ਇਨ੍ਹਾਂ ਕੀੜਿਆਂ ਦੀਆਂ ਸੁੰਡੀਆਂ ਤਣੇ ਵਿੱਚ ਵੜ ਜਾਂਦੀਆਂ ਹਨ ਅਤੇ ਜੁਲਾਈ ਤੋਂ ਅਕਤੂਬਰ ਤੱਕ ਨੁਕਸਾਨ ਕਰਦੀਆਂ ਹਨ। ਨਤੀਜੇ ਵੱਜੋਂ ਬੂਟੇ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ। ਮੁੰਜਰਾਂ ਵਿੱਚ ਦਾਣੇ ਨਹੀਂ ਪੈਂਦੇ ਅਤੇ ਮੁੰਜਰਾਂ ਚਿੱਟੇ ਰੰਗ ਦੀਆਂ ਹੋ ਜਾਂਦੀਆਂ ਹਨ। ਜਿਨ੍ਹਾਂ ਖੇਤਾਂ ਵਿੱਚ ਇਸ ਕੀੜੇ ਦਾ ਹਮਲਾ ੫ ਪ੍ਰਤੀਸ਼ਤ ਸੁੱਕੀਆਂ ਗੋਭਾਂ (ਇਕਨਾਮਿਕ ਥਰੈਸ਼ਹੋਲਡ ਲੈਵਲ) ਤੋਂ ਵਧੇਰੇ ਹੋਵੇ ਉਥੇ ੨੦ ਮਿਲੀਲਿਟਰ ਫੇਮ ੪੮੦ ਐਸ ਸੀ (ਫਲੂਬੈਂਡਾਮਾਈਡ)* ਜਾਂ ੧੭੦ ਗ੍ਰਾਮ ਮੌਰਟਰ ੭੫ ਐਸ ਜੀ (ਕਾਰਟਾਪ ਹਾਈਡਰੋਕਲੋਰਾਈਡ) ਜਾਂ ੩੫੦ ਮਿਲੀਲਿਟਰ ਮਾਰਕਟਰਾਈਜੋ/ਸੂਟਾਥੀਆਨ ੪੦ ਈ ਸੀ (ਟਰਾਈਐਜ਼ੋਫਾਸ) ਜਾਂ ੫੬੦ ਮਿਲੀਲਿਟਰ ਮੋਨੋਸਿਲ ੩੬ ਐਸ ਐਲ (ਮੋਨੋਕਰੋਟੋਫਾਸ) ਜਾਂ ਇੱਕ ਲਿਟਰ ਕੋਰੋਬਾਨ/ਡਰਸਬਾਨ/ਲੀਥਲ/ਕਲੋਰਗਾਰਡ/ ਡਰਮਟ/ਕਲਾਸਿਕ/ਫੋਰਸ ੨੦ ਈ ਸੀ (ਕਲੋਰਪਾਈਰੀਫਾਸ) ਪ੍ਰਤੀ ਏਕੜ ਦਾ ਛਿੜਕਾਅ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਕਰਨਾ ਚਾਹੀਦਾ ਹੈ। ਜੇ ਲੋੜ ਪਵੇ ਤਾਂ ਛਿੜਕਾਅ ਦੁਬਾਰਾ ਕਰੋ।
ਇਹ ਸੁੰਡੀਆਂ ਪੱਤੇ ਨੂੰ ਲਪੇਟ ਲੈਂਦੀਆਂ ਹਨ ਅਤੇ ਅੰਦਰੋ-ਅੰਦਰ ਹਰਾ ਮਾਦਾ ਖਾਈ ਜਾਦੀਆਂ ਹਨ, ਜਿਸ ਨਾਲ ਪੱਤਿਆਂ ਉਤੇ ਚਿੱਟੇ ਰੰਗ ਦੀਆਂ ਧਾਰੀਆਂ ਪੈ ਜਾਂਦੀਆਂ ਹਨ। ਇਸ ਦਾ ਬਹੁਤਾ ਨੁਕਸਾਨ ਅਗਸਤ ਤੋਂ ਅਕਤੂਬਰ ਦੇ ਦੌਰਾਨ ਹੁੰਦਾ ਹੈ। ਜਦੋਂ ਪੱਤਿਆਂ ਦਾ ਨੁਕਸਾਨ ੧੦ ਪ੍ਰਤੀਸ਼ਤ ਤੋਂ ਵਧੇਰੇ ਹੋਵੇ ਤਾਂ ਇਸ ਸੁੰਡੀ ਦੀ ਰੋਕਥਾਮ ਲਈ ੨੦ ਮਿਲੀਮਿਲਟਰ ਫੇਮ ੪੮੦ ਐਸ ਸੀ (ਫਲੂਬੈਂਡਾਮਾਈਡ)* ਜਾਂ ੧੭੦ ਗ੍ਰਾਮ ਮੌਰਟਰ ੭੫ ਐਸ ਜੀ (ਕਾਰਟਾਪ ਹਾਈਡਰੋਕਲੋਰਾਈਡ) ਜਾਂ ੩੫੦ ਮਿਲੀਲਿਟਰ ਮਾਰਕਟਰਾਈਜੋ/ਸੂਟਾਥੀਆਨ ੪੦ ਈ ਸੀ (ਟਰਾਈਐਜੋਫ਼ਾਸ) ਜਾਂ ਇੱਕ ਲਿਟਰ ਕੋਰੋਬਾਨ/ਡਰਮਟ/ ਫੋਰਸ ੨੦ ਈ ਸੀ (ਕਲੋਰਪਾਈਰੀਫਾਸ) ਜਾਂ ੫੬੦ ਮਿਲੀਲਿਟਰ ਮੋਨੋਸਿਲ ੩੬ ਐਸ ਐਲ (ਮੋਨੋਕਰੋਟੋਫਾਸ) ਨੂੰ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕੋ।
ਇਨ੍ਹਾਂ ਕੀੜਿਆਂ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਅਤੇ ਭੂਰੇ ਟਿੱਡੇ ਸ਼ਾਮਲ ਹਨ। ਇਨ੍ਹਾਂ ਟਿੱਡਿਆਂ ਦੇ ਬੱਚੇ ਅਤੇ ਵੱਡੇ ਟਿੱਡੇ ਦੋਵੇਂ ਹੀ ਬੂਟੇ ਦਾ ਰਸ, ਜੁਲਾਈ ਤੋਂ ਅਕਤੂਬਰ ਤੱਕ ਚੂਸਦੇ ਹਨ ਜਿਸ ਨਾਲ ਫ਼ਸਲ ਧੋੜੀਆਂ ਵਿੱਚ ਸੁੱਕ ਜਾਂਦੀ ਹੈ। ਇਸ ਨੂੰ ਟਿੱਡੇ ਦਾ ਸਾੜ ਵੀ ਕਹਿੰਦੇ ਹਨ। ਜਦੋਂ ਪਹਿਲੇ ਬੂਟੇ ਸੁੱਕ ਜਾਂਦੇ ਹਨ ਤਾਂ ਟਿੱਡੇ ਫਿਰ ਨੇੜੇ ਦੇ ਨਰੋਏ ਬੂਟਿਆਂ ਤੇ ਚਲੇ ਜਾਂਦੇ ਹਨ। ਕੁਝ ਹੀ ਦਿਨਾਂ ਵਿੱਚ ਹਮਲੇ ਵਾਲੇ ਥਾਵਾਂ ਵਿੱਚ ਬਹੁਤ ਵਾਧਾ ਹੋ ਜਾਂਦਾ ਹੈ।
ਬੂਟਿਆਂ ਦੇ ਟਿੱਡਿਆਂ ਦੀ ਰੋਕਥਾਮ ਲਈ ੪੦ ਮਿਲੀਲਿਟਰ ਕੌਨਫ਼ੀਡੋਰ/ਕਰੋਕੋਡਾਈਲ ੧੭.੮ ਐਸ. ਐਲ. (ਇਮਿਡਾਕਲੋਪਰਿਡ) ਜਾਂ ੮੦੦ ਮਿਲੀਲਿਟਰ ਏਕਾਲਕਸ/ਕੁਇਨਗਾਰਡ ੨੫ ਈ ਸੀ (ਕੁਇਨਲਫਾਸ) ਜਾਂ ਇੱਕ ਲਿਟਰ ਕੋਰੋਬਾਨ/ਡਰਸਬਾਨ ੨੦ ਈ ਸੀ (ਕਲੋਰਪਾਈਰੀਫਾਸ) ਪ੍ਰਤੀ ਏਕੜ ਦੇ ਹਿਸਾਬ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕੋ। ਜੇਕਰ ਲੋੜ ਹੋਵੇ ਤਾਂ ਛਿੜਕਾਅ ਦੁਬਾਰਾ ਕਰੋ। ਚੰਗੇ ਨਤੀਜਿਆਂ ਲਈ ਦਵਾਈ ਦਾ ਛਿੜਕਾਅ ਬੂਟੇ ਦੇ ਮੁੱਢ ਵੱਲ ਕਰਕੇ ਕਰੋ। ਇਹ ਟਿੱਡੇ ਮਾਰਨ ਲਈ ਹੱਲੇ ਵਾਲੀਆਂ ਥਾਵਾਂ ਦੇ ੩-੪ ਮੀਟਰ ਆਲੇ - ਦੁਆਲੇ ਵੀ ਦਵਾਈ ਦੀ ਵਰਤੋਂ ਕਰੋ ਕਿਉਂਕਿ ਟਿੱਡਿਆਂ ਦੀ ਜ਼ਿਆਦਾ ਗਿਣਤੀ ਇਨ੍ਹਾਂ ਥਾਵਾਂ ਤੇ ਹੀ ਹੁੰਦੀ ਹੈ। ਪਨੀਰੀ ਪੁੱਟ ਕੇ ਖੇਤ ਵਿੱਚ ਲਾਉਣ ਤੋਂ ਇੱਕ ਮਹੀਨਾ ਪਿੱਛੋਂ ਹਰ ਹਫ਼ਤੇ, ਕੁਝ ਬੂਟਿਆਂ ਨੂੰ ਟੇਢੇ ਕਰਕੇ ਹੇਠਾਂ ਤੋਂ ੨-੩ ਵਾਰੀ ਝਾੜੋ। ਜੇਕਰ ਪ੍ਰਤੀ ਬੂਟਾ ੫ ਜਾਂ ਵੱਧ ਟਿੱਡੇ ਪਾਣੀ ਉਤੇ ਤਰਦੇ ਨਜ਼ਰ ਆਉਣ ਤਾਂ ਫ਼ਸਲ ਉਤੇ ਦਵਾਈ ਦੀ ਵਰਤੋਂ ਕਰੋ।
ਇਹ ਟਿੱਡੇ ਝੋਨੇ ਦੀ ਪਨੀਰੀ ਅਤੇ ਫ਼ਸਲ ਦੇ ਪੱਤੇ ਖਾ ਕੇ ਨੁਕਸਾਨ ਕਰਦੇ ਹਨ। ਇਨ੍ਹਾਂ ਦੀ ਰੋਕਥਾਮ ਲਈ ਬੂਟਿਆਂ ਦੇ ਟਿੱਡਿਆਂ ਲਈ ਸਿਫ਼ਾਰਸ਼ ਕੀਤੀਆਂ ਦਵਾਈਆਂ ਵਰਤੀਆਂ ਜਾ ਸਕਦੀਆਂ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020