ਘਟਾ ਦਿਉ ਅਤੇ ਜਕੇ ਰ ੧੨੫ ਕਿਲੋ ਨਾਈਟੋਫਸਫਟੇ ਵਰਤੀ ਗਈ ਹਵੋ ੫੦ ਕਿਲੋ ਘਟਾ ਦਿਉ। ਜੇਕਰ ੬੨ ਕਿਲੋ ਨਾਈਟੋ੍ਰਫਾਸਫੇਟ ਵਰਤੀ ਗਈ ਹੋਵੇ ਤਾਂ ਯੂਰੀਆ ੨੫ ਕਿਲੋ ਘਟਾ ਦਿਉ।
ਇਹ ਸਿਫ਼ਾਰਸ਼ਾਂ ਦਰਮਿਆਨੀਆਂ ਉਪਜਾਊ ਜ਼ਮੀਨਾਂ ਲਈ ਢੁਕਵੀਆਂ ਹਨ, ਘੱਟ ਅਤੇ ਵੱਧ ਉਪਜਾਊ ਜ਼ਮੀਨਾਂ ਲਈ ਮਿੱਟੀ ਪਰਖ਼ਅਧਿਆਇ ਵੇਖੋ। ਜੇਕਰ ਫ਼ਾਸਫ਼ੋਰਸ ਅਤੇ ਜਿਪਸਮ ਨਾ ਉਪਲਬਧ ਹੋਵੇ ਤਾਂ ਫ਼ਾਸਫ਼ੋਰਸ ਅਤੇ ਗੰਧਕ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਗੰਧਕੀ ਸਲਫ਼ੇਟ ਖਾਦ (੧੩ ਕਿਲੋ ਨਾਈਟ੍ਰੋਜਨ, ੩੩ ਕਿਲੋ ਫ਼ਾਸਫ਼ੋਰਸ ਅਤੇ ੧੫ ਕਿਲੋ ਗੰਧਕ ਤੱਤ ਪ੍ਰਤੀ ੧੦੦ ਕਿਲੋ ਖਾਦ ਹੁੰਦੀ ਹੈ) ਦੇ ਬਦਲਵੇਂ ਰੂਪ ਵਿੱਚ ਪਾਇਆ ਜਾ ਸਕਦਾ ਹੈ। ਮੱਕੀ ਦੀਆਂ ਸਾਰੀਆਂ ਸਿਫ਼ਾਰਸ਼ ਕੀਤੀਆਂ ਗਈਆਂ ਕਿਸਮਾਂ ਨੂੰ ਸਾਰੀ ਫਾਸਫੋਰਸ, ਪੋਟਾਸ਼ ਅਤੇ ਤੀਜਾ ਹਿੱਸਾ ਨਾਈਟ੍ਰੋਜਨ ਵਾਲੀ ਖਾਦ ਬਿਜਾਈ ਸਮੇਂ ਪਾਉ। ਜੇਕਰ ਨਾਈਟ੍ਰੋਫਾਸਫੇਟ ਖਾਦ ਵਰਤੀ ਹੋਵੇ ਤਾਂ ਬਿਜਾਈ ਵੇਲੇ ਯੂਰੀਆ ਨਾ ਪਾਉ। ਬਾਕੀ ਦੀ ਰਹਿੰਦੀ ਨਾਈਟ੍ਰੋਜਨ ਵਾਲੀ ਖਾਦ ਦੋ ਬਰਾਬਰ ਹਿੱਸਿਆਂ ਵਿੱਚ ਪਾਉ। ਇੱਕ ਹਿੱਸਾ ਉਸ ਵੇਲੇ ਜਦ ਫ਼ਸਲ ਗੋਡੇ-ਗੋਡੇ ਹੋ ਜਾਵੇ ਅਤੇ ਦੂਸਰਾ ਹਿੱਸਾ ਬੂਰ ਪੈਣ ਤੋਂ ਪਹਿਲਾਂ ਪਾ ਦਿਉੇ। ਮੱਕੀ ਦਾ ਵਧੇਰੇ ਝਾੜ ਲੈਣ ਲਈ ਹਰੀ ਖਾਦ ਦੇ ਨਾਲ ਨਾਈਟ੍ਰੋਜਨ ਖਾਦ ਦੀ ਪੂਰੀ ਮਾਤਰਾ (੫੦ ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਦੇ ਹਿਸਾਬ ਨਾਲ) ਪਾਓ। ਹਰੀ ਖਾਦ ਨਾਲ ਜ਼ਮੀਨ ਦੀ ਸਿਹਤ ਬਰਕਰਾਰ ਰਹਿੰਦੀ ਹੈ। ਬਿਜਾਈ ਲਈ ਮੱਕੀ ਬੀਜਣ ਵਾਲੇ ਪਲਾਂਟਰ ਦੀ ਵਰਤੋਂ ਕੀਤੀ ਜਾ ਸਕਦੀ ਹੇ, ਇਸ ਨਾਲ ਇੱਕੋ ਸਮੇਂ ਖਾਦ ਅਤੇ ਬੀਜ ਠੀਕ ਵਿੱਥ ਅਤੇ ਲੋੜੀਂਦੀ ਡੂੰਘਾਈ ਤੇ ਪੋਰੇ ਜਾ ਸਕਦੇ ਹਨ।
੧. ਜੇਕਰ ਮੱਕੀ ਤੋਂ ਪਹਿਲਾਂ ਕਣਕ ਦੀ ਫ਼ਸਲ ਨੂੰ ਸਿਫ਼ਾਰਸ਼ ਕੀਤੀ ਗਈ ਮਾਤਰਾ ਵਿੱਚ ਫਾਸਫੋਰਸ ਅਤੇ ਪੋਟਾਸ਼ ਤੱਤ ਪੂਰਾ ਪਾਇਆ ਹੋਵੇ ਤਾਂ ਮੱਕੀ ਦੀ ਫ਼ਸਲ ਨੂੰ ਇਹ ਤੱਤ ਪਾਉਣ ਦੀ ਕੋਈ ਲੋੜ ਨਹੀਂ।
੨. ਜੇ ਮੱਕੀ ਨੂੰ ੬ ਟਨ ਪ੍ਰਤੀ ਏਕੜ ਤੋਂ ਵੱਧ ਚੰਗੀ ਗਲੀ ਸੜੀ ਰੂੜੀ ਹਰ ਸਾਲ ਪਾਈ ਜਾਵੇ ਤਾਂ ਬਿਜਾਈ ਸਮੇਂ ਮੱਕੀ ਨੂੰ ਕਿਸੇ ਖਾਦ ਦੀ ਲੋੜ ਨਹੀਂ।
੩. ਨਾਈਟ੍ਰੋਜਨ ਖਾਦ ਦੀ ਸਿਫ਼ਾਰਸ਼ ਕੀਤੀ ਮਾਤਰਾ ਨਾਲੋਂ ਵਧੇਰੇ ਮਾਤਰਾ, ਰੂੜੀ ਦੀ ਖਾਦ/ਹਰੀ ਖਾਦ ਦਾ ਬਦਲ ਨਹੀਂ।
੧ ਮੱਕੀ ਦੀ ਬਿਜਾਈ ਸਮੇਂ ੨੫ ਕਿੱਲੋ ਯੂਰੀਆ ਪ੍ਰਤੀ ਏਕੜ ਪਾਓ।
੨ ਬਿਜਾਈ ਤੋਂ ੨੧ ਦਿਨ ਬਾਅਦ ੧੦-੧੦ ਦਿਨ ਦੇ ਅੰਤਰ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ।
੩ ਹਰ ਵਾਰ ਖੇਤ ਵਿਚ ਦਸ ਪੌਦਿਆਂ ਦੇ ਉੱਪਰੋਂ ਪੂਰੇ ਖੁੱਲੇ ਪਹਿਲੇ ਪੱਤੇ ਦਾ ਰੰਗ ਪੌਦੇ ਨਾਲੋਂ ਤੋੜੇ ਬਿਨਾ ਚਾਰਟ ਨਾਲ ਮਿਲਾਓ।
੪ ਜਦੋਂ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ ੫ ਤੋਂ ਫਿੱਕਾ ਹੋਵੇ ਤਾਂ ੨੫ ਕਿੱਲੋ ਯੂਰੀਆ ਪ੍ਰਤੀ ਏਕੜ ਦਾ ਛਿੱਟਾ ਦਿਓ।
੫ ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ ੫ ਦੇ ਬਰਾਬਰ ਜਾਂ ਗੂੜਾ ਹੋਵੇ ਹੋਰ ਯੂਰੀਆ ਖਾਦ ਦੀ ਵਰਤੋਂ ਨਾ ਕਰੋ।
੬ ਮੱਕੀ ਦੇ ਸੂਤ ਕੱਤਣ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ।
ਪੱਤਾ ਰੰਗ ਚਾਰਟ ਦੀ ਵਰਤੋਂ ਸਮੇਂ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਰਹਿਤ ਬੂਟਿਆਂ ਦੇ ਪੱਤਿਆਂ ਦਾ ਰੰਗ ਹੀ ਪੱਤਾ ਰੰਗ ਚਾਰਟ ਨਾਲ ਆਪਣੇ ਪਰਛਾਵੇਂ ਵਿਚ ਮਿਲਾਉਣਾ ਚਾਹੀਦਾ ਹੈ। ਫ਼ਸਲ ਨੂੰ ਪਾਣੀ ਦੀ ਔੜ ਨਹੀਂ ਲੱਗਣੀ ਚਾਹੀਦੀ ਅਤੇ ਬਾਕੀ ਖ਼ੁਰਾਕੀ ਤੱਤਾਂ ਦੀ ਵਰਤੋਂ ਵੀ ਸਿਫ਼ਾਰਸ਼ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਪੱਤਾ ਰੰਗ ਚਾਰਟ ਭੂਮੀ ਵਿਗਿਆਨ ਵਿਭਾਗ, ਲੁਧਿਆਣਾ ਅਤੇ ਪਸਾਰ ਕੇਂਦਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਖਰੀਦਿਆ ਜਾ ਸਕਦਾ ਹੈ।
ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)
ਆਖਰੀ ਵਾਰ ਸੰਸ਼ੋਧਿਤ : 6/15/2020