ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਮੱਕੀ / ਮੱਕੀ ਦੀ ਬਰਾਨੀ ਖੇਤੀ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਮੱਕੀ ਦੀ ਬਰਾਨੀ ਖੇਤੀ

ਬਰਾਨੀ ਖੇਤੀ ਦੀਆਂ ਹੇਠ ਦੱਸੀਆਂ ਨਵੀਆਂ ਤਕਨੀਕਾਂ ਅਪਣਾਅ ਕੇ ਮੱਕੀ ਦੀ ਪ੍ਰਤੀ ਏਕੜ ਉੱਪਜ ਵਿੱਚ ੫੦ ਤੋਂ ੧੦੦ ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾ ਸਕਦਾ ਹੈ।

ਉੱਨਤ ਕਿਸਮਾਂ:

 

ਪੀ ਐਮ ਐਚ ੨ (੨੦੦੫)

ਇਹ ਇੱਕ ਅਗੇਤੀ ਪੱਕਣ ਵਾਲੀ ਇਕਹਿਰੇ ਮੇਲ ਦੀ ਦੋਗਲੀ ਕਿਸਮ ਹੈ। ਇਸ ਦਾ ਕੱਦ ਦਰਮਿਆਨਾ ਅਤੇ ਛੱਲੀਆਂ ਦਰਮਿਆਨੀ ਉਚਾਈ ਤੇ ਲੱਗਦੀਆਂ ਹਨ। ਇਸ ਦੇ ਪੱਤੇ ਦਰਮਿਆਨੇ ਅਕਾਰ ਦੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਬਾਬੂ ਝੰਡੇ ਦਰਮਿਆਨੇ ਅਕਾਰ ਦੇ ਅੱਧ ਖੁੱਲੇ ਹੁੰਦੇ ਹਨ। ਛੱਲੀ ਦੇ ਸੂਤ ਦਾ ਰੰਗ ਹਰਾ ਹੁੰਦਾ ਹੈ। ਛੱਲੀਆਂ ਇਕਸਾਰ ਦਰਮਿਆਨੀਆਂ ਹੁੰਦੀਆਂ ਹਨ। ਦਾਣਿਆਂ ਦਾ ਰੰਗ ਸੰਤਰੀ ਹੁੰਦਾ ਹੈ ਅਤੇ ਇਨ੍ਹਾਂ ਉਪਰ ਪੀਲੀ ਟੋਪੀ ਹੁੰਦੀ ਹੈ। ਗੁੱਲ ਚਿੱਟੇ ਰੰਗ ਦਾ ਹੁੰਦਾ ਹੈ। ਇਹ ਲਗਪਗ ੮੨ ਦਿਨ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ ੧੬.੫ ਕੁਇੰਟਲ ਪ੍ਰਤੀ ਏਕੜ ਹੈ। ਇਸ ਵਿਚ ਟਾਂਡਾ ਗਲਣ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਹੈ ਅਤੇ ਬਹੁਤ ਘੱਟ ਢਹਿੰਦੀ ਹੈ।

ਪ੍ਰਕਾਸ਼ (੧੯੯੭)

ਇਹ ਇੱਕ ਅਗੇਤੀ ਪੱਕਣ ਵਾਲੀ ਇਕਹਿਰੇ ਮੇਲ ਦੀ ਦੋਗਲੀ ਕਿਸਮ ਹੈ। ਬਰਾਨੀ ਖੇਤੀ ਵਾਲੇ ਇਲਾਕਿਆਂ ਲਈ ਇਹ ਕਿਸਮ ਖਾਸ ਤੌਰ ਤੇ ਢੁਕਵੀਂ ਹੈ। ਇਸ ਦੇ ਪੌਦੇ ਦਰਮਿਆਨੇ ਲੰਬੇ ਕੱਦ ਦੇ ਹੁੰਦੇ ਹਨ ਜਿਨ੍ਹਾਂ ਨੂੰ ਛੱਲੀਆਂ ਦਰਮਿਆਨੀ ਉਚਾਈ ਤੇ ਲੱਗਦੀਆਂ ਹਨ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਦਰਮਿਆਨੇ ਆਕਾਰ ਦੇ ਅਤੇ ਅੱਧ ਖੜ੍ਹਵੇਂ ਹੁੰਦੇ ਹਨ। ਇਸ ਦਾ ਬਾਬੂ ਝੰਡਾ ਦਰਮਿਆਨੇ ਆਕਾਰ ਦਾ ਅਤੇ ਖੁੱਲ੍ਹਾ ਹੁੰਦਾ ਹੈ। ਬੂਰ ਝੜਨ ਅਤੇ ਸੂਤ ਕੱਤਣ ਦਰਮਿਆਨ ਛੋਟਾ ਵਕਫ਼ਾ ਇਸ ਕਿਸਮ ਨੂੰ ਔੜ ਸਹਿਣ ਸ਼ਕਤੀ ਪ੍ਰਦਾਨ ਕਰਦਾ ਹੈ। ਇਸ ਦੀਆਂ ਛੱਲੀਆਂ ਇੱਕਸਾਰ ਅਤੇ ਲੰਬੀਆਂ ਹੁੰਦੀਆਂ ਹਨ ਜਿਨ੍ਹਾਂ ਦਾ ਸਿਰਾ ਥੋੜ੍ਹਾ ਜਿਹਾ ਖਾਲੀ ਰਹਿੰਦਾ ਹੈ। ਦਾਣੇ ਸੰਤਰੀ ਰੰਗ ਦੇ ਗੋਲ ਅਤੇ ਦਿਲ ਖਿੱਚ੍ਹਵੇਂ ਹੁੰਦੇ ਹਨ। ਇਸ ਦਾ ਗੁੱਲ ਪਤਲਾ ਅਤੇ ਚਿੱਟੇ ਰੰਗ ਦਾ ਹੁੰਦਾ ਹੈ। ਛੱਲੀ ਪੱਕਣ ਵੇਲੇ ਵੀ ਇਸ ਦੇ ਪੱਤੇ ਹਰੇ ਰਹਿੰਦੇ ਹਨ। ਇਹ ਤਕਰੀਬਨ ੮੨ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦਾ ਔਸਤ ਝਾੜ ੧੫ ਕੁਇੰਟਲ ਪ੍ਰਤੀ ਏਕੜ ਹੈ।

ਮੇਘਾ (੧੯੯੦)

ਇਸ ਕੰਪਾਜ਼ਿਟ ਕਿਸਮ ਵਿੱਚ ਅਗੇਤੀ ਪੱਕਣ ਅਤੇ ਸੋਕੇ ਨੂੰ ਬਰਦਾਸ਼ਤ ਕਰਨ ਦੇ ਗੁਣ ਹਨ। ਬਰਾਨੀ ਖੇਤੀ ਵਾਲੇ ਇਲਾਕਿਆਂ ਲਈ ਇਹ ਕਿਸਮ ਖਾਸ ਤੌਰ ਤੇ ਢੁਕਵੀਂ ਹੈ। ਪੱਕਣ ਲਈ ਇਹ ਕਿਸਮ ੮੨ ਦਿਨ ਲੈਂਦੀ ਹੈ। ਇਸ ਦੇ ਪੌਦੇ ਦਰਮਿਆਨੀ ਉਚਾਈ ਵਾਲੇ ਹੁੰਦੇ ਹਨ। ਇਸ ਦੇ ਦਾਣੇ ਸੋਹਣੇ, ਦਰਮਿਆਨੇ ਆਕਾਰ ਅਤੇ ਪੀਲੇ ਸੰਤਰੀ ਰੰਗ ਦੇ ਹੁੰਦੇ ਹਨ। ਇਸ ਦਾ ਔਸਤ ਝਾੜ ੧੨ ਕੁਇੰਟਲ ਪ੍ਰਤੀ ਏਕੜ ਹੈ।

ਬੀਜ ਦੀ ਮਾਤਰਾ

੮ ਕਿਲੋ ਪ੍ਰਤੀ ਏਕੜ

ਬਿਜਾਈ ਦਾ ਸਮਾਂ

੨੦ ਜੂਨ ਤੋਂ ੭ ਜੁਲਾਈ (ਬਾਰਸ਼ਾਂ ਮੁਤਾਬਕ ਜਿੰਨੀ ਅਗੇਤੀ ਬਿਜਾਈ ਹੋ ਸਕੇ, ਚੰਗੀ ਹੈ)

ਬਿਜਾਈ ਦਾ ਢੰਗ

ਬਿਜਾਈ ੩-੫ ਸੈਂਟੀਮੀਟਰ ਡੂੰਘੀ ਲਾਈਨਾ ਵਿੱਚ ਕਰੋ। ਕਤਾਰਾਂ ਦਾ ਫ਼ਾਸਲਾ ੬੦ ਸੈਂਟੀਮੀੇਟਰ ਅਤੇ ਬੂਟਿਆਂ ਵਿਚਕਾਰ ਫ਼ਾਸਲਾ ੨੦ ਸੈਂਟੀਮੀਟਰ ਰੱਖੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.23664122137
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top