ਜੜ੍ਹਾਂ ਦਾ ਕੀੜਾ: ਇਹ ਕੀੜਾ ਦੱਖਣ ਪੱਛਮੀ ਜਿਲ੍ਹਿਆਂ ਵਿੱਚ ਕਾਫੀ ਨੁਕਸਾਨ ਕਰਦਾ ਹੈ। ਖੜ੍ਹੀ ਫ਼ਸਲ ਵਿੱਚ ੨ ਲਿਟਰ ਮੈਲਾਥੀਆਨ ੫੦ ਈ ਸੀ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਮੁੱਢਾਂ ਵੱਲ ਕਰਕੇ ਛਿੜਕੋ ਅਤੇ ਛਿੜਕਾਅ ਤੋਂ ਬਾਅਦ ਪਾਣੀ ਲਾ ਦਿਉ।
ਇਨ੍ਹਾਂ ਦੀ ਰੋਕਥਾਮ ਲਈ ਮੈਲਾਥੀਆਨ ੫ ਫੀਸਦੀ ਧੂੜਾ ੧੦ ਕਿਲੋ ਪ੍ਰਤੀ ਏਕੜ ਦੇ ਹਿਸਾਬ ਧੂੜੋ। ਸਲੇਟੀ ਭੂੰਡੀ, ਘੋੜਾ ਆਦਿ ਕੀੜੇ: ਮੱਕੀ ਵਿੱਚ ਦੱਸੀਆਂ ਸਿਫ਼ਾਰਸ਼ਾਂ ਤੇ ਅਮਲ ਕਰੋ।
ਫ਼ਸਲਾਂ ਦਾ ਪੰਛੀਆਂ ਤੋਂ ਬਚਾਅ ਹੇਠ ਦੇਖੋ।
ਹਰੇ ਸਿੱਟਿਆਂ ਦਾ ਰੋਗ (ਧੋਾਨੇ ਮਲਿਦੲਾ): ਇਹ ਰੋਗ ਇੱਕ ਉੱਲੀ ਕਰਕੇ ਹੁੰਦਾ ਹੈ। ਬਿਮਾਰ ਬੂਟੇ ਦੇ ਪੱਤੇ ਰੰਗ ਛੱਡ ਜਾਂਦੇ ਹਨ ਅਤੇ ਪੀਲੇ ਚਿੱਟੇ ਜਾਪਦੇ ਹਨ। ਨਮੀ ਵਾਲੀਆਂ ਹਾਲਤਾਂ ਵਿੱਚ ਪੱਤਿਆਂ ਦੇ ਹੇਠਲੇ ਪਾਸੇ ਸਫੈਦ ਰੰਗ ਦੀ ਧੂੜ ਨਜ਼ਰ ਆਉਂਦੀ ਹੈ, ਪੱਤੇ ਪਾਟ ਜਾਂਦੇ ਹਨ ਅਤੇ ਸਿੱਟੇ ਦੇ ਦਾਣੇ ਛੋਟੇ-ਛੋਟੇ ਪੱਤਿਆਂ ਵਿੱਚ ਬਦਲ ਜਾਂਦੇ ਹਨ। ਇਸ ਦੀ ਰੋਕਥਾਮ ਲਈ ਅੱਗੇ ਲਿਖੇ ਢੰਗ ਵਰਤੋ:
(੧) ਇਸ ਬਿਮਾਰੀ ਦਾ ਟਾਕਰਾ ਕਰਨ ਯੋਗ ਪੀ ਐਚ ਬੀ ੨੮੮੪, ਪੀ ਐੱਚ ਬੀ ੨੧੬੮, ਪੀ ਐੱਚ ਬੀ ੪੭ ਅਤੇ ਪੀ ਸੀ ਬੀ ੧੬੪ ਕਿਸਮਾਂ ਹੀ ਬੀਜੋ।
(੨) ਬਿਮਾਰੀ ਵਾਲੇ ਬੂਟੇ ਮੌਸਮ ਦੇ ਸ਼ੁਰੂ ਵਿੱਚ ਹੀ ਪੁੱਟ ਕੇ ਨਸ਼ਟ ਕਰ ਦਿਉੇ।
(੩) ਬਿਮਾਰੀ ਵਾਲੇ ਸਿੱਟੇ ਕਟਾਈ ਤੋਂ ਪਹਿਲਾਂ ਵੱਖਰੇ ਕੱਟ ਕੇ ਸਾੜ ਦਿਉ।
ਇਸ ਰੋਗ ਨਾਲ ਸਿੱਟੇ ਵਿੱਚ ਦਾਣਿਆਂ ਦੀ ਥਾਂ ਕਾਲੇ ਰੰਗ ਦਾ ਧੂੜਾ ਬਣ ਜਾਂਦਾ ਹੈ। ਇਸ ਧੂੜੇ ਦਾ ਬਾਹਰਲਾ ਪੜਦਾ ਫਟ ਜਾਂਦਾ ਹੈ ਅਤੇ ਇਹ ਧੂੜਾ ਖਿਲਰ ਕੇ ਬਾਕੀ ਨਰੋਏ ਦਾਣਿਆਂ ਨਾਲ ਚਿੰਬੜ ਜਾਂਦਾ ਹੈ। ਇਸ ਬਿਮਾਰੀ ਦਾ ਹਮਲਾ ਹਵਾ ਵਿੱਚ ਨਮੀ ਕਰਕੇ ਹੁੰਦਾ ਹੈ। ਇਸ ਦੀ ਰੋਕਥਾਮ ਲਈ ਹੇਠਾਂ ਦੱਸੇ ਢੰਗ ਵਰਤਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ:
(੧) ਬਿਮਾਰੀ ਵਾਲੇ ਸਿੱਟੇ ਮੌਸਮ ਦੇ ਸ਼ੁਰੂ ਵਿੱਚ ਚੁਣ ਕੇ ਨਸ਼ਟ ਕਰ ਦਿਉ।
(੨) ਬੀਜ ਨੂੰ ਪ੍ਰਤੀ ਕਿਲੋ ਦੇ ਹਿਸਾਬ ਤਿੰਨ ਗ੍ਰਾਮ ਥੀਰਮ ਜਾਂ ਕੈਪਟਾਨ* ਦਵਾਈ ਨਾਲ ਸੋਧ ਕੇ ਬੀਜੋ। ਬਾਜਰੇ ਦਾ ਚੇਪਾ ਜਾਂ ਅਰਗਟ (ਗੂੰਦੀਆ ਰੋਗ)
ਇਹ ਬਿਮਾਰੀ ਵੀ ਇੱਕ ਉੱਲੀ ਕਰਕੇ ਲਗਦੀ ਹੈ। ਸਿੱਟੇ ਨਿੱਕਲਣ ਸਮੇਂ ਸਿੱਟਿਆਂ ਦੀਆਂ ਵੱਖ-ਵੱਖ ਥਾਵਾਂ ਤੇ ਫੁੱਲਾਂ ਦੀਆਂ ਪੱਤੀਆਂ ਵਿੱਚੋਂ ਜਾਮਨੀ ਤੇ ਹਲਕੇ ਰੰਗ ਦਾ ਸੰਘਣਾ ਮਾਦਾ ਨਿੱਕਲਦਾ ਹੈ ਅਤੇ ਬਾਅਦ ਵਿੱਚ ਗਾੜ੍ਹੀ ਗੂੰਦ ਵਰਗੇ ਚਟਾਖ ਪੈ ਜਾਂਦੇ ਹਨ ਅਤੇ ਘੁੰਡੀਆਂ|
ਸਰੋਤ : ਅਗ੍ਰਿਛੁਲ੍ਤੁਰੇ , ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020