ਹੋਮ / ਖ਼ਬਰਾਂ / ਕੇ. ਵੀ. ਕੇ. ਵਿਖੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨ ਸੰਮੇਲਨ ਆਯੋਜਿਤ
ਸਾਂਝਾ ਕਰੋ

ਕੇ. ਵੀ. ਕੇ. ਵਿਖੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨ ਸੰਮੇਲਨ ਆਯੋਜਿਤ

ਕੇ. ਵੀ. ਕੇ. ਵਿਖੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨ ਸੰਮੇਲਨ ਆਯੋਜਿਤ ਬਾਰੇ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ (ਪਵਨ, ਭੁਪਿੰਦਰ,ਖੁਰਾਣਾ) - ਕ੍ਰਿਸ਼ੀ ਵਿਗਿਆਨ ਕੇਂਦਰ, ਗੋਨਿਆਣਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕੇ. ਵੀ. ਕੇ. ਗੋਨਿਆਨਾ ਵਿਖੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਗਿਆ ਜਿਸ 'ਚ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। ਇਸ ਸੰਮੇਲਨ ਦੀ ਪ੍ਰਧਾਨਗੀ ਡਾ. ਐੱਨ. ਐੱਸ. ਧਾਲੀਵਾਲ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਗਈ। ਉਨ੍ਹਾਂ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖੇਤੀ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਗੋਨਿਆਣਾ ਵੱਲੋਂ ਪੇਂਡੂ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਲਈ ਕਿੱਤਾ ਮੁਖੀ ਸਿਖਲਾਈ ਕੋਰਸ ਜਿਵੇਂ ਕਿ ਮੱਖੀ ਪਾਲਣ, ਪਸ਼ੂ ਪਾਲਣ, ਖੁੰਬ ਉਤਪਾਦਨ ਅਤੇ ਗ੍ਰਹਿ ਵਿਗਿਆਨ ਸਬੰਧੀ ਆਯੋਜਿਤ ਕੀਤੇ ਜਾਂਦੇ ਹਨ।

ਇਸ ਦੌਰਾਨ ਡਾ. ਬਲਕਰਨ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀ ਫਸਲਾਂ ਵਿਚ ਸੁਚੱਜੇ ਖਾਦ ਪ੍ਰਬੰਧ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਣਕ ਦੀ ਫ਼ਸਲ ਵਿਚ ਜ਼ਿੰਕ ਅਤੇ ਮੈਗਨੀਜ਼ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਦੱਸਿਆ। ਡਾ. ਗੁਰਮੇਲ ਸਿੰਘ ਸੰਧੂ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕੀੜੇ-ਮਕੌੜੇ ਅਤੇ ਬੀਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਦੱਸਿਆ ਕਿ ਕੀਟਨਾਸ਼ਕਾਂ ਦੀ ਸਪਰੇਅ ਸਵੇਰੇ ਜਾਂ ਸ਼ਾਮ ਨੂੰ ਕਰਨ ਨਾਲ ਕੀਟਨਾਸ਼ਕ ਦੀ ਸੁਚੱਜੀ ਵਰਤੋਂ ਦੇ ਨਾਲ-ਨਾਲ ਸਾਡੇ ਮਿੱਤਰ ਕੀੜੇ ਵੀ ਸੁਰੱਖਿਅਤ ਰਹਿੰਦੇ ਹਨ। ਡਾ. ਚੇਤਕ ਬਿਸ਼ਨੋਈ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਸਬੰਧੀ ਵਿਸਥਾਰਪੂਰਵਕ
ਜਾਣਕਾਰੀ ਦਿੱਤੀ।

ਡਾ. ਕਰਮਜੀਤ ਸ਼ਰਮਾ, ਪ੍ਰਫੈਸਰ (ਪਸਾਰ ਸਿੱਖਿਆ) ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਸਹਿਤ ਪੜ੍ਹਨ ਅਤੇ ਘਰੇਲੂ ਬਗੀਚੀ ਬਣਾਉਣ ਲਈ ਪ੍ਰੇਰਿਆ। ਅਖੀਰ ਵਿਚ ਕਿਸਾਨ ਵੀਰਾਂ ਨੂੰ ਵੱਖ-ਵੱਖ ਪ੍ਰਦਰਸ਼ਨੀ ਪਲਾਟ ਵੀ ਵਿਖਾਏ ਗਏ।

 

ਸ੍ਰੋਤ : ਜਗ ਬਾਣੀ

Back to top