ਹੋਮ / ਖੇਤੀ / ਫ਼ਸਲਾਂ ਉੱਤੇ ਜਾਣਕਾਰੀ / ਮੱਕੀ / ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤ ਕੁਤਰੂ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤ ਕੁਤਰੂ

ਸੈਨਿਕ ਸੁੰਡੀ ਤੇ ਛੱਲੀਆਂ ਬਾਰੇ ਜਾਣਕਾਰੀ।

ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤ ਕੁਤਰੂ:

ਇਹ ਕੀੜੇ ਗੋਭ ਵਾਲੇ ਪੱਤੇ ਖਾਂਦੇ ਹਨ। ਇਨ੍ਹਾਂ ਕੀੜਿਆਂ ਦੀ ਰੋਕਥਾਂਮ ਲਈ ਮੱਕੀ ਦੇ ਗੜੂੰਏਂ ਦੀ ਰੋਕਥਾਮ ਵਾਲੀਆਂ ਦਵਾਈਆਂ ਵਰਤਣੀਆਂ ਚਾਹੀਦੀਆਂ ਹਨ।

ਭੱਬੂ ਕੁੱਤਾ:

ਜਦੋਂ ਇਹ ਕੀੜੇ ਗਿਣਤੀ ਵਿੱਚ ਬਹੁਤ ਵੱਧ ਜਾਣ ਤਾਂ ਇਹ ਬਹੁਤ ਨੁਕਸਾਨ ਕਰਦੇ ਹਨ। ਇਹ ਕੀੜੇ ਬੂਟਿਆਂ ਦੇ ਪੱਤੇ ਅਤੇ ਨਰਮ ਤਣੇ ਚੱਟਮ ਕਰ ਜਾਂਦੇ ਹਨ। ਇਸ ਕੀੜੇ ਦੀਆਂ ਛੋਟੀ ਉਮਰ ਦੀਆਂ ਸੁੰਡੀਆਂ ਝੁੰਡਾਂ ਵਿੱਚ ਫ਼ਸਲ ਖਾਂਦੀਆਂ ਹਨ। ਵੱਡੇ ਸੁੰਡ ਇੱਕ ਖੇਤ ਵਿੱਚੋਂ ਦੂਸਰੇ ਖੇਤ ਵਿੱਚ ਚਲੇ ਜਾਂਦੇ ਹਨ। ਇਸ ਕੀੜੇ ਦੀ ਰੋਕਥਾਮ ਲਈ ਹੇਠਾਂ ਦੱਸੇ ਢੰਗ ਵਰਤੋ:

ੳ) ਇਸ ਕੀੜੇ ਦੇ ਪਤੰਗਿਆਂ ਨੂੰ ਮਾਰਨ ਲਈ ਰੋਸ਼ਨੀ ਯੰਤਰ ਵਰਤੋ।

ਅ) ਨਿੱਕੀਆਂ ਸੁੰਡੀਆਂ ਬਹੁਤ ਗਿਣਤੀ ਵਿੱਚ ਇਕੱਠੀਆਂ ਹੀ ਹੁੰਦੀਆਂ ਹਨ। ਇਨ੍ਹਾਂ ਨੂੰ ਮਾਰਨ ਲਈ ਹਮਲੇ ਵਾਲੇ ਪੱਤੇ ਜਾਂ ਬੂਟੇ ਤੋੜ ਕੇ ਸਾੜ ਜਾ ਦਬਾਅ ਦਿਉ।

ੲ) ਵੱਡੇ ਸੁੰਡ ਪੈਰਾਂ ਹੇਠਾਂ ਮਸਲ ਕੇ ਜਾਂ ਇਕੱਠੇ ਕਰਕੇ ਮਿੱਟੀ ਦੇ ਤੇਲ ਵਾਲੇ ਪਾਣੀ ਵਿੱਚ ਪਾ ਕੇ ਮਾਰੇ ਜਾ ਸਕਦੇ ਹਨ। ਜੇਕਰ ਸੁੰਡੀਆਂ ਦੀ ਗਿਣਤੀ ਜ਼ਿਆਦਾ ਹੋ ਜਾਵੇ ਤਾਂ ੫੦੦ ਮਿਲੀਲਿਟਰ ਐਕਾਲਕਸ ੨੫ ਈ ਸੀ (ਕੁਇਨਲਫ਼ਾਸ) ਜਾਂ ੨੦੦ ਮਿਲੀਲਿਟਰ ਨੂਵਾਨ ੧੦੦ ਈ ਸੀ (ਡਾਈਕਲੋਰਵਾਸ) ਨੂੰ ੧੦੦ - ੨੦੦ ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਹੱਥ ਵਾਲੇ ਪੰਪ ਨਾਲ ਛਿੜਕੋ।

ਜੂੰ (ਮਿਟੇ):

ਇਸ ਦਾ ਹਮਲਾ ਛੋਟੀ ਫ਼ਸਲ ਤੇ ਜੂਨ ਵਿੱਚ ਅਤੇ ਫ਼ਸਲ ਪੱਕਣ ਨੇੜੇ ਸਤੰਬਰ-ਅਕਤੂਬਰ ਵਿੱਚ ਬਹੁਤ ਹੁੰਦਾ ਹੈ। ਹਮਲੇ ਵਾਲੇ ਪੱਤੇ ਪੀਲੇ ਪੈ ਜਾਂਦੇ ਹਨ ਅਤੇ ਇਹ ਛੇਤੀ ਪਹਿਚਾਣੇ ਜਾਂਦੇ ਹਨ ਕਿਉਂਕਿ ਇਨ੍ਹਾਂ ਉੱਪਰ ਮਿੱਟੀ ਰੰਗੇ ਜਾਲੇ ਲੱਗੇ ਹੁੰਦੇ ਹਨ। ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ੧੦੦ ਮਿਲੀਲਿਟਰ ਮੋਨੋਕਰੋਟੋਫ਼ਾਸ ੧੦੦ ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕੋ।

ਸਰੋਤ : ਖੇਤੀ ਭਵਨ ਮੋਹਾਲੀ (ਪੰਜਾਬ)

3.17679558011
ਟਿੱਪਣੀ ਜੋੜੋ

(ਜੇ ਉਪਰਲੇ ਵਿਸ਼ੇ ਉੱਤੇ ਤੁਹਾਡੇ ਕੋਲ ਕੋਈ ਟਿੱਪਣੀਆਂ/ਸੁਝਾਅ ਹਨ ਤਾਂ ਕਿਰਪਾ ਕਰਕੇ ਇਹਨਾਂ ਨੂੰ ਇੱਥੇ ਪੋਸਟ ਕਰੋ)

Enter the word
ਨੇਵਿਗਾਤਿਓਂ
Back to top