ਦਾਣਿਆਂ ਦਾ ਨੁਕਸਾਨ ਅਤੇ ਕੰਬਾਈਨਾਂ ਦੇ ਨੁਕਸ ਸੈਟਿੰਗ ਰਾਹੀਂ ਦੂਰ ਕੀਤੇ ਜਾਂਦੇ ਹਨ। ਕੰਬਾਈਨ ਨਾਲ ਸਹੀ ਅਤੇ ਸੁਰੱਖਿਅਤ ਕੰਮ ਕਰਨ ਲਈ ਹੇਠਾਂ ਲਿਖੇ ਨੁਕਤੇ ਧਿਆਨ ਵਿੱਚ ਰੱਖਣੇ ਬਹੁਤ ਜਰੂਰੀ ਹਨ :
(੧) ਟਾਇਰਾਂ ਦਾ ਦਬਾਅ ਚੈਕ ਕਰਕੇ ਮਿਥੇ ਹੋਏ ਅੰਕੜੇ ਮੁਤਾਬਕ ਹਵਾ ਭਰਨੀ ਚਾਹੀਦੀ ਹੈ। ਆਮ ਤੌਰ ਤੇ ਇਹ ਦਬਾਅ ਅਗਲੇ ਟਾਇਰਾਂ ਵਿਚ ਇਕ ਅਤੇ ਪਿਛਲੇ ਵਿਚ ਦੋ ਕਿਲੋਗ੍ਰਾਮ ਪ੍ਰਤੀ ਵਰਗ ਸੈਂਟੀਮੀਟਰ ਦੇ ਹਿਸਾਬ ਨਾਲ ਹੁੰਦਾ ਹੈ।
(੨) ਬੈਰਿੰਗ ਅਤੇ ਚੱਲਣ ਵਾਲੇ ਹਿੱਸਿਆਂ ਨੂੰ ਰੋਜ਼ਾਨਾ ਗਰੀਸ ਜਾਂ ਤੇਲ ਦੇਣਾ ਚਾਹੀਦਾ ਹੈ।
(੩) ਮਸ਼ੀਨ ਮਿਥੀ ਹੋਈ ਰਫ਼ਤਾਰ ਤੇ ਚਲਾਓ।
(੪) ਟੂਲ ਬਾਕਸ ਵਿੱਚ ਨਟ, ਬੋਲਟ, ਬੈਰਿੰਗ, ਬਲੇਡ ਗਾਰਡ ਆਦਿ ਰੱਖਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ਤੇ ਵਰਤੇ ਜਾ ਸਕਣ।
(੫) ਡਿੱਗੀ ਫ਼ਸਲ ਚੁੱਕਣ ਵਾਸਤੇ ਕੰਬਾਈਨ, ਫ਼ਸਲ ਡਿੱਗਣ ਦੀ ਉਲਟ ਦਿਸ਼ਾ ਵਿੱਚ ਚਲਾਉਣੀ ਚਾਹੀਦੀ ਹੈ।
(੬) ਝੋਨੇ ਦੀ ਕਟਾਈ ਸਵੇਰੇ ੯ ਵਜੇ ਤੋਂ ਰਾਤ ੯ ਵਜੇ ਤੱਕ ਹੀ ਕੀਤੀ ਜਾਵੇ।
(੭) ਝੋਨੇ ਦੀ ਗਹਾਈ ਵੇਲੇ ਰਹਿੰਦ ਖੂੰਹਦ ਵਿੱਚ ਦਾਣਿਆਂ ਦੀ ਮਾਤਰਾ ਇਕ ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਜਰੂਰਤ ਮੁਤਾਬਕ ਪੱਖੇ ਦੀ ਹਵਾ ਘਟਾਓ।
(੮) ਜੇ ਦਾਣਿਆਂ ਦੀ ਟੁੱਟ ਭੱਜ ਦੋ ਫੀਸਦੀ ਤੋਂ ਵੱਧ ਹੋਵੇ ਤਾਂ ਸਲੰਡਰ ਕਨਕੇਵ ਦੀ ਵਿੱਥ ਵਧਾਓ ਜਾਂ ਸਲੰਡਰ ਦੀ ਰਫ਼ਤਾਰ ਘਟਾਓ। ਜੇ ਅਣਗਾਹੇ ਦਾਣਿਆਂ ਦੀ ਗਿਣਤੀ ਇਕ ਫੀਸਦੀ ਤੋਂ ਵੱਧ ਹੋਵੇ ਤਾਂ ਸਲੰਡਰ ਕਨਕੇਵ ਵਿੱਥ ਨੂੰ ਘੱਟ ਕਰੋ। ਜੇ ਕੰਬਾਈਨ ਰੁਕਦੀ ਹੋਵੇ ਤਾਂ ਕੰਬਾਈਨ ਦੀ ਰਫ਼ਤਾਰ ਘਟਾਓ।
(੧) ਕੰਬਾਈਨ ਡਰਾਈਵਰ ਨੂੰ ਕੰਮ ਸਮੇਂ ਢਿੱਲੇ ਕੱਪੜੇ ਨਹੀਂ ਪਾਉਣੇ ਚਾਹੀਦੇ।
(੨) ਚੱਲਦੇ ਪਟੇ ਜਾਂ ਬੈਲਟ ਉਪਰੋਂ ਨਹੀਂ ਲੰਘਣਾ ਚਾਹੀਦਾ।
(੩) ਚੱਲਦੀ ਕੰਬਾਈਨ ਤੇ ਚੜ੍ਹਨਾ ਜਾਂ ਉਤਰਨਾ ਨਹੀਂ ਚਾਹੀਦਾ।
(੪) ਕੰਬਾਈਨ ਉਤੇ ਸੁਰੱਖਿਅਤ ਸ਼ੀਲਡਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
(੫) ਝੋਨੇ ਦੀ ਕਟਾਈ ਸਮੇਂ ਫ਼ਸਲ ਦੀ ਨਮੀ ੨੨ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਹੀਂ ਤਾਂ ਅੱਗ ਵੀ ਲੱਗ ਸਕਦੀ ਹੈ।
(੬) ਕਟਰਬਾਰ ਦੇ ਬਲੇਡ ਘਸੇ ਹੋਏ ਜਾਂ ਖਰਾਬ ਨਹੀਂ ਹੋਣੇ ਚਾਹੀਦੇ ਹਨ।
(੧) ਕਟਰਬਾਰ ਨੂੰ ਪਾਵਰ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਰੀਲ ਨੂੰ ਮਸ਼ੀਨ ਤੋਂ ਉਤਾਰ ਦਿਓ ਤਾਂ ਕਿ ਮੱਕੀ ਦੀਆਂ ਛੱਲੀਆਂ ਪਾਉਣ ਵਾਸਤੇ ਆਸਾਨੀ ਹੋ ਸਕੇ। ਇਹ ਤਬਦੀਲੀ ਬੈਲਟ ਨੂੰ ਉਤਾਰ ਕੇ ਕੁਝ ਨੱਟ ਬੋਲਟਾਂ ਨੂੰ ਖੋਲ੍ਹ ਕੇ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਮੱਕੀ ਦੀਆਂ ਛੱਲੀਆਂ ਆਗਰ ਤੋਂ ਕੁਝ ਫ਼ਾਸਲੇ ਤੇ ਰਹਿਣ ਅਤੇ ਇਹ ਛੱਲੀਆਂ ਆਗਰ ਉੱਪਰ ਆਪਣੀ ਗੁਰਤਾ ਸ਼ਕਤੀ ਨਾਲ ਡਿੱਗਣੀਆਂ ਚਾਹੀਦੀਆਂ ਹਨ। ਇਸ ਤਰ੍ਹਾਂ ਕਰਨ ਨਾਲ ਕਾਮੇ ਸੁਰੱਖਿਅਤ ਰਹਿ ਸਕਦੇ ਹਨ। ਫੀਡਿੰਗ ਪਲੇਟਫਾਰਮ ਜ਼ਮੀਨ ਤੋਂ ਇਕ ਫੁੱਟ ਉੱਚਾ ਹੋਣਾ ਚਾਹੀਦਾ ਹੈ ਤਾਂ ਕਿ ਫੀਡਿੰਗ ਸਹੀ ਢੰਗ ਨਾਲ ਹੋ ਸਕੇ।
(੨) ਰਾਸਪਬਾਰ ਸਿਲੰਡਰ ਜੋ ਕਿ ਕਣਕ ਦੀ ਗਹਾਈ ਦੇ ਥਰੈਸ਼ਰ ਲਈ ਵਰਤਿਆ ਜਾਂਦਾ ਹੈ ਉਹੀ ਅਸੀਂ ਮੱਕੀ ਦੀ ਗਹਾਈ ਵਾਸਤੇ ਵਰਤ ਸਕਦੇ ਹਾਂ। ਫਰਕ ਸਿਰਫ਼ ਇਤਨਾ ਹੈ ਕਿ ਇਸਦੇ ਚੱਕਰ ੫੦੦-੬੦੦ ਪ੍ਰਤੀ ਮਿੰਟ ਹੋਣੇ ਚਾਹੀਦੇ ਹਨ ਜਦ ਕਿ ਕਣਕ ਵਿਚ ਇਹ ੯੦੦ ਚੱਕਰ ਪ੍ਰਤੀ ਮਿੰਟ ਹੁੰਦੇ ਹਨ। ਇਹ ਤਬਦੀਲੀ ਬੜੀ ਆਸਾਨੀ ਨਾਲ ਇਕ ੧੨ ਇੰਚ ਦੀ ਪੁਲੀ ਸਿਲੰਡਰ ਸ਼ਾਫਟ ਉੱਤੇ ੬ ਇੰਚ ਦੀ ਪੁਲੀ ਡਰਾਈਵ ਸ਼ਾਫਟ ਉੱਪਰ ਚਾੜ੍ਹ ਕੇ ਕਰ ਸਕਦੇ ਹਾਂ।
(੩) ਸਿਲੰਡਰ-ਕਨਕੇਵ ਫ਼ਾਸਲਾ ਮੱਕੀ ਲਈ ਲਗਪਗ ਇਕ ਇੰਚ ਹੋਣਾ ਚਾਹੀਦਾ ਹੈ ਇਹ ਤਬਦੀਲੀ ਕਨਕੇਵ ਸ਼ਾਫਟ ਨੂੰ ਕਿਸੇ ਇਕ ਅਖੀਰਲੀ ਨੋਚ ਉੱਚੇ ਰੱਖ ਕੇ ਕੀਤਾ ਜਾ ਸਕਦਾ ਹੈ।
(੪) ਕੰਬਾਈਨ ਵਿਚ ਲੱਗੀ ਜਾਲੀ ਨੂੰ ਬਦਲ ਕੇ ਇਸ ਦੀ ਜਗ੍ਹਾ ਖੁੱਲੇ ਸੁਰਾਖਾਂ ਵਾਲੀ (ਲਗਪਗ ੧ ਇੰਚ ਸਾਈਜ਼) ਜਾਲੀ ਲਗਾ ਦਿਓ।
(੫) ਜੇਕਰ ਮਸ਼ੀਨ ਦੇ ਦਾਣਿਆਂ ਵਾਲਾ ਟੈਂਕ ਲੱਗਾ ਹੋਇਆ ਹੋਵੇ ਤਾਂ ਦਾਣੇ ਚੈਂਬਰ ਤੋਂ ਹੀ ਇਕੱਠੇ ਕਰ ਸਕਦੇ ਹਾਂ ਜਿਸ ਨਾਲ ਦਾਣਿਆਂ ਦਾ ਨੁਕਸਾਨ ਘੱਟ ਹੋਵੇਗ।
(੬) ਸਟਰਾਅ ਵਾਕਰ ਉੱਪਰ ਇਕ ਹੋਰ ਪਰਦਾ ਲਗਾ ਦੇਣਾ ਚਾਹੀਦਾ ਹੈ ਤਾਂ ਕਿ ਦਾਣਿਆਂ ਦਾ ਨੁਕਸਾਨ ਨਾ ਹੋਵੇ। ਥਰੈਸ਼ਰਾਂ ਦੀ ਅਸਰਦਾਇਕ ਵਰਤੋਂ ਇਸ ਵੇਲੇ ਪੰਜਾਬ ਵਿਚ ਤਕਰੀਬਨ ੩,੦੦,੦੦੦ ਥਰੈਸ਼ਰ ਕਣਕ ਦੀ ਗਹਾਈ ਲਈ ਵਰਤੇ ਜਾਂਦੇ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/14/2020