(੧) ਡਰਾਈਵਰ ਦੀ ਸੁਰੱਖਿਆ ਦੇ ਢਾਂਚੇ ਵਾਲਾ ਟਰੈਕਟਰ ਹੀ ਖਰੀਦੋ।
(੨) ਟਰੈਕਟਰਾਂ ਤੇ ਟਰਾਲੀਆਂ ਪਿਛੇ ਤਿਕੋਨਾ ਰਿਫਲੈਕਟਰ ਲਗਵਾਓ।
(੩) ਤੂੜੀ ਜਾਂ ਕਪਾਹ ਦੀਆਂ ਛਿਟੀਆਂ ਦੀ ਢੋਆ-ਢੁਆਈ ਸਮੇਂ ਟਰਾਲੀ ਨੂੰ ਜ਼ਿਆਦਾ ਚੌੜਾਈ ਵਿੱਚ ਨਾ ਲੱਦੋ ਤੇ ਉਚੇਚੇ ਤੌਰ ਤੇ ਲਾਈਟਾਂ ਦਾ ਪ੍ਰਬੰਧ ਕਰੋ।
(੪) ਟਰੈਕਟਰ ਨੂੰ ਟਰਾਲੀ ਦੇ ਕੰਮ ਵਿੱਚ ਵਰਤਣ ਵਾਸਤੇ ਅਗਲੇ ਹਿੱਸੇ ਨੂੰ ਭਾਰਾ ਕਰ ਲੈਣਾ ਚਾਹੀਦਾ ਹੈ ਤਾਂ ਕਿ ਟਰੈਕਟਰ ਪਿਛੇ ਨੂੰ ਪਲਟਾ ਨਾ ਖਾਵੇ।
(੫) ਟਰੈਕਟਰ-ਟਰਾਲੀ ਨਾਲ ਉੱਚਾ ਪੁੱਲ ਲੰਘਦੇ ਹੋਏ ਵਿਚਾਲੇ ਗਿਅਰ ਨਾ ਬਦਲੋ।
(੬) ਰੇਲ ਲਾਈਨ ਪਾਰ ਕਰਦੇ ਸਮੇਂ ਸੱਜੇ-ਖੱਬੇ ਜ਼ਰੂਰ ਵੇਖੋ।
(੧) ਪੱਠੇ ਕੁਤਰਣ ਵਾਲਾ ਉਹ ਟੋਕਾ ਖਰੀਦੋ ਜਿਸਦੇ ਵੱਡੇ ਚੱਕਰ ਦੀ ਕੁੰਡੀ ਲੱਗੀ ਹੋਵੇ, ਟੋਕੇ ਦਾ ਵੱਡਾ ਚੱਕਰ, ਗਿਅਰ ਬਾਕਸ, ਸ਼ਾਫ਼ਟ, ਪੁਲੀਆਂ ਅਤੇ ਪਟੇ ਢਕੇ ਹੋਏ ਹੋਣ ਅਤੇ ਵਾਰਨਿੰਗ ਰੋਲਰ ਲੱਗਾ ਹੋਵੇ।
(੨) ਰੁੱਗ ਲਾਉਣ ਵਾਲਾ ਪ੍ਰਨਾਲਾ ਘੱਟ ਤੋਂ ਘੱਟ ੯੦ ਸੈਂਟੀਮੀਟਰ ਲੰਬਾ ਅਤੇ ਉਤਲੇ ਪਾਸਿਓਂ ੪੫ ਸੈਂਟੀਮੀਟਰ ਢਕਿਆ ਹੋਣਾ ਚਾਹੀਦਾ ਹੈ।
(੩) ਇੰਜਣ ਜਾਂ ਮੋਟਰ ਨਾਲ ਚੱਲਣ ਵਾਲੇ ਟੋਕੇ ਦਾ ਰੁਗ ਪਿੱਛੇ ਖਿੱਚ੍ਹਣ ਵਾਸਤੇ ਗਿਅਰ ਦਾ ਲੀਵਰ ਕਾਮੇ ਦੇ ਨੇੜੇ ਲੱਗਿਆ ਹੋਣਾ ਚਾਹੀਦਾ ਹੈ।
(੪) ਪੱਠੇ ਕੁਤਰਣ ਵਾਲਾ ਟੋਕਾ ਪੱਕੀ ਨੀਂਹ, ਛਾਂਵੇਂ ਅਤੇ ਖੁੱਲ੍ਹੀ ਜਗ੍ਹਾ ਤੇ ਹੋਣਾ ਚਾਹੀਦਾ ਹੈ ਅਤੇ ਉਥੇ ਚਾਨਣ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।
(੧) ਟਰੈਕਟਰ ਜਾਂ ਇੰਜਣ ਦੀ ਵਰਤੋਂ ਸਮੇਂ ਇਸਦਾ ਸਾਈਲੈਂਸਰ ਉੱਪਰ ਨੂੰ ਰੱਖੋ।
(੨) ਫ਼ਸਲ ਦੀ ਗਹਾਈ ਦਾ ਕੰਮ ਬਿਜਲੀ ਦੀਆਂ ਤਾਰਾਂ ਤੋਂ ਦੂਰ ਕਰੋ। ਇਹ ਤਾਰਾਂ ਕੰਬਾਈਨ ਦੀ ਛਤਰੀ ਤੋਂ ਕਾਫ਼ੀ ਉੱਚੀਆਂ ਹੋਣੀਆਂ ਚਾਹੀਦੀਆਂ ਹਨ।
(੩) ਫ਼ਸਲ ਦੀ ਕਟਾਈ ਸਮੇਂ ਲੱਗੀ ਅੱਗ ਨੂੰ ਕਾਬੂ ਕਰਨ ਵਾਸਤੇ ਪਾਣੀ ਅਤੇ ਮਿੱਟੀ ਦਾ ਪ੍ਰਬੰਧ ਪਹਿਲਾਂ ਕਰਕੇ ਰੱਖੋ।
(੪) ਫ਼ਸਲ ਦੇ ਨਾੜ ਨੂੰ ਅੱਗ ਨਾ ਲਾਉ। ਮਸ਼ੀਨ ਨਾਲ ਤੂੜੀ ਬਣਾਓ। ਹਾਦਸੇ ਹੋਣ ਤੇ ਮਾਲੀ ਸਹਾਇਤਾ ਪੰਜਾਬ ਗੌਰਮਿੰਟ ਦੀ ਮੰਡੀ ਬੋਰਡ ਰਾਹੀਂ ਇਸ ਸਕੀਮ ਵਿੱਚ ਸਾਰੇ ਕਿਸਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਖੇਤੀਬਾੜੀ ਮਜ਼ਦੂਰ ਆਉਂਦੇ ਹਨ ਜਿਹੜੇ :
(੧) ਖੇਤੀਬਾੜੀ ਦੇ ਸੰਦਾਂ ਨਾਲ ਖੇਤ ਵਿੱਚ ਕੰਮ ਕਰਦੇ ਹਨ।
(੨) ਜਿਹੜੇ ਟਿਊਬਵੈੱਲ ਲਾਉਣ ਅਤੇ ਟਿਊਬਵੈੱਲ ਵਾਸਤੇ ਬਿਜਲੀ ਦਾ ਕੰਮ ਕਰਦੇ ਹਨ।
(੩) ਜਿਹੜੇ ਕਾਮੇ ਦਵਾਈ ਅਤੇ ਦਵਾਈ ਛਿੜਕਣ ਵਾਲੀਆਂ ਮਸ਼ੀਨਾਂ ਅਤੇ ਸੱਪ ਕੱਟਣ ਨਾਲ ਪ੍ਰਭਾਵਿਤ ਹੁੰਦੇ ਹਨ।
(੪) ਜਿਹੜੇ ਕਾਮੇ ਮਾਰਕੀਟ ਕਮੇਟੀਆਂ ਵਿੱਚ ਮਸ਼ੀਨਾਂ ਤੇ ਕੰਮ ਕਰਦੇ ਹਨ।
(੫) ਖੇਤੀ ਜਿਨਸਾਂ ਦੀ ਢੋਆ ਢੋਆਈ ਕਰਦੇ ਸਮੇਂ।
ਮੰਡੀ ਬੋਰਡ ਦੀ ਸਕੀਮ ਮੁਤਾਬਕ ਹਾਦਸੇ ਦਾ ਸ਼ਿਕਾਰ ਜਾਂ ਉਸਦੇ ਨੇੜੇ ਦੇ ਰਿਸ਼ਤੇਦਾਰਾਂ ਨੂੰ ਹਾਦਸੇ ਤੋਂ ਬਾਅਦ ੩੦ ਦਿਨਾਂ ਦੇ ਵਿੱਚ-ਵਿੱਚ ਲਿਖਤੀ ਸੂਚਨਾ ਦਿੱਤੀ ਜਾਣੀ ਲਾਜ਼ਮੀ ਹੈ। ਵਿੱਤੀ ਸਹਾਇਤਾ ਲਈ ਮਿੱਥੀਆ ਫਾਰਮ ਤਸਦੀਕ ਮੁਕੰਮਲ ਕਰਵਾ ਕੇ ਬਾਅਦ ਵਿੱਚ ਮੰਡੀ ਬੋਰਡ ਦੇ ਦਫ਼ਤਰ ਵਿੱਚ ਜਮਾ ਕਰਵਾਇਆ ਜਾ ਸਕਦਾ ਹੈ। ਇਸ ਫ਼ਾਰਮ ਵਿੱਚ ਸ਼ਿਕਾਰ ਹੋਏ ਵਿਅਕਤੀ ਦਾ ਵੇਰਵਾ ਅਤੇ ਸੱਟ ਦੀ ਮਿਕਦਾਰ ਦੱਸਣੀ ਪੈਂਦੀ ਹੈ। ਇਹ ਫਾਰਮ ਸਰਪੰਚ ਜਾਂ ਪੰਚਾਇਤ ਦੇ ਦੋ ਮੈਂਬਰਾਂ ਜਾਂ ਮਿਊਂਸਪਲ ਕਮਿਸ਼ਨਰ ਤੋਂ ਤਸਦੀਕ ਕਰਵਾਉਣਾ ਪੈਂਦਾ ਹੈ। ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਾਦਸੇ ਦੀ ਪੁਲਿਸ ਰਿਪੋਰਟ ਅਤੇ ਸਬ-ਡਵੀਜ਼ਨਲ ਮਜਿਸਟ੍ਰੇਟ ਤੋਂ ਤਸਦੀਕ ਰਿਪੋਰਟ ਨੱਥੀ ਕਰਵਾਉਣਾ ਪੈਂਦਾ ਹੈ। ਡਾਕਟਰੀ ਇਲਾਜ ਅਤੇ ਨਕਾਰਾਪਣ ਬਾਰੇ ਰਜਿਸਟਰਡ ਜਾਂ ਕੁਆਲੀਫਾਈਡ ਡਾਕਟਰ ਦੀ ਤਸਦੀਕ ਰਿਪੋਰਟ ਹੋਣੀ ਜ਼ਰੂਰੀ ਹੈ। ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਲਫ਼ੀਆ ਬਿਆਨ ਵੀ ਦੇਣਾ ਪਵੇਗਾ ਕਿ ਉਹ ਕਿਸ ਅਦਾਰੇ ਤੋਂ ਮਾਲੀ ਸਹਾਇਤਾ ਨਹੀਂ ਮੰਗ ਰਿਹਾ।
ਹਲਦੀ ਧੋਣ ਅਤੇ ਪਾਲਿਸ਼ ਕਰਨ ਵਾਲੀ ਮਸ਼ੀਨ: ਇਹ ਮਸ਼ੀਨ ਬਿਜਲੀ ਦੀ ਇੱਕ ਹਾਰਸ ਪਾਵਰ ਦੀ ਮੋਟਰ ਨਾਲ ਚਲਾਈ ਜਾਂਦੀ ਹੈ ਅਤੇ ਅਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ, ਰੋੜ ਕੇ ਲਿਜਾਈ ਜਾ ਸਕਦੀ ਹੈ। ਮਸ਼ੀਨ ਨੂੰ ੪੦ ਚੱਕਰ ਪ੍ਰਤੀ ਮਿੰਟ ਦੇ ਹਿਸਾਬ ਨਾਲ ੫ ਮਿੰਟ ਵਾਸਤੇ ਚਲਾਓ। ਇਸ ਤਰ੍ਹਾਂ ਕਰਨ ਨਾਲ ਹਲਦੀ ਬਿਨਾਂ ਛਿੱਲੇ ਧੋਤੀ ਜਾ ਸਕਦੀ ਹੈ। ਢਾਈ ਤੋਂ ਤਿੰਨ ਕੁਇੰਟਲ ਪ੍ਰਤੀ ਘੰਟਾ ਹਲਦੀ ਇਸ ਮਸ਼ੀਨ ਵਿੱਚ ਧੋਤੀ ਜਾ ਸਕਦੀ ਹੈ। ਇਸੇ ਮਸ਼ੀਨ ਦੇ ਡਰੱਮ ਅੰਦਰ ਤਿੰਨ ਜਾਲੀਆਂ (ਜਿੰਨ੍ਹਾਂ ਦਾ ਖੁਰ੍ਹਦਰਾ ਪਾਸਾ ਡਰੱਮ ਦੇ ਅੰਦਰ ਵੱਲ ਰੱਖਿਆ ਜਾਂਦਾ ਹੈ) ਲਾ ਕੇ ਹਲਦੀ ਨੂੰ ਪਾਲਿਸ਼ ਕਰਨ ਲਈ ਵਰਤਿਆ ਜਾਂਦਾ ਹੈ। ਪਾਲਿਸ਼ ਕਰਨ ਵੇਲੇ ਮਸ਼ੀਨ ਨੂੰ ੪੦ ਚੱਕਰ ਪ੍ਰਤੀ ਮਿੰਟ ਦੇ ਹਿਸਾਬ ਨਾਲ ੨੦ ਮਿੰਟ ਲਈ ਚਲਾਓ। ਇਸ ਨਾਲ ਹਲਦੀ ਚਮਕਦਾਰ ਪੀਲੀ ਅਤੇ ਮੁਲਾਇਮ ਹੋ ਜਾਂਦੀ ਹੈ। ਇਹ ਮਸ਼ੀਨ ਇੱਕ ਕੁਇੰਟਲ ਪ੍ਰਤੀ ਘੰਟਾ ਦੇ ਹਿਸਾਬ ਨਾਲ ਹਲਦੀ ਨੂੰ ਪਾਲਿਸ਼ ਕਰ ਸਕਦੀ ਹੈ। ਇਸ ਮਸ਼ੀਨ ਨੂੰ ਚਲਾਉਣ ਲਈ ਸਿਰਫ਼ ਇੱਕ ਆਦਮੀ ਦੀ ਜਰੂਰਤ ਪੈਂਦੀ ਹੈ। ਵਧੇਰੇ ਜਾਣਕਾਰੀ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪ੍ਰੋਸੈਸਿੰਗ ਅਤੇ ਫੂਡ ਇੰਜਨੀਅਰਿੰਗ ਵਿਭਾਗ ਨਾਲ ਸੰਪਰਕ ਕਰੋ।
(੧) ਕਣਕ ਸਟੋਰ ਕਰਨਾ
(ੳ) ਘਰੇਲੂ ਵਰਤੋਂ ਲਈ
ਅਨਾਜ ਦਾ ਭੰਡਾਰ ਕਰਨ ਦੀ ਵੱਖ-ਵੱਖ ਸਮਰੱਥਾ ਵਾਲੇ ਢੋਲ ਮਿਲਦੇ ਹਨ। ਘਰੇਲੂ ਵਰਤੋਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਤਿਆਰ ਕੀਤੇ ਨਕਸ਼ਿਆਂ ਤੇ ੧.੫, ੩.੫ ਜਾਂ ਸਾਢੇ ੭ ਤੋਂ ੧੫ ਕੁਇੰਟਲ ਦਾਣਿਆਂ ਲਈ ਲੋਹੇ ਦੇ ਭੜੋਲੇ ਮਿਲਦੇ ਹਨ। ਬਾਹਰਲੀ ਵਰਤੋਂ ਲਈ ਯੂਨੀਵਰਸਿਟੀ ਵਲੋਂ ਤਿਆਰ ਕੀਤੇ ਨਕਸ਼ਿਆਂ ਤੇ ਅਧਾਰਤ ਛੇਕਦਾਰ ਥੱਲਿਆਂ ਵਾਲੇ ੧ ਟਨ, ੮ ਟਨ ਤੋਂ ੧੦੦ ਟਨ ਅਨਾਜ ਸੰਭਾਲਣ ਵਾਲੇ ਲੋਹੇ ਦੇ ਬਣੇ ਹੋਏ ਢੋਲ ਬਣਾਏ ਜਾ ਸਕਦੇ ਹਨ। ਇਹ ਹਵਾ ਰਹਿਤ ਢੋਲ ਇਸ ਤਰ੍ਹਾਂ ਬਣਾਏ ਗਏ ਹਨ ਕਿ ਇਨ੍ਹਾਂ ਵਿਚ ਅਨਾਜ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੀੜੇ ਮਕੌੜੇ, ਚੂਹੇ ਆਦਿ ਦਾਖ਼ਲ ਨਹੀਂ ਹੋ ਸਕਦੇ ਅਤੇ ਅਨਾਜ ਦੇ ਅੰਦਰ ਰਹਿ ਗਏ ਕੀਟਾਂ ਨੂੰ ਵਧਣ ਫੁਲਣ ਲਈ ਯੋਗ ਵਾਤਾਵਰਣ ਨਹੀਂ ਮਿਲਦਾ। ਇਹ ਸਸਤੇ ਪੈਂਦੇ ਹਨ। ਇਕ ਥਾਂ ਤੋਂ ਦੂਜੀ ਥਾਂ ਲਿਜਾਏ ਜਾ ਸਕਦੇ ਹਨ ਤੇ ਬਣਤਰ ਵਿਚ ਵੀ ਸਾਦੇ ਹੀ ਹੁੰਦੇ ਹਨ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020