀਰ ਕਾਫ਼ੀ ਨਰੋਆ ਹੁੰਦਾ ਹੈ ਅਤੇ ਇਹਨਾਂ ਦੇ ਖੰਭਾਂ ਉੱਤੇ ਚਮਕੀਲੇ ਕਾਲੇ ਅਤੇ ਲਾਲ ਰੰਗ ਦੀਆਂ ਧਾਰੀਆਂ ਹੁੰਦੀਆਂ ਹਨ। ਛੇੜਣ ਤੇ ਇਹ ਭੂੰਡੀ ਇੱਕ ਤਰਲ ਪਦਾਰਥ ਕੱਢਦੀ ਹੈ, ਜਿਸ ਕਾਰਨ ਸਰੀਰ ਤੇ ਛਾਲੇ ਪੈ ਜਾਂਦੇ ਹਨ। ਇਹ ਕੀੜਾ ਮੂੰਗੀ, ਮਾਂਹ, ਅਰਹਰ ਅਤੇ ਹੋਰ ਦਾਲਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਕਰਦਾ ਹੈ। ਇਸ ਕੀੜੇ ਦਾ ਹਮਲਾ ਮੁੱਖ ਤੌਰ ਤੇ ਫ਼ਸਲ ਦੇ ਫੁੱਲ ਪੈਣ ਸਮੇਂ ਹੁੰਦਾ ਹੈ। ਇਹ ਕੀੜਾ ਫ਼ਸਲ ਦੀਆਂ ਨਰਮ ਡੋਡੀਆਂ ਅਤੇ ਫੁੱਲਾਂ ਨੂੰ ਖਾਂਦਾ ਹੈ, ਜਿਸ ਕਾਰਨ ਫ਼ਲੀਆਂ ਵਿੱਚ ਦਾਣੇ ਨਹੀਂ ਬਣਦੇ ਅਤੇ ਫ਼ਸਲ ਦਾ ਝਾੜ ਕਾਫ਼ੀ ਘਟ ਜਾਂਦਾ ਹੈ। ਫ਼ਸਲ ਤੇ ਇਸ ਕੀੜੇ ਦਾ ਹਮਲਾ ਹੋਣ ਤੇ ੨੦੦ ਮਿਲੀਲਿਟਰ ਇੰਡੌਕਸਾਕਾਰਬ ੧੪.੫ ਐਸ ਸੀ ਜਾਂ ੮੦੦ ਗ੍ਰਾਮ ਐਸੀਫ਼ੇਟ ੭੫ ਐਸ ਪੀ ਜਾਂ ੨੦੦ ਮਿਲੀਲਿਟਰ ਡੈਲਟਾਮੈਥਰਿਨ ੨.੮ ਈ ਸੀ ਨੂੰ ੮੦-੧੦੦ ਲਿਟਰ ਪਾਣੀ ਵਿੱਚ ਘੋਲ ਕੇ ਹੱਥ ਨਾਲ ਚੱਲਣ ਵਾਲੇ ਨੈਪਸੈਕ ਪੰਪ ਨਾਲ ਪ੍ਰਤੀ ਏਕੜ ਦੇ ਹਿਸਾਬ ਨਾਲ ਸ਼ਾਮ ਦੇ ਸਮੇਂ ਛਿੜਕਾਅ ਕਰੋ। ਜੇ ਲੋੜ ਪਵੇ ਤਾਂ ੧੦ ਦਿਨਾਂ ਬਾਅਦ ਦੁਬਾਰਾ ਛਿੜਕਾਅ ਕਰੋ।

ਫ਼ਲੀ ਛੇਦਕ ਸੁੰਡੀ (ਫੋਦ ਬੋਰੲਰ)

ਇਸ ਦੀ ਸੁੰਡੀ ਮੂੰਗੀ ਦੇ ਪੱਤੇ, ਡੋਡੀਆਂ ਅਤੇ ਫੁੱਲਾਂ ਨੂੰ ਖਾਂਦੀ ਹੈ ਅਤੇ ਫ਼ਸਲ ਦਾ ਭਾਰੀ ਨੁਕਸਾਨ ਕਰਦੀ ਹੈ। ਇਸ ਦਾ ਰੰਗ ਹਰਾ, ਪੀਲਾ, ਭੂਰਾ ਜਾਂ ਕਾਲਾ ਵੀ ਹੋ ਸਕਦਾ ਹੈ। ਪੂਰੀ ਪਲੀ ਸੁੰਡੀ ੩-੫ ਸੈਂਟੀਮੀਟਰ ਲੰਮੀ ਹੁੰਦੀ ਹੈ। ਇਸ ਦੇ ਹਮਲੇ ਦਾ ਪਤਾ ਨੁਕਸਾਨ ਵਾਲੇ ਪੱਤਿਆਂ, ਫ਼ਲੀਆਂ ਵਿੱਚ ਮੋਰੀਆਂ, ਬੂਟਿਆਂ ਹੇਠਾਂ ਜ਼ਮੀਨ ਉਤੇ ਗੂੜ੍ਹੇ ਹਰੇ ਰੰਗ ਦੀਆਂ ਬਿੱਠਾਂ ਤੋਂ ਲੱਗਦਾ ਹੈ। ਜੇਕਰ ਹਮਲੇ ਵਾਲੇ ਬੂਟੇ ਨੂੰ ਜੋਰ ਨਾਲ ਹਲਾਇਆ ਜਾਵੇ ਤਾਂ ਇਹ ਸੁੰਡੀਆਂ ਬੂਟੇ ਤੋਂ ਹੇਠਾਂ ਜ਼ਮੀਨ ਤੇ ਡਿੱਗ ਪੈਂਦੀਆਂ ਹਨ। ਇਸ ਕੀੜੇ ਦੀ ਰੋਕਥਾਮ ਲਈ ਫ਼ਲੀਆਂ ਪੈਣ ਸਮੇਂ ੬੦ ਮਿਲੀਲਿਟਰ ਸਪਾਈਨੋਸੈਡ ੪੫ ਐਸ ਸੀ ਜਾਂ ੨੦੦ ਮਿਲੀਲਿਟਰ ਇੰਡੌਕਸਾਕਾਰਬ ੧੪.੫ ਐਸ ਸੀ ਜਾਂ ੮੦੦ ਗ੍ਰਾਮ ਐਸੀਫ਼ੇਟ ੭੫ ਐਸ ਪੀ ਨੂੰ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਹੱਥ ਨਾਲ ਚੱਲਣ ਵਾਲੇ ਨੈਪਸੈਕ ਪੰਪ ਨਾਲ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਜੇ ਲੋੜ ਪਵੇ ਤਾਂ ਦੋ ਹਫ਼ਤਿਆਂ ਬਾਅਦ ਇਹ ਛਿੜਕਾਅ ਫਿਰ ਦੁਹਰਾਉ।

ਜੂੰ: ਜੂੰ ਇਸ ਫ਼ਸਲ ਦੇ ਪੱਤਿਆਂ ਦੇ ਹੇਠਾਂ ਵੱਲ ਜਾਲੇ ਬਣਾ ਦਿੰਦੀ ਹੈ। ਇਸ ਦੇ ਹਮਲੇ ਕਰਕੇ ਪੱਤੇ ਪੀਲੇ ਪੈ ਜਾਂਦੇ ਹਨ। ਇਹੋ ਜਿਹੇ ਹਮਲੇ ਵਾਲੇ ਪੱਤਿਆਂ ਦਾ ਰੰਗ ਹਲਕੇ ਭੂਰੇ ਤੋਂ ਗੂੜ੍ਹਾ ਗਾਜਰੀ ਭੂਰਾ ਹੋ ਜਾਂਦਾ ਹੈ। ਇਸ ਕੀੜੇ ਦੀ ਰੋਕਥਾਮ ਲਈ ੧੫੦ ਮਿਲੀਲਿਟਰ ਰੋਗਰ ੩੦ ਈ ਸੀ (ਡਾਈਮੈਥੋਏਟ) ਨੂੰ ੮੦ - ੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.19791666667
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top