ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਬਹੁ - ਫ਼ਸਲੀ ਪ੍ਰਣਾਲੀ / ਬਹੁ - ਫ਼ਸਲੀ ਪ੍ਰਣਾਲੀ ਦੇ ਮਹੱਤਵਪੂਰਨ ਫ਼ਸਲ ਚੱਕਰ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਬਹੁ - ਫ਼ਸਲੀ ਪ੍ਰਣਾਲੀ ਦੇ ਮਹੱਤਵਪੂਰਨ ਫ਼ਸਲ ਚੱਕਰ

ਬਹੁ - ਫ਼ਸਲੀ ਪ੍ਰਣਾਲੀ ਦੇ ਮਹੱਤਵਪੂਰਨ ਫ਼ਸਲ ਚੱਕਰ ਬਾਰੇ ਜਾਣਕਾਰੀ।

ਕਿਸਾਨ ਕੋਲ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਤੋਂ ਇਲਾਵਾ ਇਸ ਪ੍ਰਣਾਲੀ ਦੀ ਕਾਮਯਾਬੀ-ਢੁਕਵੀਆਂ ਫ਼ਸਲਾਂ/ਕਿਸਮਾਂ, ਖੇਤੀ ਕਾਮੇ, ਖੇਤੀਬਾੜੀ ਮਸ਼ੀਨਰੀ, ਸਿੰਚਾਈ ਦੇ ਸਾਧਨ, ਖਾਦਾਂ ਕੀੜੇਮਾਰ ਦਵਾਈਆਂ, ਪੈਸੇ ਆਦਿ ਤੇ ਨਿਰਭਰ ਕਰਦੀ ਹੈ। ਇਸ ਤੋਂ ਵੱਧ ਸਮੇਂ ਸਿਰ ਖੇਤੀ ਦੇ ਕੰਮ ਦੀ ਹੁਸ਼ਿਆਰੀ, ਖੇਤੀ ਪ੍ਰਬੰਧ ਆਦਿ ਦੀ ਕਿਸਾਨ ਵਿਚ ਯੋਗਤਾ ਉਪਰ ਜੋ ਕਿ ਬਹੁਤ ਜ਼ਰੂਰੀ ਪੱਖ ਹਨ, ਬਹੁ-ਫ਼ਸਲੀ ਪ੍ਰਣਾਲੀ ਦੀ ਸਫ਼ਲਤਾ ਨਿਰਭਰ ਕਰਦੀ ਹੈ। ਇਸ ਦਾ ਉਦੇਸ਼ ਮੁੱਖ ਸਮੇਂ ਦੀਆਂ ਫ਼ਸਲਾਂ ਦੇ ਦਰਮਿਆਨ ਸਮੇਂ ਵਿਚ ਇਕ ਜਾਂ ਦੋ ਵਾਧੂ ਫ਼ਸਲਾਂ ਉਗਾਉਣਾ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਘੱਟ ਸਮਾਂ ਲੈਣ ਅਤੇ ਵੱਧ ਝਾੜ ਦੇਣ ਵਾਲੀਆਂ ਫ਼ਸਲਾਂ ਦੀ ਚੋਣ ਕੀਤੀ ਜਾਵੇ। ਝੋਨੇ ਦੀ ਪਛੇਤੀ ਬਿਜਾਈ ਵੱਡੀ ਉਮਰ ਦੀ ਪਨੀਰੀ ਲਾ ਕੇ, ਘੱਟੋ-ਘੱਟ ਵਾਹੀ ਦਾ ਢੰਗ ਅਪਣਾ ਕੇ, ਰਲਵੀਆਂ ਫ਼ਸਲਾਂ ਬੀਜ ਕੇ ਜਾਂ ਖੜ੍ਹੀ ਫ਼ਸਲ ਵਿਚ ਅਗਲੀ ਫ਼ਸਲ ਬੀਜ ਕੇ ਅਤੇ ਕਣਕ ਤੇ ਮੱਕੀ ਪੂਰੀ ਪੱਕਣ ਤੋਂ ੫-੭ ਦਿਨ ਪਹਿਲਾਂ ਕੱਟ ਕੇ ਹੀ ਸੰਭਵ ਹੋ ਸਕਦਾ ਹੈ।

ਬਹੁ-ਫ਼ਸਲੀ ਪ੍ਰਣਾਲੀ ਲਈ ਹੇਠ ਲਿਖੇ ਕੁਝ ਮਹੱਤਵਪੂਰਨ ਫ਼ਸਲ ਚੱਕਰ ਹਨ:

 

ਹਰੀ ਖਾਦ (ਢੈਂਚਾ/ਰਵਾਂਹ/ਸਣ)

ਝੋਨਾ-ਕਣਕ: ਕਣਕ ਵੱਢਣ ਤੋਂ ਪਿੱਛੋਂ ਰੌਣੀ ਕਰਕੇ ਢੈਂਚਾ ਜਾਂ ਸਣ ੨੦ ਕਿਲੋ ਪ੍ਰਤੀ ਏਕੜ ਅਤੇ ਰਵਾਂਹ ੧੨ ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਅਪ੍ਰੈਲ ਦੀ ਆਖੀਰ ਵਿਚ ਬੀਜ ਦਿਉ। ਢੈਂਚਾ/ਸਣ/ਰਵਾਂਹ ਨੂੰ ੬-੭ ਹਫਤੇ ਪਿਛੋਂ ਝੋਨੇ ਲਾਉਣ ਤੋਂ ਇਕ ਜਾਂ ਦੋ ਦਿਨ ਪਹਿਲਾਂ ਜੂਨ ਦੇ ਦੂਜੇ ਹਫਤੇ ਖੇਤ ਵਿਚ ਵਾਹ ਦਿਉ। ਇਸ ਤਰ੍ਹਾਂ ੨੫ ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਕਾਇਮ ਰਹੇਗੀ। ਝੋਨੇ ਦਾ ਵਧੇਰੇ ਝਾੜ ਲੈਣ ਲਈ ਰੇਤਲੀ ਅਤੇ ਰੇਤਲੀ ਮੈਰਾ ਜ਼ਮੀਨਾਂ ਵਿਚ ਹਰੀ ਖਾਦ ਦੀ ਵਰਤੋਂ ਕਰੋ ਅਤੇ ਨਾਈਟ੍ਰੋਜਨ ਦੀ ਸਿਫ਼ਾਰਸ਼ ਕੀਤੀ ਪੂਰੀ ੫੦ ਕਿਲੋਗ੍ਰਾਮ ਮਾਤਰਾ ਪ੍ਰਤੀ ਏਕੜ ਪਾਉ। ਜਿੱਥੇ ਗਰਮੀ ਰੁੱਤ ਦੀ ਮੂੰਗੀ ਬੀਜੀ ਹੋਵੇ ਉੱਥੇ ਫ਼ਲੀਆਂ ਤੋੜਨ ਤੋਂ ਬਾਅਦ ਮੂੰਗੀ ਦਾ ਹਰਾ ਟਾਂਗਰ ਝੋਨਾ ਲਾਉਣ ਤੋਂ ਇਕ ਜਾਂ ਦੋ ਦਿਨ ਪਹਿਲਾਂ ਦਬਾਉਣ ਨਾਲ ਝੋਨੇ ਦਾ ਝਾੜ ਵਧ ਜਾਂਦਾ ਹੈ ਅਤੇ ਝੋਨੇ ਨੂੰ ਨਾਈਟ੍ਰੋਜਨ ਦਾ ਤੀਜਾ ਹਿੱਸਾ ਘੱਟ ਪਾਉਣਾ ਪੈਂਦਾ ਹੈ।

ਰਵਾਂਹ/ਬਾਜਰਾ/ਮੱਕੀ (ਚਾਰਾ)

ਮੱਕੀ/ਝੋਨਾ-ਕਣਕ: ਗਰਮੀ ਰੁੱਤ ਦੇ ਚਾਰੇ ਕਣਕ ਵੱਢਣ ਤੋਂ ਬਾਅਦ ਸਿਫ਼ਾਰਸ਼ ਕੀਤੇ ਬੀਜ ਅਤੇ ਦੂਸਰੀਆਂ ਸਿਫ਼ਾਰਸ਼ਾਂ ਅਪਣਾ ਕੇ ਅਪ੍ਰੈਲ ਦੇ ਆਖਰੀ ਹਫਤੇ ਬੀਜੋ। ਇਹ ਚਾਰੇ ਦੀਆਂ ਫ਼ਸਲਾਂ ਸਾਉਣੀ ਦੀ ਮੁੱਖ ਫ਼ਸਲ ਮੱਕੀ ਜਾਂ ਝੋਨੇ ਲਈ ਖੇਤ ਨੂੰ ਸਮੇਂ ਸਿਰ ਵਿਹਲਾ ਕਰ ਦਿੰਦੀਆਂ ਹਨ। ਗਰਮੀ ਰੁੱਤ ਦੇ ਜੂਨ ਮਹੀਨੇ ਵਿੱਚ ਜਿਸ ਸਮੇਂ ਹਰੇ ਚਾਰੇ ਦੀ ਥੁੜ ਹੁੰਦੀ ਹੈ । ਇਨ੍ਹਾਂ ਫ਼ਸਲਾਂ ਤੋਂ ਹਰਾ ਚਾਰਾ ਮਿਲ ਜਾਂਦਾ ਹੈ। ਇਹ ਚਾਰੇ ਦੀਆਂ ਫ਼ਸਲਾਂ ੪੦ - ੫੫ ਦਿਨਾਂ ਵਿੱਚ ਔਸਤਨ ੮੦ - ੧੦੦ ਕੁਇੰਟਲ ਪ੍ਰਤੀ ਏਕੜ ਹਰਾ ਚਾਰਾ ਦੇ ਦਿੰਦੀਆਂ ਹਨ।

ਹਰੀ ਖਾਦ-ਮੱਕੀ-ਕਣਕ

ਕਣਕ ਵੱਢਣ ਤੋਂ ਪਿਛੋਂ ਅਪ੍ਰੈਲ ਦੇ ਅਖੀਰ ਵਿਚ ਢੈਂਚਾ/ਸਣ/ਰਵਾਂਹ ਬੀਜਣ ਨਾਲ ਅਤੇ ੬ - ੮ ਹਫਤੇ ਬਾਅਦ ਖੇਤ ਵਿੱਚ ਦੱਬਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਕਾਇਮ ਰਹਿੰਦੀ ਹੈ ਅਤੇ ੧੦ - ੧੨ ਦਿਨਾਂ ਬਾਅਦ ਗਲਣ-ਸੜਨ ਤੋਂ ਉਪਰੰਤ ਜੂਨ ਦੇ ਅੰਤ ਵਿਚ ਮੱਕੀ ਬੀਜੋ। ਜਿਸ ਖੇਤ ਵਿਚ ਹਰੀ ਖਾਦ ਕੀਤੀ ਜਾਵੇ ਉਸ ਖੇਤ ਵਿਚ ਮੱਕੀ ਨੂੰ ਹੋਰ ਕਿਸੇ ਤਰ੍ਹਾਂ ਦੀ ਜੀਵਕ ਖਾਦ ਜਾਂ ਰੂੜੀ ਵਾਲੀ ਖਾਦ ਪਾਉਣ ਦੀ ਲੋੜ ਨਹੀਂ।

ਮੱਕੀ/ਝੋਨਾ-ਆਲੂ-ਕਣਕ

ਜੂਨ ਦੇ ਅੰਤ ਵਿੱਚ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀ ਮੱਕੀ ਜਾਂ ਝੋਨੇ ਦੀ ਕਿਸਮ ਬੀਜੋ। ਇਹ ਫ਼ਸਲਾਂ ਖੇਤ ਨੂੰ ਅੱਧ ਸਤੰਬਰ ਵਿੱਚ ਖਾਲੀ ਕਰ ਦਿੰਦੀਆਂ ਹਨ ਅਤੇ ਆਲੂਆਂ ਦੀਆਂ ਛੇਤੀ ਪੁੱਟਣ ਵਾਲੀਆਂ ਕਿਸਮਾਂ ਜਿਵੇਂ ਕਿ ਕੁਫਰੀ ਚੰਦਰਮੁਖੀ ਜਾਂ ਕੁਫਰੀ ਅਲੰਕਾਰ ਨੂੰ ਸਤੰਬਰ ਦੇ ਅੰਤ ਵਿੱਚ ਬੀਜੋ। ਜਦੋਂ ਆਲੂਆਂ ਦੀ ਫ਼ਸਲ ੧੨ ਹਫ਼ਤੇ ਦੀ ਹੋ ਜਾਵੇ ਤਾਂ ਆਲੂਆਂ ਨੂੰ ਪੁੱਟ ਕੇ ਪਛੇਤੀ ਕਣਕ ਦੀ ਬਿਜਾਈ ਕਰ ਦਿਉ। ਪਛੇਤੀ ਕਣਕ ਨੂੰ ਅੱਧੀ ਨਾਈਟ੍ਰੋਜਨ ਪਾਉ ਅਤੇ ਆਲੂਆਂ ਤੋਂ ਬਾਅਦ ਫ਼ਾਸਫੋਰਸ ਜਾਂ ਪੋਟਾਸ਼ ਖਾਦ ਦੀ ਲੋੜ ਨਹੀਂ।

ਮੱਕੀ/ਝੋਨਾ-ਆਲੂ-ਗਰਮੀ ਰੁੱਤ ਦੀ ਮੂੰਗੀ

ਕਈ ਵਾਰ ਕਣਕ ਪਿਛੋਂ ਗਰਮੀ ਰੁੱਤ ਦੀ ਬੀਜੀ ਹੋਈ ਮੂੰਗੀ ਦੀ ਫ਼ਸਲ ਅਗੇਤੀ ਬਰਸਾਤ ਦੇ ਅਸਰ ਹੇਠ ਆ ਜਾਂਦੀ ਹੈ। ਇਸ ਕਰਕੇ ਇਸ ਫ਼ਸਲ ਦੀ ਬਿਜਾਈ ਅੱਧ ਮਾਰਚ ਤੋਂ ਅਖੀਰ ਮਾਰਚ ਵਿੱਚ ਕਰ ਲੈਣੀ ਚਾਹੀਦੀ ਹੈ। ਇਸ ਤਰ੍ਹਾਂ ਮੂੰਗੀ ਨੂੰ ੨੦-੨੫ ਸੈਂਟੀਮੀਟਰ ਵਿੱਥ ਤੇ ਬੀਜ ਦਿਉ। ਇਸ ਫ਼ਸਲੀ ਚੱਕਰ ਵਿੱਚ ਮੱਕੀ ਜਾਂ ਝੋਨੇ ਦੀ ਬਿਜਾਈ ਜੂਨ ਵਿੱਚ ਕਰ ਦਿਉ ਤਾਂ ਜੋ ਆਲੂ ਦੀ ਬਿਜਾਈ ਸਮੇਂ ਸਿਰ ਸਤੰਬਰ ਦੇ ਦੂਜੇ ਪੰਦਰ੍ਹਵਾੜੇ ਵਿੱਚ ਹੋ ਸਕੇ। ਇਸ ਉਪਰੰਤ ਗਰਮੀ ਰੁੱਤ ਦੀ ਬੀਜੀ ਹੋਈ ਮੂੰਗੀ ਨੂੰ ਆਲੂਆਂ ਤੋਂ ਪਿਛੋਂ ਕਿਸੇ ਕਿਸਮ ਦੀ ਖਾਦ ਦੀ ਲੋੜ ਨਹੀਂ ਪੈਂਦੀ ਜੇਕਰ ਆਲੂਆਂ ਨੂੰ ਪੂਰੀਆਂ ਰਸਾਇਣਕ ਖਾਦਾਂ ਅਤੇ ਰੂੜੀ ਪਾਈ ਹੋਵੇ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.18867924528
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top