ਹਰੀਆਂ ਪੀਲੀਆਂ ਧਾਰੀਆਂ ਪੱਤਿਆਂ ਉਪਰ ਕਿਨਾਰਿਆਂ ਦੇ ਨਾਲ-ਨਾਲ ਬਣ ਜਾਂਦੀਆਂ ਹਨ ਜੋ ਕਿ ਲੰਬਾਈ ਤੋਂ ਚੌੜਾਈ ਵਿੱਚ ਵਧਦੀਆਂ ਹਨ। ਪੱਤਾ ਨੋਕ ਵੱਲੋਂ ਮੁੜਨਾ ਸ਼ੁਰੂ ਹੋ ਜਾਂਦਾ ਹੈ ਅਤੇ ਚਿੱਟਾ ਹੋ ਜਾਂਦਾ ਹੈ। ਗੰਭੀਰ ਹਾਲਤਾਂ ਵਿੱਚ ਸਾਰਾ ਪੱਤਾ ਸੁੱਕ ਜਾਂਦਾ ਹੈ। ਇਹ ਬਿਮਾਰੀ ਕਈ ਵਾਰੀ ਪਨੀਰੀ ਲਾਉਣ ਤੋਂ ਛੇਤੀ ਬਾਅਦ ਹਮਲਾ ਕਰ ਦੇਂਦੀ ਹੈ, ਜਿਸ ਨਾਲ ਬੂਟਾ ਕੁਮਲਾਅ ਜਾਂਦਾ ਹੈ। ਇਸ ਬਿਮਾਰੀ ਦੇ ਜਰਾਸੀਮ, ਬੀਜ, ਪਰਾਲੀ ਅਤੇ ਹੋਰ ਪੌਦਿਆਂ ਦੀਆਂ ਜੜਾਂ ਰਾਹੀਂ ਅਗਲੇ ਮੌਸਮ ਤੱਕ ਚਲੇ ਜਾਂਦੇ ਹਨ। ਇਸ ਬਿਮਾਰੀ ਤੋਂ ਬਚਣ ਲਈ ਹੇਠ ਲਿਖੇ ਤਰੀਕੇ ਵਰਤੋ:
ੳ) ਪੀ ਆਰ ੧੨੪, ਪੀ ਆਰ ੧੨੩, ਪੀ ਆਰ ੧੨੨, ਪੀ ਆਰ ੧੨੧, ਪੀ ਆਰ ੧੧੫, ਪੀ ਆਰ ੧੧੩ ਅਤੇ ਪੀ ਆਰ ੧੧੧ ਕਿਸਮਾਂ ਬੀਜੋ ਜੋ ਕਿ ਝੁਲਸ ਰੋਗ ਫੈਲਾਉਣ ਵਾਲੇ ਜੀਵਾਣੂ ਦੀਆਂ ਜ਼ਿਆਦਾਤਰ ਕਿਸਮਾਂ ਦਾ ਟਾਕਰਾ ਕਰ ਸਕਦੀਆਂ ਹਨ ਜਾਂ ਪੀ ਆਰ ੧੧੮ ਅਤੇ ਪੀ ਆਰ ੧੧੪ ਕਿਸਮਾਂ ਬੀਜੋ ਜੋ ਕਿ ਇਸ ਜੀਵਾਣੂ ਦੀਆਂ ਕੁਝ ਕਿਸਮਾਂ ਦਾ ਟਾਕਰਾ ਕਰ ਸਕਦੀਆਂ ਹਨ।
ਅ) ਨਾਈਟ੍ਰੋਜਨ ਤੱਤ ਦੀ ਜ਼ਿਆਦਾ ਵਰਤੋਂ ਨਾ ਕਰੋ। ਪਨੀਰੀ ਲਾਉਣ ਤੋਂ ੬ ਹਫ਼ਤੇ ਬਾਅਦ ਨਾਈਟ੍ਰੋਜਨ ਨਾ ਪਾਉ।
ੲ) ਖੇਤ ਵਿੱਚ ਪਾਣੀ ਨਾ ਖੜ੍ਹਾ ਰੱਖੋ।
ਸ) ਬੀਜ ਨੂੰ ਰੋਗ ਰਹਿਤ ਕਰਕੇ ਬੀਜੋ।
ਹ) ਝੋਨੇ ਦੀ ਪਨੀਰੀ ਅਤੇ ਫ਼ਸਲ ਛਾਂ ਹੇਠ ਨਹੀਂ ਬੀਜਣੀ ਚਾਹੀਦੀ।
ਕ) ਝੋਨੇ ਦੀ ਫ਼ਸਲ ਤੂੜੀ ਦੇ ਕੁੱਪਾਂ ਨੇੜੇ ਨਾ ਬੀਜੋ।
ਪੱਤਿਆਂ ਦੀਆਂ ਨਾੜਾਂ ਵਿੱਚਕਾਰ ਬਰੀਕ ਧਾਰੀਆਂ ਪੈ ਜਾਂਦੀਆਂ ਹਨ। ਇਹ ਧਾਰੀਆਂ ਲੰਮੀਆਂ ਹੋ ਕੇ ਬੂਟਾ ਪੋੱਕਣ ਸਮੇਂ ਲਾਲ ਭਾਅ ਮਾਰਦੀਆਂ ਹਨ। ਇਸ ਦੀ ਰੋਕਥਾਮ ਲਈ ਬੀਜ ਰੋਗ ਰਹਿਤ ਕਰਕੇ ਬੀਜਣਾ ਜ਼ਰੂਰੀ ਹੈ। ਦੇਖੋ ਸਫਾ ੬ ਬੀਜ ਦੀ ਮਾਤਰਾ ਤੇ ਸੋਧ।
ਝੁਲਸ ਰੋਗ, ਭੁਰੜ ਰੋਗ, ਭੂਰੇ ਧੱਬਿਆਂ ਦਾ ਰੋਗ, ਤਣੇ ਦੁਆਲੇ ਪੱਤੇ ਦਾ ਝੁਲਸ ਰੋਗ, ਤਣੇ ਦੁਆਲੇ ਪੱਤੇ ਦਾ ਗਲਣਾ, ਤਣੇ ਦਾ ਗਲਣਾ, ਝੂਠੀ ਕਾਂਗਿਆਰੀ ਅਤੇ ਬੰਟ ਇਸ ਦੀਆਂ ਮੁੱਖ ਬਿਮਾਰੀਆਂ ਹਨ।
ਇਨ੍ਹਾਂ ਦੀ ਰੋਕਥਾਮ ਲਈ ਬੀਜ ਨੂੰ ਰੋਗ ਰਹਿਤ ਕਰਕੇ ਬੀਜੋ, ਨਾਈਟ੍ਰੋਜਨ ਤੱਤ ਦੀ ਜ਼ਿਆਦਾ ਵਰਤੋਂ ਨਾ ਕਰੋ, ਖੇਤ ਵਿੱਚ ਪਾਣੀ ਲਗਾਤਾਰ ਖੜ੍ਹਾ ਨਾ ਰੱਖੋ।
ਝੁਲਸ ਰੋਗ ਦੀ ਰੋਕਥਾਮ ਲਈ ਇਸ ਦੇ ਜੀਵਾਣੂ ਦੀਆਂ ਜ਼ਿਆਦਾਤਰ ਕਿਸਮਾਂ ਦਾ ਟਾਕਰਾ ਕਰ ਸਕਣ ਵਾਲੀਆਂ ਕਿਸਮਾਂ ਪੀ ਆਰ ੧੨੪, ਪੀ ਆਰ ੧੨੩, ਪੀ ਆਰ ੧੨੨, ਪੀ ਆਰ ੧੨੧, ਪੀ ਆਰ ੧੧੫, ਪੀ ਆਰ ੧੧੩ ਅਤੇ ਪੀ ਆਰ ੧੧੧ ਦੀ ਬਿਜਾਈ ਕਰੋ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/23/2020