ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਪੌਦ ਸੁਰੱਖਿਆ

ਇਹ ਮੱਕੀ ਦਾ ਬਹੁਤ ਖਤਰਨਾਕ ਕੀੜਾ ਹੈ ਅਤੇ ਜੂਨ ਤੱਕ ਫ਼ਸਲ ਦਾ ਨੁਕਸਾਨ ਕਰਦਾ ਹੈ। ਮੱਕੀ ਦੀ ਪੌਦ ਸੁਰੱਖਿਆ ਉੱਤੇ ਜਾਣਕਾਰੀ।

ਕੀੜੇ-ਮਕੌੜੇ

ਮੱਕੀ ਦਾ ਗੜੂੰਆਂ :- ਇਹ ਮੱਕੀ ਦਾ ਬਹੁਤ ਖਤਰਨਾਕ ਕੀੜਾ ਹੈ ਅਤੇ ਜੂਨ ਤੱਕ ਫ਼ਸਲ ਦਾ ਨੁਕਸਾਨ ਕਰਦਾ ਹੈ। ਇਸ ਕੀੜੇ ਦੀਆਂ ਸੁੰਡੀਆਂ ਪਹਿਲਾਂ ਬੂਟੇ ਦੇ ਪੱਤਿਆਂ ਉੱਪਰ ਝਰੀਟਾਂ ? ਦੰਦੀਆਂ ਹਨ ਅਤੇ ਗੋਭ ਰਾਹੀਂ ਤਣੇ ਵਿੱਚ ਮੋਰੀਆਂ ਕਰ ਦਿੰਦੀਆਂ ਹਨ। ਗੋਭ ਦਾ ਵਿਚਕਾਰਲਾ ਪੱਤਾ ਛਾਣਨੀ - ਛਾਣਨੀ ਹੋ ਜਾਂਦਾ ਹੈ। ਛੋਟੇ ਬੂਟਿਆਂ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ। ਇਸ ਕੀੜੇ ਦੀ ਰੋਕਥਾਮ ਲਈ ਹੇਠ ਦੱਸਿਆ ਹੈ।

ਰੋਕਥਾਮ ਦਾ ਸਰਵਪੱਖੀ ਪ੍ਰੋਗਰਾਮ ਅਪਣਾਉ:

੧. ਮੱਕੀ ਦੇ ਮੁੱਢਾਂ, ਟਾਂਡਿਆਂ ਤੇ ਗੁੱਲਾਂ ਵਿੱਚ ਲੁਕੇ ਹੋਏ ਗੜੂੰਏਂ ਨੂੰ ਖਤਮ ਕਰੋ। ਮੱਕੀ ਵੱਢਣ ਤੋਂ ਤੁਰੰਤ ਬਾਅਦ ਖੇਤਾਂ ਨੂੰ ਵਾਹ ਦਿਉ ਤੇ ਮੁੱਢਾਂ ਨੂੰ ਇਕੱਠੇ ਕਰਕੇ ਸਾੜ ਦਿਉ। ਟਾਂਡੇ, ਛੱਲੀਆਂ ਤੇ ਗੁੱਲਾਂ ਨੂੰ ਅਖੀਰ ਫ਼ਰਵਰੀ ਤੱਕ ਵਰਤ ਲਉ ਤੇ ਬਚੇ ਹੋਏ ਟਾਂਡਿਆਂ ਨੂੰ ਵਰਤਣ ਲਈ ਕੁਤਰ ਲਉ। ਬੀਜ ਲਈ ਉਹੀ ਛੱਲੀਆਂ ਰੱਖੋ ਜਿਨ੍ਹਾਂ ਤੇ ਗੜੂੰਏਂ ਦਾ ਹਮਲਾ ਨਾ ਹੋਇਆ ਹੋਵੇ।

੨. ਗੋਡੀ ਕਰਦੇ ਸਮੇਂ ਗੜੂੰਏਂ ਦੇ ਸਖਤ ਹਮਲੇ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦਿਉ।

੩. ਟਰਾਈਕੋਗਰਾਮਾ (ਮਿੱਤਰ ਕੀੜਾ) ਰਾਹੀਂ ਪ੍ਰਜੀਵੀ ਕਿਰਿਆ ਕੀਤੇ ਹੋਏ ਕੋਰਸਾਇਰਾ ਦੇ ੪੦,੦੦੦ ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ੧੦ ਤੋਂ ੧੫ ਦਿਨਾਂ ਦੀ ਫ਼ਸਲ ਉੱਪਰ ਵਰਤੋ । ਇਹ ਆਂਡੇ ਗੂੰਦ ਨਾਲ ਟਰਾਈਕੋਕਾਰਡਾਂ ਉਪਰ ਚਿਪਕਾਏ ਹੋਏ ਹੁੰਦੇ ਹਨ। ਇਨ੍ਹਾਂ ਕਾਰਡਾਂ ਨੂੰ ੪੦ ਬਰਾਬਰ ਹਿੱਸਿਆਂ ਵਿੱਚ ਇਸ ਤਰ੍ਹਾਂ ਕੱਟੋ ਕਿ ਹਰ ਹਿੱਸੇ ਉੱਪਰ ੧੦੦੦ ਆਂਡੇ ਹੋਣ। ਇਨ੍ਹਾਂ ਹਿੱਸਿਆਂ ਨੂੰ ਗੋਭ ਦੇ ਪੱਤਿਆਂ ਦੇ ਹੇਠਲੇ ਪਾਸੇ ਸ਼ਾਮ ਦੇ ਸਮੇਂ ਖੇਤ ਵਿੱਚ ਇਕਸਾਰ ਦੂਰੀ ਤੇ ਪਿੰਨ ਨਾਲ ਨੱਥੀ ਕਰੋ। ਇਹ ਕਾਰਡ ਮੀਂਹ ਵਾਲੇ ਦਿਨ ਨਹੀਂ ਵਰਤਣੇ ਚਾਹੀਦੇ।

੪. ਬਿਜਾਈ ਤੋਂ ੨ - ੩ ਹਫ਼ਤੇ ਪਿੱਛੋਂ ਜਾਂ ਜਿਸ ਵੇਲੇ ਪੱਤਿਆਂ ਉੱਪਰ ਇਸ ਕੀੜੇ ਦਾ ਹਮਲਾ ਦਿੱਸੇ, ਹੇਠ ਦੱਸੀਆਂ ਪ੍ਰਿਥਰਾਇਡ ਦਵਾਈਆਂ ਵਿੱਚੋਂ ਕਿਸੇ ਇੱਕ ਦਵਾਈ ਨੂੰ ੬੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਪਿੱਠੂ ਪੰਪ ਨਾਲ ਛਿੜਕੋ :-

ਸੁਮੀਸੀਡੀਨ ੨੦ ਈ ਸੀ (ਫੈਨਵੈਲਰੇਟ) ੪੦ ਮਿਲੀਲਿਟਰ

ਡੈਸਿਸ ੨.੮ ਈ ਸੀ (ਡੈਲਟਾਮੈਥ੍ਰੀਨ) ੮੦ ਮਿਲੀਲਿਟਰ

ਪ੍ਰਿਥਰਾਇਡ ਦਵਾਈਆਂ ਦੇ ਛਿੜਕਾਅ ਤੋਂ ਪਿੱਛੋਂ ਆਮ ਤੌਰ ਤੇ ਕਿਸੇ ਹੋਰ ਛਿੜਕਾਅ ਜਾਂ ਧੂੜੇ ਦੀ ਲੋੜ ਨਹੀਂ ਪੈਂਦੀ । ਜਾਂ ਉੱਪਰ ਦੱਸੇ ਅਨੁਸਾਰ ਹੇਠ ਲਿਖੀਆਂ ਕੀੜੇਮਾਰ ਦਵਾਈਆਂ ਵਿੱਚੋਂ ਕਿਸੇ ਇੱਕ ਦਾ ਛਿੜਕਾਅ ਕਰੋ:

ਸੇਵਿਨ ੫੦ ਘੁਲਣਸ਼ੀਲ (ਕਾਰਬਰਿਲ) ੧੦੦ ਗ੍ਰਾਮ

ਮੱਕੀ ਦੀ ਸ਼ਾਖ ਦੀ ਮੱਖੀ :-

ਇਹ ਬਹਾਰ ਰੁੱਤ ਦੀ ਮੱਕੀ ਦਾ ਬਹੁਤ ਨੁਕਸਾਨ ਕਰਦੀ ਹੈ । ਇਹ ਮੱਖੀ ਬਹੁਤ ਛੋਟੀ ਉਮਰ (੩-੪ ਦਿਨ) ਦੇ ਬੂਟਿਆਂ ਤੇ ਹਮਲਾ ਕਰਦੀ ਹੈ ਜਿਸ ਨਾਲ ਬੂਟੇ ਬੇਢਵੇ ਅਤੇ ਝੁਰੜ-ਮੁਰੜ ਜਿਹੇ ਹੋ ਜਾਂਦੇ ਹਨ। ਪੱਤਿਆਂ ਤੇ ਮੋਰੀਆਂ ਹੋ ਜਾਦੀਆਂ ਹਨ ਅਤੇ ਬੂਟਿਆਂ ਦੀਆਂ ਗੋਭਾਂ ਸੁੱਕ ਜਾਦੀਆਂ ਹਨ। ਇਸ ਦੀ ਰੋਕਥਾਮ ਲਈ ੫ ਕਿਲੋ ਫਿਊਰਾਡਾਨ ੩ ਜੀ (ਕਾਰਬੋਫਿਊਰਾਨ) ਪ੍ਰਤੀ ਏਕੜ ਜਾਂ ਥਿਮਟ ੧੦ ਜੀ (ਫ਼ੋਰੇਟ) ੪ ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਵੇਲੇ ਸਿਆੜਾਂ ਦੇ ਵਿੱਚ ਪਾਉ। ਤੇਲਾ, ਥਰਿਪ, ਕਮਾਦ ਦਾ ਘੋੜਾ, ਸਲੇਟੀ ਭੂੰਡੀ ਅਤੇ ਪੱਤੇ ਖਾਣ ਵਾਲੇ ਹੋਰ ਕੀੜੇ। ਇਹ ਕੀੜੇ ਸਾਉਣੀ ਦੀ ਮੁੱਖ ਫ਼ਸਲ ਦਾ ਨੁਕਸਾਨ ਕਰਨ ਲੱਗ ਪਏ ਹਨ। ਇਨ੍ਹਾਂ ਦੀ ਰੋਕਥਾਮ ਲਈ ਮੈਟਾਸਿਸਟਾਕਸ ੨੫ ਈ ਸੀ (ਔਕਸੀਡੈਮੀਟੋਨ ਮਥਾਈਲ) ਜਾਂ ਰੋਗਰ ੩੦ ਈ ਸੀ (ਡਾਈਮੈਥੋਏਟ) ੨੦੦ ਮਿਲੀਲਿਟਰ ਨੂੰ ੫੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਹੱਥ ਨਾਲ ਚੱਲਣ ਵਾਲੇ ਨੈਪਸੈਕ ਪੰਪ ਨਾਲ ਜਾ ੨੦ ਲਿਟਰ ਪਾਣੀ ਵਿੱਚ, ਘੱਟ ਪਾਣੀ ਛਿੜਕਣ ਵਾਲੇ ਪੰਪ ਨਾਲ ਛਿੜਕੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.12138728324
ਸਟਾਰਸ ਨੂੰ ਰੋਲ ਓਵਰ ਕਰੋ, ਅਤੇ ਫੇਰ ਰੇਟ ਕਰਨ ਲਈ ਕਲਿੱਕ ਕਰੋ।
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top