ਰਸ ਚੂਸਣ ਵਾਲੇ ਕੀੜੇ, ਟੀਂਡੇ ਦੀਆਂ ਸੁੰਡੀਆਂ ਅਤੇ ਤੰਬਾਕੂ ਸੁੰਡੀ ਦੀ ਰੋਕਥਾਮ ਲਈ ਸਿਫਾਰਸ਼ ਕੀਤੀਆਂ ਗਈਆਂ ਕੀੜੇਮਾਰ ਜ਼ਹਿਰਾਂ ਦਾ ਛਿੜਕਾਅ ੧੨੫ - ੧੫੦ ਲਿਟਰ ਪਾਣੀ ਵਿੱਚ ਮਿਲਾਕੇ ਨੈਪਸੈਕ ਪੰਪ ਨਾਲ ਕਰੋ ਜਾ ੭੫ ਲਿਟਰ ਪਾਣੀ ਵਿੱਚ ਮਿਲਾ ਕੇ ਮੋਢਿਆਂ ਤੇ ਲਾਕੇ ਚੱਲਣ ਵਾਲੇ ਇੰਜਣ ਵਾਲੇ ਪੰਪ ਨਾਲ ਜਾਂ ਟਰੈਕਟਰ ਨਾਲ ਚੱਲਣ ਵਾਲੇ ਪੰਪ ਨਾਲ ਕਰੋ।
ਪਾਣੀ ਦੀ ਮਾਤਰਾ ਪੰਪ ਦੀ ਕਿਸਮ ਅਤੇ ਉਸ ਵਿੱਚ ਵਰਤੀਆਂ ਨੋਜ਼ਲਾਂ ਅਨੁਸਾਰ ਘੱਟ ਵੱਧ ਹੋ ਸਕਦੀ ਹੈ ਪਰ ਕੀਟਨਾਸ਼ਕ ਦੀ ਮਾਤਰਾ ਸਿਫਾਰਸ਼ ਕੀਤੀ ਮਿਕਦਾਰ ਤੋਂ ਨਹੀਂ ਘਟਣੀ ਚਾਹੀਦੀ। ਛਿਟੀਆਂ ਪਾਸਿਆਂ ਨੂੰ ਦਬਾਕੇ ਲੰਘਣ ਲਈ ਰਸਤੇ ਬਣਾਕੇ ਛਿੜਕਾਅ ਜਲਦੀ ਹੋ ਜਾਂਦਾ ਹੈ। ਹੱਥ ਨਾਲ ਚੱਲਣ ਵਾਲੇ ਪੰਪ ਦੇ ਛਿੜਕਾਅ ਲਈ ਅਜਿਹੇ ਰਸਤੇ ੨ - ੨ ਮੀਟਰ ਅਤੇ ਮੋਢਿਆਂ ਤੇ ਲਾ ਕੇ ਚੱਲਣ ਵਾਲੇ ਇੰਜਣ ਵਾਲੇ ਪੰਪ ਨਾਲ ਇਹ ੪ - ੪ ਮੀਟਰ ਦੀ ਵਿੱਥ ਤੇ ਹੋਣੇ ਚਾਹੀਦੇ ਹਨ।
ਟਰੈਕਟਰਾਂ ਵਾਲੇ ਪੰਪ ਦੀਆਂ ਤੀਹਰੇ ਕੰਮ ਵਾਲੀਆਂ ੧੩ ਨੋਜ਼ਲਾਂ ਹੋਣੀਆਂ ਚਾਹੀਦੀਆਂ ਹਨ ਜੋ ਇੱਕ ਦੂਜੇ ਤੋਂ ੭੫ ਸੈ.ਮੀ. ਦੀ ਦੂਰੀ ਤੇ ਹੋਣ ਤੇ ਹਰ ਇੱਕ ਵਿੱਚੋਂ ਇੱਕ ਮਿੰਟ ਵਿੱਚ ੫੦੦ - ੬੦੦ ਮਿਲੀਲਿਟਰ ਛਿੜਕਾਅ ਦਾ ਪਾਣੀ ਨਿਕਲੇ। ਰਸ ਚੂਸਣ ਵਾਲੇ ਕੀੜਿਆਂ ਤੇ ਛਿੜਕਾਅ ਸਮੇਂ ਟਰੈਕਟਰ ਦੀ ਰਫਤਾਰ ੪ ਕਿਲੋਮੀਟਰ ਪ੍ਰਤੀ ਘੰਟਾ ਅਤੇ ਟੀਂਡੇ ਦੀਆਂ ਸੁੰਡੀਆਂ ਤੇ ਛਿੜਕਾਅ ਲਈ ਰਫਤਾਰ ਢਾਈ ਕਿਲੋਮੀਟਰ ਪ੍ਰਤੀ ਘੰਟਾ ਹੋਣੀ ਚਾਹੀਦੀ ਹੈ। ਸਾਰੇ ਛਿੜਕਾਅ ਲਈ ਟਰੈਕਟਰ ਦੀਆਂ ਲੀਹਾਂ ਇੱਕੋ ਹੀ ਰੱਖੋ ਅਤੇ ਇਸ ਨੂੰ ਇੱਕ ਹੀ ਦਿਸ਼ਾ ਵਿੱਚ ਚਲਾਓ।
ਛਿੜਕਾਅ ਵਾਲੀ ਨਾਲੀ ਨੂੰ ਫਸਲ ਤੋਂ ੫੦ ਸੈ.ਮੀ. ਉੱਚਾ ਰੱਖੋ। ਟਰੈਕਟਰ ਇੱਕ ਗੇੜ ਵਿੱਚ ੧੦ ਮੀਟਰ ਚੌੜਾਈ ਵਿੱਚ ਛਿੜਕਾਅ ਕਰ ਸਕਦਾ ਹੈ|
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020