ਇਹ ਝੋਨੇ ਦੀ ਅਰਧ ਬੌਣੀ ਕਿਸਮ ਹੈ, ਜਿਸ ਦਾ ਪਰਾਲ ਸਖ਼ਤ ਹੁੰਦਾ ਹੈ। ਇਸ ਦੇ ਪੱਤੇ ਖੜ੍ਹਵੇਂ ਹੁੰਦੇ ਹਨ, ਜਿਨ੍ਹਾਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ। ਇਸ ਦੀ ਔਸਤਨ ਉਚਾਈ ੧੦੭ ਸੈਂਟੀਮੀਟਰ ਹੈ। ਇਹ ਕਿਸਮ ਬਿਜਾਈ ਤੋਂ ੧੩੫ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਚੌਲ ਲੰਮੇ, ਪਤਲੇ ਅਤੇ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ ਦਸ ਕਿਸਮਾਂ ਦੇ ਹਮਲੇ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਸ ਦੀ ਪਨੀਰੀ ੨੫ ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ ੩੦.੫ ਕੁਇੰਟਲ ਪ੍ਰਤੀ ਏਕੜ ਹੈ।
ਇਹ ਝੋਨੇ ਦੀ ਅਰਧਬੌਣੀ, ਸਖਤ ਪਰਾਲ, ਗੂੜ੍ਹੇ ਹਰੇ ਅਤੇ ਸਿੱਧੇ ਪੱਤਿਆਂਵਾਲੀ ਕਿਸਮ ਹੈ। ਇਸ ਦਾ ਔਸਤਨ ਕੱਦ ੧੦੫ ਸੈਂਟੀਮੀਟਰ ਹੁੰਦਾ ਹੈ। ਇਹ ਬੀਜਣ ਉਪਰੰਤ ੧੪੩ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਚੌਲ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ ਜੋ ਪਕਾਉਣ ਲਈ ਬਹੁਤ ਵਧੀਆ ਹਨ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਪੰਜਾਬ ਅੰਦਰ ਪਾਈਆਂ ਜਾਂਦੀਆਂ ਸਾਰੀਆਂ ੧੦ ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਸ ਦਾ ਔਸਤਨ ਝਾੜ ੨੯.੦ ਕੁਇੰਟਲ ਪ੍ਰਤੀ ਏਕੜ ਹੈ।
ਇਹ ਝੋਨੇ ਦੀ ਅਰਧ ਬੌਣੀ ਕਿਸਮ ਹੈ। ਜਿਸ ਦਾ ਪਰਾਲ ਸਖ਼ਤ ਹੁੰਦਾ ਹੈ। ਇਸ ਦੇ ਪੱਤੇ ਖੜ੍ਹਵੇਂ ਹੁੰਦੇ ਹਨ, ਜਿਨ੍ਹਾਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ। ਇਸ ਦੀ ਔਸਤਨ ਉਚਾਈ ੧੦੮ ਸੈਂਟੀਮੀਟਰ ਹੈ। ਇਹ ਕਿਸਮ ਬਿਜਾਈ ਤੋਂ ੧੪੭ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਚੌਲ ਲੰਮੇ, ਪਤਲੇ ਅਤੇ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ ਦਸ ਕਿਸਮਾਂ ਦੇ ਹਮਲੇ ਦਾ ਟਾਕਰਾ ਕਰਨ ਦੇ ਸਮਰੱਥ ਹੈ । ਇਸ ਦਾ ਔਸਤਨ ਝਾੜ ੩੧.੫ ਕੁਇੰਟਲ ਪ੍ਰਤੀ ਏਕੜ ਹੈ।
ਇਹ ਝੋਨੇ ਦੀ ਮਧਰੇ ਕੱਦ ਦੀ ਕਿਸਮ ਹੈ, ਜਿਸਦਾ ਪਰਾਲ ਸਖ਼ਤ ਹੁੰਦਾ ਹੈ, ਜਿਸ ਕਰਕੇ ਇਹ ਕਿਸਮ ਡਿੱਗਦੀ ਨਹੀਂ। ਇਸ ਦੇ ਪੱਤੇ ਖੜ੍ਹਵੇ ਹੁੰਦੇ ਹਨ, ਜਿਨ੍ਹਾਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ। ਇਸ ਦੀ ਔਸਤਨ ਉਚਾਈ ੯੮ ਸੈਂਟੀਮੀਟਰ ਹੈ। ਇਹ ਕਿਸਮ ਬਿਜਾਈ ਤੋਂ ੧੪੦ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਚੌਲ ਲੰਮੇ, ਪਤਲੇ ਅਤੇ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ ਦਸ ਕਿਸਮਾਂ ਦੇ ਹਮਲੇ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਸ ਦਾ ਔਸਤਨ ਝਾੜ ੩੦.੫ ਕੁਇੰਟਲ ਪ੍ਰਤੀ ਏਕੜ ਹੈ।
ਇਹ ਝੋਨੇ ਦੀ ਅਰਧ ਬੌਣੀ ਕਿਸਮ ਹੈ। ਇਸ ਦੇ ਪੱਤੇ ਗੂੜ੍ਹੇ ਹਰੇ ਅਤੇ ਖੜ੍ਹਵੇਂ ਹੁੰਦੇ ਹਨ। ਇਸ ਦਾ ਔਸਤਨ ਕੱਦ ੧੦੪ ਸੈਂਟੀਮੀਟਰ ਹੁੰਦਾ ਹੈ। ਇਹ ਬੀਜਣ ਉਪਰੰਤ ੧੫੮ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਪਤਲੇ ਅਤੇ ਪਕਾਉਣ ਲਈ ਵਧੀਆ ਹੁੰਦੇ ਹਨ। ਇਹ ਕਿਸਮ ਪੰਜਾਬ ਵਿੱਚ ਝੁਲਸ ਰੋਗ ਦੇ ਜੀਵਾਣੂ ਦੀਆਂ ਪਾਈਆਂ ਜਾਂਦੀਆਂ ਕੁਝ ਕਿਸਮਾਂ ਦੇ ਹਮਲੇ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤ ਝਾੜ ੨੯ ਕੁਇੰਟਲ ਪ੍ਰਤੀ ਏਕੜ ਹੈ।
ਇਹ ਝੋਨੇ ਦੀ ਅਰਧ ਬੌਣੀ ਕਿਸਮ ਹੈ, ਜਿਸ ਦੇ ਪੱਤੇ ਘੱਟ ਚੌੜੇ, ਖੜ੍ਹਵੇਂ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਸ ਦਾ ਔਸਤਨ ਕੱਦ ੧੦੨ ਸੈਂਟੀਮੀਟਰ ਹੁੰਦਾ ਹੈ। ਇਹ ਬੀਜਣ ਉਪਰੰਤ ਤਕਰੀਬਨ ੧੪੫ ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦੇ ਚੌਲ ਲੰਮੇ, ਪਤਲੇ ਅਤੇ ਪੱਕਣ ਉਪਰੰਤ ਖਾਣ ਵਿੱਚ ਬਹੁਤ ਸੁਆਦੀ ਹੁੰਦੇ ਹਨ। ਇਹ ਕਿਸਮ ਪੰਜਾਬ ਵਿੱਚ ਝੁਲਸ ਰੋਗ ਦੇ ਜੀਵਾਣੂ ਦੀਆਂ ਪਾਈਆਂ ਜਾਂਦੀਆਂ ਕੁਝ ਕਿਸਮਾਂ ਦੇ ਹਮਲੇ ਦਾ ਟਾਕਰਾ ਕਰ ਸਕਦੀ ਹੈ। ਇਹ ਕਿਸਮ ਚਿੱਟੀ ਪਿੱਠ ਵਾਲੇ ਟਿੱਡੇ ਦਾ ਟਾਕਰਾ ਨਹੀਂ ਕਰ ਸਕਦੀ। ਇਸ ਦਾ ਔਸਤ ਝਾੜ ੨੭.੫ ਕੁਇੰਟਲ ਪ੍ਰਤੀ ਏਕੜ ਹੈ।
ਇਹ ਇੱਕ ਮੱਧਰੀ, ਸਖਤ ਪਰਾਲ ਅਤੇ ਸਿੱਧੇ ਪੱਤਿਆਂ ਵਾਲੀ ਕਿਸਮ ਹੈ। ਇਸ ਦੇ ਪੌਦਿਆਂ ਦੀ ਔਸਤ ਉਚਾਈ ੯੭ ਸੈਂਟੀਮੀਟਰ ਹੁੰਦੀ ਹੈ। ਬਿਜਾਈ ਤੋਂ ਤਕਰੀਬਨ ੧੩੮ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਚੌਲ ਲੰਮੇ, ਪਤਲੇ ਅਤੇ ਸਾਫ਼ ਹੁੰਦੇ ਹਨ ਜੋ ਚੰਗੇ ਰਿੱਝਦੇ ਹਨ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਜ਼ਿਆਦਾਤਰ ਕਿਸਮਾਂ ਦੇ ਹਮਲੇ ਦਾ ਟਾਕਰਾ ਕਰ ਸਕਦੀ ਹੈ। ਇਸ ਕਿਸਮ ਦਾ ਔਸਤ ਝਾੜ ੨੭ ਕੁਇੰਟਲ ਪ੍ਰਤੀ ਏਕੜ ਹੈ।
ਇਹ ਮਧਰੇ ਕੱਦ ਦੀ, ਸਖਤ ਪਰਾਲ ਵਾਲੀ ਕਿਸਮ ਹੈ। ਜਿਸ ਦੇ ਪੱਤੇ ਗੂੜ੍ਹੇ ਹਰੇ ਹੁੰਦੇ ਹਨ। ਇਸ ਦੇ ਪੌਦਿਆਂ ਦੀ ਔਸਤ ਉਚਾਈ ੧੦੦ ਸੈਂਟੀਮੀਟਰ ਹੈ। ਇਸ ਦਾ ਸਿਰੇ ਵਾਲਾ ਪੱਤਾ ਖੜ੍ਹਵਾਂਲੰਮਾ ਹੁੰਦਾ ਹੈ ਜੋ ਮੁੰਜਰਾਂ ਦਾ ਪੰਛੀਆਂ ਦੇ ਨੁਕਸਾਨ ਤੋਂ ਬਚਾਅ ਕਰਦਾ ਹੈ। ਇਸ ਦੇ ਚੌਲ ਪਤਲੇ, ਲੰਮੇ ਅਤੇ ੪ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਹ ਕਿਸਮ ਪੰਜਾਬ ਵਿੱਚ ਪ੍ਰਚੱਲਤ ਝੁਲਸ ਰੋਗ ਦੇ ਜੀਵਾਣੂ ਦੀਆਂ ਜ਼ਿਆਦਾਤਰ ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਹ ਕਿਸਮ ਬਿਜਾਈ ਤੋਂ ੧੨੫ ਦਿਨਾਂ ਬਾਅਦ ਪੱਕ ਜਾਂਦੀ ਹੈ। ਇਸ ਦਾ ਔਸਤ ਝਾੜ ੨੫ ਕੁਇੰਟਲ ਪ੍ਰਤੀ ਏਕੜ ਹੈ।
ਇਹ ਇੱਕ ਮਧਰੀ, ਸਖਤ ਪਰਾਲ, ਗੂੜ੍ਹੇ ਹਰੇ ਰੰਗ ਦੇ ਖੜ੍ਹਵੇਂ ਪੱਤਿਆਂ ਵਾਲੀ ਕਿਸਮ ਹੈ ਜੋ ਤਕਰੀਬਨ ੧੦੫ ਸੈਂਟੀਮੀਟਰ ਉੱਚੀ ਹੁੰਦੀ ਹੈ। ਇਸ ਦੇ ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ। ਇਹ ਕਿਸਮ ਬਿਜਾਈ ਤੋਂ ਤਕਰੀਬਨ ੧੪੨ ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੰਜਾਬ ਵਿੱਚ ਝੁਲਸ ਰੋਗ ਫੈਲਾਉਣ ਵਾਲੇ ਜੀਵਾਣੂ ਦੀਆਂ ਜ਼ਿਆਦਾਤਰ ਕਿਸਮਾਂ ਦਾ ਟਾਕਰਾ ਕਰ ਸਕਦੀ ਹੈ। ਇਸ ਕਿਸਮ ਦਾ ਝਾੜ ੨੮ ਕੁਇੰਟਲ ਪ੍ਰਤੀ ਏਕੜ ਹੈ।
੧. ਪੀ ਆਰ ੧੨੪ ਨਵੀਂ ਕਿਸਮ ਹੈ । ਇਸ ਦਾ ਔਸਤਨ ਝਾੜ ੩੦.੫ ਕੁਇੰਟਲ ਪ੍ਰਤੀ ਏਕੜ ਹੈ।
੨. ਪੀ ਆਰ ੧੨੩, ਪੀ ਆਰ ੧੨੨, ਪੀ ਆਰ ੧੨੧, ਪੀ ਆਰ ੧੧੮, ਪੀ ਆਰ ੧੧੪, ਪੀ ਆਰ ੧੧੧, ਪੀ ਆਰ ੧੧੫, ਪੀ ਆਰ ੧੧੩ ਝੋਨੇ ਦੀਆਂ ਹੋਰ ਮੁੱਖ ਕਿਸਮਾਂ ਹਨ।
੩. ਪੀ ਆਰ ੧੨੪, ਪੀ ਆਰ ੧੨੩, ਪੀ ਆਰ ੧੧੫, ਪੀ ਆਰ ੧੧੩ ਅਤੇ ਪੀ ਆਰ ੧੧੧ ਕਿਸਮਾਂ ਝੁਲਸ ਰੋਗ ਦੇ ਜੀਵਾਣੂ ਦੀਆਂ ਜ਼ਿਆਦਾਤਰ ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020