ਹੋਮ / ਸਿਹਤ / ਬਿਮਾਰੀ - ਲੱਛਣ ਅਤੇ ਉਪਾਅ / ਲਾਇਵ ਅਟੈਨੁਏਟਿਡ ਇੰਨਫਲੂਐਨਜ਼ਾ ਫਲੂ ਵੈਕਸੀਨ / ਵੈਕਸੀਨ ਦੇ ਬਾਦ ਦੀਆਂ ਸੰਭਾਵੀ ਪ੍ਰਤੀਕ੍ਰਿਆਵਾਂ ਕੀ ਹਨ ?
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਵੈਕਸੀਨ ਦੇ ਬਾਦ ਦੀਆਂ ਸੰਭਾਵੀ ਪ੍ਰਤੀਕ੍ਰਿਆਵਾਂ ਕੀ ਹਨ ?

ਵੈਕਸੀਨ ਦੇ ਬਾਦ ਦੀਆਂ ਸੰਭਾਵੀ ਪ੍ਰਤੀਕ੍ਰਿਆਵਾਂ ਕੀ ਹਨ। ਲੱਛਣਾਂ ਵਿੱਚ ਸ਼ਾਮਲ ਹੋ ਸਕਦੇ ਹਨ ਵਗਦਾ ਨੱਕ, ਨੱਕ ਦਾ ਭਰਿਆ ਹੋਇਆ ਮਹਿਸੂਸ ਹੋਣਾ, ਖੰਘ, ਗਲੇ ਵਿੱਚ ਪੀੜ ਅਤੇ ਬੁਖਾਰ।

ਐਲਏਆਈਵੀ (ਲ਼ਅੀੜ) ਵਿੱਚ ਕਮਜ਼ੋਰ ਕੀਤੇ ਗਏ ਇੰਨਫਲੂਐਨਜ਼ਾ ਵਾਇਰਸ ਹਨ ਜਿੰਨਾਂ ਕਰਕੇ ਇੰਨਫਲੂਐਨਜ਼ਾ ਦੇ ਹਲਕੇ ਲੱਛਣ ਹੋ ਸਕਦੇ ਹਨ ਜੋ ਇੰਨਫਲੂਐਨਜ਼ਾ ਵਿਗਾੜ ਹੋਣ ਵਾਲੇ ਲੱਛਣਾਂ ਤੋਂ ਕਿਧਰੇ ਜਿਆਦਾ ਹਲਕੇ ਹੁੰਦੇ ਹਨ। ਲੱਛਣਾਂ ਵਿੱਚ ਸ਼ਾਮਲ ਹੋ ਸਕਦੇ ਹਨ ਵਗਦਾ ਨੱਕ, ਨੱਕ ਦਾ ਭਰਿਆ ਹੋਇਆ ਮਹਿਸੂਸ ਹੋਣਾ, ਖੰਘ, ਗਲੇ ਵਿੱਚ ਪੀੜ ਅਤੇ ਬੁਖਾਰ। ਕੁਝ ਬੱਚਿਆਂ ਨੂੰ ਸਿਰਦਰਦ, ਭੁੱਖ ਵਿੱਚ ਕਮੀ ਜਾਂ ਕਮਜ਼ੋਰੀ ਹੋ ਸਕਦੀ ਹੈ।

ਕੋਈ ਵੀ ਵੈਕਸੀਨ ਲਗਵਾਉਣ ਤੋਂ ਬਾਦ ੧੫ ਮਿੰਟ ਤੱਕ ਕਲੀਨਿਕ ਵਿੱਚ ਰਹਿਣਾ ਜਰੂਰੀ ਹੈ ਕਿਉਂਕਿ ਐਨਾਫਲਾਕਸਿਸ ਨਾਮ ਦੀ ਜੀਵਨ ਨੂੰ ਖਤਰੇ ਵਿੱਚ ਪਾਉਣ ਵਾਲੀ ਅਲਰਜਿਕ ਪ੍ਰਤੀਕ੍ਰਿਆ ਦੀ ਅਤਿ ਵਿਰਲੀ, ਇੱਕ ਮਿਲਿਅਨ ਵਿੱਚੋਂ ਲਗਭਗ ੧ ਦੀ ਸੰਭਾਵਨਾ ਹੋ ਸਕਦੀ ਹੈ। ਇਸ ਵਿੱਚ ਛਪਾਕੀ, ਸਾਹ ਲੈਣ ਵਿੱਚ ਤਕਲੀਫ, ਜਾਂ ਗਲੇ, ਜੀਭ ਜਾਂ ਬੁਲਾਂ ਦੀ ਸੋਜ ਸ਼ਾਮਲ ਹੋ ਸਕਦੇ ਹਨ। ਜੇ ਅਜਿਹੀ ਪ੍ਰਤੀਕਿਰਿਆ ਹੁੰਦੀ ਹੈ, ਤਾਂ ਤੁਹਾਡਾ ਸਿਹਤ ਸੰਭਾਲ ਪ੍ਰਦਾਤਾ ਉਸਦਾ ਇਲਾਜ ਕਰਨ ਲਈ ਤਿਆਰ ਹੈ। ਐਮਰਜੈਂਸੀ ਇਲਾਜ ਵਿੱਚ ਸ਼ਾਮਲ ਹੈ ਏਪੀਨੈਫਰਿੰਨ (ਐਡ੍ਰੇਨੇਲਿੰਨ) ਦਿੱਤੇ ਜਾਣਾ ਅਤੇ ਐਮਬੁਲੈਂਸ ਦੁਆਰਾ ਸਭ ਤੋਂ ਨਜ਼ਦੀਕੀ ਐਮਰਜੈਂਸੀ ਵਿਭਾਗ ਤੱਕ ਟਰਾਂਸਫਰ।

ਗੁਲਿਅਨ ਬਾਰ ਸਿੰਡ੍ਰੋਮ (ਘਭਸ਼) ਇੱਕ ਅਜਿਹੀ ਵਿਰਲੀ ਅਵਸਥਾ ਹੈ ਜਿਸ ਦਾ ਨਤੀਜਾ ਸਰੀਰ ਦੀਆਂ ਮਾਸਪੇਸ਼ੀਆਂ ਦੀ ਕਮਜ਼ੋਰੀ ਅਤੇ ਲਕਵਾ ਹੋ ਸਕਦਾ ਹੈ। ਇਸ ਸਭ ਤੋਂ ਆਮਤੌਰ ਤੇ ਵਿਗਾੜ ਤੋਂ ਬਾਅਦ ਵਾਪਰਦੀ ਹੈ, ਪਰ ਵਿਰਲੇ ਕੇਸਾਂ ਵਿੱਚ ਇਹ ਕੁਝ ਵੈਕਸੀਨਾਂ ਤੋਂ ਬਾਅਦ ਵੀ ਵਾਪਰ ਸਕਦੀ ਹੈ। ਜੀਬੀਐਸ ਪ੍ਰਾਪਤ ਕਰਨ ਵਾਲੇ ਹਰੇਕ ਮਿਲੀਅਨ ਲੋਕਾਂ ਵਿੱਚੋਂ ੧ ਇੰਨਫਲੂਐਨਜ਼ਾ ਵੈਕਸੀਨ ਦੇ ਨਾਲ ਸੰਬੰਧਿਤ ਜੋ ਸਕਦੀ ਹੈ।

ਵੈਕਸੀਨ ਕਿਸ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ?

੨ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਉਹ ਔਰਤਾਂ ਜੋ ਗਰਭਵਤੀ ਹਨ ਨੂੰ ਵੈਕਸੀਨ ਨਹੀਂ ਲੈਣੀ ਚਾਹੀਦੀ।

ਆਪਣੀ ਸਿਹਤ ਦੀ ਦੇਖਭਾਲ ਦਾ ਪ੍ਰਬੰਧ ਕਰਨ ਵਾਲੇ ਨਾਲ ਗੱਲ ਕਰੋ ਜੇ ਤੁਹਾਡੇ ਬੱਚੇ:

(੧) ਸਰੀਰ ਨੂੰ ਬੀਮਾਰੀ ਤੋਂ ਬਚਾਉਣ ਵਾਲੀ ਪ੍ਰਣਾਲੀ ਬੀਮਾਰੀ ਜਾਂ ਮੈਡੀਕਲ ਇਲਾਜ ਕਰਕੇ ਕਮਜ਼ੋਰ ਹੈ।

(੨) ਨੂੰ ਤੀਬਰ ਦਮਾ ਜਾਂ ਕਿਰਿਆਸ਼ੀਲ ਸਾਹ ਦੀ ਘਰਘਰਾਹਟ ਹੈ।

(੩) ਨੂੰ ਇੰਨਫਲੂਐਨਜ਼ਾ ਵੈਕਸੀਨ ਦੀ ਪੂਰਵ ਖੁਰਾਕ ਜਾਂ ਵੈਕਸੀਨ ਦੇ ਕਿਸੇ ਅੰਸ਼ ਪ੍ਰਤੀ ਜਾਨ ਨੂੰ ਖਤਰੇ ਵਿੱਚ ਪਾਉਣ ਵਾਲੀ ਪ੍ਰਤੀਕਿਰਿਆ ਹੋਈ ਹੈ।

(੪) ਕਿਸੇ ਵੀ ਇੰਨਫਲੂਐਨਜ਼ਾ ਵੈਕਸੀਨ ਪ੍ਰਾਪਤ ਕਰਨ ਦੇ ੮ ਹਫਤਿਆਂ ਦੇ ਅੰਦਰ ਕਿਸੇ ਹੋਰ ਕਾਰਨ ਦੀ ਪਛਾਣ ਕੀਤੇ ਬਿਨਾਂ ਗੁਲਿਅਨ ਬਾਰ ਸਿੰਡ੍ਰੋਮ (ਘੁਲਿਲੳਨਿ - ਭੳਰਰ ਸ਼ੇਨਦਰੋਮੲ (ਘਭਸ਼) ਜੀਬੀਐਸ) ਵਿਕਸਤ ਹੋ ਗਿਆ।

(੫) ਨੂੰ ਕਿਸੇ ਮੈਡੀਕਲ ਅਵਸਥਾ ਕਰਕੇ ਸਮੇਂ ਦੀਆਂ ਲੰਮੀਆਂ ਮਿਆਦਾਂ ਲਈ ਐਸਪਰਿੰਨ (ਅਸਪਰਿਨਿ) ਜਾਂ ਏਐਸਏ (ਅਸ਼ਅ) ਲੈਣ ਦੀ ਲੋੜ ਹੈ ਜਾਂ।

(੬) ਨੂੰ ਅੰਡਿਆਂ ਤੋਂ ਅਲਰਜੀ ਹੈ।

ਸਰੀਰ ਨੂੰ ਬੀਮਾਰੀ ਤੋਂ ਬਚਾਉਣ ਵਾਲੀ ਬਹੁਤ ਕਮਜ਼ੋਰ ਪ੍ਰਣਾਲੀ ਵਾਲੇ ਕਿਸੇ ਵੀ ਵਿਅਕਤੀ, ਜਿਵੇਂ ਕਿ ਬੋਨ ਮੈਰੋ ਬਦਲੇ ਜਾਣ ਵਾਲੇ ਮਰੀਜ਼,ਦੇ ਨਾਲ ਬੀਮਾਰੀ ਤੋਂ ਬਚਾਓ ਲਈ ਟੀਕੇ ਲਗਾਏ ਜਾਣ ਦੇ ੨ ਹਫਤਿਆਂ ਦੇ ਅੰਦਰ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਇੰਨਐਕਟੀਵੇਟਿਡ ਇੰਨਫਲੂਐਨਜ਼ਾ ਵੈਕਸੀਨ ਦਿੱਤੀ ਜਾਣੀ ਚਾਹੀਦੀ ਹੈ। ਜੇ ਅਜਿਹੇ ਸੰਪਰਕ ਤੋਂ ਬੱਚਿਆ ਜਾ ਸਕਦਾ ਹੈ, ਤਾਂ ਉਨ੍ਹਾਂ ਨੂੰ ਐਲਏਆਈਵੀ (ਲ਼ਅੀੜ) ਦਿੱਤੀ ਜਾ ਸਕਦੀ ਹੈ।

ਜ਼ੁਕਾਮ ਜਾਂ ਕਿਸੇ ਹੋਰ ਹਲਕੀ ਬੀਮਾਰੀ ਕਰਕੇ ਬੀਮਾਰੀਆਂ ਤੋਂ ਬਚਾਉਣ ਵਾਲੇ ਟੀਕੇ ਲਗਵਾਉਣ ਨੂੰ ਟਾਲਣ ਦੀ ਲੋੜ ਨਹੀਂ ਹੈ। ਪਰ, ਜੇ ਤੁਹਾਡੀਆਂ ਕੁਝ ਚਿੰਤਾਵਾਂ ਹਨ ਤਾਂ ਆਪਣੀ ਸਿਹਤ ਦੀ ਦੇਖਭਾਲ ਦਾ ਪ੍ਰਬੰਧ ਕਰਨ ਵਾਲੇ ਨਾਲ ਗ'ਲ ਕਰੋ।

ਇੰਨਫਲੂਐਨਜ਼ਾ ਕੀ ਹੈ?

ਇੰਨਫਲੂਐਨਜ਼ਾ, ਇੰਨਫਲੂਐਨਜ਼ਾ ਵਾਇਰਸ ਕਰਕੇ ਹੋਣ ਵਾਲਾ ਸਾਹ ਦੀ ਨਲੀ ਦੇ ਉਪਰੀ ਹਿੱਸੇ ਦਾ ਵਿਗਾੜ ਹੈ। ਇੰਨਫਲੂਐਨਜ਼ਾ ਵਾਲੇ ਵਿਅਕਤੀ ਨੂੰ ਵਾਇਰਲ ਜਾਂ ਬੈਕਟੀਰੀਅਲ ਨਿਮੋਨੀਆ, ਜੋ ਕਿ ਫੇਫੜਿਆਂ ਦਾ ਵਿਗਾੜ ਹੈ ਸਮੇਤ, ਦੂਸਰੇ ਵਿਗਾੜਾਂ ਦਾ ਖਤਰਾ ਹੈ।

ਇੰਨਫਲੂਐਨਜ਼ਾ ਖੰਘਣ, ਛਿਕਣ ਜਾਂ ਮੂੰਹ ਤੋਂ ਮੂੰਹ ਦੇ ਸੰਪਰਕ ਹੋਣ ਰਾਹੀਂ ਇੱਕ ਵਿਅਕਤੀ ਤੋਂ ਦੂਸਰੇ ਤੱਕ ਅਸਾਨੀ ਨਾਲ ਫੈਲਦਾ ਹੈ। ਇਹ ਵਾਇਰਸ ਉਸ ਵੇਲੇ ਵੀ ਫੈਲ ਸਕਦਾ ਹੈ ਜਦੋਂ ਇੱਕ ਵਿਅਕਤੀ ਦੂਸਰੇ ਵਿਅਕਤੀ ਜਾਂ ਚੀਜ਼ ਦੇ ਉੱਤੇ ਖਾਂਸੀ ਜਾਂ ਛਿੱਕ ਤੋਂ ਛੋਟੀਆਂ ਬੂੰਦਾਂ ਨੂੰ ਛੂਹਂਦੇ ਹਨ ਅਤੇ ਫਿਰ ਉਨ੍ਹਾਂ ਦੇ ਹੱਥਾਂ ਨੂੰ ਧੋਣ ਤੋਂ ਪਹਿਲਾਂ ਉਨ੍ਹਾਂ ਦੀਆਂ ਅਖਾਂ, ਮੂੰਹ ਜਾਂ ਨੱਕ ਨੂੰ ਛੂਹਂਦੇ ਹਨ।

ਸਿਆਣੇ ਨਾਬਾਲਗ਼ਾਂ ਦੀ ਸਹਿਮਤੀ:

ਇਹ ਸਿਫ਼ਾਰਸ਼ ਕੀਤੀ ਜਾਂਦੀ ਹੈ ਕਿ ਮਾਪੇ ਜਾਂ ਸਰਪ੍ਰਸਤ ਅਤੇ ਉਨ੍ਹਾਂ ਦੇ ਨਾਬਾਲਗ਼ ਬੱਚੇ ਇਮਿਊਨਾਈਜ਼ੇਸ਼ਨ ਦੀ ਸਹਿਮਤੀ ਬਾਰੇ ਪਹਿਲਾਂ ਗੱਲਬਾਤ ਕਰ ਲੈਣ। ਇਮਿਊਨਾਈਜ਼ੇਸ਼ਨ ਤੋਂ ਪਹਿਲਾਂ ਬੱਚਿਆਂ ਦੇ ਮਾਪਿਆਂ/ਸਰਪ੍ਰਸਤਾਂ ਜਾਂ ਨੁਮਾਇੰਦਿਆਂ ਦੀ ਸਹਿਮਤੀ ਲੈਣ ਲਈ ਯਤਨ ਕੀਤੇ ਜਾਂਦੇ ਹਨ। ਪਰ ਫਿਰ ਵੀ ੧੯ ਸਾਲ ਤੋਂ ਘੱਟ ਉਮਰ ਦੇ ਬੱਚੇ ਜਿਹੜੇ ਹਰ ਵੈਕਸੀਨ ਦੇ ਫ਼ਾਇਦਿਆਂ ਅਤੇ ਸੰਭਵ ਖ਼ਤਰਿਆਂ ਨੂੰ ਸਮਝਣ ਦੇ ਯੋਗ ਹੋਣ ਅਤੇ ਇਮਿਊਨਾਈਜ਼ੇਸ਼ਨ ਨਾ ਕਰਵਾਉਣ ਦੇ ਖ਼ਤਰੇ ਨੂੰ ਸਮਝਦੇ ਹੋਣ ਉਹ ਕਾਨੂੰਨੀ ਤੌਰ ਤੇ ਇਮਿਊਨਾਈਜ਼ੇਸ਼ਨ ਲਈ ਸਹਿਮਤ ਹੋ ਸਕਦੇ ਜਾਂ ਇਨਕਾਰ ਕਰ ਸਕਦੇ ਹਨ।

ਸਰੋਤ : ਏ ਬੂਕਸ ਓਨ੍ਲਿਨੇ

3.3185840708
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top