ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਗੰਨੇ ਦੀ ਬਿਜਾਈ

ਗੰਨੇ ਦੀ ਬਿਜਾਈ ਬਾਰੇ ਜਾਣਕਾਰੀ।

ਗੰਨੇ ਦੀ ਬਿਜਾਈ ਵੱਟਾਂ ਉੱਪਰ ਖੜ੍ਹੀ ਕਣਕ ਜੋ ਕਿ ਕਣਕ ਬੀਜਣ ਵਾਲੇ ਬੈੱਡ ਪਲਾਂਟਰ ਨਾਲ ਬੀਜੀ ਗਈ ਹੋਵੇ, ਵਿੱਚ ਵੀ ਕੀਤੀ ਜਾ ਸਕਦੀ ਹੈ। ਜੇਕਰ ਸਿਆੜਾਂ ਵਿਚ ਮਿੱਟੀ ਭਰੀ ਹੋਵੇ ਤਾਂ ਜਨਵਰੀ ਮਹੀਨੇ ਵਿਚ ਸਿਆੜਾਂ ਨੂੰ ਠੀਕ ਕਰ ਲਿਆ ਜਾਵੇ। ਬਿਜਾਈ ਤੋਂ ਇੱਕ ਦਿਨ ਪਹਿਲਾਂ ਸ਼ਾਮ ਵੇਲੇ ਖਾਲ੍ਹਾਂ ਨੂੰ ਪਾਣੀ ਲਗਾ ਲਿਆ ਜਾਵੇ। ਅਗਲੇ ਦਿਨ ਲਾਲ ਦਵਾਈ ਨਾਲ ਸੋਧੇ ਹੋਏ ਤਿੰਨਾਂ ਅੱਖਾਂ ਵਾਲੇ ਬਰੋਟੇ ਸਿਆੜਾਂ ਵਿਚ ਰੱਖ ਕੇ ਦਬਾਅ ਦਿੱਤੇ ਜਾਣ। ਇਸ ਬਿਜਾਈ ਦਾ ਉੱਤਮ ਸਮਾਂ ਅੱਧ ਫ਼ਰਵਰੀ ਤੋਂ ਅਖ਼ੀਰ ਮਾਰਚ ਤੱਕ ਦਾ ਹੈ।

ਅੰਤਰ ਫ਼ਸਲਾਂ (ਗਰਮੀ ਰੁੱਤ ਦੀ ਮੂੰਗੀ, ਗਰਮੀ ਰੁੱਤ ਦੇ ਮਾਂਹ ਅਤੇ ਜਾਪਾਨੀ ਪੁਦੀਨਾ): ਗੰਨੇ ਦੀਆਂ ਦੋ ਲਾਈਨਾਂ ਵਿੱਚ ਗਰਮੀਆਂ ਦੀ ਰੁੱਤ ਦੀ ਮੂੰਗੀ ਜਾਂ ਮਾਂਹ ਦੀ ਇੱਕ ਇੱਕ ਲਾਈਨ ਬੀਜ ਕੇ ਇਨ੍ਹਾਂ ਫ਼ਸਲਾਂ ਦਾ ੧.੫ ਤੋਂ ੨.੦ ਕੁਇੰਟਲ ਪ੍ਰਤੀ ਏਕੜ ਵਾਧੂ ਝਾੜ ਲਿਆ ਜਾ ਸਕਦਾ ਹੈ। ਇਨ੍ਹਾਂ ਫ਼ਸਲਾਂ ਦੀ ਬਿਜਾਈ ਨਾਲ ਗੰਨੇ ਦੇ ਝਾੜ ਤੇ ਕੋਈ ਅਸਰ ਨਹੀਂ ਹੁੰਦਾ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ।

ਸਿਫ਼ਾਰਸ਼    
ਗਰਮੀ ਰੁੱਤ ਦੀ ਮੂੰਗੀ
ਗਰਮੀ ਰੁੱਤ ਦੇ ਮਾਂਹ
ਕਿਸਮਾਂ    
ਸਿਫ਼ਾਰਸ਼ ਕੀਤੀਆਂ ਕਿਸਮਾਂ   
ਸਿਫ਼ਾਰਸ਼ ਕੀਤੀਆਂ ਕਿਸਮਾਂ
ਬੀਜ ਪ੍ਰਤੀ ਏਕੜ
੪ ਕਿਲੋ ੫.੦ ਕਿਲੋ
ਬਿਜਾਈ ਦਾ ਸਮਾਂ ੨੦ ਮਾਰਚ ਤੋਂ ੧੦ ਅਪ੍ਰੈਲ  
੧੫ ਮਾਰਚ ਤੋਂ ੭ ਅਪ੍ਰੈਲ

ਜਾਪਾਨੀ ਪੁਦੀਨੇ ਨੂੰ ਵੀ ਇੱਕ ਅੰਤਰ ਫ਼ਸਲ ਦੇ ਤੌਰ ਤੇ ਬੀਜਿਆ ਜਾ ਸਕਦਾ ਹੈ। ਗੰਨੇ ਦੀਆਂ ਦੋ ਲਾਈਨਾਂ ਵਿਚ ਇਕ ਲਾਈਨ ਜਾਪਾਨੀ ਪੁਦੀਨੇ ਦੀ ਬੀਜੋ। ਗੰਨੇ ਅਤੇ ਜਾਪਾਨੀ ਪੁਦੀਨੇ ਦੀ ਬੀਜਾਈ ਇਕੋ ਸਮੇਂ ਫ਼ਰਵਰੀ ਦੇ ਪਹਿਲੇ ਪੰਦਰ੍ਹਵਾੜੇ ਵਿਚ ਹੀ ਕਰਨੀ ਚਾਹੀਦੀ ਹੈ। ਇਕ ਏਕੜ ਦੀ ਬੀਜਾਈ ਲਈ ਜਾਪਾਨੀ ਪੁਦੀਨੇ ਦੀਆਂ ਇੱਕ ਕੁਇੰਟਲ ਜੜ੍ਹਾਂ ਚਾਹੀਦੀਆਂ ਹਨ। ਗੰਨੇ ਦੀ ਫ਼ਸਲ ਲਈ ਸਿਫ਼ਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ ਜਾਪਾਨੀ ਪੁਦੀਨੇ ਦੀ ਫ਼ਸਲ ਨੂੰ ੧੮ ਕਿਲੋ ਨਾਈਟ੍ਰੋਜਨ (੩੯ ਕਿਲੋ ਯੂਰੀਆ) ਅਤੇ ੧੦ ਕਿਲੋ ਫ਼ਾਸਫ਼ੋਰਸ (੬੨ ਕਿਲੋ ਸਿੰਗਲ ਸੁਪਰਫਾਸਫੇਟ) ਪ੍ਰਤੀ ਏਕੜ ਪਾਉ। ਅੱਧੀ ਨਾਈਟ੍ਰੋਜਨ ਅਤੇ ਪੂਰੀ ਫ਼ਾਸਫ਼ੋਰਸ ਬਿਜਾਈ ਵੇਲੇ ਪਾਉ ਅਤੇ ਬਾਕੀ ਦੀ ਨਾਈਟ੍ਰੋਜਨ ਬਿਜਾਈ ਤੋਂ ੪੦ ਦਿਨਾਂ ਬਾਅਦ ਪਾਉ। ਜਾਪਾਨੀ ਪੁਦੀਨੇ ਦੀ ਇਕ ਹੀ ਕਟਾਈ ਲੈਣੀ ਚਾਹੀਦੀ ਹੈ।

ਬਿਜਾਈ ਤੋਂ ੧੫ ਦਿਨ ਪਹਿਲਾਂ ੮ ਟਨ ਰੂੜੀ ਦੀ ਖਾਦ ਜਾਂ ਪ੍ਰੈਸ ਮੱਡ ਪ੍ਰਤੀ ਏਕੜ ਦੇ ਹਿਸਾਬ ਪਾਉ ਅਤੇ ਇਸ ਨੂੰ ਮਿੱਟੀ ਵਿਚ ਮਿਲਾ ਦਿਉ। ਖਾਈਆਂ ਵਿਚ ਬਿਜਾਈ ਲਈ ਪ੍ਰੈਸ ਮੱਡ ਨੂੰ ਖਾਈਆਂ ਵਿਚ ਪਾਉ ਅਤੇ ਇਸ ਨੂੰ ਕਸੌਲੇ ਨਾਲ ਮਿੱਟੀ ਵਿਚ ਰਲਾ ਦਿਓ। ਜੇ ਰੂੜੀ ਜਾਂ ਪ੍ਰੈਸ ਮੱਡ ਦੀ ਵਰਤੋਂ ਕੀਤੀ ਗਈ ਹੋਵੇ ਤਾਂ ਨਾਈਟ੍ਰੋਜਨ ਖਾਦ ਦੀ ਮਾਤਰਾ ੨੦ ਕਿਲੋ ਪ੍ਰਤੀ ਏਕੜ ਤੱਕ ਘਟਾ ਦਿਓ। ਜੇਕਰ ਸਿਫ਼ਾਰਸ਼ ਕੀਤੀ ਹੋਈ ਨਾਈਟ੍ਰੋਜਨ ਤੱਤ ਵਾਲੀ ਖਾਦ ਦੇ ਨਾਲ ਨਾਲ ਗੋਹੇ-ਕੂੜੇ ਦੀ ਰੂੜੀ ਦਾ ਪ੍ਰਯੋਗ ਵੀ ਕੀਤਾ ਜਾਵੇ ਤਾਂ ਝਾੜ ਵਿਚ ੧੦ ਪ੍ਰਤੀਸ਼ਤ ਦਾ ਔਸਤਨ ਵਾਧਾ ਹੁੰਦਾ ਹੈ। ਰੇਤਲੀਆਂ ਜ਼ਮੀਨਾਂ ਵਿਚ ਨਾਈਟ੍ਰੋਜਨ ਖਾਦ, ਪਾਣੀ ਪਿਛੋਂ ਵੱਤਰ ਜ਼ਮੀਨ ਵਿਚ ਥੋੜ੍ਹੀ ਥੋੜ੍ਹੀ ਕਰਕੇ ਕਈ ਵਾਰ ਪਾਉਣੀ ਚਾਹੀਦੀ ਹੈ। ਅਜ਼ੋਟੋਬੈਕਟਰ (ਜੀਵਾਣੂੰ ਖਾਦ)/ਕਨਸੋਰਸ਼ਿਅਮ ੪ ਕਿਲੋ ਪ੍ਰਤੀ ਏਕੜ ਬਿਜਾਈ ਸਮੇਂ ਖ਼ਾਲ਼ੀਆਂ ਵਿੱਚ ਪਾਉਣ ਨਾਲ ਗੰਨੇ ਦੇ ਝਾੜ ਵਿੱਚ ਵਾਧਾ ਹੁੰਦਾ ਹੈ। ਇਹ ਖਾਦ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਤੋਂ ਮਿਲਦੀ ਹੈ।

ਹਲਕੀਆਂ ਜ਼ਮੀਨਾਂ ਵਿਚ ਕਮਾਦ ਦੀ ਫ਼ਸਲ ਉੱਪਰ ਲੋਹੇ ਦੀ ਘਾਟ ਵੀ ਵੇਖਣ ਵਿਚ ਆਈ ਹੈ। ਇਸ ਦੀਆਂ ਨਿਸ਼ਾਨੀਆਂ ਪਹਿਲਾਂ ਨਵੇਂ ਪੱਤਿਆਂ ਤੇ ਆਉਂਦੀਆਂ ਹਨ। ਪੱਤੇ ਦੀਆਂ ਹਰੀਆਂ ਨਾੜੀਆਂ ਦੇ ਵਿਚਕਾਰ ਪੀਲੇ ਰੰਗ ਦੀਆਂ ਧਾਰੀਆਂ ਪੈ ਜਾਂਦੀਆਂ ਹਨ ਅਤੇ ਬਾਅਦ ਵਿਚ ਨਾੜੀਆਂ ਵੀ ਪੀਲੀਆਂ ਪੈ ਜਾਂਦੀਆਂ ਹਨ। ਲੋਹੇ ਦੀ ਬਹੁਤੀ ਘਾਟ ਸਮੇਂ ਪੱਤੇ ਸਫੈਦ ਰੰਗ ਦੇ ਹੋ ਜਾਂਦੇ ਹਨ ਅਤੇ ਬੂਟਾ ਛੋਟਾ ਰਹਿੰਦਾ ਹੈ। ਜਦੋਂ ਵੀ ਇਹ ਨਿਸ਼ਾਨੀਆਂ ਨਜ਼ਰ ਆਉਣ ਉਸ ਵੇਲੇ ਫੈਰਸ ਸਲਫੇਟ ਦਾ ਇਕ ਪ੍ਰਤੀਸ਼ਤ ਘੋਲ (ਇਕ ਕਿਲੋ ਫੈਰਸ ਸਲਫੇਟ ੧੦੦ ਲਿਟਰ ਪਾਣੀ ਵਿਚ) ਹਫ਼ਤੇ ਹਫ਼ਤੇ ਦੀ ਵਿੱਥ ਤੇ ਦੋ - ਤਿੰਨ ਵਾਰ ਛਿੜਕੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.06293706294
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top