ਸਾਉਣੀ ਰੁੱਤ ਦੀ ਮੂੰਗੀ ਦੀ ਕਿਸਮ ਐਮ ਐਲ ੬੧੩ ਬਰਾਨੀ ਹਾਲਤਾਂ ਵਿੱਚ ਵੀ ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੋਪੜ ਜਿਲ੍ਹਿਆਂ ਵਿੱਚ ਬੀਜੀ ਜਾ ਸਕਦੀ ਹੈ । ਪੀ ਏ ਯੂ ੯੧੧ ਕਿਸਮ ਬੀਜਣ ਦੀ ਸਿਫ਼ਾਰਸ਼ ਦੱਖਣ-ਪੱਛਮੀ ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਫਰੀਦਕੋਟ, ਮੁਕਤਸਰ ਅਤੇ ਫ਼ਿਰੋਜ਼ਪੁਰ) ਨੂੰ ਛੱਡ ਕੇ ਬਾਕੀ ਸਾਰੇ ਪੰਜਾਬ ਲਈ ਹੈ।
ਜ਼ਮੀਨ ਦੀ ਤਿਆਰੀ: ਖੇਤ ਨੂੰ ੨ - ੩ ਵਾਰ ਵਾਹ ਕੇ ਅਤੇ ਹਰ ਵਾਰ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਪੱਧਰਾ ਅਤੇ ਘਾਹ-ਫੂਸ ਤੋਂ ਰਹਿਤ ਹੋਣਾ ਜ਼ਰੂਰੀ ਹੈ।
ਬੀਜ ਦੀ ਮਾਤਰਾ ਅਤੇ ਸੋਧ: ੮ ਕਿਲੋ ਬੀਜ ਪ੍ਰਤੀ ਏਕੜ ਵਰਤੋ। ਬੀਜ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ ਦਵਾਈ ੩ ਗ੍ਰਾਮ ਪ੍ਰਤੀ ਕਿਲੋ ਲਗਾ ਕੇ ਬੀਜੋ।
ਬੀਜ ਨੂੰ ਟੀਕਾ ਲਾਉਣਾ: ਮੂੰਗੀ ਨੂੰ ਬਿਜਾਈ ਵੇਲੇ ਸਿਫ਼ਾਰਸ਼ ਕੀਤਾ ਰਾਈਜ਼ੋਬੀਅਮ ਕਲਚਰ (ਟੀਕਾ) ਲਾ ਲੈਣਾ ਚਾਹੀਦਾ ਹੈ। ਇੱਕ ਏਕੜ ਲਈ ਸਿਫ਼ਾਰਸ਼ ਕੀਤੇ ਬੀਜ ਦੀ ਮਾਤਰਾ ਨੂੰ ਥੋੜ੍ਹਾ ਜਿਹਾ ਪਾਣੀ ਲਾ ਕੇ ਗਿੱਲਾ ਕਰ ਲਉ ਅਤੇ ਇਸ ਵਿੱਚ ਟੀਕੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਰਲਾ ਲਉ। ਛਾਵੇਂ ਪੱਕੇ ਫ਼ਰਸ਼ ਤੇ ਖਿਲਾਰ ਕੇ ਸੁਕਾ ਲਉ ਅਤੇ ਛੇਤੀ ਬੀਜ ਦਿਉ। ਇਸ ਟੀਕੇ ਨਾਲ ਝਾੜ ਵਿੱਚ ੧੨ - ੧੬ ਪ੍ਰਤੀਸ਼ਤ ਵਾਧਾ ਹੁੰਦਾ ਹੈ। ਦਵਾਈ ਨਾਲ ਸੋਧੇ ਬੀਜ ਨੂੰ ਟੀਕਾ ਲਾਇਆ ਜਾ ਸਕਦਾ ਹੈ। ਇਹ ਟੀਕਾ ਪਂੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਈਕਰੋਬਾਇਆਲੋਜੀ ਵਿਭਾਗ ਪਾਸੋਂ ਮਿਲਦਾ ਹੈ।
ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020