- ਟੀਂਡੇ ਦੀਆਂ ਸੁੰਡੀਆਂ ਦਾ ਸਰਵੇਖਣ: (ਬੀ ਟੀ ਨਰਮੇ ਹੇਠ ਦੇਖੋ)
- ਰਸਾਇਣਕ ਰੋਕਥਾਮ
ਰਸ ਚੂਸਣ ਵਾਲੇ ਕੀੜੇ: (ਬੀ ਟੀ ਨਰਮੇ ਹੇਠ ਦੇਖੋ)
ਤੰਬਾਕੂ ਦੀ ਸੁੰਡੀ: (ਬੀ ਟੀ ਨਰਮੇ ਹੇਠ ਦੇਖੋ)
ਇਨ੍ਹਾਂ ਦੀ ਰੋਕਥਾਮ ਲਈ ਵੱਖ ਵੱਖ ਕਿਸਮਾਂ ਦੇ ਟੀਂਡੇ ਬਣਨ ਦੇ ਅਰਸੇ ਦੌਰਾਨ ਇਕਨਾਮਿਕ ਥਰੈਸ਼ਹੋਲਡ (ਆਰਥਿਕ ਕਗਾਰ) ਦੇ ਆਧਾਰ ਤੇ ਛਿੜਕਾਅ ਕਰੋ। ਇਹ ਦੇਖਣ ਲਈ ਕਿ ਸੁੰਡੀ ਨਾਲ ਤਾਜ਼ੀ ਕਿਰੀ ਫੁੱਲ ਡੋਡੀ ਵਿੱਚ ਨੁਕਸਾਨ ੫ ਪ੍ਰਤੀਸ਼ਤ ਤੋਂ ਵੱਧ ਨਾ ਹੋਵੇ, ਕਿਸਾਨਾਂ ਨੂੰ ਹਫਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਇਸ ਲਈ ਖੇਤ ਨੂੰ ੪ ਹਿੱਸਿਆਂ ਵਿੱਚ ਵੰਡੋ ਤੇ ਹਰ ਹਿੱਸੇ ਵਿੱਚੋਂ ੨੫ ਸੱਜਰੇ ਡਿੱਗੇ ਹੋਏ ਫੁੱਲ ਡੋਡੀਆਂ ਇੱਕਠੇ ਕਰੋ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ। ਅਗਰ ਅਜਿਹੇ ਫਲਾਂ ਦੀ ਗਿਣਤੀ ੫ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਫੋਰਨ ਛਿੜਕਾਅ ਕਰੋ ਅਤੇ ਇਸ ਤੋਂ ਬਾਅਦ ਜਦੋਂ ਵੀ ਲੋੜ ਮਹਿਸੂਸ ਹੋਵੇ ਛਿੜਕਾਅ ਕਰੋ। ਨਰਮੇਂ ਦੀਆਂ ਵੱਖ-ਵੱਖ ਕਿਸਮਾਂ ਵਿੱਚ ਟੀਂਡੇ ਬਣਨ ਦਾ ਸਮਾਂ ਜਦੋਂ ਕੀੜੇਮਾਰ ਜ਼ਹਿਰਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ ਹੇਠ ਲਿਖੇ ਅਨੁਸਾਰ ਹੈ :-
ਐਫ ੨੩੮੩ ਜੁਲਾਈ ਦੇ ਚੌਥੇ ਹਫਤੇ ਤੋਂ ਅੱਧ ਸਤੰਬਰ
ਐਫ ੨੨੨੮, ਐਲ ਐਚ ੨੧੦੮ ਅਗਸਤ ਦੇ ਦੂਜੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ
ਐਲ ਐਚ ੨੦੭੬ ਅਤੇ ਐਲ ਐਚ ਐਚ ੧੪੪
ਲੰਮਾਂ ਸਮਾਂ ਲੈਣ ਵਾਲੀਆਂ ਅਗਸਤ ਦੇ ਤੀਜੇ ਹਫਤੇ ਤੋਂ ਅਕਤੂਬਰ ਦਾ ਅੰਤ
ਅਣਪ੍ਰਮਾਣਿਤ ਕਿਸਮਾਂ
ਦੇਸੀ ਕਪਾਹ ਤੇ ਟੀਂਡਿਆਂ ਦੀਆਂ ਸੁੰਡੀਆਂ ਦੀ ਰੋਕਥਾਮ ਲਈ ਪਹਿਲਾ ਛਿੜਕਾਅ ਉਦੋਂ ਕਰੋ ਜਦੋਂ ੨੫ ਪ੍ਰਤੀਸ਼ਤ ਪੌਦੇ ਫੁੱਲ-ਗੋਡੀ ਤੇ ਆਉਣੇ ਸ਼ੁਰੂ ਹੋ ਜਾਣ ਅਤੇ ਉਸ ਤੋਂ ਬਾਅਦ ੧੦ ਦਿਨ ਦੇ ਵਕਫੇ ਤੇ ਆਖਰੀ ਚੁਗਾਈ ਤੋਂ ੨ ਹਫਤੇ ਪਹਿਲਾਂ ਤੱਕ ਛਿੜਕਾਅ ਕਰਦੇ ਰਹੋ।
ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿੱਚ ਬੀਜੀ ਦੇਸੀ ਕਪਾਹ ਦੇ ਪੌਦੇ ਕਈ ਵਾਰ ਉੱਚੇ ਹੋ ਜਾਂਦੇ ਹਨ, ਜਿਸ ਕਰਕੇ ਕਪਾਹ ਦੀਆਂ ਸੁੰਡੀਆਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਛਿੜਕਾਵਾਂ ਦਾ ਅਸਰ ਘੱਟ ਹੁੰਦਾ ਹੈ। ਇਸ ਤਰ੍ਹਾਂ ਦੇ ਪੌਦਿਆਂ ਦੇ ਉੱਪਰਲੇ ਹਿੱਸੇ ਆਮ ਕਰਕੇ ਛਿੜਕਾਅ ਤੋਂ ਵਾਂਝੇ ਰਹਿ ਜਾਂਦੇ ਹਨ। ਇਨ੍ਹਾਂ ਹਿੱਸਿਆਂ ਤੇ ਲੱਗੇ ਟੀਂਡੇ ਝਾੜ੍ਹ ਵਿੱਚ ਤਾਂ ਘੱਟ ਵਾਧਾ ਕਰਦੇ ਹਨ, ਪਰ ਟੀਂਡਿਆਂ ਦੀਆਂ ਸੁੰਡੀਆਂ ਵਿੱਚ ਕਾਫੀ ਵਾਧਾ ਹੋ ਜਾਂਦਾ ਹੈ। ਇਸ ਲਈ ਟੀਂਡੇ ਦੀਆਂ ਸੁੰਡੀਆਂ ਦੇ ਅਸਰਦਾਰ ਰਸਾਇਣਕ ਉਪਾਅ ਲਈ ੧.੫ ਮੀਟਰ ਤੋਂ ਉੱਚੇ ਬੂਟੇ ਉੱਪਰੋਂ ਦਾਤੀ ਜਾਂ ਕਾਂਟ ਛਾਂਟ ਵਾਲੀ ਕੈਂਚੀ ਜਾਂ ਤੂਤ ਦੀ ਹਰੀ ਛਟੀ ਨਾਲ ਸਮੇਂ ਸਮੇਂ ਸਿਰ ਕੱਟਦੇ ਰਹੋ। ਕੀਟਨਾਸ਼ਕ ਪ੍ਰਤੀਰੋਧੀ ਪ੍ਰਬੰਧ ਕੀਟਨਾਸ਼ਕ ਪ੍ਰਤੀਰੋਧੀ ਪ੍ਰਬੰਧ ਕੀੜਿਆਂ ਦੀ ਸਰਵਪੱਖੀ ਰੋਕਥਾਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਹ ਕਾਰਜਨੀਤੀ ਅਪਨਾਓਣ ਨਾਲ ਕੀੜਿਆਂ ਵਿੱਚ ਜ਼ਹਿਰਾਂ ਦੇ ਪ੍ਰਤੀ ਸ਼ਹਿਣਸ਼ਕਤੀ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਨਾਲ ਕੀੜੇਮਾਰ ਜ਼ਹਿਰਾਂ ਦੀ ਲੰਮੇ ਸਮੇਂ ਤੱਕ ਵਰਤੋਂ ਕੀਤੀ ਜਾ ਸਕਦੀ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/16/2020