ਝੋਨੇ ਦੀ ਰਹਿੰਦ-ਖੂੰਹਦ ਦੀ ਸੰਭਾਲ: ਪੰਜਾਬ ਵਿੱਚ ਤਕਰੀਬਨ ੨੨੦ ਲੱਖ ਟਨ ਝੋਨੇ ਦੀ ਰਹਿੰਦ-ਖੂੰਹਦ ਪੈਦਾ ਹੁੰਦੀ ਹੈ, ਜਿਸ ਦਾ ਵੱਡਾ ਹਿੱਸਾ ਖੇਤਾਂ ਵਿੱਚ ਹੀ ਅੱਗ ਲਾ ਕੇ ਸਾੜ ਦਿੱਤਾ ਜਾਂਦਾ ਹੈ।
ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫ਼ਸਲਾਂ ਲਈ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਨਾੜ ਸਾੜਨ ਨਾਲ ਜਿਥੇ ਇਸ ਵਿਚੋਂ ਨਾਈਟਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।
ਲੋੜ ਹੈ ਇਸ ਸਰਮਾਏ ਦੀ ਸੁਚੱਜੀ ਵਰਤੋਂ ਕਰਨ ਦੀ। ਯੂਨੀਵਰਸਿਟੀ ਨੇ ਨਾੜ ਦੇ ਸਾੜਨ ਦੇ ਬਦਲ ਤਕਨੀਕਾਂ ਦਿੱਤੀਆ ਹਨ।
ਹੈਪੀਸੀਡਰ ਮਸ਼ੀਨ ਦੀ ਵਰਤੋਂ ਨਾਲ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਸਿੱਧੇ ਹੀ ਕਣਕ ਬੀਜੀ ਜਾ ਸਕਦੀ ਹੈ, ਜਿਸ ਨਾਲ ਇੱਕ ਤਾਂ ਬਿਜਾਈ ਸਮੇਂ-ਸਿਰ ਹੋ ਜਾਂਦੀ ਹੈ ਅਤੇ ਨਦੀਨ ਘੱਟ ਹੁੰਦੇ ਹਨ ਅਤੇ ਪਾਣੀ ਦੀ ਵੀ ਬੱਚਤ ਹੁੰਦੀ ਹੈ।
ਇਸ ਤੋਂ ਇਲਾਵਾ ਝੋਨੇ ਦੇ ਨਾੜ ਤੋਂ ਇੱਕ ਚੰਗੀ ਕੰਪੋਸਟ ਖਾਦ ਤਿਆਰ ਕੀਤੀ ਜਾ ਸਕਦੀ ਹੈ। ਇਹ ਖਾਦ ਬਨਾਉਣ ਦਾ ਢੰਗ ਜੈਵਿਕ ਖੇਤੀ ਵਾਲੇ ਅਧਿਆਏ ਵਿੱਚ ਦਿੱਤਾ ਗਿਆ ਹੈ। ਝੋਨੇ ਦੀ ਪਰਾਲੀ ਨੂੰ ਕਣਕ ਦੇ ਨਾੜ ਨਾਲ ਰਲਾ ਕੇ ਖੁੰਬਾਂ ਉਗਾਉਣ ਵਿੱਚ ਵੀ ਵਰਤਿਆ ਜਾ ਸਕਦਾ ਹੈ।
ਇਸ ਪਰਾਲੀ ਦੀ ਵਰਤੋਂ ਫ਼ਸਲਾਂ ਵਿੱਚ ਵਿਛਾਉਣ ਵਜੋਂ ਵੀ ਕੀਤੀ ਜਾ ਸਕਦੀ ਹੈ। ਜਿਸ ਨਾਲ ਝਾੜ ਤਾਂ ਵਧਦਾ ਹੀ ਹੈ। ਸਗੋਂ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/15/2020