ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਬਾਸਮਤੀ / ਬਾਸਮਤੀ ਦੇ ਮੌਸਮ ਅਤੇ ਫ਼ਸਲ ਚੱਕਰ ਉੱਤੇ ਜਾਣਕਾਰੀ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਬਾਸਮਤੀ ਦੇ ਮੌਸਮ ਅਤੇ ਫ਼ਸਲ ਚੱਕਰ ਉੱਤੇ ਜਾਣਕਾਰੀ

ਇਹ ਹਿੱਸਾ ਮੌਸਮ ਅਤੇ ਫ਼ਸਲ ਚੱਕਰ ਬਾਰੇ ਜਾਣਕਾਰੀ ਦਿੰਦਾ ਹੈ। ਬਾਸਮਤੀ ਕਿਸਮਾਂ ਦੀ ਚੌਲਾਂ ਦੀ ਕਾਸ਼ਤ ਵਿੱਚ ਖਾਸ ਥਾਂ ਹੈ।

ਬਾਸਮਤੀ ਕਿਸਮਾਂ ਦੀ ਚੌਲਾਂ ਦੀ ਕਾਸ਼ਤ ਵਿੱਚ ਖਾਸ ਥਾਂ ਹੈ। ਇਹ ਪਕਾਉਣ ਅਤੇ ਖਾਣ ਦੇ ਚੰਗੇ ਗੁਣਾਂ ਕਰਕੇ ਜਾਣੀਆਂ ਜਾਂਦੀਆਂ ਹਨ। ਪੰਜਾਬ ਵਿੱਚ ਬਾਸਮਤੀ ਕਿਸਮਾਂ ਹੇਠ ਤਕਰੀਬਨ ੨੦ ਪ੍ਰਤੀਸ਼ਤ ਰਕਬਾ ਹੈ। ਬਾਸਮਤੀ ਦੀਆਂ ਕਿਸਮਾਂ ਦਾ ਚੰਗੇਰਾ ਝਾੜ ਲੈਣ ਲਈ ਹੇਠ ਲਿਖੀਆਂ ਸਿਫ਼ਾਰਸ਼ਾਂ ਅਪਣਾਉ।

ਮੌਸਮ

ਝੋਨੇ ਦੀਆਂ ਅਰਧ-ਬੌਣੀਆਂ ਕਿਸਮਾਂ ਵਾਂਗ ਬਾਸਮਤੀ ਦੀਆਂ ਕਿਸਮਾਂ ਨੂੰ ਵੀ ਲੰਮੇ ਸਮੇਂ ਲਈ ਧੁੱਪ, ਵਧੇਰੇ ਨਮੀ ਅਤੇ ਯਕੀਨੀ ਪਾਣੀ ਦੀ ਲੋੜ ਹੈ। ਬਾਸਮਤੀ ਕਿਸਮਾਂ ਵਿੱਚ ਵਧੀਆ ਪਕਾਉਣ ਅਤੇ ਖਾਣ ਵਾਲੇ ਗੁਣ ਤਾਂ ਹੀ ਆ ਸਕਦੇ ਹਨ ਜੇਕਰ ਇਹ ਕਿਸਮਾਂ ਕੁਝ ਠੰਢੇ ਤਾਪਮਾਨ ਵਿੱਚ ਪੱਕਣ। ਦਾਣੇ ਪੈਣ ਸਮੇਂ ਵਧੇਰੇ ਤਾਪਮਾਨ ਨਾਲ ਇਹ ਗੁਣ ਘੱਟ ਜਾਂਦੇ ਹਨ, ਜਿਵੇਂ ਕਿ ਚੌਲ ਪਕਾਉਣ ਨਾਲ ਘੱਟ ਵਧਦੇ ਹਨ ਅਤੇ ਜੁੜ ਜਾਂਦੇ ਹਨ।

ਫ਼ਸਲ ਚੱਕਰ

ਬਾਸਮਤੀ-ਕਣਕ/ਸੂਰਜਮੁਖੀ, ਬਾਸਮਤੀ-ਕਣਕ-ਸੱਠੀ ਮੱਕੀ/ਗਰਮ ਰੁੱਤ ਦੀ ਮੂੰਗੀ, ਬਾਸਮਤੀ-ਜਪਾਨੀ ਪੁਦੀਨਾ, ਬਾਸਮਤੀ-ਬਰਸੀਮ (ਚਾਰਾ ਅਤੇ ਬੀਜ), ਬਾਸਮਤੀ-ਕਰਨੌਲੀ-ਬਾਜਰਾ (ਚਾਰਾ)

ਖੁਸ਼ਬੂਦਾਰ ਚੌਲਾਂ ਦੀਆਂ ਕਿਸਮਾਂ

ਇਨ੍ਹਾਂ ਕਿਸਮਾਂ ਦੇ ਚੌਲਾਂ ਵਿਚ ਬਾਸਮਤੀ ਦੇ ਕੁਝ ਗੁਣ ਹੁੰਦੇ ਹਨ, ਸਾਰੇ ਨਹੀਂ।

ਪੰਜਾਬ ਮਹਿਕ (੨੦੦੯)

ਇਹ ਇਕ ਖੁਸ਼ਬੂਦਾਰ ਚੌਲਾਂ ਵਾਲੀ ਮਧਰੀ ਕਿਸਮ ਹੈ ਜੋ ਤਕਰੀਬਨ ੧੦੦ ਸੈਂਟੀਮੀਟਰ ਉੱਚੀ ਹੁੰਦੀ ਹੈ। ਇਹ ਰੌਸ਼ਨੀ ਨੂੰ ਅਸੰਵੇਦਨਸ਼ੀਲ ਹੈ ਅਤੇ ਬਿਜਾਈ ਉਪਰੰਤ ਤਕਰੀਬਨ ੧੨੫ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਚੌਲ ਜ਼ਿਆਦਾ ਲੰਬੇ, ਖੁਸ਼ਬੂਦਾਰ ਅਤੇ ਖਾਣ ਲਈ ਸੁਆਦੀ ਹੁੰਦੇ ਹਨ। ਰਿੱਝੇ ਹੋਏ ਚੌਲ ਆਪਸ ਵਿੱਚ ਜੁੜਦੇ ਨਹੀਂ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਪੰਜਾਬ ਵਿੱਚ ਪਾਈਆਂ ਜਾਂਦੀਆਂ ਜ਼ਿਆਦਾਤਰ ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ। ਵਧੀਆ ਫੁਟਾਰੇ ਲਈ ੨੫ ਦਿਨ ਦੀ ਪਨੀਰੀ ਖੇਤ ਵਿੱਚ ਲਗਾ ਦੇਣੀ ਚਾਹੀਦੀ ਹੈ। ਇਸ ਦਾ ਔਸਤਨ ਝਾੜ ਤਕਰੀਬਨ ੧੭.੦ ਕੁਇੰਟਲ ਪ੍ਰਤੀ ਏਕੜ ਹੈ।

ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)

3.37313432836
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top