ਬੀਜ ਘੱਟ ਉੱਗਦਾ ਹੈ। ਬੂਟਿਆਂ ਦਾ ਵਾਧਾ ਰੁੱਕ ਜਾਂਦਾ ਹੈ ਅਤੇ ਛੋਟੇ ਪੌਦੇ ਮਰਨੇ ਸ਼ੁਰੂ ਹੋ ਜਾਂਦੇ ਹਨ। ਇਸ ਦੀ ਰੋਕਥਾਮ ਲਈ ਬੀਜ ਨੂੰ ਬਾਵਿਸਟਨ ਜਾ ਡੈਰੋਸਲ ਜਾਂ ਐਗਰੋਜ਼ਿਮ ੫੦ ਡਬਲਯੂ ਪੀ (੩ ਗ੍ਰਾਮ ਪ੍ਰਤੀ ਕਿਲੋ) ਨਾਲ ਸੋਧ ਕੇ ਬੀਜੋ।
ਇਸ ਬਿਮਾਰੀ ਦਾ ਹਮਲਾ ਵਧੇਰੇ ਕਰਕੇ ਛੋਟੇ ਪੌਦਿਆਂ ਤੇ ਹੀ ਹੁੰਦਾ ਹੈ। ਵੱਡੇ ਪੌਦੇ ਬਚੇ ਰਹਿੰਦੇ ਹਨ। ਹਮਲੇ ਹੇਠ ਆਏ ਨਵੇਂ ਪੱਤਿਆਂ ਤੇ ਚਿੱਟੀਆਂ ਧਾਰੀਆਂ ਪੈ ਜਾਂਦੀਆਂ ਹਨ ਅਤੇ ਚਿੱਟੀ ਉੱਲੀ ਨਜ਼ਰ ਆਉਂਦੀ ਹੈ। ਇਨ੍ਹਾਂ ਬੂਟਿਆਂ ਦਾ ਵਾਧਾ ਰੁਕ ਜਾਂਦਾ ਹੈ ਤੇ ਪੱਤੇ ਝੁਲਸ ਰੋਗ ਦਾ ਸ਼ਿਕਾਰ ਹੋ ਜਾਂਦੇ ਹਨ। ਆਮ ਤੌਰ ਤੇ ਬਿਮਾਰੀ ਨਾਲ ਪੌਦੇ ਪੱਕਣ ਤੋਂ ਪਹਿਲਾਂ ਮਰ ਜਾਂਦੇ ਹਨ ਜਾਂ ਬਚੇ ਹੋਏ ਬੂਟੇ ਨੂੰ ਛੱਲੀ ਨਹੀਂ ਲੱਗਦੀ। ਛੋਟੇ ਪੌਦਿਆਂ ਨੂੰ ਬਿਮਾਰੀ ਤੋਂ ਬਚਾਉਣ ਲਈ ੨੦੦ ਗ੍ਰਾਮ ਇੰਡੋਫਿਲ ਐਮ-੪੫ ਪ੍ਰਤੀ ਏਕੜ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ੧੦ ਦਿਨਾਂ ਬਾਅਦ ਇਹ ਛਿੜਕਾਅ ਫਿਰ ਦੁਹਰਾਉ।
ਪੱਤਿਆਂ ਦੀਆਂ ਨਾੜੀਆਂ ਦੇ ਵਿਚਕਾਰਲੇ ਹਿੱਸੇ ਵਿੱਚ ਨੇੜੇ-ਨੇੜੇ ਭੂਰੀਆਂ ਧਾਰੀਆਂ ਪੈ ਜਾਂਦੀਆਂ ਹਨ। ਧਿਆਨ ਨਾਲ ਵੇਖਣ ਤੇ ਧਾਰੀਆਂ ਦੇ ਥੱਲੇ ਪੱਤੇ ਦੇ ਦੂਜੇ ਪਾਸੇ ਚਿੱਟੀ ਉੱਲੀ ਵੀ ਨਜ਼ਰ ਆਉਂਦੀ ਹੈ। ਮੱਕੀ ਦੇ ਖੇਤਾਂ ਵਿੱਚੋਂ ਤੱਕੜੀ ਘਾਹ ਨੂੰ ਖਤਮ ਕਰੋ। ਖੇਤ ਵਿੱਚ ਪਾਣੀ ਦਾ ਨਿਕਾਸ ਠੀਕ ਰੱਖੋ। ਬਿਜਾਈ ਤੋਂ ੧੫ ਦਿਨਾਂ ਬਾਅਦ ੨੦੦ ਗ੍ਰਾਮ ਇੰਡੋਫਿਲ ਐਮ-੪੫ (ਮੈਂਕੋਜ਼ੇਬ) ਦਾ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਇਸ ਦਵਾਈ ਦੇ ੧੦-੧੦ ਦਿਨਾਂ ਦੀ ਵਿੱਥ ਤੇ ਦੋ ਛਿੜਕਾਅ ਹੋਰ ਕਰੋ। ਉਹ ਕਿਸਮਾਂ ਬੀਜੋ ਜਿਨ੍ਹਾਂ ਨੂੰ ਇਹ ਬਿਮਾਰੀ ਨਾ ਲੱਗਦੀ ਹੋਵੇ।
ਇਸ ਬਿਮਾਰੀ ਨਾਲ ਪੱਤਿਆਂ ਉੱਤੇ ਤੱਕਲਿਆਂ ਵਰਗੇ ਧੱਬੇ ਪੈ ਜਾਂਦੇ ਹਨ ਤੇ ਧੱਬਿਆਂ ਦੁਆਲੇ ਪੀਲੇ ਤੇ ਭੂਰੇ ਰੰਗ ਦੇ ਘੇਰੇ ਬਣ ਜਾਂਦੇ ਹਨ। ਇਹ ਘੇਰੇ ਵੱਡੇ ਹੋ ਕੇ ਇੱਕ ਦੂਜੇ ਨਾਲ ਮਿਲ ਕੇ ਬੇਢੱਬੀ ਜਿਹੀ ਸ਼ਕਲ ਬਣਾ ਲੈਂਦੇ ਹਨ। ਇਹ ਨਿਸ਼ਾਨੀਆਂ ਪੱਤੇ ਅਤੇ ਛੱਲੀਆਂ ਦੇ ਪਰਦਿਆਂ ਤੇ ਵੀ ਪੈ ਜਾਂਦੀਆਂ ਹਨ। ਬਿਮਾਰੀ ਵਾਲੀ ਫ਼ਸਲ ਦੇ ਮੁੱਢਾਂ ਦਾ ਨਾਸ਼ ਕਰ ਦਿਉ। ਸੁਧਰੀਆਂ ਕਿਸਮਾਂ ਬੀਜੋ। ਭੂਰੀ ਜਾਲੇਦਾਰ ਉੱਲੀ ਦੇ ਛਿੜਕਾਅ ਵਾਲਾ ਢੰਗ ਅਪਣਾਉ।
ਤਣੇ ਤੇ ਪਾਣੀ ਭਿੱਜੇ ਨਿਸ਼ਾਨ ਪੈ ਜਾਂਦੇ ਹਨ ਅਤੇ ਹੌਲੀ - ਹੌਲੀ ਤਣੇ ਦਾ ਹੇਠਲਾ ਹਿੱਸਾ ਵੀ ਗਲਣਾ ਸ਼ੁਰੂ ਹੋ ਜਾਂਦਾ ਹੈ। ਤਣੇ ਦਾ ਗਲਣਾ ਬਹੁਤ ਤੇਜ਼ੀ ਨਾਲ ਵਧਦਾ ਹੋਇਆ ਕਾਫ਼ੀ ਹਿੱਸੇ ਤੱਕ ਫੈਲ ਜਾਂਦਾ ਹੈ। ਤਣੇ ਦੇ ਬਾਹਰੀ ਭਾਗ ਦਾ ਕੁਦਰਤੀ ਹਰਾਪਣ ਖਤਮ ਹੋ ਜਾਂਦਾ ਹੈ ਤੇ ਉਹ ਪਾਣੀ ਵਿੱਚ ਉਬਾਲਿਆ ਲੱਗਦਾ ਹੈ। ਗਲਿਆ ਹੋਇਆ ਤਣਾ ਬੋ ਮਾਰਦਾ ਹੈ ਤੇ ਮੁੱਢ ਤੋਂ ਦੂਜੀ ਜਾਂ ਤੀਜੀ ਗੰਢ ਦੇ ਵਿਚਕਾਰੋਂ ਟੁੱਟ ਵੀ ਸਕਦਾ ਹੈ। ਹਮਲੇ ਦੀ ਮਾਰ ਹੇਠ ਆਏ ਪੌਦੇ ਮੁਰਝਾਅ ਜਾਂਦੇ ਹਨ। ਪੌਦਿਆਂ ਦੇ ਮੁੱਢਾਂ ਨੂੰ ਨਸ਼ਟ ਕਰ ਦਿਉ। ਖੇਤ ਵਿੱਚ ਪਾਣੀ ਦਾ ਨਿਕਾਸ ਠੀਕ ਰੱਖੋ। ਸੁਧਰੀਆਂ ਕਿਸਮਾਂ ਬੀਜੋ।
ਫੁੱਲ ਆਉਣ ਤੋਂ ਬਾਅਦ ਬੂਟੇ ਮੁਰਝਾਅ ਜਾਂਦੇ ਹਨ। ਟਾਂਡੇ ਦੀਆਂ ਹੇਠਲੀਆਂ ਪੋਰੀਆਂ ਦਾ ਰੰਗ ਬਦਲ ਜਾਂਦਾ ਹੈ। ਟਾਂਡੇ ਨੂੰ ਪਾੜਨ ਤੇ ਵਿਚਲੇ ਹਿੱਸੇ ਦਾ ਰੰਗ ਹੇਠੋਂ ਉੱਪਰ ਨੂੰ ਖਰਾਬ ਹੁੰਦਾ ਲੱਗਦਾ ਹੈ। ਸੁਧਰੀਆਂ ਕਿਸਮਾਂ ਬੀਜੋ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 8/12/2020