ਇਹ ਰਸਾਇਣ ਹਰੀ ਤਿਕੋਨ ਵਾਲੀ ਸ਼੍ਰੇਣੀ ਵਿੱਚ ਆਉਂਦਾ ਹੈ। ਵਿੱਚ ਦਾਣਿਆਂ ਦੀ ਥਾਂ ਗੂੜ੍ਹੇ ਰੰਗ ਦਾ ਮਾਦਾ ਜਿਹਾ ਪੈ ਜਾਂਦਾ ਹੈ। ਬੀਜ ਬਹੁਤ ਘੱਟ ਪੈਂਦਾ ਹੈ ਜਾਂ ਪੈਂਦਾ ਹੀ ਨਹੀਂ। ਇਸ ਬਿਮਾਰੀ ਵਾਲੀ ਉੱਲੀ ਬੀਜ ਅਤੇ ਜ਼ਮੀਨ ਰਾਹੀਂ ਆਉਂਦੀ ਹੈ। ਇਸ ਰੋਗ ਵਾਲੇ ਸਿੱਟੇ ਚਾਰਨ ਨਾਲ ਡੰਗਰਾਂ ਅਤੇ ਦਾਣੇ ਖਾਣ ਨਾਲ ਮਨੁੱਖਾਂ ਨੂੰ ਵੀ ਜ਼ਹਿਰ ਚੜ੍ਹ ਸਕਦਾ ਹੈ। ਅਰਗਟ ਦਾ ਜ਼ਹਿਰ ਰੋਕਣ ਲਈ ਸਾਵਧਾਨੀਆਂ
ਬਾਜਰੇ ਦੇ ਉਹ ਸਿੱਟੇ ਜਿਨ੍ਹਾਂ ਉੱੱਪਰ ਅਰਗਟ ਬਿਮਾਰੀ ਦਾ ਹਮਲਾ ਹੋਵੇ, ਪਸ਼ੂਆਂ ਨੂੰ ਨਹੀਂ ਚਾਰਨੇ ਚਾਹੀਦੇ। ਜੇਕਰ ਫ਼ਸਲ ਇਸ ਰੋਗ ਦਾ ਪੂਰੀ ਤਰ੍ਹਾਂ ਸ਼ਿਕਾਰ ਹੋਵੇ ਤਾਂ ਸਾਰੀ ਫ਼ਸਲ ਕੱਟ ਕੇ ਸਾੜ ਦਿਉ। ਜੇ ਇਸ ਬਿਮਾਰੀ ਦਾ ਬਾਜਰੇ ਦੀ ਫ਼ਸਲ ਉੱਪਰ ਕਿਧਰੇ-ਕਿਧਰੇ ਹਮਲਾ ਹੋਵੇ ਤਾਂ ਉਨ੍ਹਾਂ ਥਾਵਾਂ ਦੇ ਸਿੱਟੇ ਕੱਟ ਕੇ ਸਾੜ ਦੇਣੇ ਚਾਹੀਦੇ ਹਨ। ਅਜਿਹੀ ਫ਼ਸਲ ਦੇ ਪੱਤੇ ਅਤੇ ਬੂਟੇ ਦੇ ਹਿੱਸੇ ਵੀ ਪਸ਼ੂਆਂ ਨੂੰ ਨਹੀਂ ਚਾਰਨੇ ਚਾਹੀਦੇ।
ਜੇਕਰ ਬਾਜਰੇ ਦੇ ਦਾਣਿਆਂ ਵਿੱਚ ਇਸ ਰੋਗ ਵਾਲੇ ਦਾਣੇ ਜਾਪਣ ਤਾਂ ਉਨ੍ਹਾਂ ਨੂੰ ਛਾਣਨੀ ਨਾਲ ਵੱਖ ਕਰ ਲਉ। ਅਜਿਹੇ ਰੋਗੀ ਦਾਣੇ ਹੱਥਾਂ ਨਾਲ ਉਡਾਈ ਕਰਨ ਨਾਲ ਵੀ ਵੱਖ ਕੀਤੇ ਜਾ ਸਕਦੇ ਹਨ। ਵੱਖ ਕੀਤੇ ਰੋਗੀ ਦਾਣੇ ਸਾੜ ਦੇਣੇ ਚਾਹੀਦੇ ਹਨ।
ਜੇਕਰ ਇਹ ਰੋਗ ਇੱਕ ਵਾਰੀ ਫ਼ਸਲ ਵਿੱਚ ਪੈਦਾ ਹੋ ਜਾਵੇ ਤਾਂ ਇਸ ਰੋਗ ਤੋਂ ਸਮੁੱਚੇ ਤੌਰ ਤੇ ਛੁਟਕਾਰਾ ਨਹੀਂ ਪਾਇਆ ਜਾ ਸਕਦਾ। ਫਿਰ ਵੀ ਹੇਠਾਂ ਦੱਸੀਆਂ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਦੇ ਫੈੋਲਣ ਨੂੰ ਰੋਕਿਆ ਅਤੇ ਫ਼ਸਲ ਦੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ।
(੧) ਬੀਜ ਨੂੰ ੧੦ ਪ੍ਰਤੀਸ਼ਤ ਨਮਕ ਵਾਲੇ ਘੋਲ ਵਿੱਚ ਡੋਬ ਕੇ ਇਸ ਬਿਮਾਰੀ ਵਾਲੇ ਦਾਣੇ ਵੱਖ ਕਰ ਲਉ। ਫਿਰ ਬੀਜ ਨੂੰ ਸਾਦੇ ਪਾਣੀ ਨਾਲ ਧੋ ਕੇ ਸੁਕਾ ਲਉ ਅਤੇ ਬਾਅਦ ਵਿੱਚ ਬੀਜ ਨੂੰ ਦਵਾਈ ਨਾਲ ਸੋਧੋ। ਜਿਵੇਂ ਦਾਣਿਆਂ ਦੀ ਕਾਂਗਿਆਰੀ ਦੇ ਸਿਰਲੇਖ ਹੇਠ ਦੱਸਿਆ ਗਿਆ ਹੈ।
(੨) ਜੇਕਰ ਸਿੱਟਿਆਂ ਉਪਰ ਸ਼ਹਿਦ ਵਰਗੇ ਤੁਪਕੇ ਨਜ਼ਰ ਆਉਣ ਤਾਂ ਛੇਤੀ ਹੀ ਅਜਿਹੇ ਸਿੱਟੇ ਚੁਣ ਕੇ ਸਾੜ ਦਿਉ।
(੩) ਫ਼ਸਲ ਉੱਪਰ ੦.੫% ਕਿਊਮਨ ਐਲ ੨੭ ਪ੍ਰਤੀਸ਼ਤ (ਜ਼ੀਰਮ) ਦਾ (੫੦੦ ਮਿਲੀਲਿਟਰ ਦਵਾਈ ੧੦੦ ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਘੋਲ ਕੇ ਦੋ ਤੋਂ ਤਿੰਨ ਵਾਰ ਪੰਜ ਦਿਨਾਂ ਦੇ ਵਕਫ਼ੇ ਨਾਲ ਛਿੜਕੋ।
(੪) ਫ਼ਸਲ ਦੀ ਕਟਾਈ ਅਤੇ ਗਹਾਈ ਤੋਂ ਬਾਅਦ ਜੇਕਰ ਖੇਤ ਵਿੱਚ ਕੁਝ ਸਿੱਟੇ ਰਹਿ ਜਾਣ ਤਾਂ ਉਹ ਵੀ ਨਸ਼ਟ ਕਰ ਦਿਉ ਅਤੇ ਇਹ ਕੰਮ ਖਾਸ ਕਰਕੇ ਬਿਮਾਰੀ ਵਾਲੇ ਖੇਤ ਵਿੱਚ ਜ਼ਰੂਰ ਕਰੋ।
(੫) ਉਸ ਖੇਤ ਵਿੱਚ ਅਗਲੇ ਸਾਲ ਬਾਜਰਾ ਨਾ ਬੀਜੋ ਜਿਥੇ ਕਿ ਇਸ ਸਾਲ ਅਰਗਟ ਬਿਮਾਰੀ ਦਾ ਹਮਲਾ ਹੋਇਆ ਹੋਵੇ।
(੬) ਵਾਢੀ ਤੋਂ ਪਿੱਛੋਂ ਡੂੰਘਾ ਹਲ ਵਾਹ ਕੇ ਬਾਜਰੇ ਦੇ ਬਚੇ-ਖੁਚੇ ਹਿੱਸੇ ਡੂੰਘੇ ਦੱਬ ਦਿਉ ਤਾਂ ਕਿ ਬਿਮਾਰੀ ਦੇ ਅੰਸ਼ ਮਰ ਜਾਣ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020