ਖੇਤੀਬਾੜੀ ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਸੰਦਾਂ ਦੀ ਵਰਤੋਂ ਸਬੰਧੀ ਆਮ ਸਿਫ਼ਾਰਸ਼ਾਂ ਹੇਠਾਂ ਦੱਸੀਆਂ ਗਈਆਂ ਹਨ :
(੧) ਮਸ਼ੀਨ ਦੀ ਚੋਣ, ਅਕਾਰ ਅਤੇ ਡਰਾਫਟ ਤੇ ਨਿਰਭਰ ਹੋਣੀ ਚਾਹੀਦੀ ਹੈ ਜੋ ਕਿ ਟ੍ਰੈਕਟਰ ਜਾਂ ਬਲਦਾਂ ਦੀ ਤਾਕਤ ਅਨੁਸਾਰ ਕਰਨੀ ਚਾਹੀਦੀ ਹੈ।
(੨) ਮਸ਼ੀਨਾਂ ਜਾਂ ਸੰਦਾਂ ਨੂੰ ਖ਼ਰੀਦਣ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ: ਬਨਾਵਟ, ਖੇਤ ਦੀ ਕਿਸਮ, ਵੱਖ-ਵੱਖ ਪੁਰਜ਼ਿਆਂ ਦੀ ਅਸਾਨੀ ਨਾਲ ਪ੍ਰਾਪਤੀ ਅਤੇ ਕੰਮ ਕਰਨ ਦਾ ਖ਼ਰਚਾ (ਪ੍ਰਤੀ ਘੰਟੇ ਦੇ ਹਿਸਾਬ ਜਾਂ ਇਕ ਏਕੜ ਦੇ ਹਿਸਾਬ ਨਾਲ)।
(੩) ਮਸ਼ੀਨਾਂ, ਸੰਦਾਂ ਅਤੇ ਟ੍ਰੈਕਟਰਾਂ ਉੱਤੇ ਕਾਫ਼ੀ ਪੈਸਾ ਖ਼ਰਚ ਹੁੰਦਾ ਹੈ । ਇਸ ਕਰਕੇ ਉਨ੍ਹਾਂ ਦੀ ਦੇਖਭਾਲ ਵਰਤੋਂ ਤੋਂ ਬਾਅਦ ਚੰਗੀ ਤਰ੍ਹਾਂ ਧਿਆਨ ਨਾਲ ਕਰਨੀ ਚਾਹੀਦੀ ਹੈ। ਅਪਰੇਟਰ-ਮੈਨੂਅਲ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ । ਗੱਲਾਂ ਨੂੰ ਮੁੱਖ ਰੱਖਣ ਨਾਲ ਮਸ਼ੀਨਾਂ ਸਾਰੀ ਉਮਰ ਚੰਗਾ ਕੰਮ ਕਰਨਗੀਆਂ।
(੪) ਖਾਦ ਅਤੇ ਬਿਜਾਈ ਦੀਆਂ ਮਸ਼ੀਨਾਂ, ਟ੍ਰੈਕਟਰਾਂ ਅਤੇ ਸਪਰੇ ਪੰਪਾਂ ਨੂੰ ਵਰਤਣ ਤੋਂ ਪਹਿਲਾਂ ਕੈਲੀਬਰੇਸ਼ਨ (ਸੁਧਾਈ) ਕਰਨੀ ਚਾਹੀਦੀ ਹੈ।
(੫) ਟ੍ਰੈਕਟਰ ਅਤੇ ਤੇਜ਼ ਗਤੀ ਨਾਲ ਕੰਮ ਕਰਨ ਵਾਲੀਆਂ ਖੇਤੀਬਾੜੀ ਦੀਆਂ ਮਸ਼ੀਨਾਂ ਨੂੰ ਚੱਲਣ ਵੇਲੇ ਸੁਰੱਖਿਆ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਜਾਨ ਜਾਂ ਪੈਸੇ ਦਾ ਨੁਕਸਾਨ ਨਾ ਹੋਵੇ। ਖੇਤੀ ਲਈ ਵਰਤੇ ਜਾਣ ਵਾਲੇ ਸੰਦਾਂ ਅਤੇ ਮਸ਼ੀਨਾਂ ਦਾ ਵਿਸਥਾਰ ਸਾਰਣੀ 1 ਵਿਚ ਦਿੱਤਾ ਗਿਆ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/13/2020