ਪੰਜਾਬ ਵਿੱਚ ਸਾਲ ੨੦੧੩ - ੨੦੧੪ ਦੌਰਾਨ ਕਮਾਦ ਦੀ ਕਾਸ਼ਤ ੮੯ ਹਜ਼ਾਰ ਹੈਕਟੇਅਰ ਭੂਮੀ ਵਿੱਚ ਕੀਤੀ ਗਈ। ਗੰਨੇ ਦਾ ਔਸਤ ਝਾੜ ੭੫੦ ਕੁਇੰਟਲ ਪ੍ਰਤੀ ਹੈਕਟੇਅਰ (੩੦੦ ਕੁਇੰਟਲ ਪ੍ਰਤੀ ਏਕੜ) ਰਿਹਾ। ਇਸ ਸਾਲ ਵਿਚ ਖੰਡ ਦੀ ਪ੍ਰਾਪਤੀ ੯.੪ ਪ੍ਰਤੀਸ਼ਤ ਸੀ। ਕਮਾਦ ਦਾ ਵਧੇਰੇ ਝਾੜ ਲਈ ਜ਼ਰੂਰੀ ਨੁਕਤੇ:
ਬੀਜੜ ਫ਼ਸਲ
(੧) ਸਿਫ਼ਾਰਸ਼ ਕੀਤੀਆਂ ਕਿਸਮਾਂ ਦਾ ਬੀਜ ਰੋਗਾਂ ਤੋਂ ਰਹਿਤ ਅਤੇ ਸਿਹਤਮੰਦ ਬੀਜ ਵਾਲੀ ਫ਼ਸਲ ਵਿਚੋਂ ਲੈ ਕੇ ਬੀਜੋ।
(੨) ਬੀਜ ਦੀ ਮਾਤਰਾ ਸਿਫ਼ਾਰਸ਼ ਦੇ ਮੁਤਾਬਕ ਹੀ ਪਾਓ, ਤਾਂ ਜੋ ਫ਼ਸਲ ਵਿਚ ਪਾੜੇ ਨਾ ਰਹਿਣ।
(੩) ਜਿਸ ਖੇਤ ਵਿਚ ਰੱਤਾ ਰੋਗ ਜਾਂ ਸੋਕੜੇ ਦੀ ਬਿਮਾਰੀ ਹੋਵੇ ਉਥੇ ਅਗਲੇ ਸਾਲ ਗੰਨਾ ਨਾ ਬੀਜੋ।
(੪) ਪਛੇਤੀ ਬੀਜੀ ਫ਼ਸਲ ਜਾੜ ਘੱਟ ਮਾਰਦੀ ਹੈ ਅਤੇ ਇਸ ਉੱਤੇ ਅਗੇਤੀ ਫੋਟ ਦਾ ਗੜੂੰਆਂ ਵੀ ਜ਼ਿਆਦਾ ਹਮਲਾ ਕਰਦਾ ਹੈ।
(੫) ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਜਾਂ ਗੋਡੀ ਆਦਿ ਨਾਲ ਫ਼ਸਲ ਨੂੰ ਨਦੀਨਾਂ ਤੋਂ ਰਹਿਤ ਰੱਖੋ।
(੬) ਸਿਫ਼ਾਰਸ਼ ਨਾਲੋਂ ਜ਼ਿਆਦਾ ਨਾਈਟ੍ਰੋਜਨ ਵਾਲੀ ਖਾਦ ਪਾਉਣ ਨਾਲ ਫ਼ਸਲ ਡਿੱਗ ਜਾਂਦੀ ਹੈ। ਇਸ ਨਾਲ ਇਸਦਾ ਝਾੜ ਅਤੇ ਖੰਡ ਦੀ ਮਾਤਰਾ ਵੀ ਘੱਟ ਜਾਂਦੀ ਹੈ।
(੭) ਗਰਮੀਆਂ ਵਿਚ ਫ਼ਸਲ ਨੂੰ ਸੋਕਾ ਨਾ ਲੱਗਣ ਦਿਓ।
(੮) ਫ਼ਸਲ ਨੂੰ ਡਿੱਗਣ ਤੋਂ ਬਚਾਉਣ ਲਈ ਮਈ-ਜੂਨ ਵਿਚ ਲਾਈਨਾਂ ਦੇ ਨਾਲ ਨਾਲ ਮਿੱਟੀ ਚੜ੍ਹਾਓ ਅਤੇ ਅਗਸਤਸਤੰਬਰ ਦੇ ਮਹੀਨੇ ਇਸ ਦੀ ਬਨ੍ਹਾਈ ਕਰੋ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020