ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਅਨਾਜ / ਲੋੜ ਅਨੁਸਾਰ ਨਾਈਟ੍ਰੋਜਨ ਖਾਦ ਦੀ ਵਰਤੋਂ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਲੋੜ ਅਨੁਸਾਰ ਨਾਈਟ੍ਰੋਜਨ ਖਾਦ ਦੀ ਵਰਤੋਂ

ਇਹ ਹਿੱਸਾ ਝੋਨੇ ਨੂੰ ਲੋੜ ਅਨੁਸਾਰ ਨਾਈਟ੍ਰੋਜਨ ਖਾਦ ਦੀ ਵਰਤੋਂ ਬਾਰੇ ਜਾਣਕਾਰੀ ਦਿੰਦੀ ਹੈ।

ਝੋਨੇ ਨੂੰ ਲੋੜ ਅਨੁਸਾਰ ਨਾਈਟ੍ਰੋਜਨ ਖਾਦ ਦੀ ਵਰਤੋਂ ਲਈ ਪੱਤਾ ਰੰਗ ਚਾਰਟ (ਐਲ ਸੀ ਸੀ) ਹੇਠ ਲਿਖੀ ਵਿਧੀ ਅਨੁਸਾਰ ਵਰਤੋ:

(੧) ਝੋਨੇ ਦੀ ਲੁਆਈ ਸਮੇਂ ੨੫ ਕਿੱਲੋ ਯੂਰੀਆ ਪ੍ਰਤੀ ਏਕੜ ਪਾਓ।

(੨) ਪਨੀਰੀ ਲਾਉਣ ਤੋਂ ੧੪ ਦਿਨ ਬਾਅਦ ੭ ਤੋਂ ੧੦ ਦਿਨ ਦੇ ਅੰਤਰ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ|

(੩) ਹਰ ਵਾਰ ਖੇਤ ਵਿਚ ਦਸ ਪੌਦਿਆਂ ਦੇ ਉੱਪਰੋਂ ਪੂਰੇ ਖੁੱਲੇ ਪਹਿਲੇ ਪੱਤੇ ਦਾ ਰੰਗ ਪੌਦੇ ਨਾਲੋਂ ਤੋੜੇ ਬਿਨਾ ਚਾਰਟ ਨਾਲ ਮਿਲਾਓ।

(੪) ਜਦੋਂ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ ੪ ਤੋਂ ਫਿੱਕਾ ਹੋਵੇ ਤਾਂ ੨੫ ਕਿੱਲੋ ਯੂਰੀਆ ਪ੍ਰਤੀ ਏਕੜ ਦਾ ਛਿੱਟਾ ਦਿਓ।

(੫ ) ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ ੪ ਦੇ ਬਰਾਬਰ ਜਾਂ ਗੂੜਾ ਹੋਵੇ ਹੋਰ ਯੂਰੀਆ ਖਾਦ ਦੀ ਵਰਤੋਂ ਨਾ ਕਰੋ।

(੬) ਝੋਨੇ ਦੇ ਨਿਸਰਨ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ।

ਸਾਵਧਾਨੀ:

ਝੋਨਾ ਨਿੱਸਰਨ ਵੇਲੇ ਨਾਈਟ੍ਰੋਜਨ ਵਾਲੀਆਂ ਖਾਦਾਂ ਦੀ ਵਰਤੋਂ ਨਾਲ ਦਾਣੇ ਥੋਥੇ ਰਹਿ ਜਾਂਦੇ ਹਨ ਜਿਸ ਨਾਲ ਝਾੜ ਘੱਟ ਜਾਂਦਾ ਹੈ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.27227722772
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top