ਇਹ ਅਗੇਤੀ ਪੱਕਣ ਵਾਲੀ, ਬਹੁਤ ਝਾੜ ਦੇਣ ਵਾਲੀ ਅਤੇ ਦਿਲ ਖਿੱਚ੍ਹਵੇਂ ਸੰਤਰੀ ਰੰਗ ਦੇ ਦਾਣਿਆਂ ਵਾਲੀ ਕੰਪਾਜ਼ਿਟ ਕਿਸਮ ਹੈ। ਇਸ ਦੀਆਂ ਛੱਲੀਆਂ ਹੇਠੋਂ ਮੋਟੀਆਂ ਅਤੇ ਸਿਰੇ ਵੱਲੋਂ ਪਤਲੀਆਂ, ਨੋਕੀਲੀਆਂ, ਦਾਣਿਆਂ ਨਾਲ ਭਰਵੀਆਂ ਅਤੇ ਪਰਦਿਆਂ ਨਾਲ ਢੱਕੀਆਂ ਹੁੰਦੀਆਂ ਹਨ। ਪੌਦੇ ਦੀ ਉੱਚਾਈ ਦਰਮਿਆਨੀ ਹੁੰਦੀ ਹੈ ਅਤੇ ਛੱਲੀਆਂ ਵੀ ਦਰਮਿਆਨੀ ਉੱਚਾਈ ਤੇ ਲਗਦੀਆਂ ਹਨ। ਔਸਤਨ ੧੬ ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀ ਹੈ ਅਤੇ ਤਕਰੀਬਨ ੮੫ ਦਿਨਾਂ ਵਿੱਚ ਪੱਕ ਜਾਂਦੀ ਹੈ।
ਥੋੜ੍ਹਾ ਸਮਾਂ ਲੈਣ ਵਾਲੀ ਕਿਸਮ -
ਇਹ ਇੱਕ ਇਕਹਿਰੇ ਮੇਲ ਦੀ ਘੱਟ ਸਮੇਂ ਵਿੱਚ ਪੱਕਣ ਵਾਲੀ ਦੋਗਲੀ ਕਿਸਮ ਹੈ। ਇਸ ਦਾ ਕੱਦ ਦਰਮਿਆਨਾ ਅਤੇ ਛੱਲੀਆਂ ਦਰਮਿਆਨੀ ਉਚਾਈ ਤੇ ਲੱਗਦੀਆਂ ਹਨ। ਇਸ ਦੇ ਪੱਤੇ ਦਰਮਿਆਨੇ ਅਕਾਰ ਦੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਬਾਬੂ ਝੰਡੇ ਦਰਮਿਆਨੇ ਆਕਾਰ ਦੇ ਅੱਧ ਖੁੱਲ੍ਹੇ ਹੁੰਦੇ ਹਨ। ਛੱਲੀ ਦੇ ਸੂਤ ਦਾ ਰੰਗ ਹਰਾ ਹੁੰਦਾ ਹੈ। ਛੱਲੀਆਂ ਇਕਸਾਰ ਦਰਮਿਆਨੀਆਂ ਹੁੰਦੀਆਂ ਹਨ। ਦਾਣਿਆਂ ਦਾ ਰੰਗ ਸੰਤਰੀ ਹੁੰਦਾ ਹੈ ਅਤੇ ਇਨ੍ਹਾਂ ਉੱਪਰ ਪੀਲੀ ਟੋਪੀ ਹੁੰਦੀ ਹੈ। ਇਹ ਲਗਭਗ ੮੩ ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਵਿੱਚ ਟਾਂਡਾ ਗਲਣ ਰੋਗ ਦਾ ਟਾਕਰਾ ਕਰਨ ਦੀ ਸਮਰਥਾ ਹੈ ਅਤੇ ਇਹ ਬਹੁਤ ਘੱਟ ਢਹਿੰਦੀ ਹੈ। ਇਸ ਦਾ ਔਸਤਨ ਝਾੜ ੧੮.੦ ਕੁਇੰਟਲ ਪ੍ਰਤੀ ਏਕੜ ਹੈ।
ਖਾਸ ਵਰਤੋਂ ਲਈ ਕਿਸਮਾਂ -
ਇਹ ਮੱਕੀ ਦੀ ਇੱਕ ਕੰਪੋਜ਼ਿਟ ਕਿਸਮ ਹੈ। ਇਸ ਦੇ ਪੌਦੇ ਲੰਮੇ ਉੱਚੇ, ਪੱਤੇ ਚੌੜੇ ਅਤੇ ਤਣਾ ਮੋਟਾ ਹੁੰਦਾ ਹੈ। ਇਸ ਉੱਪਰ ਛੱਲੀਆਂ ਦਰਮਿਆਨੀ ਉੱਚਾਈ ਤੇ ਲੱਗਦੀਆਂ ਹਨ। ਇਸ ਦੇ ਬਾਬੂ ਝੰਡੇ ਖੁੱਲ੍ਹੇ ਕਰੀਮ ਰੰਗ ਦੇ ਅਤੇ ਛੱਲੀਆਂ ਦੇ ਸੂਤ ਵੀ ਕਰੀਮ ਰੰਗ ਦੇ ਹੁੰਦੇ ਹਨ। ਇਸ ਦੀਆਂ ਛੱਲੀਆਂ ਦਰਮਿਆਨੀਆਂ ਲੰਮੀਆਂ ਅਤੇ ਤੁਕੇ/ਗੁਲ ਸਫੈਦ ਰੰਗ ਦੇ ਹੁੰਦੇ ਹਨ। ਇਹ ਕਿਸਮ ਲਗਪਗ ੯੫-੧੦੦ ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪੱਕਣ ਸਮੇਂ ਇਸ ਦੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ। ਇਸ ਦੇ ਕੱਚੇ ਦਾਣਿਆਂ ਵਿੱਚ ਮਿਠਾਸ ਬਹੁਤ ਹੁੰਦੀ ਹੈ, ਜਿਸ ਕਾਰਨ ਹਰੀਆਂ ਛੱਲੀਆਂ ਨੂੰ ਵਪਾਰਕ ਪੱਧਰ ਤੇ ਵੇਚਣ ਲਈ ਬਹੁਤ ਢੁਕਵੀਂ ਕਿਸਮ ਹੈ। ਇਸ ਦਾ ਹਰੀਆਂ ਛੱਲੀਆਂ ਦਾ ਔਸਤ ਝਾੜ ੫੦ ਕੁਇੰਟਲ ਪ੍ਰਤੀ ਏਕੜ ਅਤੇ ਦਾਣਿਆਂ ਦਾ ਔਸਤ ਝਾੜ ੧੩ ਕੁਇੰਟਲ ਪ੍ਰਤੀ ਏਕੜ ਹੈ।
ਇਹ ਇੱਕ ਦਾਣਿਆਂ ਤੋਂ ਫੁੱਲੇ (ਖਿੱਲਾਂ) ਬਨਾਉਣ ਵਾਲੀ ਕੰਪਾਜ਼ਿਟ ਕਿਸਮ ਹੈ। ਇਸ ਦੀਆਂ ਛੱਲੀਆਂ ਲੰਬੀਆਂ ਅਤੇ ਪਤਲੀਆਂ ਹੁੰਦੀਆਂ ਹਨ। ਇਸ ਦੇ ਦਾਣੇ ਛੋਟੇ ਅਤੇ ਗੋਲ ਹੁੰਦੇ ਹਨ। ਇਹ ੮੮ ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣਿਆਂ ਤੋਂ ਵਧੀਆ ਕਿਸਮ ਦੀਆਂ ਖਿੱਲਾਂ ਬਣਦੀਆਂ ਹਨ। ਇਸ ਦੇ ਦਾਣਿਆਂ ਦੀ ਕੀਮਤ ਬਹੁਤ ਜ਼ਿਆਦਾ ਹੈ। ਇਸ ਦਾ ਔਸਤ ਝਾੜ ੧੨ ਕੁਇੰਟਲ ਪ੍ਰਤੀ ਏਕੜ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020