(੧) ਇਸ ਕੀੜੇ ਦੀਆਂ ਸੁੰਡੀਆਂ ਹਮਲੇ ਵਾਲੇ ਪੌਦਿਆਂ ਨੂੰ ਸੁੰਡੀਆਂ ਸਮੇਤ ਪੁੱਟ ਕੇ ਜ਼ਮੀਨ ਵਿੱਚ ਦਬਾਉਣ ਨਾਲ ਨਸ਼ਟ ਕੀਤੀਆਂ ਜਾ ਸਕਦੀਆਂ ਹਨ।
(੨) ਵੱਡੀਆਂ ਸੁੰਡੀਆਂ ਨੂੰ ਪੈਰਾਂ ਹੇਠ ਦਬਾ ਕੇ ਜਾਂ ਮਿੱਟੀ ਦੇ ਤੇਲ ਵਾਲੇ ਪਾਣੀ ਵਿੱਚ ਪਾ ਕੇ ਮਾਰਿਆ ਜਾ ਸਕਦਾ ਹੈ। ਜੇਕਰ ਸੁੰਡੀਆਂ ਦੀ ਗਿਣਤੀ ਬਹੁਤ ਹੋਵੇ ਤਾਂ ਅੱਧਾ ਲਿਟਰ ਏਕਾਲਕਸ ੨੫ ਈ ਸੀ (ਕੁਇਨਲਫਾਸ) ਜਾਂ ੨੦੦ ਮਿਲੀਲਿਟਰ ਨੂਵਾਨ ੧੦੦ (ਡਾਈਕਲੋਰਵੋਸ) ਨੂੰ ੮੦ - ੧੦੦ ਲਿਟਰ ਪਾਣੀ ਵਿੱਚ ਘੋਲ ਕੇ ਹੱਥ ਨਾਲ ਚੱਲਣ ਵਾਲੇ ਨੈਪਸੈਕ ਪੰਪ ਨਾਲ ਛਿੜਕ ਕੇ ਰੋਕਥਾਮ ਕੀਤੀ ਜਾ ਸਕਦੀ ਹੈ।
ਇਹ ਸੁੰਡੀਆਂ ਹਰੇ ਰੰਗ ਦੀਆਂ ੨-੪ ਸੈਂਟੀਮੀਟਰ ਲੰਮੀਆਂ ਹੁੰਦੀਆਂ ਹਨ। ਛੂਹਣ ਨਾਲ ਇਹ ਕੀੜਾ ਕੁੰਡਲੀ ਮਾਰ ਲੈਂਦਾ ਹੈ। ਇਹ ਸੁੰਡੀਆਂ ਮਾਂਹ ਅਤੇ ਮੂੰਗੀ ਦੇ ਪੱਤੇ ਖਾਂਦੀਆਂ ਹਨ। ਬਹੁਤੇ ਹਮਲੇ ਦੀ ਹਾਲਤ ਵਿੱਚ ਪੌਦੇ ਕੁਝ ਦਿਨਾਂ ਵਿੱਚ ਹੀ ਪੱਤੇ ਰਹਿਤ ਹੋ ਜਾਂਦੇ ਹਨ। ਇਸ ਦੀ ਰੋਕਥਾਮ ੨੦੦ ਮਿਲੀਲਿਟਰ ਨੂਵਾਨ ੧੦੦ (ਡਾਈਕਲੋਰਵੋਸ) ਨੂੰ ੮੦-੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਣ ਨਾਲ ਕੀਤੀ ਜਾ ਸਕਦੀ ਹੈ।
ਇਹ ਇਕ ਬਹੁਪੱਖੀ ਕੀੜਾ ਹੈ। ਛੋਟੀਆਂ ਸੁੰਡੀਆਂ ਕਾਲੇ ਰੰਗ ਦੀਆਂ ਹੁੰਦੀਆਂ ਹਨ ਅਤੇ ਵੱਡੀਆਂ ਸੁੰਡੀਆਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ ਜਿਨ੍ਹਾਂ ਤੇ ਕਾਲੇ ਰੰਗ ਦੇ ਤਿਕੋਣੇ ਧੱਬੇ ਹੁੰਦੇ ਹਨ। ਇਸ ਦੇ ਪਤੰਗੇ ਪੱਤਿਆਂ ਦੇ ਹੇਠਲੇ ਪਾਸੇ ਝੁੰਡਾਂ ਵਿੱਚ ਅੰਡੇ ਦਿੰਦੇ ਹਨ ਜਿਹੜੇ ਕਿ ਭੂਰੇ ਵਾਲਾਂ ਨਾਲ ਢਕੇ ਹੁੰਦੇ ਹਨ। ਅੰਡਿਆਂ ਵਿਚੋਂ ਨਿਕਲਣ ਤੋਂ ਬਾਅਦ ਛੋਟੀਆਂ ਸੁੰਡੀਆਂ ਝੁੰਡਾਂ ਵਿੱਚ ਪੱਤਿਆਂ ਦਾ ਹਰਾ ਮਾਦਾ ਖਾਂਦੀਆਂ ਹਨ ਅਤੇ ਪੱਤਿਆਂ ਨੂੰ ਛਾਨਣੀ ਕਰ ਦਿੰਦੀਆਂ ਹਨ। ਬਾਅਦ ਵਿੱਚ ਵੱਡੀਆਂ ਸੁੰਡੀਆਂ ਸਾਰੇ ਖੇਤ ਵਿੱਚ ਖਿੱਲਰ ਕੇ ਨੁਕਸਾਨ ਕਰ ਦਿੰਦੀਆਂ ਹਨ। ਪੱਤਿਆਂ ਦੇ ਨਾਲ ਇਹ ਡੋਡੀਆਂ, ਫੁੱਲ ਅਤੇ ਫ਼ਲੀਆਂ ਦਾ ਨੁਕਸਾਨ ਵੀ ਕਰਦੀਆਂ ਹਨ।
ਤੰਬਾਕੂ ਸੁੰਡੀ ਦੇ ਅੰਡੇ ਅਤੇ ਛੋਟੀਆਂ ਸੁੰਡੀਆਂ ਜੋ ਕਿ ਪੱਤਿਆਂ ਨੂੰ ਝੁੰਡਾਂ ਵਿੱਚ ਖਾਂਦੀਆਂ ਹਨ, ਪੱਤਿਆਂ ਸਮੇਤ ਨਸ਼ਟ ਕਰ ਦਿਉ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020