(੧) ਢੋਲ (ਭੜੋਲੇ) ਚੰਗੀ ਤਰ੍ਹਾਂ ਸਾਫ਼ ਕਰ ਲਓ ਤਾਂ ਕਿ ਪਹਿਲਾਂ ਸਟੋਰ ਕੀਤੇ ਅਨਾਜ ਦੀ ਰਹਿੰਦ ਖੂੰਹਦ ਬਿਲਕੁਲ ਨਾ ਰਹੇ। ਢੱਕਣ ਚੰਗੀ ਤਰ੍ਹਾਂ ਪੀਚ ਕੇ ਕੱਸ ਲਓ।
(੨) ਦਾਣਿਆਂ ਨੂੰ, ਸਭ ਕੂੜਾ ਕਰਕਟ ਕੱਢ ਕੇ ਚੰਗੀ ਤਰ੍ਹਾਂ ਸਾਫ਼ ਕਰ ਲਓ । ਟੁੱਟੇ ਭੱਜੇ ਦਾਣੇ ਕੀੜਿਆਂ ਨੂੰ ਸੱਦਾ ਦਿੰਦੇ ਹਨ। ਇਸ ਲਈ ਇਨ੍ਹਾਂ ਨੂੰ ਅੱਡ ਕਰ ਲੈਣਾ ਚਾਹੀਦਾ ਹੈ।
(੩) ਨਵੇਂ ਦਾਣਿਆਂ ਨੂੰ ਪੁਰਾਣੇ ਦਾਣਿਆਂ ਵਿਚ ਨਾ ਮਿਲਾਓ। ਹੋ ਸਕਦਾ ਹੈ ਕਿ ਉਨ੍ਹਾਂ ਨੂੰ ਕੀੜੇ ਲੱਗੇ ਹੋਏ ਹੋਣ।
(੪) ਲੱਗੇ ਹੋਏ ਜਾਂ ਸਿਲ੍ਹੇ ਦਾਣੇ ਕਦੇ ਸਟੋਰ ਨਾ ਕਰੋ। ਦਾਣਿਆਂ ਨੂੰ ਚੰਗੀ ਤਰ੍ਹਾਂ ਧੁੱਪੇ ਸੁਕਾਅ ਲਓ। ਫਿਰ ਠੰਡੇ ਕਰਕੇ ਸ਼ਾਮ ਨੂੰ ਢੋਲਾਂ ਵਿਚ ਪਾਓ। ਦਾਣਿਆਂ ਵਿਚ ਸਿੱਲ ੯ ਫ਼ੀਸਦੀ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਚੰਗਾ ਹੋਵੇ ਜੇ ਭਰਨ ਤੋਂ ਪਹਿਲਾਂ ਕੋਈ ਕੀਟਨਾਸ਼ਕ ਦਵਾਈ ਲਾ ਲਓ ਤਾਂ ਕਿ ਜੇ ਕੋਈ ਕੀੜੇ ਹੋਣ ਤਾਂ ਉਸ ਵਿਚ ਹੀ ਮਰ ਜਾਣ।
(੫) ਢੋਲਾਂ ਨੂੰ ਉਪਰ ਤੱਕ ਨੱਕੋ-ਨੱਕ ਭਰੋ।
(੬) ਪਹਿਲੇ ੩੦ ਦਿਨ ਢੋਲ ਨੂੰ ਬਿਲਕੁਲ ਨਾ ਖੋਲ੍ਹੋ ਤੇ ਫਿਰ 15 ਦਿਨਾਂ ਦੇ ਵਕਫੇ ਨਾਲ ਖੋਲ੍ਹੋ। ਦਾਣੇ ਕੱਢਣ ਮਗਰੋਂ ਤੁਰੰਤ ਬੰਦ ਕਰ ਦਿਓ।
(੭) ਦਾਣਿਆਂ ਨੂੰ ਗਾਹੇ ਬਗਾਹੇ ਦੇਖਦੇ ਰਹੋ। ਜੇ ਕੋਈ ਕੀੜਾ-ਮਕੌੜਾ ਨਜ਼ਰ ਆਵੇ ਤਾਂ ਯੋਗ ਕੀਟ-ਮਾਰ ਦਵਾਈ ਦਾ ਪ੍ਰਯੋਗ ਕਰੋ।
(ਅ) ਵਪਾਰਕ ਮੰਤਵ ਲਈ।
(੧) ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਤੇ ਉਸ ਦੇ ਸਥਾਨਕ ਦਫ਼ਤਰ।
(੨) ਸੈਂਟਰਲ ਵੇਅਰ ਹਾਊਸਿੰਗ ਕਾਰਪੋਰੇਸ਼ਨ ਤੇ ਉਸ ਦੇ ਸਥਾਨਕ ਦਫ਼ਤਰ।
(੩) ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਤੇ ਇਸ ਦੀਆਂ ਸ਼ਾਖਾਵਾਂ।
ਖੇਤੀ ਦੌਰਾਨ ਵਾਪਰਨ ਵਾਲੇ ਹਾਦਸੇ ਤੇ ਉਨ੍ਹਾਂ ਦੇ ਉਪਾਅ।
(੧) ਦਵਾਈ ਦੀ ਸ਼ੀਸ਼ੀ ਜਾਂ ਡੱਬੇ ਉੱਤੇ ਲੱਗੇ ਲੇਬਲਾਂ ਨੂੰ ਧਿਆਨ ਨਾਲ ਪੜ੍ਹੋ ਅਤੇ ਦਿੱਤੀਆਂ ਹਦਾਇਤਾਂ ਅਨੁਸਾਰ ਅਮਲ ਕਰੋ।
(੨) ਦਵਾਈਆਂ ਨੂੰ ਲੇਬਲ ਲੱਗੇ ਡੱਬੇ ਜਾਂ ਸ਼ੀਸ਼ੀ ਵਿਚ ਹੀ ਰੱਖੋ।
(੩) ਦਵਾਈਆਂ ਨੂੰ ਸੁਰੱਖਿਅਤ ਥਾਂ ਤੇ ਜੰਦਰਾ ਲਾ ਕੇ ਰੱਖੋ ਤਾਂ ਜੋ ਬੱਚੇ, ਗੈਰ ਜ਼ਿੰਮੇਵਾਰ ਆਦਮੀ ਅਤੇ ਪਾਲਤੂ ਜਾਨਵਰ ਉਨ੍ਹਾਂ ਤੱਕ ਨਾ ਪਹੁੰਚ ਸਕਣ।
(੪) ਇਨ੍ਹਾਂ ਕੀਟਨਾਸ਼ਕ ਦਵਾਈਆਂ ਨੂੰ ਕਦੀ ਵੀ ਖਾਣ-ਪੀਣ ਵਾਲੀਆਂ ਚੀਜਾਂ ਜਾਂ ਹੋਰ ਦਵਾਈਆਂ ਦੇ ਨੇੜੇ ਨਹੀਂ ਰੱਖਣਾ ਚਾਹੀਦਾ।
(੫) ਖ਼ਤਰਨਾਕ ਦਵਾਈਆਂ ਵਰਤਣ ਸਮੇਂ ਬਚਾਓ ਲਈ ਲੋੜੀਂਦੇ ਕੱਪੜੇ ਜਾਂ ਹੋਰ ਢੰਗ ਅਤੇ ਜੁਗਤਾਂ ਵਰਤੋਂ ਵਿਚ ਲਿਆਉਣੀਆਂ ਚਾਹੀਦੀਆਂ ਹਨ।
(੬) ਦਵਾਈਆਂ ਦੇ ਬੋਰੇ ਪਾੜ ਕੇ ਨਹੀਂ ਖੋਲਣੇ ਚਾਹੀਦੇ, ਸਗੋਂ ਉਨ੍ਹਾਂ ਨੂੰ ਚਾਕੂ ਨਾਲ ਕੱਟਣਾ ਚਾਹੀਦਾ ਹੈ।
(੭) ਦਵਾਈਆਂ ਦਾ ਘੋਲ ਬਣਾਉਣ ਸਮੇਂ ਡਰੱਮ ਅਤੇ ਦਵਾਈ ਰਲਾਉਣ ਜਾਂ ਘੋਲਣ ਲਈ ਲੰਮੇ ਦਸਤੇ ਵਾਲੀ ਕੋਈ ਚੀਜ਼ ਵਰਤਣੀ ਚਾਹੀਦੀ ਹੈ, ਤਾਂ ਜੋ ਦਵਾਈ ਘੋਲ ਕੇ ਰਲਾਈ ਜਾ ਸਕੇ ਅਤੇ ਉਸ ਦਵਾਈ ਦੇ ਛਿੱਟੇ ਵੀ ਦਵਾਈ ਘੋਲਣ ਵਾਲੇ ਉੱਤੇ ਨਾ ਪੈਣ।
(੮) ਆਪਣੇ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਮੱਲ ਕੇ ਪਾਣੀ ਨਾਲ ਧੋ ਲੈਣੇ ਚਾਹੀਦੇ ਹਨ। ਇਸ ਤਰ੍ਹਾਂ ਹਰ ਵਾਰ ਦਵਾਈ ਧੂੜਨ ਜਾਂ ਸਪਰੇ ਪੰਪ ਭਰਨ ਪਿਛੋਂ ਕਰਨਾ ਚਾਹੀਦਾ ਹੈ । ਖਾਣ ਪੀਣ ਤੋਂ ਪਹਿਲਾਂ ਵੀ ਹੱਥ ਚੰਗੀ ਤਰ੍ਹਾਂ ਧੋ ਲੈਣੇ ਚਾਹੀਦੇ ਹਨ। ਇਸ ਤਰ੍ਹਾਂ ਸਾਰੇ ਦਿਨ ਦਾ ਕੰਮ ਖ਼ਤਮ ਕਰਨ ਪਿਛੋਂ ਵੀ ਹੱਥਾਂ ਦੀ ਸਫ਼ਾਈ ਚੰਗੀ ਤਰ੍ਹਾਂ ਕਰਨੀ ਚਾਹੀਦੀ ਹੈ।
(੯) ਡਰੰਮ ਜਾਂ ਪੰਪ ਧੋਣ ਪਿਛੋਂ ਜ਼ਹਿਰੀਲੇ ਪਾਣੀ ਨੂੰ ਜਾਂ ਤਾਂ ਬੰਜਰ ਜ਼ਮੀਨ ਤੇ ਡੋਲ੍ਹ ਦੇਣਾ ਚਾਹੀਦਾ ਹੈ ਜਾਂ ਟੋਇਆ ਪੁੱਟ ਕੇ ਪਾਣੀ ਪਾਉਣ ਪਿਛੋਂ ਉਪਰ ਮਿੱਟੀ ਪਾ ਦੇਣੀ ਜ਼ਰੂਰੀ ਹੈ।
(੧੦) ਕਿਸੇ ਵੀ ਸਪਰੇ ਪੰਪ ਦੀ ਨੋਜਲ ਇਕ ਫੂਕ ਮਾਰਨ ਜਾਂ ਸਾਹ ਖਿੱਚਣ ਲਈ ਮੂੰਹ ਨਹੀਂ ਲਾਉਣਾ ਚਾਹੀਦਾ।
(੧੧) ਦਵਾਈ ਦਾ ਛਿੜਕਾਅ ਕਰਨ ਵਾਲੇ ਬੰਦੇ ਨੂੰ ਦਿਹਾੜੀ ਵਿਚ ੮ ਘੰਟੇ ਤੋਂ ਵੱਧ ਕੰਮ ਨਹੀਂ ਕਰਨਾ ਚਾਹੀਦਾ। ਦਵਾਈਆਂ ਦੀ ਵਰਤੋਂ ਕਰਨ ਵਾਲੇ ਆਦਮੀਆਂ ਨੂੰ ਕੁਝ ਸਮੇਂ ਪਿਛੋਂ ਡਾਕਟਰ ਨੂੰ ਜ਼ਰੂਰ ਵਿਖਾਉਣਾ ਚਾਹੀਦਾ ਹੈ।
(੧੨) ਦਵਾਈ ਛਿੜਕਣ ਵੇਲੇ ਹੋਰ ਕੱਪੜੇ ਪਾ ਲੈਣੇ ਚਾਹੀਦੇ ਹਨ। ਇਨ੍ਹਾਂ ਨੂੰ ਜਿੰਨੀ ਛੇਤੀ ਹੋ ਸਕੇ ਧੋਂਦੇ ਰਹਿਣਾ ਅਤੇ ਬਦਲਦੇ ਰਹਿਣਾ ਚਾਹੀਦਾ ਹੈ।
(੧੩) ਜ਼ਹਿਰੀਲੀਆਂ ਦਵਾਈਆਂ ਦੇ ਖਾਲੀ ਡੱਬੇ ਕਿਸੇ ਹੋਰ ਵਰਤੋਂ ਵਿਚ ਨਾ ਲਿਆਓ। ਇਨ੍ਹਾਂ ਵਿਚ ਮੋਰੀਆਂ ਕਰਕੇ ਮਿੱਟੀ ਵਿੱਚ ਦੱਬ ਦਿਓ।
(੧੪) ਨਦੀਨ ਨਾਸ਼ਕ ਦਵਾਈਆ ਵਾਲੇ ਗੱਤੇ ਦੇ ਡੱਬੇ ਸਾੜਨ ਦੀ ਬਜਾਏ ਜ਼ਮੀਨ ਵਿਚ ਦੱਬ ਚੇਣੇ ਚਾਹੀਦੇ ਹਨ।
(੧੫) ਛਿੜਕਾਅ ਕਰਨ ਵਾਲੇ ਬੰਦੇ ਨੂੰ ਛਿੜਕਾਅ ਵਾਲੇ ਖੇਤਰ ਵਿਚ ਕੁਝ ਵੀ ਖਾਣਾ-ਪੀਣਾ, ਚਬਾਉਣਾ ਜਾਂ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ।
(੧੬) ਛਿੜਕਾਅ ਕਰਨ ਵਾਲੇ ਬੰਦੇ ਨੂੰ ਸਰਦੀ-ਜੁਕਾਮ ਨਹੀਂ ਹੋਇਆ ਹੋਣਾ ਚਾਹੀਦਾ।
(੧੭) ਛਿੜਕਾਅ ਹਵਾ ਦੇ ਰੁੱਖਫ਼ਵਹਾ ਨੂੰ ਧਿਆਨ ਵਿੱਚ ਰੱਖ ਕੇ ਕਰੋ ਤਾਂ ਜੋ ਜ਼ਹਿਰ ਛਿੜਕਾਅ ਕਰਨ ਵਾਲੇ ਬੰਦੇ ਦੇ ਉਪਰ ਨਾ ਪਵੇ ਜਾਂ ਸਾਹ ਰਾਹੀਂ ਅੰਦਰ ਨਾ ਜਾਵੇ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020