ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਮਿੱਟੀ ਪਰਖ

ਮਿੱਟੀ ਪਰਖ ਉੱਤੇ ਜਾਣਕਾਰੀ।

ਮਿੱਟੀ ਪਰਖ ਰਾਹੀਂ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਖਾਦਾਂ ਦੀ ਦੁਰਵਰਤੋਂ ਨਾ ਕੇਵਲ ਭੂਮੀ ਅਤੇ ਫ਼ਸਲਾਂ ਦੀ ਸਿਹਤ ਤੇ ਮਾੜਾ ਅਸਰ ਪਾਉਂਦੀ ਹੈ ਸਗੋਂ ਵਾਤਾਵਰਣ ਨੂੰ ਵੀ ਖਰਾਬ ਕਰਦੀ ਹੈ। ਮਿੱਟੀ ਪਰਖ ਤੋਂ ਸਾਨੂੰ ਜ਼ਮੀਨ ਦੀ ਉਪਜਾਊ ਸ਼ਕਤੀ, ਉਸ ਦੇ ਖਾਰੀ ਅੰਗ, ਜੀਵਕ ਕਾਰਬਨ ਅਤੇ ਜ਼ਰੂਰੀ ਤੱਤਾਂ ਦੀ ਉਪਲਬਧੀ ਦਾ ਪਤਾ ਲੱਗਦਾ ਹੈ ਜਿਸ ਅਨੁਸਾਰ ਖਾਦਾਂ ਦੀ ਮਾਤਰਾ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਸਾਉਣੀ ਦੀਆਂ ਫ਼ਸਲਾਂ ਲਈ ਸਿਫ਼ਾਰਸ਼ਾਂ ਵਾਲੀ ਕਿਤਾਬ ਵਿੱਚ ਸਿਫ਼ਾਰਸ਼ ਕੀਤੀ ਖਾਦਾਂ ਦੀ ਮਾਤਰਾ ਦਰਮਿਆਨੇ ਦਰਜੇ ਦੀਆਂ ਜ਼ਮੀਨਾਂ ਲਈ ਢੁਕਵੀਂ ਹੈ।

ਫ਼ਸਲ ਨਾਈਟ੍ਰੋਜਨ (ਯੂਰੀਆ) ਫ਼ਾਸਫ਼ੋਰਸ (ਸਿੰਗਲ ਸੁਪਰਫਾਸਫੇਟ) (ਡੀ ਪੀ)
ਝੋਨਾ ੧੧੦ -
ਬਾਸਮਤੀ ੧੮ -
ਮੱਕੀ ੧੧੦ ੧੫੦, ੧੫੫
ਬਾਜਰਾ ੯੦ ੧੫੦, ੫੫
ਮੂੰਗੀ ੧੧ ੧੦੦, -
ਮਾਂਹ ੧੧ ੬੦, -
ਅਰਹਰ ੧੩ ੧੦੦ , ੩੫
ਮੂੰਗਫ਼ਲੀ ੧੩ ੫੦, -
ਸੋਇਆਬੀਨ ੨੮ ੨੦੦, -
ਕਪਾਹ (ਦੋਗਲੀਆਂ ਕਿਸਮਾਂ) ੧੩੦ ੭੫, ੨੭
ਕਪਾਹ (ਕਿਸਮਾਂ) ੬੫ ੭੫, ੨੭
ਕਮਾਦ (ਸੰਨਵਾਂ) ੧੩੦ -, -
ਕਮਾਦ (ਮੂਢਾ) ੧੯੫ -, -

() ੫੦ ਕਿਲੋ ਡੀ ਪੀ ਖਾਦ ਪਿੱਛੇ 20 ਕਿਲੋ ਯੂਰੀਆ ਖਾਦ ਘੱਟ ਪਾਉ

() ਕਣਕ ਵਾਲੇ ਫ਼ਸਲੀ ਚੱਕਰ ਵਿੱਚ ਜੇ ਕਣਕ ਵਿੱਚ ਸਿਫ਼ਾਰਸ਼ ਅਨੁਸਾਰ ਫਾਸਫੋਰਸ ਵਾਲੀ ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਬੀਜੀਆਂ ਜਾਣ ਵਾਲੀਆਂ ਸੋਇਆਬੀਨ ਨੂੰ ਛੱਡ ਕੇ ਸਾਉਣੀ ਦੀਆਂ ਫ਼ਸਲਾਂ ਨੂੰ ਫ਼ਾਸਫ਼ੋਰਸ ਵਾਲੀ ਖਾਦ ਨਹੀਂ ਪਾਉਣੀ ਚਾਹੀਦੀ

ਨਾਈਟ੍ਰੋਜਨ

ਮਿੱਟੀ ਪਰਖ ਪ੍ਰਯੋਗਸ਼ਾਲਾ ਵਿੱਚ ਨਾਈਟ੍ਰੋਜਨ ਖਾਦ ਦੀ ਸਿਫ਼ਾਰਸ਼ ਜੀਵਕ ਕਾਰਬਨ ਦੀ ਮਾਤਰਾ ਦੇ ਆਧਾਰ ਤੇ ਕੀਤੀ ਜਾਂਦੀ ਹੈ ਜੀਵਕ ਕਾਰਬਨ ਦੀ ਮਾਤਰਾ ਅਨੁਸਾਰ ਜ਼ਮੀਨਾਂ ਨੂੰ ਘੱਟ (.੪੦% ਤੋਂ ਘੱਟ), ਦਰਮਿਆਨੀਆਂ (.੪੦-.੭੫%) ਅਤੇ ਵੱਧ (.੭੫% ਤੋਂ ਵੱਧ) ਨਾਈਟ੍ਰੋਜਨ ਵਾਲੀਆਂ ਸ਼੍ਰੇਣੀਆਂ ਵਿੱਚ ਵੰਡਿਆ ਜਾਂਦਾ ਹੈ ਦਰਮਿਆਨੇ ਦਰਜੇ ਦੀਆਂ ਜ਼ਮੀਨਾਂ ਵਾਸਤੇ ਖਾਦਾਂ ਦੀ ਸਿਫ਼ਾਰਸ਼ ਦੇ ਮੁਕਾਬਲੇ, ਘੱਟ ਦਰਜੇ ਵਾਲੀਆਂ ਜ਼ਮੀਨਾਂ ਵਿੱਚ ੨੫ ਪ੍ਰਤੀਸ਼ਤ ਜ਼ਿਆਦਾ ਅਤੇ ਵੱਧ ਦਰਜੇ ਵਾਲੀਆਂ ਵਿੱਚ ੨੫ ਪ੍ਰਤੀਸ਼ਤ ਘੱਟ ਨਾਈਟ੍ਰੋਜਨ ਵਰਤਣ ਦੀ ਸਿਫ਼ਾਰਸ਼ ਕੀਤੀ ਗਈ ਹੈ

ਫ਼ਾਸਫ਼ੋਰਸ: ਜ਼ਮੀਨ ਵਿਚਲੀ ਫ਼ਾਸਫ਼ੋਰਸ ਦੇ ਆਧਾਰ ਤੇ ਮਿੱਟੀ ਨੂੰ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ

ਇਹ ਸ਼੍ਰੇਣੀਆਂ ਹਨ

ਘੱਟ ( ਕਿਲੋ/ਏਕੜ ਤੋਂ ਘੱਟ), ਦਰਮਿਆਨੀ (- ਕਿਲੋ/ਏਕੜ), ਵੱਧ (-੨੦ ਕਿਲੋ/ਏਕੜ) ਅਤੇ ਬਹੁਤ ਵੱਧ (੨੦ ਕਿਲੋ/ਏਕੜ ਤੋਂ ਵੱਧ) ਘੱਟ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਦਰਮਿਆਨੀਆਂ ਜ਼ਮੀਨਾਂ ਲਈ ਸਿਫ਼ਾਰਸ਼ ਕੀਤੀ ਮਾਤਰਾ ਤੋਂ ੨੫ ਪ੍ਰਤੀਸ਼ਤ ਵੱਧ ਖਾਦ ਪਾਉ ਇਸ ਦੇ ਉਲਟ ਵੱਧ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਖਾਦ ਦੀ ਮਾਤਰਾ ੨੫ ਪ੍ਰਤੀਸ਼ਤ ਘਟਾ ਦਿਉ ਅਤੇ ਬਹੁਤ ਜ਼ਿਆਦਾ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਫ਼ਾਸਫ਼ੋਰਸ ਖਾਦ ਪਾਉਣ ਦੀ ਬਿਲਕੁਲ ਹੀ ਜਰੂਰਤ ਨਹੀਂ ਪਰ ਅਜਿਹੀਆਂ ਜ਼ਮੀਨਾਂ ਨੂੰ - ਸਾਲ ਬਾਅਦ ਫਿਰ ਪਰਖ ਕਰਵਾ ਲੈਣਾ ਚਾਹੀਦਾ ਹੈ ਪਰੰਤੂ ਮੱਕੀ-ਕਣਕ ਫ਼ਸਲੀ ਚੱਕਰ ਵਿੱਚ ਜੇ ਜ਼ਮੀਨ ਵਿਚਲੀ ਫਾਸਫੋਰਸ ਦੀ ਮਾਤਰਾ ੧੬ ਕਿਲੋ ਪ੍ਰਤੀ ਏਕੜ ਤੋਂ ਵੱਧ ਹੋਵੇ ਤਾਂ ਦੋਨਾਂ ਫ਼ਸਲਾਂ ਨੂੰ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਹੈ ਜੇ ਝੋਨਾ, ਮੱਕੀ ਅਤੇ ਨਰਮੇ ਵਾਲੇ ਖੇਤ ਵਿੱਚ ਪਹਿਲਾਂ ਬੀਜੀ ਗਈ ਕਣਕ ਨੂੰ ਸਿਫ਼ਾਰਸ਼ ਅਨੁਸਾਰ ਫਾਸਫੋਰਸ ਵਾਲੀ ਖਾਦ ਪਾਈ ਹੋਵੇ ਤਾਂ ਇਨ੍ਹਾਂ ਫ਼ਸਲਾਂ ਨੂੰ ਫ਼ਾਸਫ਼ੋਰਸ ਖਾਦ ਨਹੀਂ ਪਾਉਣੀ ਚਾਹੀਦੀ ਸੋਇਆਬੀਨ-ਕਣਕ ਫ਼ਸਲੀ ਚੱਕਰ ਵਿੱਚ ਜੇ ਕਣਕ ਨੂੰ ਸਿਫ਼ਾਰਸ਼ ਅਨੁਸਾਰ ਫ਼ਾਸਫ਼ੋਰਸ ਵਾਲੀ ਖਾਦ ਪਾਈ ਹੋਵੇ ਤਾਂ ਸੋਇਆਬੀਨ ਨੂੰ ਸੁਪਰ ਫਾਸਫੇਟ ੨੦੦ ਕਿਲੋ ਦੀ ਬਜਾਏ ੧੫੦ ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ ਜਿਨ੍ਹਾਂ ਖੇਤਾਂ ਵਿੱਚ ਕਣਕ ਨੂੰ ਸਿਫ਼ਾਰਸ਼ ਅਨੁਸਾਰ ਖਾਦ ਨਾ ਪਾਈ ਗਈ ਹੋਵੇ, ਉਨ੍ਹਾਂ ਵਿੱਚ ਮਿੱਟੀ ਪਰਖ ਦੇ ਆਧਾਰ ਤੇ ਫਾਸਫੋਰਸ ਵਾਲੀ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ ਜ਼ਮੀਨ ਵਿਚਲੀ ਫ਼ਾਸਫ਼ੋਰਸ ਤੋਂ ਇਲਾਵਾ ਜੀਵਕ ਕਾਰਬਨ ਵੀ ਫ਼ਾਸਫ਼ੋਰਸ ਵਾਲੀ ਖਾਦ ਦੀ ਮਿਕਦਾਰ ਨੂੰ ਨਿਰਧਾਰਤ ਕਰਦੀ ਹੈ ਜੀਵਕ ਕਾਰਬਨ ਦੇ ਆਧਾਰ ਤੇ ਸਿਫ਼ਾਰਸ਼ ਕੀਤੀ ਗਈ ਫ਼ਾਸਫ਼ੋਰਸ ਖਾਦ ਦੀ ਮਾਤਰਾ ਸਾਰਨੀ ਨੰ. ਵਿੱਚ ਦਿੱਤੀ ਗਈ ਹੈ ਜੇ ਮਿੱਟੀ ਵਿੱਚ ਜੀਵਕ ਕਾਰਬਨ .- . ਪ੍ਰਤੀਸ਼ਤ ਹੋਵੇ ਤਾਂ ਦਰਮਿਆਨੀ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਫ਼ਾਸਫ਼ੋਰਸ ਖਾਦ ਦੀ ਮਾਤਰਾ ਘੱਟ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਾਸਤੇ ਸਿਫ਼ਾਰਸ਼ ਕੀਤੀ ਮਿਕਦਾਰ ਨਾਲੋਂ ੨੫ ਪ੍ਰਤੀਸ਼ਤ ਅਤੇ ਵੱਧ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ੫੦ ਪ੍ਰਤੀਸ਼ਤ ਘਟਾ ਦਿਉ ਬਹੁਤ ਜ਼ਿਆਦਾ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਫ਼ਾਸਫ਼ੋਰਸ ਵਾਲੀ ਖਾਦ ਪਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਜੇ ਮਿੱਟੀ ਵਿੱਚ ਜੀਵਕ ਕਾਰਬਨ . ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ ਅਤੇ ਫ਼ਾਸਫ਼ੋਰਸ ਤੱਤ - ਕਿਲੋ/ ਏਕੜ ਹੋਵੇ ਤਾਂ ਦਰਮਿਆਨੀਆਂ ਜ਼ਮੀਨਾਂ ਵਾਸਤੇ ਸਿਫ਼ਾਰਸ਼ ਕੀਤੀ ਮਾਤਰਾ ਨਾਲੋਂ ਅੱਧੀ ਖਾਦ ਹੀ ਪਾਉਣੀ ਚਾਹੀਦੀ ਹੈ ਪਰ ਜੇ ਮਿੱਟੀ ਦਾ ਫ਼ਾਸਫ਼ੋਰਸ ਤੱਤ ਕਿਲੋ/ਏਕੜ ਤੋਂ ਵੱਧ ਹੋਵੇ ਤਾਂ ਫ਼ਾਸਫ਼ੋਰਸ ਖਾਦ ਪਾਉਣ ਦੀ ਜਰੂਰਤ ਨਹੀਂ ਜਿਨ੍ਹਾਂ ਜ਼ਮੀਨਾਂ ਵਿੱਚ ਫ਼ਾਸਫ਼ੋਰਸ ਕਿਲੋ/ਏਕੜ ਤੋਂ ਘੱਟ, ਜੀਵਕ ਮਾਦਾ ਭਾਵੇਂ ਕਿੰਨਾ ਵੀ ਹੋਵੇ ਅਤੇ ਜੇ ਜੀਵਕ ਮਾਦਾ . ਪ੍ਰਤੀਸ਼ਤ ਤੋਂ ਘੱਟ ਹੈ, ਫ਼ਾਸਫ਼ੋਰਸ ਭਾਵੇਂ ਕਿੰਨਾ ਵੀ ਹੋਵੇ ਤਾਂ ਸਿਫ਼ਾਰਸ਼ ਅਨੁਸਾਰ ਫ਼ਾਸਫ਼ੋਰਸ ਖਾਦ ਦੀ ਵਰਤੋਂ ਕਰੋ

ਪੋਟਾਸ਼ੀਅਮ

ਜੇ ਮਿੱਟੀ ਵਿੱਚ ਪੋਟਾਸ਼ ੫੫ ਕਿਲੋ/ਏਕੜ ਤੋਂ ਘੱਟ ਹੈ ਤਾਂ ਜ਼ਮੀਨ ਵਿੱਚ ਪੋਟਾਸ਼ ਦੀ ਘਾਟ ਹੁੰਦੀ ਹੈ ਤੇ ਇਨ੍ਹਾਂ ਜ਼ਮੀਨਾਂ ਵਿੱਚ ਪੋਟਾਸ਼ ਪਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਆਮ ਤੌਰ ਤੇ ਕਿਸਾਨ ਵੀਰ ਪੋਟਾਸ਼ ਖਾਦ ਦੀ ਵਰਤੋਂ ਨਹੀਂ ਕਰਦੇ ਜਿਸ ਨਾਲ ਫ਼ਸਲਾਂ ਤੋਂ ਪੂਰਾ ਝਾੜ ਨਹੀਂ ਮਿਲਦਾ ਇਸ ਲਈ ਇਹ ਜ਼ਰੂਰੀ ਹੈ ਕਿ ਮਿੱਟੀ ਦੀ ਪਰਖ ਕਰਵਾ ਲਈ ਜਾਵੇ ਤਾਂ ਕਿ ਫ਼ਸਲਾਂ ਦਾ ਪੂਰਾ ਝਾੜ ਲਿਆ ਜਾ ਸਕੇ ਆਮ ਕਰਕੇ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਜਲੰਧਰ ਅਤੇ ਰੋਪੜ ਜ਼ਿਲ੍ਹਿਆਂ ਦੀਆਂ ਜ਼ਮੀਨਾਂ ਵਿੱਚ ਪੋਟਾਸ਼ ਦੀ ਘਾਟ ਵੇਖਣ ਵਿੱਚ ਆਉਂਦੀ ਹੈ

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.06010928962
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top