ਹੋਮ / ਖ਼ਬਰਾਂ / ਕਿਸਾਨ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੀ ਵਰਤੋਂ ਕਰਨ
ਸਾਂਝਾ ਕਰੋ

ਕਿਸਾਨ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੀ ਵਰਤੋਂ ਕਰਨ

ਕਿਸਾਨ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੀ ਵਰਤੋਂ ਕਰਨ ਬਾਰੇ ਜਾਣਕਾਰੀ।

ਭਾਦਸੋਂ (ਸੇਵਕ) - ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਬਜਾਏ ਨਿਊ ਗੁਰਦੀਪ ਦੀ ਤਿਆਰ ਕੀਤੀ ਕੰਬਾਈਨ ਨੂੰ ਦੇਖਣ ਲਈ ਸ਼ਹੀਦੀ ਜੋੜ-ਮੇਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਕਾਲਜ ਵਿਖੇ ਪ੍ਰਦਰਸ਼ਨੀ ਦੌਰਾਨ ਲੋਕਾਂ ਦਾ ਤਾਂਤਾ ਲੱਗਾ ਰਿਹਾ। ਪ੍ਰਦਰਸ਼ਨੀ ਵਿਚ ਖੇਤੀਬਾੜੀ ਮਾਹਿਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਕਿਸਾਨ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੀ ਵਰਤੋਂ ਕਰ ਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਅ ਸਕਦੇ ਹਨ। ਕੰਪਨੀ ਦੇ ਡਾਇਰੈਕਟਰ ਸੋਹਣ ਸਿੰਘ ਸੋਨੀ ਨੇ ਦੱਸਿਆ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਸਮੇਤ ਵੱਖ - ਵੱਖ ਅਧਿਕਾਰੀਆਂ ਨੇ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਇਸ ਮਾਡਲ ਨਾਲ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਹੀ ਛੋਟੇ-ਛੋਟੇ ਪੀਸ ਕੱਟ ਕੇ ਖਿਲਾਰਿਆ ਜਾਂਦਾ ਹੈ। ਇਸ ਨੂੰ ਹੈਪੀ ਸੀਡਰ ਨਾਲ ਜ਼ਮੀਨ 'ਚ ਹੀ ਅਗਲੀ ਫਸਲ ਦੀ ਬੀਜਾਈ ਕੀਤੀ ਜਾਂਦੀ ਹੈ। ਸੋਹਣ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਹੈ ਕਿ ਝੋਨੇ ਦੀ ਫਸਲ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਸੀ। ਇਸ ਨਾਲ ਇੱਕ ਤਾਂ ਵਾਤਾਵਰਣ ਦੂਸ਼ਿਤ ਹੁੰਦਾ ਸੀ, ਦੂਸਰਾ ਜ਼ਮੀਨ ਦੇ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਸਨ।

ਸ੍ਰੋਤ : ਜਗ ਬਾਣੀ

Back to top