ਪੱਤਝੜ ਮੌਸਮ ਦੇ ਕਮਾਦ ਵਿਚ ਨਾਲੋ ਨਾਲ ਹੋਰ ਫ਼ਸਲਾਂ ਬੀਜ ਕੇ ਇਸ ਨੂੰ ਬੜੀ ਸਫ਼ਲਤਾ ਨਾਲ ਉਗਾਇਆ ਜਾ ਸਕਦਾ ਹੈ। ਪਤਝੜ ਰੁੱਤ ਦੇ ਕਮਾਦ ਵਿਚ ਹੋਰ ਫ਼ਸਲਾਂ ਬੀਜਣ ਨਾਲ ਉਤਪਾਦਕਤਾ ਵਿਚ ਵਾਧਾ ਹੁੰਦਾ ਹੈ ਅਤੇ ਵਧੇਰੇ ਮੁਨਾਫਾ ਲਿਆ ਜਾ ਸਕਦਾ ਹੈ। ਪਤਝੜ ਦੀ ਕਮਾਦ ਦੀ ਫ਼ਸਲ ਅਤੇ ਇਸ ਵਿਚ ਰਲਾ ਕੇ ਬੀਜੀਆਂ ਜਾਂਦੀਆਂ ਫ਼ਸਲਾਂ ਦੀ ਕਾਸ਼ਤ ਦਾ ਵੇਰਵਾ ਅੱਗੇ ਦਿੱਤਾ ਗਿਆ ਹੈ।
ਸਾਉਣੀ ਦਾ ਚਾਰਾ/ਹਰੀ ਖਾਦ/ਮੱਕੀ/ਝੋਨਾ (ਥੋੜੇ ਸਮੇਂ ਵਿੱਚ ਪੱਕਣ ਵਾਲਾ) ਮੂੰਗੀ-ਕਮਾਦ ਦੀਆਂ ਕਤਾਰਾਂ ਵਿਚਕਾਰ ਹੋਰ ਫ਼ਸਲਾਂ (ਰਾਇਆ/ਆਲੂ/ਕਣਕ/ਸਿਆਲੂ ਮੱਕੀ/ਗੋਭੀ ਸਰ੍ਹੋਂ/ਬੰਦ ਗੋਭੀ) - ਪਹਿਲੇ ਸਾਲ ਮੂਢਾ-ਦੂਜੇ ਸਾਲ ਮੂਢਾ-ਕਣਕ।
ਸੀ ਓ ੧੧੮, ਸੀ ਓ ਜੇ ੮੫ ਅਤੇ ਸੀ ਓ ਜੇ ੬੪।
੨੦ ਸਤੰਬਰ ਤੋਂ ੨੦ ਅਕਤੂਬਰ ਤੱਕ। ਬਿਜਾਈ ਪਛੇਤੀ ਨਾ ਕਰੋ।
੨੦,੦੦੦ ਤਿੰਨ ਅੱਖਾਂ ਵਾਲੀਆਂ ਜਾਂ ੧੫,੦੦੦ ਚਾਰ ਅੱਖਾਂ ਵਾਲੀਆਂ ਜਾਂ ੧੨,੦੦੦ ਪੰਜ ਅੱਖਾਂ ਵਾਲੀਆਂ ਗੁੱਲੀਆਂ ਪ੍ਰਤੀ ਏਕੜ ਵਰਤੋ। ਪਤਝੜ ਦੀ ਫ਼ਸਲ ਲਈ ਬੀਜ ਬਹਾਰ ਰੁੱਤ ਦੀ ਜਾਂ ਪਤਝੜ ਰੁੱਤ ਦੀ ਨਰੋਈ ਫ਼ਸਲ ਤੋਂ ਲਵੋ।
ਪੱਧਰੀ ਬਿਜਾਈ ਲਈ ਕਤਾਰਾਂ ਵਿਚ ੯੦ ਸੈਂਟੀਮੀਟਰ ਵਿੱਥ ਰੱਖੋ। ਖਾਲ਼ੀਆਂ ਵਿੱਚ ਬਿਜਾਈ ਲਈ ਦੋ ਕਤਾਰੀ ਖਾਲ਼ੀ ਵਿਧੀ ਜੋ ਬਹਾਰ ਰੁੱਤ ਵਾਲੇ ਕਮਾਦ ਵਿੱਚ ਦਰਸਾਈ ਗਈ ਹੈ, ਅਪਣਾਓ।
੯੦ ਕਿਲੋ ਨਾਈਟ੍ਰੋਜਨ ਪ੍ਰਤੀ ਏਕੜ। ਤੀਜਾ ਹਿੱਸਾ ਨਾਈਟ੍ਰੋਜਨ ਬਿਜਾਈ ਵੇਲੇ, ਤੀਜਾ ਹਿੱਸਾ ਮਾਰਚ ਦੇ ਅਖੀਰ ਵਿਚ ਅਤੇ ਬਾਕੀ ਦਾ ਤੀਜਾ ਹਿੱਸਾ ਅਪ੍ਰੈਲ ਦੇ ਅਖੀਰ ਵਿਚ ਪਾਉ। ਫ਼ਾਸਫ਼ੋਰਸ ਤੇ ਪੋਟਾਸ਼ ਤੱਤ ਮਿੱਟੀ ਪਰਖ ਦੇ ਆਧਾਰ ਤੇ ਪਾਉ। ਕਮਾਦ ਵਿਚ ਬੀਜੀਆਂ ਫ਼ਸਲਾਂ ਨੂੰ ਖਾਦਾਂ ਦੀ ਸਿਫ਼ਾਰਸ਼ ਅੱਗੇ ਟੇਬਲ ਵਿੱਚ ਦਿੱਤੀ ਗਈ ਹੈ। ਖਾਦਾਂ ਪਾਉਣ ਦਾ ਸਮਾਂ ਅਤੇ ਢੰਗ ਨਰੋਲ ਫ਼ਸਲ ਵਾਲਾ ਹੀ ਹੈ। ਰਸਾਇਣਕ ਦਵਾਈਆਂ ਰਾਹੀਂ
ਪਤਝੜ ਰੁੱਤ ਵਿੱਚ ਬੀਜੇ ਕਮਾਦ ਵਿੱਚ, ਸਿਆਲੂ ਮੱਕੀ ਦੀ ਬਿਜਾਈ ਤੋਂ ੨ - ੩ ਦਿਨਾਂ ਦੇ ਅੰਦਰ-ਅੰਦਰ, ਨਦੀਨ ਉੱਗਣ ਤੋਂ ਪਹਿਲਾਂ ਐਟਰਾਟਾਫ਼ ੫੦ ਘੁਲਣਸ਼ੀਲ (ਐਟਰਾਜ਼ੀਨ) ੬੦੦ ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ੨੨੫ ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰਨ ਨਾਲ ਨਦੀਨਾਂ ਦੀ ਰੋਕਥਾਮ ਦੀ ਸਿਫਾਰਸ਼ ਕੀਤੀ ਗਈ ਹੈ। ਜੇਕਰ ਪਤਝੜ ਰੁੱਤ ਦੇ ਕਮਾਦ ਵਿਚ ਕਣਕ ਬੀਜੀ ਗਈ ਹੋਵੇ ਤਾਂ ਕਣਕ ਦੀ ਬਿਜਾਈ ਤੋਂ ੩੦-੪੦ ਦਿਨਾਂ ਪਿਛੋਂ ਜਦੋਂ ਨਦੀਨ ਉੱਗ ਪਏ ਹੋਣ, ਆਈਸੋਪ੍ਰੋਟਯੂਰਾਨ ੭੫ ਘੁਲਣਸ਼ੀਲ ੫੦੦ ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਛਿੜਕਣ ਨਾਲ ਨਦੀਨਾਂ ਦਾ ਨਾਸ਼ ਹੋ ਜਾਂਦਾ ਹੈ। ਜੇਕਰ ਕਮਾਦ ਵਿਚ ਰਾਇਆ ਬੀਜਿਆ ਹੋਵੇ ਤਾਂ ਰਾਇਆ ਦੀ ਬਿਜਾਈ ਤੋਂ ੨੫-੩੦ ਦਿਨਾਂ ਪਿਛੋਂ ਜਦੋਂ ਨਦੀਨ ਉੱਗ ਪੈਣ ਤਾਂ ਆਈਸੋਪ੍ਰੋਟਯੂਰਾਨ ੭੫ ਘੁਲਣਸ਼ੀਲ ੪੦੦ ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਛਿੜਕਣ ਨਾਲ ਨਦੀਨਾਂ ਦਾ ਚੰਗੀ ਤਰ੍ਹਾਂ ਖ਼ਾਤਮਾ ਹੋ ਜਾਂਦਾ ਹੈ।
ਜੇਕਰ ਕਮਾਦ ਵਿੱਚ ਲਸਣ ਬੀਜਿਆ ਗਿਆ ਹੋਵੇ ਤਾਂ ਲਸਣ ਦੀ ਬਿਜਾਈ ਤੋਂ ਦੋ ਦਿਨਾਂ ਦੇ ਅੰਦਰ ਨਦੀਨ ਉੱਗਣ ਤੋਂ ਪਹਿਲਾਂ ਸਟੌਂਪ ੩੦ ਈ.ਸੀ. (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਗੋਲ ੨੩.੫ ਈ.ਸੀ. (ਅੋਕਸੀਫਲੋਰਫੈਨ) ੪੦੦ ਮਿਲੀਲਿਟਰ ਪ੍ਰਤੀ ਏਕੜ ਬਿਜਾਈ ਤੋਂ ਇੱਕ ਹਫ਼ਤੇ ਦੇ ਅੰਦਰ ੨੨੫ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।
ਪਹਿਲਾ ਪਾਣੀ ਬਿਜਾਈ ਤੋਂ ਇਕ ਮਹੀਨਾ ਬਾਅਦ ਅਤੇ ਇਸ ਪਿਛੋਂ ਫ਼ਰਵਰੀ ਤੱਕ ਤਿੰਨ ਪਾਣੀ ਲਾਉ। ਬਾਕੀ ਦੇ ਪਾਣੀ ਬਹਾਰ ਰੁੱਤ ਦੀ ਫ਼ਸਲ ਵਾਂਗ ਦਿਉ। ਬਾਕੀ ਸਿਫ਼ਾਰਸ਼ਾਂ ਵੀ ਬਹਾਰ ਰੁੱਤ ਦੀ ਫ਼ਸਲ ਵਾਂਗ ਹੀ ਹਨ।
ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020