(੧) ਛਿੜਕਾਅ ਤੋਂ ਬਚਣ ਲਈ ਰਸ ਚੂਸਣ ਵਾਲੇ ਕੀੜਿਆਂ ਅਤੇ ਪੱਤਾ - ਮਰੋੜ (ਲੀਫ ਕਰਲ) ਬਿਮਾਰੀ ਨੂੰ ਸਹਿਣ ਕਰਨ ਵਾਲੀਆਂ ਕਿਸਮਾਂ ਹੀ ਬੀਜੋ।
(੨) ਪੱਤਾ-ਮਰੋੜ ਬਿਮਾਰੀ ਅਤੇ ਚਿੱਟੀ ਮੱਖੀ ਦੇ ਬਦਲਵੇਂ ਪੌਦਿਆਂ ਨੂੰ ਨਸ਼ਟ ਕਰ ਦਿਓ।
(੩) ਸਮੇਂ ਸਿਰ ਬਿਜਾਈ, ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ, ਸਹੀ ਫਾਸਲਾ ਅਤੇ ਫਸਲ ਦੀ ਚੰਗੀ ਸਾਂਭ ਸੰਭਾਲ ਸ਼ੁਰੂਆਤੀ ਦੌਰ ਵਿੱਚ ਕੀੜਿਆਂ ਨੂੰ ਵੱਧਣ ਤੋਂ ਰੋਕਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਬਚਾਉਂਦੀ ਹੈ।
(੪) ਤੇਲੇ ਦੇ ਹਮਲੇ ਨੂੰ ਨਾ ਸਹਿਣ ਕਰਨ ਵਾਲੀਆਂ ਕਿਸਮਾਂ ਨੂੰ ਗਾਚੋਫ਼ਕਰੂਜ਼ਰ ਨਾਲ ਸੋਧ ਕੇ ਬੀਜੋ।
(੫) ਮਿੱਤਰ ਕੀੜਿਆਂ ਨੂੰ ਬਚਾਉਣ ਲਈ ਇਸ ਸਮੇਂ ਦੌਰਾਨ ਕਿਸੇ ਵੀ ਕੀੜੇਮਾਰ ਜ਼ਹਿਰ ਦੀ ਵਰਤੋਂ ਤੋਂ ਸੰਕੋਚ ਕਰੋ।
(੬) ਜੂੰ (ਥਰਿਪ) ਅਤੇ ਕਾਲੀ ਕੁੰਡ ਮਰੋੜ ਸੁੰਡੀ ਲਈ ਛਿੜਕਾਅ ਨਾ ਕਰੋ ਕਿਉਂਕਿ ਇਹ ਫਸਲ ਨੂੰ ਆਰਥਿਕ ਨੁਕਸਾਨ ਨਹੀਂ ਪਹੁੰਚਾਉਂਦੇ।
(ਅ) ਰਸ ਚੂਸਣ ਵਾਲੇ ਕੀੜੇ ਅਤੇ ਟੀਂਡੇ ਦੀਆਂ ਸੁੰਡੀਆਂ ਦੀ ਰੋਕਥਾਮ (ਜੁਲਾਈ ਦੇ ਦੂਜੇ ਹਫਤੇ ਤੋਂ ਅਗਸਤ ਦਾ ਪਹਿਲਾ ਹਫਤਾ)
(੭) ਚਿਤਕਬਰੀ ਸੁੰਡੀ ਦੀ ਰੋਕਥਾਮ ਲਈ ਸਿੰਥੈਟਿਕ ਪਰਿਥਰਾਇਡ ਜ਼ਹਿਰਾਂ ਵਰਤਣ ਤੋਂ ਸੰਕੋਚ ਕਰੋ। ਇਨ੍ਹਾਂ ਨੂੰ ਉਦੋਂ ਹੀ ਵਰਤੋਂ ਜਦੋਂ ਐਂਡੋਸਲਫਾਨ ਘੱਟ ਅਸਰਦਾਰ ਹੋਵੇ।
(੮) ਤੇਲੇ ਦੀ ਰੋਕਥਾਮ ਲਈ ਨਾਈਟ੍ਰੋਗੋਆਡੀਨ ਗਰੁੱਪ ਦੀਆਂ ਜ਼ਹਿਰਾਂ ਵਰਤਣ ਤੋਂ ਸੰਕੋਚ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਲਈ ਜ਼ਹਿਰੀਲੀਆਂ ਹਨ।
(੯) ਟੀਂਡੇ ਦੀਆਂ ਸੁੰਡੀਆਂ ਲਈ ਔਰਗੈਨੋਫਾਸਫੇਟਸਫ਼ਕਾਰਬਾਮੇਟਸ ਗਰੁੱਪ ਦੀਆਂ ਜ਼ਹਿਰਾਂ ਨੂੰ ਨਾ ਵਰਤੋ।
(ੲ) ਟੀਂਡੇ ਦੀਆਂ ਸੁੰਡੀਆਂ ਅਤੇ ਤੰਬਾਕੂ ਸੁੰਡੀ ਦੀ ਰੋਕਥਾਮ (ਸਤੰਬਰ ਤੋਂ ਅਕਤੂਬਰ)।
(੧੩) ਅਮਰੀਕਣ ਸੁੰਡੀ ਦੀਆਂ ਛੋਟੀਆਂ ਸੁੰਡੀਆਂ ਲਈ ਪਰੋਫੈਨੋਫਾਸਫ਼ ਟ੍ਰਾਈਜ਼ੋਫਾਸਫ਼ ਕੁਇਨਲਫਾਸਫ਼ ਥਾਇਓਡੀਕਾਰਬਫ਼ ਫਲੂਬੈਂਡੀਆਮਾਈਡ ਦੀ ਵਰਤੋਂ ਕਰੋ। ਵੱਡੀਆਂ ਸੁੰਡੀਆਂ ਲਈ ਕਲੋਰਪਾਈਰੀਫਾਸ ਵਰਤੋ। ਕਲੋਰਪਾਈਰੀਫਾਸਫ਼ ਥਾਇਓਡੀਕਾਰਬ ਅਤੇ ਕੁਇਨਲਫਾਸ ਤੰਬਾਕੂ ਸੁੰਡੀ ਦੀ ਰੋਕਥਾਮ ਲਈ ਵੀ ਬਹੁਤ ਅਸਰਦਾਰ ਹਨ।
(੧੪) ਜੇਕਰ ਅਮਰੀਕਣ ਸੁੰਡੀ ਦਾ ਭਿਆਨਕ ਹਮਲਾ ਹੋ ਜਾਵੇ ਤਾਂ ਇੰਡੋਕਸਾਕਾਰਬਫ਼ਸਪਾਈਨੋਸੈਡ ਦੀ ਵਰਤੋ ਕਰੋ।
(੧੫) ਚਿੱਟੀ ਮੱਖੀ ਦੀ ਰੋਕਥਾਮ ਲਈ ਟ੍ਰਾਈਜ਼ੋਖ਼ਾਸਫ਼ਈਥੀਆਨ ਦੀ ਵਰਤੋਂ ਕਰੋ। ਇਹ ਗੁਲਾਬੀ ਸੁੰਡੀ ਅਤੇ ਚਿਤਕਬਰੀਫ਼ਸਪਾਈਨੀ ਸੁੰਡੀਆਂ ਦੀ ਰੋਕਥਾਮ ਲਈ ਵੀ ਅਸਰਦਾਰ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/16/2020