ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਕਪਾਹ / ਕਪਾਹ ਦੀਆਂ ਬਿਮਾਰੀਆਂ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਕਪਾਹ ਦੀਆਂ ਬਿਮਾਰੀਆਂ

ਕਪਾਹ ਦੀਆਂ ਬਿਮਾਰੀਆਂ ਉੱਤੇ ਜਾਣਕਾਰੀ।

ਪੱਤਾ ਮਰੋੜ (ਲ਼ੲੳਡ ਚੁਰਲ): ਚਿੱਟੀ ਮੱਖੀ ਨਾਲ ਫੈਲਣ ਵਾਲਾ ਇਹ ਇੱਕ ਵਿਸ਼ਾਣੂ ਰੋਗ ਹੈ। ਇਸ ਰੋਗ ਦੀਆਂ ਬਹੁਤ ਸਾਰੀਆਂ ਨਿਸ਼ਾਨੀਆਂ ਹਨ ਜਿਹੜੀਆਂ ਕਿ ਕਿਸਮ ਅਤੇ ਬੂਟੇ ਦੀ ਉਮਰ ਮੁਤਾਬਿਕ ਥੋੜ੍ਹਾ ਬਹੁਤ ਬਦਲ ਸਕਦੀਆਂ ਹਨ। ਆਮ ਕਰਕੇ ਰੋਗੀ ਬੂਟਿਆਂ ਦੇ ਪੱਤਿਆਂ ਦੀਆਂ ਹੇਠਲੀਆਂ ਨਾੜਾਂ ਮੋਟੀਆਂ ਹੋ ਜਾਂਦੀਆਂ ਹਨ। ਕਈ ਵਾਰ ਛੋਟੀਆਂ ਅਤੇ ਵੱਡੀਆਂ ਨਾੜਾਂ ਉਤੇ ਛੋਟੀਆਂ-ਛੋਟੀਆਂ ਪੱਤੀਆਂ ਨਿਕਲ ਆਉਂਦੀਆਂ ਹਨ। ਜ਼ਿਆਦਾ ਬਿਮਾਰੀ ਦੀ ਹਾਲਤ ਵਿੱਚ ਬੂਟੇ ਛੋਟੇ ਰਹਿ ਜਾਂਦੇ ਹਨ ਅਤੇ ਪੱਤੇ ਕੌਲੀਆਂ/ਕੱਪਾਂ ਦੀ ਸ਼ਕਲ ਅਖ਼ਤਿਆਰ ਕਰ ਲੈਂਦੇ ਹਨ। ਰੋਗੀ ਬੂਟੇ ਨੂੰ ਫੁੱਲ ਅਤੇ ਡੋਡੀਆਂ ਘੱਟ ਲੱਗਦੇ ਹਨ ਅਤੇ ਝਾੜ ਵੀ ਘੱਟ ਜਾਂਦਾ ਹੈ। ਇਸ ਬਿਮਾਰੀ ਨੂੰ ਹੇਠ ਲਿਖੇ ਤਰੀਕਿਆਂ ਨਾਲ ਘਟਾਇਆ ਜਾ ਸਕਦਾ ਹੈ:

(੧) ਐਲ ਐਚ ਐਚ ੧੪੪ ਅਤੇ ਦੇਸੀ ਕਪਾਹ ਦੀਆਂ ਕਿਸਮਾਂ ਇਸ ਬਿਮਾਰੀ ਦਾ ਮੁਕਾਬਲਾ ਕਰਨ ਦੀ ਸਮਰੱਥਾ

ਰੱਖਦੀਆਂ ਹਨ। ਐਫ ੨੨੨੮, ਐਲ ਐਚ ੨੧੦੮ ਅਤੇ ਐਲ ਐਚ ੨੦੭੬ ਨੂੰ ਬਿਮਾਰੀ ਘੱਟ ਲੱਗਦੀ ਹੈ।

(੨) ਨਰਮੇ ਨੂੰ ਨਿੰਬੂ ਜਾਤੀ ਦੇ ਬਾਗਾਂ ਵਿਚ ਅਤੇ ਭਿੰਡੀ ਦੇ ਖੇਤਾਂ ਨੇੜੇ ਨਾ ਬੀਜੋ।

(੩) ਨਰਮੇ ਦੇ ਖੇਤਾਂ ਵਿਚ ਸ਼ੁਰੂ ਤੋਂ ਹੀ ਬਿਮਾਰੀ ਵਾਲੇ ਬੂਟੇ ਸਮੇਂ-ਸਮੇਂ ਸਿਰ ਪੁੱਟ ਕੇ ਦਬਾਉਂਦੇ ਰਹੋ। ਇਸ ਲਈ ਬੀਜ ਦੀ ਮਾਤਰਾ ਸਿਫ਼ਾਰਸ਼ ਕੀਤੀ ਮਾਤਰਾ ਤੋਂ ਘੱਟ ਨਾ ਵਰਤੋ।

(੪) ਨਰਮੇ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਰਹਿਤ ਰੱਖੋ।

(੫) ਖੇਤ ਵਿਚ ਕੰਘੀ ਬੂਟੀ ਤੇ ਪੀਲੀ ਬੂਟੀ ਅਤੇ ਹੋਰ ਨਦੀਨਾਂ ਦੇ ਬੂਟਿਆਂ ਨੂੰ ਨਸ਼ਟ ਕਰੋ, ਜਿਹੜੇ ਕਿ ਇਸ ਬਿਮਾਰੀ ਦੇ ਬਦਲਵੇਂ ਪੌਦੇ ਹੁੰਦੇ ਹਨ।

(੬) ਨਰਮੇ ਦੇ ਆਪ ਮੁਹਾਰੇ ਉੱਗੇ ਬੂਟੇ ਅਤੇ ਮੁੱਢੀਆਂ ਨੂੰ ਖੇਤ ਵਿੱਚ ਨਾ ਰਹਿਣ ਦਿਉ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.09554140127
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top