(੧) ਰੋਗੀ ਫ਼ਸਲ ਦਾ ਮੂਢਾ ਨਾ ਰੱਖੋ।
(੨) ਜਿਸ ਫ਼ਸਲ ਦਾ ਮੂਢਾ ਰੱਖਣਾ ਹੋਵੇ ਉਸਦੀ ਕਟਾਈ ਜਨਵਰੀ ਦੇ ਅਖੀਰ ਤੋਂ ਪਹਿਲਾਂ ਨਾ ਕਰੋ।
(੩) ਚੰਗਾ ਮੂਢਾ ਲੈਣ ਲਈ ਕਟਾਈ ਜ਼ਮੀਨ ਦੇ ਨੇੜਿਓਂ ਕਰੋ।
(੪) ਪਿਛਲੀ ਫ਼ਸਲ ਦੇ ਸੂਏ ਜਾਂ ਪੜਸੂਏਂ ਟੋਕੇ ਨਾਲ ਕੱਟ ਦਿਓ।
(੫) ਖੋਰੀ ਬਾਹਰ ਕੱਢ ਦਿਓ ਅਤੇ ਖੇਤ ਨੂੰ ਪਾਣੀ ਲਾ ਦਿਓ।
(੬) ਟਰੈਕਟਰ ਦੇ ਟਿਲਰ ਨਾਲ ਗੋਡੀ ਕਰਕੇ ਫ਼ਸਲ ਨੂੰ ਨਦੀਨਾਂ ਤੋਂ ਸਾਫ਼ ਰੱਖੋ, ਜਾਂ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕਰੋ।
(੭) ਮਾਰਚ ਦੇ ਸ਼ੁਰੂ ਵਿਚ ਤਿੰਨ ਅੱਖਾਂ ਵਾਲੇ ਬਰੋਟੇ ਖਾਲੀ ਥਾਵਾਂ ਵਿਚ ਲਗਾ ਦਿਓ।
(੮) ਮੂਢੀ ਫ਼ਸਲ ਤੇ ਅਗੇਤੀ ਫੋਟ ਦੇ ਗੜੂੰਏ ਅਤੇ ਕਾਲੇ ਖਟਮਲ ਦਾ ਹਮਲਾ ਵਧੇਰੇ ਹੁੰਦਾ ਹੈ। ਇਸ ਦੀ ਰੋਕਥਾਮ ਸਮੇਂ ਸਿਰ ਕਰੋ।
ਖੰਡ ਦੀ ਮਾਤਰਾ ਵਧਾਉਣ ਲਈ ਨੁਕਤੇ
(੧) ਇਕ ਹੀ ਕਿਸਮ ਸਾਰੇ ਰਕਬੇ ਵਿਚ ਨਾ ਬੀਜੋ । ਅਗੇਤੇ, ਦਰਮਿਆਨੇ ਅਤੇ ਪਛੇਤੇ ਮੌਸਮ ਵਿਚ ਪੱਕਣ ਵਾਲੀਆਂ ਕਿਸਮਾਂ ਨੂੰ ੩:੨:੧ ਅਨੁਪਾਤ ਵਿਚ ਬੀਜੋ।
(੨) ਜਦੋਂ ਫ਼ਸਲ ਪੱਕਣ ਵਾਲੀ ਹੋਵੇ ਤਾਂ ਇਸ ਨੂੰ ਜ਼ਿਆਦਾ ਪਾਣੀ ਨਾ ਲਾਓ, ਅਤੇ ਨਾਈਟ੍ਰੋਜਨ ਵਾਲੀ ਸਾਰੀ ਖਾਦ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ - ਪਹਿਲਾਂ ਪਾ ਦਿਓ।
(੩) ਫ਼ਸਲ ਨੂੰ ਡਿੱਗਣ ਤੋਂ ਬਚਾਉਣ ਲਈ ਲਾਈਨਾਂ ਦੇ ਨਾਲ ਮਿੱਟੀ ਚੜ੍ਹਾਓ ਅਤੇ ਸਮੇਂ ਸਿਰ ਬਨ੍ਹਾਈ ਕਰੋ।
(੪) ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਮੇਂ ਸਿਰ ਕਰੋ।
(੫) ਸਰਦੀਆਂ ਵਿਚ ਫ਼ਸਲ ਨੂੰ ਕੋਰੇ ਤੋਂ ਬਚਾਉਣ ਲਈ ਪਾਣੀ ਦਿਓ।
(੬) ਜਦੋਂ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ ਉਦੋਂ ਹੀ ਕਟਾਈ ਕਰੋ। ਮੂਢੀ ਫ਼ਸਲ ਬੀਜੜ ਫ਼ਸਲ ਨਾਲੋਂ ਪਹਿਲਾਂ ਪੱਕ ਜਾਂਦੀ ਹੈ।
(੭) ਕਟਾਈ ਸਮੇਂ ਖੋਰੀ, ਮਿੱਟੀ, ਜੜ੍ਹਾਂ ਜਾਂ ਕੱਚੀਆਂ ਗੁੱਲੀਆਂ ਲਾਹ ਦਿਓ।
(੮) ਮਿੱਲ੍ਹ ਤੇ ਭੇਜਣ ਵਾਲੇ ਗੰਨੇ ਦੀ ਬਨ੍ਹਾਈ ਘੱਟੋ-ਘੱਟ ਖੋਰੀ ਨਾਲ ਕਰੋ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020