ਰਸ ਚੂਸਣ ਵਾਲੇ ਕੀੜੇ (ਬੀ ਟੀ ਨਰਮੇ ਹੇਠ ਦੇਖੋ)
ਪੰਜਾਬ ਵਿੱਚ ਟੀਂਡੇ ਦੀਆਂ ਸੁੰਡੀਆਂ (ਬੋਲਵਰਮਸ) ਬਹੁਤ ਨੁਕਸਾਨ ਕਰਦੀਆਂ ਹਨ। ਟੀਂਡੇ ਦੀ ਚਿਤਕਬਰੀ ਸੁੰਡੀ ਮਈ-ਜੂਨ ਵਿੱਚ ਕਪਾਹ ਦੀਆਂ ਕਰੂੰਬਲਾਂ ਦਾ ਨੁਕਸਾਨ ਕਰਦੀ ਹੈ ਜਿਸ ਨਾਲ ਜੁਲਾਈ ਤੋਂ ਅਕਤੂਬਰ ਵਿੱਚ ਡੋਡੀਆਂ, ਫੁੱਲ ਅਤੇ ਟੀਂਡੇ ਝੜ ਜਾਂਦੇ ਹਨ।ਟੀਂਡੇ ਦੀ ਗੁਲਾਬੀ ਸੁੰਡੀ ਅੱਧ ਜੁਲਾਈ ਤੋਂ ਅੱਧ ਅਕਤੂਬਰ ਤੱਕ ਹਰ ਸਾਲ ਨੁਕਸਾਨ ਕਰਦੀ ਹੈ।
ਟੀਂਡੇ ਦੀ ਅਮਰੀਕਣ ਸੁੰਡੀ (ਹੈਲੀਕੋਵਰਪਾ) ਬਹੁਪੱਖੀ ਕੀੜਾ ਹੈ ਜੋ ਸਤੰਬਰ, ਅਕਤੂਬਰ ਵਿੱਚ ਬਹੁਤ ਨੁਕਸਾਨ ਕਰਦਾ ਹੈ। ਇਹ ਸੁੰਡੀ ਵੱਖਰੇ ਵੱਖਰੇ ਰੰਗਾਂ ਵਿੱਚ ਮਿਲਦੀ ਹੈ। ਇਸ ਦੇ ਸਰੀਰ ਉੱਤੇ ਇੱਕ ਸਿੱਧੀ ਅਤੇ ਦੋ ਅਸਿਧੀਆਂ ਧਾਰੀਆਂ ਅਤੇ ਵਿਰਲੇ ਵਿਰਲੇ ਵਾਲ ਹੁੰਦੇ ਹਨ। ਟੀਂਡੇ ਦੀਆਂ ਸੁੰਡੀਆਂ ਦੇ ਭਿਆਨਕ ਹਮਲੇ ਕਾਰਨ ਪੌਦੇ ਵਧਦੇ ਤਾਂ ਰਹਿੰਦੇ ਹਨ ਪਰ ਟੀਂਡੇ ਘੱਟ ਲੱਗਦੇ ਹਨ।
ਇਕ ਬਹੁਪੱਖੀ ਕੀੜਾ ਹੈ ਅਤੇ ਇਹ ਅਗਸਤ ਤੋਂ ਅਕਤੂਬਰ ਦੌਰਾਨ ਨੁਕਸਾਨ ਕਰਦਾ ਹੈ। ਛੋਟੀਆਂ ਸੁੰਡੀਆਂ ਕਾਲੇ ਰੰਗ ਦੀਆਂ ਜਦੋਂ ਕਿ ਵੱਡੀਆਂ ਸੁੰਡੀਆਂ ਦਾ ਰੰਗ ਗਾੜਾ ਹਰਾ ਹੁੰਦਾ ਹੈ ਅਤੇ ਇਨ੍ਹਾਂ ਤੇ ਕਾਲੇ ਰੰਗ ਦੇ ਤਿਕੋਣੇ ਧੱਬੇ ਹੁੰਦੇ ਹਨ।
ਇਸ ਦੇ ਪਤੰਗੇ ਪੱਤਿਆਂ ਦੇ ਹੇਠਲੇ ਪਾਸੇ ਝੁੰਡਾਂ ਵਿੱਚ ਅੰਡੇ ਦਿੰਦੇ ਹਨ ਜਿਹੜੇ ਕਿ ਭੂਰੇ ਵਾਲਾਂ ਨਾਲ ਢਕੇ ਹੁੰਦੇ ਹਨ। ਅੰਡਿਆਂ ਵਿਚੋਂ ਨਿਕਲਣ ਤੋਂ ਬਾਅਦ ਛੋਟੀਆਂ ਸੁੰਡੀਆਂ ਝੁੰਡਾਂ ਵਿੱਚ ਪੱਤਿਆਂ ਦਾ ਹਰਾ ਮਾਦਾ ਖਾਂਦੀਆਂ ਹਨ ਅਤੇ ਪੱਤਿਆਂ ਨੂੰ ਛਾਨਣੀ ਕਰ ਦਿੰਦੀਆਂ ਹਨ।
ਬਾਅਦ ਵਿੱਚ ਵੱਡੀਆਂ ਸੁੰਡੀਆਂ ਸਾਰੇ ਖੇਤ ਵਿੱਚ ਖਿੱਲਰ ਕੇ ਨੁਕਸਾਨ ਕਰਦੀਆਂ ਹਨ। ਪੱਤਿਆਂ ਦੇ ਨਾਲ ਨਾਲ ਇਹ ਡੋਡੀਆਂ, ਫੁੱਲ ਅਤੇ ਹਰੇ ਟੀਂਡਿਆਂ ਦਾ ਨੁਕਸਾਨ ਵੀ ਕਰਦੀਆਂ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/15/2020